ਕੈਪਟਨ ਅਮਰਿੰਦਰ ਨੇ ਕਿਹਾ, ‘ਵਿਧਾਨ ਸਭਾ ਚੋਣਾਂ ਲੜਨ ਲਈ ਮੈਂ ਅਜੇ ਵੀ ਜਵਾਨ ਹਾਂ’

Tuesday, Mar 17, 2020 - 07:58 AM (IST)

ਕੈਪਟਨ ਅਮਰਿੰਦਰ ਨੇ ਕਿਹਾ, ‘ਵਿਧਾਨ ਸਭਾ ਚੋਣਾਂ ਲੜਨ ਲਈ ਮੈਂ ਅਜੇ ਵੀ ਜਵਾਨ ਹਾਂ’

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਲ 2022 ਦੀਆਂ ਵਿਧਾਨਸਭਾ ਚੋਣਾਂ ਲੜਨ ਲਈ ਤਿਆਰ ਹਨ।

ਦਿ ਟ੍ਰਿਬਿਊਨ ਅਖ਼ਬਾਰ ਮੁਤਾਬਕ, ਆਪਣੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ''ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ "ਮੈਂ ਅਜੇ ਵੀ ਪੂਰਾ ਜਵਾਨ ਹਾਂ। ਕੀ ਤੁਸੀਂ ਸੋਚਦੇ ਹੋ ਕਿ ਚੋਣਾਂ ਲੜਨ ਲਈ ਮੈਂ ਬੁੱਢਾ ਹੋ ਗਿਆ ਹਾਂ?"

ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਕੋਰੋਨਾਵਾਇਰਸ ਦੇ ਮੱਦੇਨਜ਼ਰ ਵਕਤੀ ਤੌਰ ''ਤੇ ਬੰਦ ਕੀਤਾ ਗਿਆ ਹੈ ਅਤੇ ਇਸ ਵਾਇਰਸ ਦੇ ਮੌਜੂਦਾ ਸੰਕਟ ਤੋਂ ਬਾਅਦ ਇਸ ਨੂੰ ਖੋਲ੍ਹ ਦਿੱਤਾ ਜਾਵੇਗਾ।

ਕੋਰੋਨਾਵਾਇਰਸ ਦੇ ਹਰ ਪਹਿਲੂ ਬਾਰੇ ਬੀਬੀਸੀ ਦੀ ਖ਼ਾਸ ਕਵਰੇਜ - BBC News ਖ਼ਬਰਾਂ

ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਬਿਜਲੀ ਦਰਾਂ ਨੂੰ ਤਰਕ ਸੰਗਤ ਬਣਾਏਗੀ ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਇਸ ਦੇ ਵੇਰਵੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮਨਜ਼ੂਰੀ ਤੋਂ ਬਾਅਦ ਹੀ ਸਾਂਝੇ ਕੀਤੇ ਜਾਣਗੇ।

ਮੁੱਖ ਮੰਤਰੀ ਨੇ 2022 ਤੱਕ 20 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਟੀਚਾ ਪੂਰਾ ਕਰਨ ਦੀ ਗੱਲ ਕਹੀ ਹੈ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਚੋਣ ਮੈਨੀਫੈਸਟੋ ਵਿਚਲੇ 424 ਵਾਅਦਿਆਂ ਵਿੱਚੋਂ 225 ਪਹਿਲਾਂ ਹੀ ਪੂਰੇ ਕਰ ਲਏ ਗਏ ਹਨ ਅਤੇ 96 ਨੂੰ ਅੰਸ਼ਿਕ ਰੂਪ ਵਿੱਚ ਲਾਗੂ ਕੀਤਾ ਗਿਆ ਹੈ। ਬਾਕੀ ਦੇ 103 ਵਾਅਦੇ ਅਗਲੇ ਦੋ ਸਾਲਾਂ ਵਿੱਚ ਲਾਗੂ ਕਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ

ਨਵਜੋਤ ਸਿੱਧੂ
Getty Images
ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਕਿਹਾ, ''ਜੇ ਉਨ੍ਹਾਂ ਨੇ ਮਨ ਬਣਾ ਲਿਆ ਤਾਂ ਉਸ ਨੂੰ ਕੋਈ ਰੋਕ ਨਹੀਂ ਸਕਦਾ''

