ਬਲਬੀਰ ਸਿੰਘ ਸਿੱਧੂ: ‘ਉਂਝ ਪੰਜਾਬ ''''ਚ ਕੋਈ ਭੁੱਖਾ ਨਹੀਂ ਸੌਂਦਾ, ਜੇ ਅਜਿਹਾ ਹੈ ਤਾਂ ਉਹ ਭਾਰ ਘਟਾ ਰਿਹਾ‘ - 5 ਅਹਿਮ ਖ਼ਬਰਾਂ

Saturday, Jan 04, 2020 - 08:01 AM (IST)

“ਦੇਖੋ ਪੰਜਾਬ ਵਿੱਚ ਕੋਈ ਅਜਿਹਾ ਬੰਦਾ ਨਹੀਂ ਹੈ ਜੋ ਰਾਤ ਨੂੰ ਭੁੱਖਾ ਸੌਂਦਾ ਹੋਵੇ। ਜੇ ਕੋਈ ਖਾਣਾ ਨਹੀਂ ਖਾ ਰਿਹਾ ਤਾਂ ਉਹ ਆਪਣਾ ਭਾਰ ਘਟਾਉਣ ਲਈ ਅਜਿਹਾ ਕਰ ਰਿਹਾ ਹੈ। ਪੰਜਾਬ ਦੀ ਖ਼ੁਰਾਕ ਬਹੁਤ ਭਾਰੀ, ਸਿਹਤਮੰਦ ਤੇ ਸਮਰਿੱਧ ਹੈ।"

ਖ਼ਬਰ ਏਜੰਸੀ ਪੀਟੀਆਈ ਮੁਤਾਬਕ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਅਤੇ ਮੋਹਾਲੀ ਤੋਂ ਕਾਂਗਰਸ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਨੀਤੀ ਆਯੋਗ ਦੀ ‘ਸਸਟੇਨੇਬਲ ਡਿਵੈਲਪਮੈਂਟ ਗੋਲਜ਼’ ਬਾਰੇ ਰਿਪੋਰਟ ਵਿੱਚ ਪੰਜਾਬ ਦੇ ਦਸਵੇਂ ਤੋਂ ਬਾਰ੍ਹਵੇਂ ਨੰਬਰ ’ਤੇ ਖਿਸਕਣ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਹ ਵਿਚਾਰ ਰੱਖੇ।

ਇੱਕ ਹੋਰ ਮੰਤਰੀ ਸਾਧੂ ਸਿੰਘ ਧਰਮ ਸੋਤ ਨੇ ਇਸੇ ਸਵਾਲ ਦੇ ਜਵਾਬ ਵਿੱਚ ਕਿਹਾ, "ਰੱਬ ਨੇ ਪੰਜਾਬ ਵਿੱਚ ਉਸ ਸਮੇਂ ਵੀ ਕਿਸੇ ਨੂੰ ਭੁੱਖੇ ਨਹੀਂ ਰਹਿਣ ਦਿੱਤਾ ਜਦੋਂ ਕਿ ਸੂਬਾ ਭਰਭੂਰ ਅਨਾਜ ਪੈਦਾ ਨਹੀਂ ਸੀ ਕਰਦਾ।"

ਉਨ੍ਹਾਂ ਅੱਗੇ ਕਿਹਾ, "ਸਾਰਿਆਂ ਨੂੰ ਕੰਮ ਕਰਨਾ ਚਾਹੀਦਾ ਹੈ ਤੇ ਜਿਹੜਾ ਕੰਮ ਕਰਦਾ ਹੈ ਉਹ ਭੁੱਖ ਨਾਲ ਨਹੀਂ ਮਰਦਾ। ਇਹ ਸਭ ਗਲਤ ਅੰਕੜੇ ਹਨ ਅਸੀਂ ਗ਼ਰੀਬਾਂ ਨੂੰ ਮੁਫ਼ਤ ''ਆਟਾ ਦਾਲ'' ਦੇ ਰਹੇ ਹਾਂ।"

ਇਹ ਵੀ ਪੜ੍ਹੋ:

''ਸੀਏਏ ਦੀ ਵਰਤੋਂ ਘੁਸਪੈਠ ਕਰਨ ਲਈ ਹੋ ਸਕਦੀ ਹੈ''

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੂੰ ਸੰਬੋਧਨ ਕਰਦਿਆਂ ਇੱਕ ਟਵੀਟ ਕਰਦਿਆਂ ਲਿਖਿਆ ਕਿ ਸੀਏਏ ਪੰਜਾਬ ਵਰਗੇ ਸਰਹੱਦੀ ਸੂਬੇ ਲਈ ਖ਼ਤਰਾ ਹੈ।

ਉਨ੍ਹਾਂ ਇਹ ਵੀ ਲਿਖਿਆ ਕਿ ਉਹ ਸੰਵਿਧਾਨ ਦੀ ਸਹੁੰ ਭੁੱਲੇ ਨਹੀਂ ਹਨ ਪਰ ਸੂਬੇ ਦੇ ਲੋਕਾਂ ਦੀ ਭਾਵਨਾ ਦੀ ਨੁਮਾਇੰਦਗੀ ਕਰਨਾ ਵੀ ਉਨ੍ਹਾਂ ਦਾ ਫਰਜ਼ ਹੈ।

ਕੈਪਟਨ ਨੇ ਰਵੀ ਸ਼ੰਕਰ ਪ੍ਰਸਾਦ ਨੂੰ ਇੱਕ ਖੁੱਲ੍ਹੀ ਚਿੱਠੀ ਵੀ ਲਿਖੀ। ਪੂਰੀ ਖ਼ਬਰ ਇੱਥੇ ਪੜ੍ਹੋ।

ਇਰਾਕ ''ਚ ਅਮਰੀਕੀ ਹਮਲੇ ਦੌਰਾਨ ਮਾਰੇ ਗਏ ਕਾਸਿਮ ਸੁਲੇਮਾਨੀ ਕੌਣ ਸਨ?

