ਅਮਰੀਕਾ ਵਲੋਂ ਡਿਪੋਰਟ ਕੀਤੇ 150 ਭਾਰਤੀ ਦਿੱਲੀ ਹਵਾਈ ਅੱਡੇ ''''ਤੇ ਉਤਰੇ

11/20/2019 12:16:26 PM

Reuters
18 ਅਕਤੂਬਰ ਨੂੰ ਮੈਕਸੀਕੋ ਤੋਂ ਇੱਕ ਔਰਤ ਸਣੇ 300 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ

ਅਮਰੀਕਾ ਨੇ 150 ਭਾਰਤੀਆਂ ਨੂੰ ਮੁਲਕ ’ਚ ਗੈਰ-ਕਾਨੂੰਨੀ ਤੌਰ ’ਤੇ ਦਾਖ਼ਲ ਹੋਣ ਅਤੇ ਵੀਜ਼ਾ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਡਿਪੋਰਟ ਕਰ ਦਿੱਤਾ ਹੈ।

ਖ਼ਬਰ ਏਜੰਸੀ ਪੀਟੀਆਈ ਮੁਤਾਬਕ ਅਮਰੀਕਾ ਵਲੋਂ ਡਿਪੋਰਟ ਕੀਤੇ ਇਹ ਭਾਰਤੀ ਬੁੱਧਵਾਰ ਸਵੇਰੇ ਨਵੀਂ ਦਿੱਲੀ ਹਵਾਈ ਅੱਡੇ ਉੱਤੇ ਪਹੁੰਚੇ।

ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇੱਕ ਵਿਸ਼ੇਸ਼ ਹਵਾਈ ਜਹਾਜ਼ ਵਾਇਆ ਬੰਗਲਾ ਦੇਸ਼, ਦਿੱਲੀ ਹਵਾਈ ਅੱਡੇ ਉੱਤੇ ਸਵੇਰੇ 6 ਵਜੇ ਪਹੁੰਚਿਆ।

ਸਰਕਾਰੀ ਸੂਤਰਾਂ ਮੁਤਾਬਕ ਇੰਮੀਗ੍ਰੇਸ਼ਨ ਵਿਭਾਗ ਵਿੱਚ ਇਨ੍ਹਾਂ ਦੀ ਕਾਗਜ਼ੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਇਹ 11 ਵਜੇ ਦੇ ਕਰੀਬ ਬਾਹਰ ਆਉਣੇ ਸ਼ੁਰੂ ਹੋਏ।

ਇਸ ਤੋਂ ਪਹਿਲਾਂ 18 ਅਕਤੂਬਰ ਨੂੰ ਮੈਕਸੀਕੋ ਤੋਂ ਇੱਕ ਔਰਤ ਸਣੇ 300 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ। ਇਨ੍ਹਾਂ ਉੱਤੇ ਗੈਰ ਕਾਨੂੰਨੀ ਤਰੀਕੇ ਨਾਲ ਮੈਕਸੀਕੋ ਰਾਹੀਂ ਅਮਰੀਕਾ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਦੇ ਇਲਜ਼ਾਮ ਸਨ।

ਇਹ ਵੀ ਪੜ੍ਹੋ:

  • ਅਜਿਹਾ ਦੇਸ ਜਿਸ ਨੇ 10 ਸਾਲ ਕਰੰਸੀ ਹੀ ਨਹੀਂ ਜਾਰੀ ਕੀਤੀ
  • ਜਿਹੜੀ ‘ਗੰਦਗੀ’ ਭਾਰਤ ਤੋਂ ਅਮਰੀਕਾ ਆਈ, ਉਸ ਦਾ ਸੱਚ ਕੀ
  • ''ਥਮਲੇ ਨਾਲ ਬੰਨ੍ਹ ਕੇ ਪਲਾਸਾਂ ਨਾਲ ਮਾਸ ਨੋਚਿਆ ਗਿਆ ਤੇ ਪਿਸ਼ਾਬ ਪਿਲਾਇਆ ਗਿਆ''

ਇਹ ਵੀ ਦੇਖੋ :

https://www.youtube.com/watch?v=pVDNkQ1bgEM

https://www.youtube.com/watch?v=YF0inyU98e8

https://www.youtube.com/watch?v=HOiApmatOso