ਕੈਪਟਨ ਨੇ ਸਿੱਧੂ ਬਾਰੇ ਕਿਹਾ, ''ਜੇ ਉਨ੍ਹਾਂ ਨੇ ਮਨ ਬਣਾ ਲਿਆ ਤਾਂ ਉਸ ਨੂੰ ਕੋਈ ਰੋਕ ਨਹੀਂ ਸਕਦਾ''

"ਨਵਜੋਤ ਇੱਕ ਕਾਂਗਰਸ ਆਗੂ ਹੈ, ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਾਂਗਰਸ ਆਗੂ ਹਨ। ਜੇ ਉਨ੍ਹਾਂ ਨੇ ਮਨ ਬਣਾ ਲਿਆ ਹੈ ਤਾਂ ਉਨ੍ਹਾਂ ਨੂੰ ਕੋਈ ਰੋਕ ਨਹੀਂ ਸਕਦਾ। ਉਹ ਸਾਡੀ ਟੀਮ ਦਾ ਹਿੱਸਾ ਹਨ। ਅਸੀਂ ਉਨ੍ਹਾਂ ਦੀਆਂ ਇੱਛਾਵਾਂ ਦਾ ਧਿਆਨ ਰੱਖਾਂਗੇ, ਮੁਸ਼ਕਲਾਂ ਦਾ ਹੱਲ ਕਰਾਂਗੇ।"

ਇਹ ਕਹਿਣਾ ਹੈ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਜੋ ਕਿ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਉੱਤੇ ਪੱਤਰਕਾਰਾਂ ਨਾਲ ਰੂਬਰੂ ਹੋ ਰਹੇ ਸਨ।

ਉਨ੍ਹਾਂ ਨੇ ਅੱਗੇ ਕਿਹਾ, "ਮੈਂ ਨਵਜੋਤ ਸਿੰਘ ਸਿੱਧੂ ਨੂੰ 2 ਸਾਲ ਦੀ ਉਮਰ ਤੋਂ ਜਾਣਦਾ ਹਾਂ। ਉਹ ਐਡਵੋਕੇਟ ਭਗਵੰਤ ਸਿੰਘ ਦੇ ਪੁੱਤਰ ਹਨ। ਜਦੋਂ ਮੈਂ ਪਾਰਟੀ ਵਿੱਚ ਸ਼ਾਮਿਲ ਹੋਇਆ ਤਾਂ ਭਗਵੰਤ ਸਿੰਘ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਸੀ। ਅਸੀਂ ਦੋਹਾਂ ਨੇ ਮਿਲਕੇ ਕਾਫ਼ੀ ਕੰਮ ਕੀਤਾ ਸੀ।"

ਉਨ੍ਹਾਂ ਤੋਂ ਸਵਾਲ ਪੁੱਛਿਆ ਗਿਆ ਕਿ ਜੇ ਕੋਈ ਵੀ ਕਾਂਗਰਸ ਵਿਧਾਇਕ ਕਹਿੰਦਾ ਹੈ ਉਨ੍ਹਾਂ ਕੋਲ ਪੰਜਾਬ ਨੂੰ ਲੈ ਕੇ ਇੱਕ ਰੋਡਮੈਪ ਹੈ ਤਾਂ ਕਿ ਉਸ ਨੂੰ ਤੁਹਾਡੇ ਕੋਲ ਆਉਣਾ ਚਾਹੀਦਾ ਹੈ ਜਾਂ ਫਿਰ ਦਿੱਲੀ ਵਿੱਚ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਕੋਲ ਜਾਣਾ ਚਾਹੀਦਾ ਹੈ?

ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ’ਤੇ ਕਲਿਕ ਕਰੋ।

ਇਹ ਵੀ ਪੜ੍ਹੋ

ਕੋਰੋਨਾਵਾਇਰਸ
Getty Images
ਇਟਲੀ ਵਿੱਚ ਚੀਨ ਤੋਂ ਬਾਅਦ ਸਭ ਤੋਂ ਵੱਧ ਮੌਤਾਂ ਹੋਈਆਂ ਹਨ (ਸੰਕੇਤਕ ਤਸਵੀਰ)

