ਪੰਜਾਬ ਬਜਟ : ਸਰਕਾਰੀ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕੀਤੀ

02/28/2020 11:40:55 AM

Manpreet Singh Badal
BBC

ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿੱਤੀ ਵਰ੍ਹੇ 2020-21 ਲਈ ਬਜਟ ਪੇਸ਼ ਕਰ ਰਹੇ ਹਨ।

ਬਜਟ ਦੀਆਂ ਮੁੱਖ ਗੱਲਾਂ

  • ਮੁਲਜ਼ਾਮਾਂ ਦੀ ਸੇਵਾਮੁਕਤੀ ਦੀ ਉਮਰ 60 ਤੋਂ ਘਟਾ ਕੇ 58 ਸਾਲ ਕੀਤੀ
  • ਸਰਕਾਰੀ ਨੌਕਰੀਆਂ ਦੀ ਤੁਰੰਤ ਭਰਤੀ ਸ਼ੁਰੂ ਕਰਨ ਦਾ ਐਲਾਨ
  • ਮੁਲਾਜ਼ਮਾਂ ਦੀ ਡੀਏ ਦੀਆ ਬਕਾਇਆ ਕਿਸ਼ਤਾਂ ਵੀ ਅਗਲੇ ਤਿੰਨ ਦਿਨਾਂ ਅੰਦਰ ਜਾਰੀ ਕਰਨ ਦਾ ਐਲਾਨ
  • ਬੇਜ਼ਮੀਨੇ ਲੋਕਾਂ ਦੇ ਕਰਜ਼ ਮਾਫ਼ੀ ਲਈ 520 ਕਰੋੜ ਰੁਪਏ ਰੱਖੇ ਗਏ
  • 2006 ਤੋਂ ਬਾਅਦ ਪੰਜਾਬ ਪਹਿਲੀ ਵਾਰ ਮੁੱਢਲੀ ਸਰਪਲੱਸ ਆਰਥਿਕ ਸਥਿਤੀ ਵਿਚ ਪਹੁੰਚਿਆ

ਕਾਂਗਰਸ ਸਰਕਾਰ ਦਾ ਇਹ ਚੌਥਾ ਬਜਟ ਹੋਵੇਗਾ। ਉਮੀਦ ਕੀਤੀ ਜਾ ਰਹੀ ਹੈ ਨੌਜਵਾਨਾਂ ਅਤੇ ਕਿਸਾਨਾਂ ਉੱਤੇ ਖਾਸ ਫੋਕਸ ਹੋਵੇਗਾ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਜਾਰੀ ਹੈ।

ਪਰ ਬਜਟ ਪੇਸ਼ ਕਰਨ ਤੋਂ ਪਹਿਲਾਂ ਹੀ ਮਨਪ੍ਰੀਤ ਬਾਦਲ ਦੀ ਰਿਹਾਇਸ਼ ਦੇ ਬਾਹਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਨੇ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਧੱਕਾ-ਮੁੱਕੀ ਵੀ ਹੋਈ। ਪ੍ਰਦਰਸ਼ਨ ਕਰ ਰਹੇ ਬਿਕਰਮ ਮਜੀਠੀਆ ਸਣੇ ਕਈ ਅਕਾਲੀ ਆਗੂ ਹਿਰਾਸਤ ਵਿੱਚ ਲੈ ਲਏ ਪਰ ਬਿਕਰਮ ਮਜੀਠੀਆ ਸੜਕ ਉੱਤੇ ਲੰਮੇ ਪੈ ਗਏ ਪਰ ਪੁਲਿਸ ਨੇ ਉਨ੍ਹਾਂ ਨੂੰ ਚੁੱਕ ਕੇ ਗੱਡੀ ਵਿੱਚ ਪਾ ਦਿੱਤਾ। ਇਸ ਦੌਰਾਨ ਬਿਕਰਮ ਮਜੀਠੀਆ ਨਾਅਰੇ ਲਾਉਂਦੇ ਰਹੇ।

ਇਹ ਵੀ ਪੜ੍ਹੋ:

ਬਜਟ ਵਿੱਚ ਨਜ਼ਰ ਬਣੀ ਰਹੇਗੀ ਕਿ ਬੇਰੁਜ਼ਗਾਰੀ ਅਤੇ ਬਿਜਲੀ ਦੀਆਂ ਵੱਧ ਕੀਮਤਾਂ ਦਾ ਬਜਟ ਵਿੱਚ ਕਿੰਨਾ ਧਿਆਨ ਰੱਖਿਆ ਜਾਵੇਗਾ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਖਿਲਾਫ਼ ਮੁਜ਼ਾਹਰੇ ਕੀਤੇ ਜਾ ਰਹੇ ਹਨ। ਉਹ ਨੌਜਵਾਨਾਂ ਨੂੰ ਨੌਕਰੀਆਂ ਦਾ ਵਾਅਦਾ ਪੂਰਾ ਨਾ ਕਰਨ ਅਤੇ ਬਿਜਲੀ ਦੀਆਂ ਵਧੀਆਂ ਕੀਮਤਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

ਇਹ ਵੀ ਦੇਖੋ

https://www.youtube.com/watch?v=xWw19z7Edrs&t=1s

https://www.youtube.com/watch?v=8PEc79pWlpY

https://www.youtube.com/watch?v=3rXvLjXqfRE

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)



Related News