ਨਨਕਾਣਾ ਸਾਹਿਬ ''''ਤੇ ਹੋਏ ਪਥਰਾਅ ਤੋਂ ਬਾਅਦ ਸਿਆਸੀ ਪ੍ਰਤੀਕਿਰਿਆ, ਐੱਮਪੀ ਪ੍ਰੀਤ ਗਿੱਲ ਨੇ ਕਿਹਾ, ''''ਪਾਕਿਸਤਾਨ ਵਿੱਚ ਸਿੱਖਾਂ ਨੂੰ ਨਿਸ਼ਾਨਾ ਕਿਉਂ ਬਣਾਇਆ ਜਾ ਰਿਹਾ ਹੈ?''''

Saturday, Jan 04, 2020 - 11:01 AM (IST)

ਭੀੜ ਵੱਲੋਂ ਪਾਕਿਸਤਾਨ ਵਿੱਚ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਨੂੰ ਘੇਰੇ ਜਾਣ ਤੇ ਪਥਰਾਅ ਤੋਂ ਬਾਅਦ ਭਾਰਤ ਵਿੱਚ ਸਿਆਸਤ ਤੇਜ਼ ਹੋ ਗਈ ਹੈ।

ਗੁਰਦੁਆਰਾ ਜਨਮ ਅਸਥਾਨ ਉਹ ਥਾਂ ਹੈ ਜਿੱਥੇ 1469 ਈਸਵੀ ਵਿੱਚ ਗੁਰੂ ਨਾਨਕ ਦੇਵ ਦਾ ਜਨਮ ਹੋਇਆ। ਸ਼ੁੱਕਰਵਾਰ ਨੂੰ ਗੁੱਸੇ ਖ਼ੋਰ ਭੀੜ ਨੇ ਗੁਰਦੁਆਰੇ ਨੂੰ ਘੇਰ ਲਿਆ ਸੀ ਤੇ ਪਥਰਾਅ ਵੀ ਕੀਤਾ ਸੀ।

ਉਸ ਸਮੇਂ ਗੁਰਦੁਆਰੇ ਦੇ ਅੰਦਰ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਉਣ ਪਹੁੰਚੀ ਸਿੱਖ ਸੰਗਤ ਵੀ ਸੀ। ਬਾਅਦ ਵਿੱਚ ਸੁਰੱਖਿਆ ਦਸਤਿਆਂ ਨੇ ਭੀੜ ਨੂੰ ਖਿੰਡਾਇਆ।

ਕੈਪਟਨ ਅਮਰਿੰਦਰ ਸਿੰਘ ਇਸ ਦੀ ਪੁਸ਼ਟੀ ਕੀਤੀ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸਿੱਧਾ ਦਖ਼ਲ ਦੇ ਕੇ ਉੱਥੇ ਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਸੀ।

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਸੰਬੰਧ ਵਿੱਚ ਦੋ ਟਵੀਟ ਕੀਤੇ।

ਇਹ ਵੀ ਪੜ੍ਹੋ:

https://www.youtube.com/watch?v=2rfK7Ob8RXw

ਉਨ੍ਹਾਂ ਲਿਖਿਆ, "ਪਾਕਿਸਤਾਨ ਵਿੱਚ ਘੱਟ-ਗਿਣਤੀਆਂ ''ਤੇ ਅੱਤਿਆਚਾਰ ਸਚਾਈ ਹੈ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਅੱਜ ਦੇ ਹਮਲੇ ਨੇ ਇਸ ਦਾ ਭਿਆਨਕ ਚਿਹਰਾ ਦਿਖਾਇਆ ਹੈ। ਮੈਂ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਨੂੰ ਪੁੱਛਣਾ ਚਾਹੁੰਦੀ ਹਾਂ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਜਿਹੀਆਂ ਘੱਟ ਗਿਣਤੀਆਂ ਨੂੰ ਹੱਕ ਦੇਣ ਦੇ ਇਨਸਾਨੀਅਤ ਵਾਲੇ ਕਦਮ ਦਾ ਕਿਵੇਂ ਵਿਰੋਧ ਕਰ ਸਕਦੇ ਹਨ!"

