ਨਾਗਰਿਕ ਸੋਧ ਬਿੱਲ ਦੇ ਵਿਰੋਧ ਦੀ ਅੱਗ ਦਿੱਲੀ ਵਿੱਚ ਭੜਕੀ

12/15/2019 6:07:18 PM

ਨਾਗਰਿਕਤਾ ਸੋਧ ਬਿਲ ਦੇ ਖਿਲਾਫ਼ ਵਿਰੋਧ ਹੋਇਆ ਹਿੰਸਕ। ਦਿੱਲੀ ਦੇ ਜਾਮੀਆ ਯੂਨੀਵਰਸਿਟੀ ਦੇ ਇਲਾਕੇ ਵਿੱਚ ਬੱਸਾਂ ਨੂੰ ਪ੍ਰਦਰਸ਼ਨਕਾਰੀਆਂ ਨੇ ਅੱਗ ਲਗਾ ਦਿੱਤੀ ਹੈ।

ਫਾਇਰ ਬ੍ਰਿਗੇਡ ਦੀ ਗੱਡੀ ਨੂੰ ਵੀ ਬਣਾਇਆ ਨਿਸ਼ਾਨਾ ਅਤੇ ਹੋਰ ਵਾਹਨਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ।

ਆਲੇ ਦੁਆਲੇ ਦੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਖ਼ਬਰ ਏਜੰਸੀ ਏਐਨਆਈ ਮੁਤਾਬਕ ਇਸ ਪ੍ਰਦਰਸ਼ਨ ਵਿੱਚ ਦੋ ਫਾਇਰ ਬ੍ਰਿਗੇਡ ਦੇ ਦੋ ਮੁਲਾਜ਼ਮਾ ਜ਼ਖਮੀ ਹੋਏ ਹਨ।

https://twitter.com/ANI/status/1206185935982878721

ਇਹ ਵੀ ਪੜ੍ਹੋ

ਸੁਖਦੇਵ ਵਿਹਾਰ ਮੈਟਰੋ ਸਟੇਸ਼ਨ ਦੇ ਐਂਟਰੀ ਅਤੇ ਐਗਜ਼ਿਟ ਗੇਟ ਬੰਦ ਕਰ ਦਿੱਤੇ ਹਨ। ਅਤੇ ਆਸ਼ਰਮ ਮੈਟਰੋ ਸਟੇਸ਼ਨ ਦਾ ਗੇਟ ਨੰਬਰ ਤਿੰਨ ਬੰਦ ਕਰ ਦਿੱਤਾ ਗਿਆ ਹੈ।

https://twitter.com/ANI/status/1206189862421815296

ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਕਿਹਾ ਹੈ ਕਿ ਸੁਖਦੇਵ ਵਿਹਾਰ ਸਟੇਸ਼ਨ ਉੱਤੇ ਕੋਈ ਵੀ ਮੈਟਰੋ ਫਿਲਹਾਲ ਨਹੀਂ ਰੁਕੇਗੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)



Related News