CAA ਨੇ ਪਾਈ ਅਕਾਲੀ-ਭਾਜਪਾ ਵਿਚਾਲੇ ਦਰਾੜ, ਦਿੱਲੀ ਚੋਣਾਂ ਨਹੀਂ ਲੜੇਗਾ ਅਕਾਲੀ ਦਲ

1/20/2020 7:40:19 PM

Manjinder singh sirsa
BBC

ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੀਆਂ ਆਮ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ।

ਸਿਰਸਾ ਨੇ ਕਿਹਾ, ''''ਸੁਖਬੀਰ ਬਾਦਲ ਨੇ ਸੀਏਏ ਨੇ ਜੋ ਸਟੈਂਡ ਲਿਆ ਉਸ ਕਾਰਨ ਭਾਰਤੀ ਜਨਤਾ ਪਾਰਟੀ ਵਲੋਂ ਵਿਚਾਰ ਕੀਤਾ ਜਾ ਰਿਹਾ ਹੈ।ਭਾਰਤੀ ਜਨਤਾ ਪਾਰਟੀ ਵਲੋਂ ਕਿਹਾ ਜਾ ਰਿਹਾ ਸੀ ਕਿ ਸੁਖਬੀਰ ਬਾਦਲ ਆਪਣਾ ਸਟੈਂਡ ਬਦਲਣ।ਅਕਾਲੀ ਦਲ ਉੱਤੇ ਮੁੜ ਵਿਚਾਰਨ ਦਾ ਦਬਾਅ ਬਣਾਇਆ ਗਿਆ ਪਰ ਅਕਾਲੀ ਦਲ ਨੇ ਇਸ ਤੋਂ ਇਨਕਾਰ ਕਰ ਦਿੱਤਾ।''''

ਅਕਾਲੀ ਦਲ ਦਾ ਕੋਰ ਸਟੈਂਡ ਸਰਬੱਤ ਦੇ ਭਲੇ ਦਾ ਹੈ, ਸਾਡਾ ਸਟੈਂਡ ਸਰਬੱਤ ਦੇ ਭਲੇ ਦਾ ਹੈ, ਜਿਸ ਨੂੰ ਅਸੀਂ ਚੋਣਾਂ ਲਈ ਨਹੀਂ ਛੱਡ ਸਕਦੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