ਕੋਰੋਨਾਵਾਇਰਸ: ਜਪਾਨ, ਦੱਖਣੀ ਕੋਰੀਆ, ਈਰਾਨ ਅਤੇ ਇਟਲੀ ਤੋਂ ਭਾਰਤ ਆਉਣ ਵਾਲਿਆਂ ਦੇ ਵੀਜ਼ੇ ਰੱਦ

ਕੋਰੋਨਾਵਾਇਰਸ ਦੇ ਕਹਿਰ ਨੂੰ ਦੇਖਦਿਆਂ ਭਾਰਤ ਨੇ ਯੂਰਪ, ਯੂਕੇ ਅਤੇ ਤੁਰਕੀ ਤੋਂ ਆਉਣ ਵਾਲੀਆਂ ਫਲਾਈਟਾਂ ''ਤੇ ਰੋਕ ਲਗਾ ਦਿੱਤੀ ਹੈ। ਭਾਰਤ ਨੇ ਇਹ ਰੋਕ 18 ਮਾਰਚ ਤੋਂ ਲਗਾਈ ਹੈ।

ਜਪਾਨ, ਦੱਖਣੀ ਕੋਰੀਆ, ਈਰਾਨ ਤੇ ਇਟਲੀ ਤੋਂ ਭਾਰਤ ਆਉਣ ਵਾਲਿਆਂ ਦੇ ਵੀਜ਼ੇ ਵੀ ਰੱਦ ਹੋ ਗਏ ਹਨ।

ਭਾਰਤ ''ਚ ਕੋਰੋਨਾਵਾਇਰਸ ਦੀ ਲਾਗ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 114 ਹੋ ਗਈ ਹੈ। ਪੰਜਾਬ ''ਚ ਹੁਣ ਤੱਕ ਕੋਰੋਨਾਵਾਇਰਸ ਦੇ ਇੱਕ ਮਰੀਜ਼ ਦੀ ਪੁਸ਼ਟੀ ਹੋਈ ਹੈ।

ਵਿਸ਼ਵ ਸਿਹਤ ਸੰਗਠਨ ਮੁਤਾਬਕ, ਦੁਨੀਆਂ ਭਰ ਵਿੱਚ ਕੋਰੋਨਾਵਾਇਰਸ ਨਾਲ ਹੁਣ ਤੱਕ 5746 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੋਰੋਨਾਵਾਇਰਸ ਕਰ ਕੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਸਰਕਾਰਾਂ ਵਲੋਂ ਲਗਾਈਆਂ ਜਾ ਰਹੀਆਂ ਹਨ।

ਪੂਰੀ ਖ਼ਬਰ ਨੂੰ ਪੜ੍ਹਨ ਲਈ ਇਸ ਲਿੰਕ ’ਤੇ ਕਲਿਕ ਕਰੋ।

ਕੋਰੋਨਾਵਾਇਰਸ
AFP
ਭਾਰਤ ਨੇ ਯੂਰਪ, ਯੂਕੇ ਅਤੇ ਤੁਰਕੀ ਤੋਂ ਆਉਣ ਵਾਲੀਆਂ ਫਲਾਈਟਾਂ ''ਤੇ ਰੋਕ ਲਾਈ

ਕੋਰੋਨਾਵਾਇਰਸ: ਭਾਰਤ ਨੇ ਯੂਰਪ, ਯੂਕੇ ਅਤੇ ਤੁਰਕੀ ਤੋਂ ਆਉਣ ਵਾਲੀਆਂ ਫਲਾਈਟਾਂ ''ਤੇ ਰੋਕ ਲਾਈ

ਕੋਰੋਨਾਵਾਇਰਸ ਦੇ ਕਹਿਰ ਨੂੰ ਦੇਖਦਿਆਂ ਭਾਰਤ ਨੇ ਯੂਰਪ, ਯੂਕੇ ਅਤੇ ਤੁਰਕੀ ਤੋਂ ਆਉਣ ਵਾਲੀਆਂ ਫਲਾਈਟਾਂ ''ਤੇ ਰੋਕ ਲਗਾ ਦਿੱਤੀ ਹੈ। ਭਾਰਤ ਨੇ ਇਹ ਰੋਕ 18 ਮਾਰਚ ਤੋਂ ਲਗਾਈ ਹੈ।

