ਨਨਕਾਣਾ ਸਾਹਿਬ ''''ਤੇ ਪਥਰਾਅ ਹੋਣ ਤੋਂ ਇੱਕ ਦਿਨ ਬਾਅਦ ਹੁਣ ਕੀ ਹੋ ਰਿਹਾ ਹੈ

Saturday, Jan 04, 2020 - 01:31 PM (IST)

ਨਨਕਾਣਾ ਸਾਹਿਬ
Getty Images
ਗੁਰਦੁਆਰਾ ਜਨਮ ਅਸਥਾਨ ਉਹ ਥਾਂ ਹੈ ਜਿੱਥੇ 1469 ਈਸਵੀ ਵਿੱਚ ਗੁਰੂ ਨਾਨਕ ਦੇਵ ਦਾ ਜਨਮ ਹੋਇਆ ਸੀ।

ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿੱਚ ਸ਼ੁੱਕਰਵਾਰ ਦੀ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਵੱਲੋਂ ਬੈਠਕ ਸੱਦੀ ਗਈ ਹੈ।

ਸ਼ੁੱਕਰਵਾਰ ਨੂੰ ਭੜਕੀ ਹੋਈ ਭੀੜ ਨੇ ਨਨਕਾਣਾ ਸਾਹਿਬ ਵਿੱਚ ਸਥਿਤ ਗੁਰਦੁਆਰਾ ਜਨਮ ਅਸਥਾਨ ਨੂੰ ਘੇਰ ਲਿਆ ਸੀ ਤੇ ਪਥਰਾਅ ਕੀਤਾ ਸੀ।

ਗੁਰਦੁਆਰਾ ਜਨਮ ਅਸਥਾਨ ਉਹ ਥਾਂ ਹੈ ਜਿੱਥੇ 1469 ਈਸਵੀ ਵਿੱਚ ਗੁਰੂ ਨਾਨਕ ਦੇਵ ਦਾ ਜਨਮ ਹੋਇਆ ਸੀ।

ਨਨਕਾਣਾ ਸਾਹਿਬ ਦੇ ਸਥਾਨਕ ਨਿਵਾਸੀ ਹਰਮੀਤ ਸਿੰਘ ਨੇ ਬੀਬੀਸੀ ਪੱਤਰਕਾਰ ਸ਼ੁਮਾਇਲਾ ਜਾਫ਼ਰੀ ਨੂੰ ਦੱਸਿਆ ਕਿ ਸਥਾਨਕ ਸਿੱਖ ਅਬਾਦੀ ਦੀ ਨਨਕਾਣਾ ਸਾਹਿਬ ਵਿੱਚ ਕੱਲ੍ਹ ਦੀ ਘਟਨਾ ਨੂੰ ਵਿਚਾਰਨ ਲਈ ਬੈਠਕ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਭਾਈਚਾਰੇ ਦੀ ਮੰਗ ਹੈ ਕਿ ਸ਼ੁੱਕਰਵਾਰ ਨੂੰ ਗੁਰਦੁਆਰਾ ਜਨਮ ਸਥਾਨ ''ਤੇ ਪਥਰਾਅ ਕਰਨ ਵਾਲਿਆਂ ਖ਼ਿਲਾਫ਼ ਧਾਰਾ 295-ਸੀ ਦੇ ਤਹਿਤ ਈਸ਼ ਨਿੰਦਾ ਦਾ ਮੁਕੱਦਮਾ ਦਰਜ ਕੀਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਇਸ ਗੱਲ ਉੱਤੇ ਵਿਚਾਰ ਹੋ ਰਿਹਾ ਹੈ ਕਿ ਇਹ ਮੰਗ ਸਰਕਾਰ ਅੱਗੇ ਰੱਖੀ ਜਾਵੇ।

https://www.youtube.com/watch?v=2rfK7Ob8RXw&feature=youtu.be

ਮਾਮਲਾ ਕੀ ਹੈ?

ਕੁਝ ਸਮਾਂ ਪਹਿਲਾਂ ਸਿੱਖ ਲੜਕੀ ਜਗਜੀਤ ਕੌਰ ਦਾ ਕਥਿਤ ਤੌਰ ਉੱਤੇ ਜ਼ਬਰੀ ਧਰਮ ਪਰਿਵਰਤਨ ਕਰਵਾਉਣ ਵਾਲੇ ਮੁਸਲਿਮ ਲੜਕੇ ਮੁਹੰਮਦ ਹਸਨ ਦੇ ਪਰਿਵਾਰ ਦੀ ਅਗਵਾਈ ਵਿਚ ਸੈਂਕੜੇ ਮੁਜ਼ਾਹਰਾਕਾਰੀਆਂ ਨੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਸਾਹਿਬ ਉੱਤੇ ਪੱਥਰਬਾਜ਼ੀ ਕੀਤੀ।

ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਤੋਂ ਬਾਅਦ ਮੁਜ਼ਾਹਰਾਕਾਰੀਆਂ ਦੀ ਭੀੜ ਗੁਰਦੁਆਰੇ ਅੱਗੇ ਇਕੱਠੀ ਹੋ ਗਈ ਅਤੇ ਸਥਾਨਕ ਪ੍ਰਸਾਸ਼ਨ ਦੇ ਨਾਲ-ਨਾਲ ਸਿੱਖਾਂ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗੀ।

