ਮੈਰੀਕੌਮ ਨੂੰ ਪਦਮ ਭ੍ਰਿਭੂਸ਼ਣ ਤੇ ਪੀਵੀ ਸਿੰਧੂ ਨੂੰ ਪਦਮ ਭੂਸ਼ਣ ਸਨਮਾਨ ਦਾ ਐਲਾਨ

01/26/2020 10:10:25 AM

ਬੈਡਮਿੰਟਨ ਖਿਡਾਰਨ ਪੀਵੀ ਸਿੰਧੂ (ਖੱਬੇ) ਨੂੰ ਪਦਮ ਭੂਸ਼ਣ ਸਨਮਾਨ ਅਤੇ ਬਾਕਸਿੰਗ ਚੈਂਪੀਅਨ ਐੱਮਸੀ ਮੈਰੀਕਾਮ (ਸੱਜੇ) ਨੂੰ ਪਦਮ ਭ੍ਰਿਭੂਸ਼ਣ
Getty Images
ਬੈਡਮਿੰਟਨ ਖਿਡਾਰਨ ਪੀਵੀ ਸਿੰਧੂ (ਖੱਬੇ) ਨੂੰ ਪਦਮ ਭੂਸ਼ਣ ਸਨਮਾਨ ਅਤੇ ਬਾਕਸਿੰਗ ਚੈਂਪੀਅਨ ਐੱਮਸੀ ਮੈਰੀਕਾਮ (ਸੱਜੇ) ਨੂੰ ਪਦਮ ਭ੍ਰਿਭੂਸ਼ਣ

ਭਾਰਤ ਸਰਕਾਰ ਨੇ ਗਣਤੰਤਰ ਦਿਵਸ ਮੌਕੇ ਹਰ ਸਾਲ ਦਿੱਤੇ ਜਾਣ ਵਾਲੇ ਪਦਮ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਹੈ।

ਇਸ ਸਾਲ ਬਾਕਸਿੰਗ ਚੈਂਪੀਅਨ ਐਮਸੀ ਮੈਰੀਕਾਮ ਨੂੰ ਪਦਮ ਭ੍ਰਿਭੂਸ਼ਣ ਅਤੇ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਪਦਮ ਭੂਸ਼ਣ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ ਹੈ।

ਛੇ ਵਾਰ ਦੀ ਵਿਸ਼ਵ ਚੈਂਪੀਅਨ ਹੈ ਮੈਰੀ

ਮੁੱਕੇਬਾਜ਼ੀ ਚੈਂਪੀਅਨ ਐਮ.ਸੀ. ਮੈਰੀ ਕੌਮ 6 ਵਾਰ ਦੀ ਵਿਸ਼ਵ ਚੈਂਪੀਅਨ ਹੈ।

ਇਹ ਵੀ ਪੜ੍ਹੋ:

ਵਿਸ਼ਵ ਚੈਂਪੀਅਨਸ਼ਿਪ ''ਚ 37 ਸਾਲਾ ਮੈਰੀ ਕੌਮ ਨੇ ਆਖ਼ਰੀ ਵਾਰ 2018 ''ਚ ਸੋਨੇ ਦਾ ਤਮਗਾ ਜਿੱਤਿਆ ਸੀ। ਇਸ ਤੋਂ ਇਲਾਵਾ ਉਹ 2002, 2005, 2006 ਅਤੇ 2008, 2010 ਵਿੱਚ ਵੀ ਸੋਨ ਤਮਗਾ ਜਿੱਤ ਚੁੱਕੀ ਹੈ।

ਇਸੇ ਰਿਕਾਰਡ ਦੇ ਨਾਲ ਮੈਰੀ ਕੌਮ ਨੇ ਆਇਰਲੈਂਡ ਦੀ ਕੇਟੀ ਟੇਲਰ ਦਾ 5 ਵਾਰ ਵਿਸ਼ਵ ਚੈਂਪੀਅਨਸ਼ਿਪ ਦਾ ਰਿਕਾਰਡ ਤੋੜ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਚੈਂਪੀਅਨਸ਼ਿਪ ਦੇ ਇਤਿਹਾਸ ''ਚ ਪੁਰਸ਼ ਮੁੱਕੇਬਾਜ਼ ਫੈਲਿਕਸ ਸੇਵਨ ਦੇ 6 ਵਾਰ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਸੀ

ਮੈਰੀ ਕੌਮ
Getty Images
ਮੈਰੀ ਕੌਮ 6 ਵਾਰ ਵਿਸ਼ਵ ਚੈਂਪੀਅਨਸ਼ਿਪ ਜਿੱਤਣ ਵਾਲੀ ਪਹਿਲੀ ਮਹਿਲਾ ਮੁੱਕੇਬਾਜ਼ ਹੈ

ਮੈਰੀ ਦਾ ਬਚਪਨ

ਮਣੀਪੁਰ ਵਿੱਚ ਇੱਕ ਗਰੀਬ ਪਰਿਵਾਰ ਵਿੱਚ ਜੰਮੀ ਮੈਰੀ ਕੌਮ ਦੇ ਪਰਿਵਾਰ ਵਾਲੇ ਨਹੀਂ ਚਾਹੁੰਦੇ ਸਨ ਕਿ ਉਹ ਬਾਕਸਿੰਗ ਵਿੱਚ ਜਾਵੇ। ਬਚਪਨ ਵਿੱਚ ਮੈਰੀ ਕੌਮ ਘਰ ਦਾ ਕੰਮ ਕਰਦੀ ਸੀ, ਖੇਤ ਜਾਂਦੀ ਸੀ, ਭੈਣ-ਭਰਾਵਾਂ ਨੂੰ ਸੰਭਾਲਦੀ ਸੀ ਅਤੇ ਪ੍ਰੈਕਟਿਸ ਕਰਦੀ ਸੀ।

ਦਰਅਸਲ ਡਿੰਕੋ ਸਿੰਘ ਨੇ 1998 ਵਿੱਚ ਏਸ਼ੀਆਈ ਖੇਡਾਂ ਵਿੱਚ ਗੋਲਡ ਮੈਡਲ ਜਿੱਤਿਆ ਸੀ। ਉਥੋਂ ਹੀ ਮੈਰੀ ਕੌਮ ਨੂੰ ਵੀ ਬਾਕਸਿੰਗ ਦਾ ਚਸਕਾ ਲੱਗਾ।

ਕਾਫੀ ਸਮੇਂ ਤੱਕ ਤਾਂ ਉਨ੍ਹਾਂ ਦੇ ਮਾਪਿਆਂ ਨੂੰ ਪਤਾ ਹੀ ਨਹੀਂ ਸੀ ਕਿ ਮੈਰੀ ਕੌਮ ਬਾਕਸਿੰਗ ਕਰ ਰਹੀ ਹੈ।

ਸਾਲ 2000 ਵਿੱਚ ਅਖ਼ਬਾਰ ਵਿੱਚ ਛਪੀ ਸਟੇਟ ਚੈਂਪੀਅਨ ਦੀ ਫੋਟੋ ਤੋਂ ਪਤਾ ਲੱਗਾ। ਪਿਤਾ ਨੂੰ ਡਰ ਸੀ ਕਿ ਬਾਕਸਿੰਗ ਵਿੱਚ ਸੱਟ ਲੱਗ ਗਈ ਤਾਂ ਇਲਾਜ ਕਰਵਾਉਣਾ ਮੁਸ਼ਕਿਲ ਹੋਵੇਗਾ ਅਤੇ ਵਿਆਹ ਵਿੱਚ ਵੀ ਦਿੱਕਤ ਹੋਵੇਗੀ।


ਵੀਡੀਓ: ਬੀਬੀਸੀ ਪੰਜਾਬੀ ਨੂੰ ਲਿਆਓ ਆਪਣੇ ਮੋਬਾਈਲ ’ਤੇ

https://www.youtube.com/watch?v=xWw19z7Edrs&feature=youtu.be


ਪਰ ਮੈਰੀ ਕੌਮ ਨਹੀਂ ਮੰਨੀ। ਮਾਪਿਆਂ ਨੂੰ ਹੀ ਜਿੱਦ ਮੰਨਣੀ ਪਈ। ਮੈਰੀ ਨੇ 2001 ਤੋਂ ਬਾਅਦ 4 ਵਾਰ ਵਿਸ਼ਵ ਚੈਂਪੀਅਨ ਦਾ ਖਿਤਾਬ ਜਿੱਤਿਆ ।

ਇਸ ਵਿਚਾਲੇ ਮੈਰੀ ਕੌਮ ਦਾ ਵਿਆਹ ਹੋਇਆ ਅਤੇ ਦੋ ਜੌੜੇ ਬੱਚੇ ਵੀ ਹੋਏ।

ਮੈਰੀ ਕੌਮ ਦੇ ਜੀਵਨ ''ਤੇ ਬਾਲੀਵੁੱਡ ''ਚ ਬਾਓਪਿਕ ਵੀ ਬਣ ਚੁੱਕੀ ਹੈ, ਜਿਸ ਵਿੱਚ ਪ੍ਰਿਅੰਕਾ ਚੋਪੜਾ ਨੇ ਮੈਰੀ ਕੌਮ ਦੀ ਭੂਮਿਕਾ ਅਦਾ ਕੀਤੀ ਸੀ।

ਪੀਵੀ ਸਿੰਧੂ
Getty Images
ਏਸ਼ੀਆਈ ਖੇਡਾਂ 2018 ਵਿੱਚ ਪੀ ਵੀ ਸਿੰਧੂ ਨੇ ਬੈਡਮਿਨਟਨ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਅਜਿਹਾ ਕਰਨ ਉਹ ਵਾਲੀ ਪਹਲੀ ਭਾਰਤੀ ਖਿਡਾਰਨ ਹੈ

ਪੀਵੀ ਸਿੰਧੂ ਪਦਮ ਸ੍ਰੀ ਤੋਂ ਬਾਅਦ ਪਦਮ ਭੂਸ਼ਣ

ਏਸ਼ੀਆਈ ਖੇਡਾਂ 2018 ਵਿੱਚ ਪੀ ਵੀ ਸਿੰਧੂ ਨੇ ਬੈਡਮਿਨਟਨ ਵਿੱਚ ਚਾਂਦੀ ਦਾ ਤਗ਼ਮਾ ਜਿੱਤਕੇ ਨਵਾਂ ਰਿਕਾਰਡ ਬਣਾਇਆ ਹੈ, ਅਜਿਹਾ ਕਰਨ ਵਾਲੀ ਉਹ ਪਹਿਲੀ ਭਾਰਤੀ ਹੈ।

ਸਿੰਧੂ ਭਾਰਤ ਲਈ ਓਲੰਪਿਕ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ਵਾਲੀ ਵੀ ਪਹਿਲੀ ਮਹਿਲਾ ਹੈ।

2016 ਓਲੰਪਿਕ ਦੇ ਇਸ ਮੈਡਲ ਤੋਂ ਇਲਾਵਾ ਉਸ ਨੇ 2018 ਦੀਆਂ ਕਾਮਨਵੈਲਥ ਖੇਡਾਂ ਵਿੱਚ ਵੀ ਸਿਲਵਰ ਮੈਡਲ ਜਿੱਤਿਆ ਸੀ। ਸਿੰਧੂ ਦੁਨੀਆਂ ਦੀ ਸੱਤਵੀਂ ਸਭ ਤੋਂ ਕਮਾਊ ਮਹਿਲਾ ਖਿਡਾਰਨ ਹੈ।

ਸਿੰਧੂ ਨੂੰ ਭਾਰਤ ਦਾ ਚੌਥਾ ਸਭ ਤੋਂ ਉੱਚਾ ਨਾਗਰਿਕ ਸਨਮਾਨ, ਪਦਮ ਸ਼੍ਰੀ, ਵੀ ਦਿੱਤਾ ਜਾ ਚੁੱਕਾ ਹੈ।

ਪੀਵੀ ਸਿੰਧੂ ਅਤੇ ਸਾਇਨਾ ਨੇਹਵਾਲ ਦੋਹਾਂ ਦੇ ਕੋਚ ਗੋਪੀ ਚੰਦ ਹਨ।
Getty Images
ਪੀਵੀ ਸਿੰਧੂ ਅਤੇ ਸਾਇਨਾ ਨੇਹਵਾਲ ਦੋਹਾਂ ਦੇ ਕੋਚ ਗੋਪੀ ਚੰਦ ਹਨ।

ਕੌਣ ਹੈ ਪੀ.ਵੀ. ਸਿੰਧੂ?

5 ਜੁਲਾਈ 1995 ਨੂੰ ਤੇਲੰਗਾਨਾ ਵਿੱਚ ਪੈਦਾ ਹੋਈ 22 ਸਾਲਾ ਪੀਵੀ ਸਿੰਧੂ ਦਾ ਸਿਤਾਰਾ ਇਨ੍ਹਾਂ ਦਿਨੀਂ ਚੜ੍ਹਤ ''ਤੇ ਹੈ। ਉਹ ਵਿਸ਼ਵ ਰੈਂਕਿੰਗ ਵਿੱਚ ਤੀਜੇ ਨੰਬਰ ਦੀ ਖਿਡਾਰਨ ਹਨ।

ਸਾਇਨਾ ਨੇਹਵਾਲ ਵਾਂਗ ਹੀ ਸਿੰਧੂ ਨੂੰ ਵੀ ਕੋਚ ਗੋਪੀ ਚੰਦ ਨੇ ਹੀ ਪਰਖਿਆ ਤੇ ਤਰਾਸ਼ਿਆ ਹੈ।

ਸਾਇਨਾ ਵਾਂਗ ਹੀ ਘੱਟ ਉਮਰ ਵਿੱਚ ਸਿੰਧੂ ਦਾ ਜੇਤੂ ਸਫਰ ਸ਼ੁਰੂ ਹੋਇਆ ਸੀ- ਅੰਡਰ-10, ਅੰਡਰ-13 ਵਰਗੇ ਮੁਕਾਬਲੇ ਉਹ ਲਗਾਤਾਰ ਜਿੱਤਣ ਲੱਗੇ।

2013 ਅਤੇ 2014 ਵਿੱਚ ਉਨ੍ਹਾਂ ਨੇ ਲਗਾਤਾਰ ਵਿਸ਼ਵ ਚੈਂਪੀਅਨਸ਼ਿਪ ਮੈਡਲ ਜਿੱਤੇ। ਬੈਡਮਿੰਟਨ ਵਿੱਚ ਕਿਸੇ ਭਾਰਤੀ ਮਹਿਲਾ ਨੇ ਅਜਿਹਾ ਮਾਅਰਕਾ ਪਹਿਲੀ ਵਾਰ ਮਾਰਿਆ ਸੀ। ਇਹ ਉਹ ਸਮਾਂ ਸੀ ਜਦੋਂ ਸਾਇਨਾ ਨੇਹਵਾਲ ਵੀ ਟਾਪ ਫਾਰਮ ਵਿੱਚ ਚੱਲ ਰਹੇ ਸਨ। ਦੋਹਾਂ ਵਿੱਚ ਕਾਂਪੀਟੀਸ਼ਨ ਸ਼ੁਰੂ ਹੋ ਚੁੱਕਿਆ ਸੀ।