ਇਸ ਤੋਂ ਇਲਾਵਾ ਭਾਰਤੀ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਜਪਾਨ, ਦੱਖਣੀ ਕੋਰੀਆ, ਈਰਾਨ ਅਤੇ ਇਟਲੀ ਦੇ ਜਿਨ੍ਹਾਂ ਲੋਕਾਂ ਨੂੰ ਭਾਰਤ ਆਉਣ ਲਈ ਤਿੰਨ ਮਾਰਚ ਤੋਂ ਪਹਿਲਾਂ ਵੀਜ਼ਾ ਮਿਲਿਆ ਸੀ ਉਹ ਜੇਕਰ ਭਾਰਤ ਨਹੀਂ ਆਏ ਹਨ ਤਾਂ ਉਨ੍ਹਾਂ ਵੀਜ਼ਾ ਰੱਦ ਕੀਤਾ ਜਾਂਦਾ ਹੈ।

ਕੋਰੋਨਾਵਾਇਰਸ ਨਾਲ ਹੁਣ ਤੱਕ ਦੁਨੀਆਂ ਦੇ 146 ਦੇਸ ਪ੍ਰਭਾਵਿਤ ਹੋ ਚੁੱਕੇ ਹਨ। ਪੂਰੀ ਦੁਨੀਆਂ ਵਿੱਚ ਇਸ ਵਾਇਰਸ ਦੀ ਲਾਗ ਨਾਲ ਡੇਢ ਲੱਖ ਤੋਂ ਵੱਧ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ।

ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ’ਤੇ ਕਲਿਕ ਕਰੋ।

https://www.youtube.com/watch?v=4r20sxEXYW4

ਪੰਜਾਬ ''ਚ ਆਵਾਰਾ ਪਸ਼ੂਆਂ ਦਾ ਕਹਿਰ: ''ਜੇ ਹੋਰ ਸੂਬਿਆਂ ''ਚ ਬੁੱਚੜਖ਼ਾਨੇ ਹੋ ਸਕਦੇ ਹਨ ਤਾਂ ਪੰਜਾਬ ''ਚ ਕਿਉਂ ਨਹੀਂ''

"ਜੇ ਹੋਰ ਸੂਬਿਆਂ ਵਿੱਚ ਬੁੱਚੜਖ਼ਾਨੇ ਹੋ ਸਕਦੇ ਹਨ ਤਾਂ ਪੰਜਾਬ ਵਿੱਚ ਕਿਉਂ ਨਹੀਂ।" ਇਹ ਸਵਾਲ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਅਜਮੇਰ ਸਿੰਘ ਲੱਖੌਵਾਲ ਪੁੱਛਦੇ ਹਨ।

ਪਿਛਲੇ ਦਿਨਾਂ ਵਿੱਚ ਉਨ੍ਹਾਂ ਦੀ ਯੂਨੀਅਨ ਨੇ ਆਵਾਰਾ ਪਸ਼ੂਆਂ ਦੀਆਂ ਕਈ ਟਰਾਲੀਆਂ ਭਰ ਕੇ ਲੁਧਿਆਣਾ ਵਿੱਚ ਮੁਜ਼ਾਹਰਾ ਕੀਤਾ ਸੀ। ਫ਼ਸਲਾਂ ਦਾ ਉਜਾੜਾ ਕਰ ਰਹੇ ਆਵਾਰਾ ਪਸ਼ੂ ਕਿਸਾਨਾਂ ਦੀ ਸਿਰਦਰਦੀ ਬਣੇ ਹੋਏ ਹਨ।

ਇਹ ਮਾਮਲਾ ਸੜਕ ਹਾਦਸਿਆਂ ਅਤੇ ਫ਼ਸਲਾਂ ਦੇ ਉਜਾੜੇ ਦੇ ਹਵਾਲੇ ਨਾਲ ਲਗਾਤਾਰ ਚਰਚਾ ਵਿੱਚ ਹੈ।

ਪੂਰੀ ਖ਼ਬਰ ਨੂੰ ਪੜ੍ਹਨ ਲਈ ਇਸ ਲਿੰਕ ’ਤੇ ਕਲਿਕ ਕਰੋ।

ਇਹ ਵੀ ਪੜ੍ਹੋ:

ਇਹ ਵੀ ਦੇਖੋ

https://www.youtube.com/watch?v=pvGkMc_eEAA

https://www.youtube.com/watch?v=QqPjwenWSGs

https://www.youtube.com/watch?v=g6JP3cBwmGI&t=9s

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube ''ਤੇ ਜੁੜੋ।)



Related News