https://twitter.com/HarsimratBadal_/status/1213149009746911238

ਅਗਲੇ ਟਵੀਟ ਵਿੱਚ ਉਨ੍ਹਾਂ ਲਿਖਿਆ, "ਪਾਕਿਸਤਾਨ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ! ਪਹਿਲਾਂ ਇੱਕ ਸਿੱਖ ਕੁੜੀ ਨੂੰ ਅਗਵਾ ਕੀਤਾ ਗਿਆ ਤੇ ਜ਼ਬਰਨ ਵਿਆਹ ਕਰਵਾਇਆ ਗਿਆ। ਹੁਣ ਅਗਵਾ ਕਰਨ ਵਾਲੇ ਪੀੜਤ ਦੇ ਪਰਿਵਾਰ ਤੇ ਪਵਿੱਤਰ ਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੇ ਹਮਲਾ ਕਰ ਰਹੇ ਹਨ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤੇ ਜੈ ਸ਼ੰਕਰ ਪ੍ਰਰਸਾਦ ਨੂੰ ਬੇਨਤੀ ਕਰਦੀ ਹਾਂ ਕਿ ਉਹ ਯਕੀਨੀ ਬਣਾਉਣ ਕਿ ਪਾਕਿਸਤਾਨ ਇਸ ਜ਼ੁਲਮ ਨੂੰ ਬੰਦ ਕਰੇ ਤੇ ਪਾਕਿਸਤਾਨ ਵਿੱਚ ਸਿਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਵੇ।"

https://twitter.com/HarsimratBadal_/status/1213157814220152832

ਬ੍ਰਿਟੇਨ ਵਿੱਚ ਲੇਬਰ ਐੱਮਪੀ ਪ੍ਰੀਤ ਕੌਰ ਗਿੱਲ ਨੇ ਵੀ ਨਨਕਾਣਾ ਸਾਹਿਬ ਦੀ ਵੀਡੀਓ ਟਵੀਟ ਕਰਦਿਆਂ ਫ਼ਿਕਰ ਜ਼ਾਹਰ ਕੀਤਾ ਕਿ ਪਾਕਿਸਤਾਨ ਵਿੱਚ ਸਿੱਖਾਂ ਨੂੰ ਨਿਸ਼ਾਨਾ ਕਿਉਂ ਬਣਾਇਆ ਜਾ ਰਿਹਾ ਹੈ?

https://twitter.com/PreetKGillMP/status/1213127281008349184

ਅਦਾਕਾਰ ਤੋਂ ਸਿਆਸਤਦਾਨ ਬਣੇ ਤੇ ਕਾਂਗਰਸ ਦੇ ਰਾਜ ਸਭਾ ਮੈਂਬਰ ਰਾਜ ਬੱਬਰ ਨੇ ਵੀ ਇਸ ਬਾਰੇ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ, " ਸਤਿਕਾਰਯੋਗ ਨਨਕਾਣਾ ਸਾਹਿਬ ਤੋਂ ਪ੍ਰੇਸ਼ਾਨ ਕਰਨ ਵਾਲੀਆਂ ਤਸਵੀਰਾਂ ਆ ਰਹੀਆਂ ਹਨ। ਸਿੱਖ ਕੁੜੀ ਨੂੰ ਅਗਵਾ ਕਰਕੇ ਧਰਮ ਬਦਲੀ ਕਰਵਾਉਣ ਤੋਂ ਬਾਅਦ ਹੁਣ ਇਹ। ਮੈਂ ਕੈਪਟਨ ਅਮਰਿੰਦਰ ਸਿੰਘ ਤੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਕੁੜੀ ਤੇ ਕੁੜੀ ਦੇ ਪਰਿਵਾਰ ਤੇ ਪਵਿੱਤਰ ਸਥਾਨ ਦੀ ਸੁਰੱਖਿਆ ਯਕੀਨੀ ਬਣਾਉਣ।"