ਈਰਾਨ ਦੀਆਂ ਕੁਦਸ ਫੋਰਸ ਦੇ ਮੁਖੀ ਜਨਰਲ ਕਾਸਿਮ ਸੁਲੇਮਾਨੀ ਦੀ ਅਮਰੀਕਾ ਦੇ ਇਰਾਕ ''ਤੇ ਕੀਤੇ ਹਵਾਈ ਹਮਲਿਆਂ ਵਿੱਚ ਮੌਤ ਹੋ ਗਈ।

ਪੈਂਟਾਗਨ ਮੁਤਾਬਕ ਉਨ੍ਹਾਂ ਨੂੰ "ਰਾਸ਼ਟਰਪਤੀ ਦੀਆਂ ਹਦਾਇਤਾਂ ''ਤੇ" ਮਾਰਿਆ ਗਿਆ ਸੀ।

ਇਹ ਕਾਰਵਾਈ ਬਗ਼ਦਾਦ ਕੌਮਾਂਤਰੀ ਹਵਾਈ ਅੱਡੇ ''ਤੇ ਹੋਏ ਹਮਲੇ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਕਈ ਜਾਨਾਂ ਚਲੀਆਂ ਗਈਆਂ ਸਨ। ਸੁਲੇਮਾਨੀ ਬਾਰੇ ਹੋਰ ਵਿਸਥਾਰ ਵਿੱਚ ਇੱਥੇ ਪੜ੍ਹੋ।

https://youtu.be/2rfK7Ob8RXw

ਨਨਕਾਣਾ ਸਾਹਿਬ ਗੁਰਦੁਆਰੇ ਉੱਤੇ ਪੱਥਰਬਾਜ਼ੀ

ਕੁਝ ਸਮਾਂ ਪਹਿਲਾਂ ਸਿੱਖ ਲੜਕੀ ਜਗਜੀਤ ਕੌਰ ਦਾ ਕਥਿਤ ਤੌਰ ''ਤੇ ਜ਼ਬਰੀ ਧਰਮ ਪਰਿਵਰਤਨ ਕਰਵਾਉਣ ਵਾਲੇ ਮੁਸਲਿਮ ਲੜਕੇ ਮੁਹੰਮਦ ਹਸਨ ਦੇ ਪਰਿਵਾਰ ਦੀ ਅਗਵਾਈ ਵਿੱਚ ਸੈਂਕੜੇ ਮੁਜ਼ਾਹਰਾਕਾਰੀਆਂ ਨੇ ਇਤਿਹਾਸਕ ਗੁਰਦੁਆਰਾ ਨਨਕਾਣਾ ਸਾਹਿਬ ਉੱਤੇ ਪੱਥਰਬਾਜ਼ੀ ਕੀਤੀ।

ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਤੋਂ ਬਾਅਦ ਮੁਜ਼ਾਹਰਾਕਾਰੀਆਂ ਦੀ ਭੀੜ ਗੁਰਦੁਆਰੇ ਅੱਗੇ ਇਕੱਠੀ ਹੋ ਗਈ ਅਤੇ ਸਥਾਨਕ ਪ੍ਰਸਾਸ਼ਨ ਦੇ ਨਾਲ-ਨਾਲ ਸਿੱਖਾਂ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗੀ। ਪੂਰੀ ਖ਼ਬਰ ਇੱਥੇ ਪੜ੍ਹੋ।

ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ
Getty Images

ਪਰਮਿੰਦਰ ਢੀਂਡਸਾ ਦਾ ਅਸਤੀਫ਼ਾ ਤੇ ਸੁਖਦੇਵ ਢੀਂਡਸਾ ਦਾ ਪ੍ਰਤੀਕਰਮ

ਲਹਿਰਾਗਾਗਾ ਤੋਂ ਅਕਾਲੀ ਦਲ ਦੇ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਨੇਤਾ ਵਜੋਂ ਅਸਤੀਫ਼ਾ ਦੇ ਦਿੱਤਾ ਹੈ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅਕਾਲੀ ਲੀਡਰਸ਼ਿਪ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫੇ ਨੂੰ ਸਵੀਕਾਰ ਕਰ ਲਿਆ ਹੈ।

ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਸਤੀਫ਼ਾ ਦਿੰਦਿਆਂ ਹੀ ਸਵੀਕਾਰ ਕਰਨਾ ਅਤੇ ਨਵੇਂ ਆਗੂ ਦੀ ਚੋਣ ਵਿਧਾਇਕ ਦਲ ਦੀ ਬੈਠਕ ਤੋਂ ਬਿਨਾਂ ਕਰਨਾ ਪਾਰਟੀ ਦੇ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦਾ ਹੈ। ਪੂਰੀ ਖ਼ਬਰ ਇੱਥੇ ਪੜ੍ਹੋ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਵੇਖੋ

https://www.youtube.com/watch?v=xWw19z7Edrs&t=1s

https://www.youtube.com/watch?v=K6dqIIDF8y0

https://www.youtube.com/watch?v=0X7dajB9uSg

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube ''ਤੇ ਜੁੜੋ)



Related News