ਮੁਜ਼ਾਹਰਕਾਰੀ ਮੰਗ ਕਰ ਰਹੇ ਹਨ ਕਿ ਜਗਜੀਤ ਕੌਰ ਨੇ ਕਿਉਂਕਿ ਧਰਮ ਬਦਲ ਲਿਆ ਹੈ ਅਤੇ ਉਸਦਾ ਹਸਨ ਨਾਲ ਵਿਆਹ ਹੋ ਚੁੱਕਾ ਹੈ ਇਸ ਲਈ ਲੜਕੀ ਉਨ੍ਹਾਂ ਨੂੰ ਸੌਂਪੀ ਜਾਵੇ।

ਸੋਸ਼ਲ ਮੀਡੀਆ ਉੱਤੇ ਸਾਹਮਣੇ ਆਈਆਂ ਵੀਡੀਓਜ਼ ਵਿਚ ਭੜਕੇ ਹੋਏ ਲੋਕ ਸਿੱਖ ਭਾਈਚਾਰੇ ਨੂੰ ਧਮਕੀਆਂ ਦਿੰਦੇ ਦਿਖ ਰਹੇ ਹਨ ਅਤੇ ਕਹਿ ਰਹੇ ਹਨ ਕਿ ਉਹ ਸਰਕਾਰ ਨੂੰ ਨਨਕਾਣਾ ਸਾਹਿਬ ਦਾ ਨਾਂ ਬਦਲ ਕੇ ਗੁਲਾਮ-ਏ-ਮੁਸਤਫ਼ਾ ਰੱਖਣ ਲਈ ਮਜ਼ਬੂਰ ਕਰਨਗੇ।

ਦਰਜਨਾਂ ਸਿੱਖ ਜੋ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨਾਲ ਸਬੰਧਤ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਆਏ ਸਨ, ਉਹ ਗੁਰਦੁਆਰੇ ਦੇ ਅੰਦਰ ਨਹੀਂ ਜਾ ਸਕੇ ਅਤੇ ਜੋ ਅੰਦਰ ਸਨ ਉਹ ਉਦੋਂ ਬਾਹਰ ਨਹੀਂ ਆ ਸਕੇ ਜਦੋਂ ਤੱਕ ਪੁਲਿਸ ਨੇ ਪਹੁੰਚ ਕੇ ਦਖ਼ਲ ਨਹੀਂ ਦਿੱਤਾ।

ਦੇਰ ਸ਼ਾਮ ਪੁਲਿਸ ਨੇ ਦਖ਼ਲ ਦੇ ਕੇ ਘੇਰਾਬੰਦੀ ਖ਼ਤਮ ਕਰਵਾਈ ਅਤੇ ਮੁਜ਼ਾਹਰਾਕਾਰੀਆਂ ਨੂੰ ਖਦੇੜ ਦਿੱਤਾ।

ਭਾਰਤ ਵਿੱਚ ਸਿਆਸਤ

ਭੀੜ ਵੱਲੋਂ ਪਾਕਿਸਤਾਨ ਵਿੱਚ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਨੂੰ ਘੇਰੇ ਜਾਣ ਤੇ ਪਥਰਾਅ ਤੋਂ ਬਾਅਦ ਭਾਰਤ ਵਿੱਚ ਸਿਆਸਤ ਤੇਜ਼ ਹੋ ਗਈ ਹੈ।

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਸੰਬੰਧ ਵਿੱਚ ਟਵੀਟ ਕੀਤਾ।

ਉਨ੍ਹਾਂ ਲਿਖਿਆ, "ਪਾਕਿਸਤਾਨ ਵਿੱਚ ਘੱਟ-ਗਿਣਤੀਆਂ ''ਤੇ ਅੱਤਿਆਚਾਰ ਸਚਾਈ ਹੈ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਅੱਜ ਦੇ ਹਮਲੇ ਨੇ ਇਸ ਦਾ ਭਿਆਨਕ ਚਿਹਰਾ ਦਿਖਾਇਆ ਹੈ। ਮੈਂ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਨੂੰ ਪੁੱਛਣਾ ਚਾਹੁੰਦੀ ਹਾਂ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਜਿਹੀਆਂ ਘੱਟ ਗਿਣਤੀਆਂ ਨੂੰ ਹੱਕ ਦੇਣ ਦੇ ਇਨਸਾਨੀਅਤ ਵਾਲੇ ਕਦਮ ਦਾ ਕਿਵੇਂ ਵਿਰੋਧ ਕਰ ਸਕਦੇ ਹਨ!"

https://twitter.com/HarsimratBadal_/status/1213149009746911238

ਬ੍ਰਿਟੇਨ ਵਿੱਚ ਲੇਬਰ ਐੱਮਪੀ ਪ੍ਰੀਤ ਕੌਰ ਗਿੱਲ ਨੇ ਵੀ ਨਨਕਾਣਾ ਸਾਹਿਬ ਦੀ ਵੀਡੀਓ ਟਵੀਟ ਕਰਦਿਆਂ ਫ਼ਿਕਰ ਜ਼ਾਹਰ ਕੀਤਾ ਕਿ ਪਾਕਿਸਤਾਨ ਵਿੱਚ ਸਿੱਖਾਂ ਨੂੰ ਨਿਸ਼ਾਨਾ ਕਿਉਂ ਬਣਾਇਆ ਜਾ ਰਿਹਾ ਹੈ?

https://twitter.com/PreetKGillMP/status/1213127281008349184?

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਵੇਖੋ

https://www.youtube.com/watch?v=xWw19z7Edrs&t=1s

https://www.youtube.com/watch?v=K6dqIIDF8y0

https://www.youtube.com/watch?v=0X7dajB9uSg

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube ''ਤੇ ਜੁੜੋ)



Related News