https://twitter.com/RajBabbarMP/status/1213167732683763712

ਪਾਕਿਸਤਾਨੀ ਪੰਜਾਬ ਦੇ ਗਵਰਨਰ ਦੇ ਲੋਕ ਸੰਪਰਕ ਅਫ਼ਸਰ ਪਵਨ ਸਿੰਘ ਅਰੋੜਾ ਨੇ ਆਪਣੇ ਟਵੀਟ ਵਿੱਚ ਵੀਡੀਓ ਪੋਸਟ ਕਰਦਿਆਂ ਲਿਖਿਆ ਕਿ ਗੁਰਦੁਆਰਾ ਜਨਮ ਸਥਾਨ ਨਨਕਾਣਾ ਸਾਹਿਬ ''ਤੇ ਹਮਲਾ ਹੋ ਰਿਹਾ ਹੈ। ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੂੰ ਮਾਮਲੇ ਦਾ ਨੋਟਿਸ ਲੈਣ ਦੀ ਬੇਨਤੀ ਕੀਤੀ।

https://twitter.com/SinghOfPakistan/status/1213103512705490944

ਇਸ ਤੋਂ ਬਾਅਦ ਸ਼ੁੱਕਰਵਾਰ ਰਾਤ ਤੱਕ ਪਾਕਿਸਤਾਨ ਤੋਂ ਲੋਕਾਂ ਨੇ ਅਜਿਹੇ ਟਵੀਟ ਕਰਨੇ ਸ਼ੁਰੂ ਕੀਤੇ ਕਿ ਹਲਾਤ ਠੀਕ ਹਨ ਤੇ ਦੋਵਾਂ ਪਰਿਵਾਰਾਂ ਦਾ ਸਮਝੌਤਾ ਪ੍ਰਸ਼ਾਸ਼ਨ ਨੇ ਕਰਵਾ ਦਿੱਤਾ ਹੈ।

https://twitter.com/WaqasGujjar229/status/1213181661422260224

ਇਸ ਦੇ ਨਾਲ ਹੀ ਭਾਰਤ ਤੋਂ ਸੱਜੇ ਪੱਖੀ ਝੁਕਾਅ ਵਾਲੇ ਬਹੁਤ ਸਾਰੇ ਲੋਕ ਇਸ ਘਟਨਾ ਦੇ ਹਵਾਲੇ ਨਾਲ ਨਾਗਿਰਕਤਾ ਸੋਧ ਕਾਨੂੰਨ ਦੀ ਹਮਾਇਤ ਕਰ ਰਹੇ ਸਨ। ਉਹ ਸੀਏਏ ਵਿੱਚ ਮੁਸਲਮਾਨਾਂ ਨੂੰ ਬਾਹਰ ਰੱਖੇ ਜਾਣ ਦੀ ਵੀ ਹਮਾਇਤ ਕਰ ਰਹੇ ਸਨ।

ਕੁਝ ਲੋਕਾਂ ਨੇ ਇਸ ਮਾਮਲੇ ਦੇ ਹਵਾਲੇ ਨਾਲ ਕਰਤਾਰਪੁਰ ਦੇ ਲਾਂਘੇ ਬਾਰੇ ਵੀ ਟਿੱਪਣੀਆਂ ਕੀਤੀਆਂ।

ਲੋਕਾਂ ਨੇ ਇਸ ਮੌਕੇ ਸਿੱਧੂ ਨੂੰ ਵੀ ਲਪੇਟੇ ਵਿੱਚ ਲਿਆ ਕਿ ਇਮਰਾਨ ਖ਼ਾਨ ਉਨ੍ਹਾਂ ਦੇ ਜਿਗਰੀ ਦੋਸਤ ਹਨ ਇਸ ਲਈ ਉਨ੍ਹਾਂ ਨੂੰ ਪਾਕਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਲਈ ਇਮਰਾਨ ਨੂੰ ਕਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਵੇਖੋ

https://www.youtube.com/watch?v=xWw19z7Edrs&t=1s

https://www.youtube.com/watch?v=K6dqIIDF8y0

https://www.youtube.com/watch?v=0X7dajB9uSg

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube ''ਤੇ ਜੁੜੋ)



Related News