ਸੂਡਾਨ ਦੀ ਫੈਕਟਰੀ ਵਿੱਚ ਧਮਾਕਾ, 20 ਤੋਂ ਵੱਧ ਮੌਤਾਂ, ਮਰਨ ਵਾਲਿਆਂ ’ਚ ਭਾਰਤੀ ਵੀ

12/04/2019 6:49:31 PM

Getty Images
ਸੂਡਾਨ ਵਿੱਚ ਜਿਸ ਫੈਕਟਰੀ ਵਿੱਚ ਧਮਾਕਾ ਹੋਇਆ ਹੈ, ਉਸ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਕੰਮ ਕਰਦੇ ਹਨ

ਸੂਡਾਨ ਦੀ ਰਾਜਧਾਨੀ ਖਾਰਤੂਮ ਵਿੱਚ ਇੱਕ ਸੈਰੇਮਿਕ ਫ਼ੈਕਟਰੀ ਵਿੱਚ ਹੋਏ ਐੱਲਪੀਜੀ ਸਿਲੇਂਡਰ ਬਲਾਸਟ ਵਿੱਚ ਘੱਟੋ-ਘੱਟ 130 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।

ਇਸ ਫ਼ੈਕਟਰੀ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਕੰਮ ਕਰਦੇ ਸੀ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਇਸ ਹਾਦਸੇ ਦੀ ਪੁਸ਼ਟੀ ਹੈ ਪਰ ਅਜੇ ਇਹ ਪਤਾ ਨਹੀਂ ਲਗ ਸਕਿਆ ਹੈ ਕਿ ਇਸ ਬਲਾਸਟ ਵਿੱਚ ਕਿੰਨੇ ਭਾਰਤੀ ਮਾਰੇ ਗਏ ਹਨ।

ਖਾਰਤੂਮ ਸਥਿਤ ਭਾਰਤੀ ਦੂਤਾਵਾਸ ਨੇ ਵੈਬਸਾਈਟ ''ਤੇ ਜਾਣਕਾਰੀ ਦਿੱਤੀ ਗਈ ਹੈ। ਦੂਤਾਵਾਸ ਅਨੁਸਾਰ ਲਾਪਤਾ ਲੋਕਾਂ ਵਿੱਚ ਇਹ ਲੋਕ ਵੀ ਹੋ ਸਕਦੇ ਹਨ ਜਿਨ੍ਹਾਂ ਦੀ ਮੌਤ ਹੋ ਗਈ ਹੈ।

https://twitter.com/EoI_Khartoum/status/1202147795047714818

ਦੂਤਾਵਾਸ ਨੇ ਜੋ ਸੂਚੀ ਜਾਰੀ ਕੀਤੀ ਹੈ, ਉਸ ਦੇ ਅਨੁਸਾਰ 16 ਭਾਰਤੀ ਲਾਪਤਾ ਹਨ ਜਦਕਿ ਸੱਤ ਭਾਰਤੀ ਹਸਪਤਾਲ ਵਿੱਚ ਭਰਤੀ ਹੈ। ਤਿੰਨ ਲੋਕ ਆਈਸੀਯੂ ਵਿੱਚ ਰੱਖੇ ਗਏ ਹਨ।

ਭਾਰਤੀ ਦੂਤਾਵਾਸ ਨੇ ਇਹ ਵੀ ਦੱਸਿਆ ਹੈ ਕਿ ਕੰਪਨੀ ਵਿੱਚ ਕੰਮ ਕਰਨ ਵਾਲੇ ਭਾਰਤੀਆਂ ਵਿੱਚੋਂ 34 ਸੁਰੱਖਿਅਤ ਹਨ।

https://twitter.com/DrSJaishankar/status/1202188588676534278

https://twitter.com/DrSJaishankar/status/1202189828395274240

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਆਪਣੇ ਟਵੀਟ ਵਿੱਚ ਕਿਹਾ ਹੈ, "ਸੂਡਾਨ ਦੀ ਰਾਜਧਾਨੀ ਖਾਰਤੂਮ ਵਿੱਚ ਇੱਕ ਸੈਰੇਮਿਕ ਫੈਕਟਰੀ ਵਿੱਚ ਵੱਡੇ ਧਮਾਕੇ ਦੀ ਖ਼ਬਰ ਮਿਲੀ ਹੈ। ਇਸ ਨਾਲ ਕਾਫੀ ਦੁਖੀ ਹਾਂ ਕਿ ਮਾਰੇ ਗਏ ਲੋਕਾਂ ਵਿੱਚ ਕੁਝ ਭਾਰਤੀ ਵੀ ਹਨ। ਕਈ ਲੋਕ ਗੰਭੀਰ ਜ਼ਖ਼ਮੀ ਵੀ ਹੋਏ ਹਨ।"

ਇਹ ਵੀਡੀਓਜ਼ ਵੀ ਦੇਖੋ

https://www.youtube.com/watch?v=xWw19z7Edrs&t=1s

https://www.youtube.com/watch?v=XbeWqsydN1w

https://www.youtube.com/watch?v=U_u-tUheC8g

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ)