Union Budget 2020: ਨਿਰਮਲਾ ਸੀਤਾਰਮਣ ਦੇ ਬਜਟ ਵਿੱਚ ਕੀ-ਕੀ ਹੋਵੇਗਾ
Saturday, Feb 01, 2020 - 10:55 AM (IST)


ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਭਾਰਤ ਦਾ ਵਿੱਤੀ ਸਾਲ 2020-21 ਲਈ ਸਲਾਨਾ ਬੱਜਟ ਸੰਸਦ ਵਿੱਚ ਪੇਸ਼ ਕਰ ਰਹੇ ਹਨ। ਵਿੱਤ ਮੰਤਰੀ ਵਜੋਂ ਇਹ ਉਨ੍ਹਾਂ ਦਾ ਦੂਜਾ ਬੱਜਟ ਹੈ।
ਭਾਰਤ ਆਰਥਿਕ ਮੰਦੀ ਦਾ ਸਾਹਮਣਾ ਕਰ ਰਿਹਾ ਹੈ। ਇਸ ਸਮੇਂ ਵਿੱਚ ਲੋਕਾਂ ਨੂੰ ਬਜਟ ਤੋਂ ਕਈ ਉਮੀਦਾਂ ਹਨ।
ਇਹ ਵੀ ਪੜ੍ਹੋ:
- ਬਜਟ 2020: ਕੀ ਮੋਦੀ ਸਰਕਾਰ ਇਨਕਮ ਟੈਕਸ ''ਚ ਰਾਹਤ ਦੇਵੇਗੀ, ਮਾਹਿਰ ਕੀ ਕਹਿੰਦੇ ਹਨ?
- ਨਿਰਮਲਾ ਸੀਤਾਰਮਣ ਦੀਆਂ ਪਿਛਲੀਆਂ ਸਕੀਮਾਂ ਦਾ ਕੀ ਬਣਿਆ
ਨਿਰਮਲਾ ਸੀਤਾਰਮਣ ਸੰਸਦ ਭਵਨ ਪਹੁੰਚੇ
ਸ਼ਨਿੱਚਰਵਾਰ ਸਵੇਰੇ ਸਾਢੇ ਦਸ ਵਜੇ ਵਿੱਤ ਮੰਤਰੀ ਆਪਣੇ ਸਹਿਯੋਗੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਤੇ ਵਿੱਤ ਮੰਤਰਾਲਾ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸੰਸਦ ਭਵਨ ਪਹੁੰਚੇ।
https://twitter.com/ANI/status/1223464137415479296
ਸੰਸਦ ਭਵਨ ਲਈ ਰਵਾਨਾ ਹੋਣ ਤੋਂ ਪਹਿਲਾਂ ਵਿੱਤ ਮੰਤਰੀ ਤੇ ਵਿੱਤ ਰਾਜ ਮੰਤਰੀ ਨੇ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।
https://twitter.com/ANI/status/1223459951722418176
ਕੀ ਹੈ ਆਰਥਿਕ ਸਥਿਤੀ
ਅੰਕੜੇ ਬਹੁਤ ਕੁਝ ਦੱਸ ਰਹੇ ਹਨ, ਅਰਥਵਿਵਸਥਾ 5% ਦੀ ਦਰ ਨਾਲ ਵਧ ਰਹੀ ਹੈ, 11 ਸਾਲ ਵਿੱਚ ਸਭ ਤੋਂ ਘੱਟ। ਨਿੱਜੀ ਖਪਤ 7 ਸਾਲ ਦੇ ਹੇਠਲੇ ਪੱਧਰ ''ਤੇ ਹੈ।
ਨਿਵੇਸ਼ 17 ਸਾਲ ਵਿੱਚ ਆਪਣੀ ਸਭ ਤੋਂ ਘੱਟ ਹੌਲੀ ਰਫ਼ਤਾਰ ਨਾਲ ਹੋ ਰਿਹਾ ਹੈ, ਮੈਨੂਫੈਕਚਰਿੰਗ ਘੱਟ ਹੈ- ਇਸਦੀ 15 ਸਾਲ ਵਿੱਚ ਸਭ ਤੋਂ ਘੱਟ ਦਰ ਹੈ ਅਤੇ ਖੇਤੀ ਸੈਕਟਰ ਚਾਰ ਸਾਲ ਵਿੱਚ ਆਪਣੀ ਸਭ ਤੋਂ ਹੌਲੀ ਰਫ਼ਤਾਰ ਨਾਲ ਵਧ ਰਿਹਾ ਹੈ।
ਇਸਤੋਂ ਇਲਾਵਾ ਆਮ ਲੋਕਾਂ ਲਈ ਵਸਤੂਆਂ ਜ਼ਿਆਦਾ ਮਹਿੰਗੀਆਂ ਹੋ ਰਹੀਆਂ ਹਨ। ਮਹਿੰਗਾਈ ਕੇਂਦਰੀ ਬੈਂਕ ਦੇ ਟੀਚੇ ਤੋਂ ਵਧ ਕੇ 7.35 ਪ੍ਰਤੀਸ਼ਤ ਹੋ ਗਈ ਹੈ।
ਵੀਡੀਓ: ਬੀਬੀਸੀ ਪੰਜਾਬੀ ਨੂੰ ਲਿਆਓ ਆਪਣੇ ਮੋਬਾਈਲ ’ਤੇ
https://www.youtube.com/watch?v=xWw19z7Edrs
ਇਹ ਵੀ ਪੜ੍ਹੋ:
- ਵਿਦੇਸ਼ ਜਾਣ ਦੇ 4 ਤਰੀਕੇ ਜਿੰਨ੍ਹਾਂ ਦੀ ਵਰਤੋਂ ਪੰਜਾਬੀਆਂ ਨੇ ਰੱਜ ਕੇ ਕੀਤੀ
- ਉਹ ਮੁਲਕ ਜੋ ਚੀਨ ਨਾਲੋਂ 14 ਗੁਣਾ ਤੇਜ਼ੀ ਨਾਲ ਵਿਕਾਸ ਕਰ ਸਕਦਾ ਹੈ
- ਜਦੋਂ ''ਕੋਠੇਵਾਲੀ ਗੰਗੂਬਾਈ'' ਨੇ ਨਹਿਰੂ ਸਾਹਮਣੇ ਵਿਆਹ ਦਾ ਪ੍ਰਸਤਾਵ ਰੱਖਿਆ
ਵੀਡੀਓ: ਚੰਡੀਗੜ੍ਹ ਦੇ ਲੰਗਰ ਬਾਬਾ ਨੂੰ ਮਿਲੋ
https://www.youtube.com/watch?v=m8Dk9wJxvWA
ਵੀਡੀਓ: ਕੋਰੋਨਾਵਾਇਰਸ ਦਾ ਕਿੰਨਾ ਡਰ
https://www.youtube.com/watch?v=HflP-RuHdso
ਵੀਡੀਓ: ਮੰਜ ਮਿਊਜ਼ਕ ਦਾ ਸੰਗੀਤ ਵਿੱਚ ਸਫ਼ਰ ਕਿਵੇਂ ਸ਼ੁਰੂ ਹੋਇਆ
https://www.youtube.com/watch?v=fWTV2okefoc
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)