CAA: ਦਿੱਲੀ ਦੇ ਸ਼ਾਹੀਨ ਬਾਗ਼ ਵਿੱਚ ਰੋਸ ਮੁਜ਼ਾਹਰੇ ਵਾਲੀ ਥਾਂ ਚੱਲੀ ਗੋਲੀ

Saturday, Feb 01, 2020 - 05:40 PM (IST)

CAA: ਦਿੱਲੀ ਦੇ ਸ਼ਾਹੀਨ ਬਾਗ਼ ਵਿੱਚ ਰੋਸ ਮੁਜ਼ਾਹਰੇ ਵਾਲੀ ਥਾਂ ਚੱਲੀ ਗੋਲੀ

ਦਿੱਲੀ ਦੇ ਸ਼ਾਹੀਨ ਬਾਗ਼ ਵਿੱਚ ਰੋਸ-ਮੁਜ਼ਾਹਰੇ ਵਾਲੀ ਥਾਂ ਦੇ ਨੇੜੇ ਇੱਕ ਸ਼ਖ਼ਸ ਨੇ ਗੋਲੀ ਚਲਾਈ ਹੈ, ਜਿਸ ਵਿੱਚ ਅਜੇ ਤੱਕ ਕਿਸੇ ਦੇ ਜਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।

ਖ਼ਬਰ ਏਜੰਸੀ ਏਐੱਨਆਈ ਮੁਤਾਬਕ, ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਦੱਖਣੀ ਪੂਰਬੀ ਦਿੱਲੀ ਦੇ ਡੀਸੀਪੀ ਚਿਨਮਯ ਬਿਸਵਾਲ ਨੇ ਗੋਲੀ ਚੱਲਣ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਨੌਜਵਾਨ ਨੇ ਹਵਾਈ ਫਾਇਰਿੰਗ ਕੀਤੀ ਸੀ ਜਿਸ ਮਗਰੋਂ ਪੁਲਿਸ ਨੇ ਤੁਰੰਤ ਉਸ ਨੂੰ ਹਿਰਾਸਤ ਵਿੱਚ ਲੈ ਲਿਆ।

ਗੋਲੀ ਚਲਾਉਣ ਵਾਲੇ ਨੌਜਵਾਨ ਦਾ ਨਾਮ ਕਪਿਲ ਦੱਸਿਆ ਜਾ ਰਿਹਾ ਹੈ।

ਸ਼ਾਹੀਨ ਬਾਗ਼ ਵਿੱਚ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਜਾਰੀ ਰੋਸ ਮੁਜ਼ਾਹਰੇ ''ਚ ਔਰਤਾਂ ਦੀ ਵੱਡੀ ਗਿਣਤੀ ਹੈ। ਇਨ੍ਹਾਂ ਵਿੱਚ ਹਰੇਕ ਉਮਰ ਵਰਗ ਦੀ ਔਰਤ ਸ਼ਾਮਿਲ ਹੈ।

ਇਹ ਵੀ ਪੜ੍ਹੋ-

ਇਹ ਵੀ ਦੇਖੋ

https://www.youtube.com/watch?v=xWw19z7Edrs

https://www.youtube.com/watch?v=BSMQA2tuVuw

https://www.youtube.com/watch?v=VEEO361h7Ao

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)



Related News