ਵੀਡੀਓ: ਪੀਵੀ ਸਿੰਧੂ ਨਾਲ ਬੀਬੀਸੀ ਦੀ ਖ਼ਾਸ ਗੱਲਬਾਤ

https://www.youtube.com/watch?v=35aqtfM4Row


ਸਾਲ 2016 ਦੇ ਓਲੰਪਿਕ ਵਿੱਚ ਸਿੰਧੂ ਫਾਈਨਲ ਮੁਕਾਬਲੇ ਵਿੱਚ ਪਹੁੰਚਣ ਵਾਲੀ ਪਹਿਲੀ ਭਾਰਤੀ ਖਿਡਾਰਨ ਬਣੀ। ਫਾਈਨਲ ਵਿੱਚ ਉਹ ਹਾਰ ਭਾਵੇਂ ਗਏ ਪਰ ਚਾਂਦੀ ਦਾ ਮੈਡਲ ਉਨ੍ਹਾਂ ਲਈ ਵੱਡੀ ਪ੍ਰਾਪਤੀ ਸੀ। ਉਹ ਵੀ ਉਸ ਸਮੇਂ ਜਦੋਂ ਸਾਇਨਾ ਸੱਟ ਲੱਗਣ ਕਰਕੇ ਓਲੰਪਿਕ ਤੋਂ ਬਾਹਰ ਹੋ ਗਏ ਸਨ।

ਏਸ਼ੀਆਈ ਖੇਡਾਂ 2018 ਵਿੱਚ ਪੀ ਵੀ ਸਿੰਧੂ ਨੇ ਬੈਡਮਿਨਟਨ ਵਿੱਚ ਚਾਂਦੀ ਦਾ ਤਗ਼ਮਾ ਜਿੱਤਕੇ ਨਵਾਂ ਰਿਕਾਰਡ ਬਣਾਇਆ ਹੈ, ਅਜਿਹਾ ਕਰਨ ਵਾਲੀ ਉਹ ਪਹਿਲੀ ਭਾਰਤੀ ਹੈ।

ਲਗਪਗ 5 ਫੁੱਟ 11 ਇੰਚ ਲੰਮੀ ਪੀ ਵੀ ਸਿੰਧੂ ਦੇ ਪਿਤਾ ਪੀ ਵੀ ਰਮੱਨਾ ਅਤੇ ਮਾਂ ਪੀ ਵਿਜਿਆ ਵਾਲੀਬਾਲ ਖਿਡਾਰੀ ਰਹਿ ਚੁੱਕੇ ਹਨ।

ਸਾਬਕਾ ਏਸ਼ੀਅਨ ਚੈਂਪੀਅਨ ਦਿਨੇਸ਼ ਖੰਨਾ ਨੇ ਬੀਬੀਸੀ ਨੂੰ ਦਸਿਆ ਕਿ ਸਿੰਧੂ ਹਮੇਸ਼ਾ ਵੱਡੇ ਖਿਡਾਰੀਆਂ ਲਈ ਖਤਰੇ ਖੜ੍ਹੇ ਕਰਦੇ ਰਹੇ ਹਨ ਪਰ ਜਿਵੇਂ ਹੀ ਉਨ੍ਹਾਂ ਦਾ ਸਾਹਮਣਾ ਘੱਟ ਰੈਂਕਿੰਗ ਵਾਲੇ ਜਾਂ ਕਮਜ਼ੋਰ ਖਿਡਾਰੀ ਨਾਲ ਹੁੰਦਾ ਹੈ ਤਾਂ ਉਨ੍ਹਾਂ ਦੀ ਖੇਡ ਵੀ ਕਮਜ਼ੋਰ ਹੋ ਜਾਂਦਾ ਹੈ।

ਇਹ ਵੀ ਪੜ੍ਹੋ:

ਵੀਡੀਓ:ਪੰਜਾਬ ਬੰਦ- ਸੀਏਏ ਬਾਰੇ ਕੀ ਬੋਲੇ ਪੰਜਾਬੀ

https://www.youtube.com/watch?v=vVv4MjBK17g

ਵੀਡੀਓ: ਬਰਨਾਲੇ ਦੀ ਇਸ ਕੁੜੀ ਨੇ ਵੀਡੀਓ ਕਾਲ ਕਰਕੇ ਆਪਣੀ ਜਾਨ ਲਈ

https://www.youtube.com/watch?v=V1gbE1aZjtg

ਵੀਡੀਓ: ਬਿੱਗਬਾਸ ਵਰਗੇ ਪ੍ਰੋਗਰਾਮਾਂ ਦਾ ਬੱਚਿਆਂ ਤੇ ’ਅਸਰ

https://www.youtube.com/watch?v=w3-8rLfAamg

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)



Related News