ਕੋਰੋਨਾਵਾਇਰਸ: ਪੰਜਾਬ ਵਿੱਚ ਲੱਗਿਆ ਕਰਫਿਊ, ਹੁਕਮ ਨਾ ਮੰਨੇ ਤਾਂ ਕਾਰਵਾਈ
Monday, Mar 23, 2020 - 02:13 PM (IST)
ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਕਰਫਿਊ ਲਗਾਉਣ ਦਾ ਫੈਸਲਾ ਲਿਆ ਹੈ। ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਖਿਲਾਫ ਕਾਨੂੰਨੀ ਕਾਰਵਾਈ ਹੋਵੇਗੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਫਿਊ ਦਾ ਐਲਾਨ ਕੀਤਾ ਹੈ। ਕੈਪਟਨ ਨੇ ਟਵੀਟ ਕਰਕੇ ਕਿਹਾ ਹੈ, ''''ਘਰਾਂ ਵਿੱਚ ਕੁਆਰੰਟੀਨ ਲੋਕ ਜੇਕਰ ਨਿਯਮਾਂ ਦੀ ਉਲੰਘਣਾ ਕੀਤੀ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਲੋਕਾਂ ਦੀ ਭਲਾਈ ਲਈ ਲਈ ਹਰ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਹਾਲਾਂਕਿ ਮੈਂ ਖੁਸ਼ ਹਾਂ ਕਿ ਲੋਕ ਸਹਿਯੋਗ ਕਰ ਰਹੇ ਹਨ।''''
ਕੋਰੋਨਾਵਾਇਰਸ ਨੂੰ ਲੈ ਕੇ ਦੇਸ਼ ਭਰ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਹੁਕਮਾਂ ਦੀ ਉਲੰਘਣਾ ਕਰਨ ''ਤੇ ਪੰਜਾਬ ਵਿੱਚ ਦੋ ਮਾਮਲੇ ਦਰਜ ਕੀਤੇ ਗਏ ਹਨ।
ਪਹਿਲਾ ਮਾਮਲਾ ਜ਼ਿਲਾ ਬਟਾਲਾ ਦੇ ਤਹਿਤ ਪੈਂਦੇ ਪਿੰਡ ਸਾਰਚੂੜ ਦਾ ਹੈ।
ਬਟਾਲਾ ਦੇ ਐੱਸਪੀ ਜਸਬੀਰ ਸਿੰਘ ਰਾਏ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਖਾਸ ਹੁਕਮ ਜਾਰੀ ਕੀਤੇ ਗਏ ਸਨ ਕਿ ਕੋਈ ਵੀ ਅਜਿਹਾ ਸਮਾਗਮ ਨਾ ਕੀਤਾ ਜਾਵੇ ਜਿਸ ਵਿੱਚ ਲੋਕਾਂ ਦਾ ਇਕੱਠ ਹੋਵੇ।
ਪਰ ਇਨ੍ਹਾਂ ਹੁਕਮਾਂ ਦੇ ਬਾਵਜੂਦ ਪਿੰਡ ਸਾਰਚੂੜ ''ਚ ਇੱਕ ਸਮਾਗਮ ਚੱਲ ਰਿਹਾ ਸੀ, ਜਿਥੇ 60 -70 ਲੋਕਾਂ ਦਾ ਇਕੱਠ ਸੀ। ਪੁਲਿਸ ਨੇ ਮੌਕੇ ''ਤੇ ਪਹੁੰਚ ਕੇ ਸਮਾਗਮ ਨੂੰ ਬੰਦ ਕਰਵਾਇਆ ਅਤੇ ਸਮਾਗਮ ਕਰਵਾਉਣ ਵਾਲੇ ਸ਼ਖ਼ਸ ਸੁਖ਼ਰਾਜਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਸੁਖ਼ਰਾਜਪਾਲ ਦੇ ਖਿਲਾਫ਼ ਧਾਰਾ 188, 269 ਆਈਪੀਸੀ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਵੀਡੀਓ: ਜਥੇਦਾਰ ਅਕਾਲ ਤਖ਼ਤ ਦਾ ਸੰਦੇਸ਼
https://www.youtube.com/watch?v=ag_kZAnxmYI
ਇਹ ਵੀ ਪੜ੍ਹੋ: ਕੋਰੋਨਾਵਾਇਰਸ ਦੇ ਹਰ ਪਹਿਲੂ ਬਾਰੇ ਬੀਬੀਸੀ ਦੀ ਖ਼ਾਸ ਕਵਰੇਜ - BBC News ਖ਼ਬਰਾਂ
ਕੋਰੋਨਾਵਾਇਰਸ: ਭਾਰਤ ਸਣੇ ਦੁਨੀਆਂ ਵਿਚ ਕੀ ਹਨ ਹਾਲਾਤ
- ਪੰਜਾਬ ਵਿੱਚ 21 ਪੌਜ਼ੀਟਿਵ ਕੇਸ ਹਨ ਅਤੇ ਇੱਕ ਮੌਤ ਹੋਈ ਹੈ। ਚੰਡੀਗੜ੍ਹ ਵਿਚ ਵੀ 5 ਕੇਸ ਪੌਜ਼ਿਵਿਟ ਪਾਏ ਗਏ ਹਨ
- ਪੂਰੇ ਦੇਸ ਵਿੱਚ ਐਤਵਾਰ ਨੂੰ ਸਵੇਰੇ 7 ਤੋਂ ਰਾਤ 9 ਵਜੇ ਤੱਕ ਜਨਤਾ ਕਰਫਿਊ। ਜ਼ਰੂਰੀ ਸੁਵਿਧਾਵਾਂ ਨੂੰ ਛੱਡ ਕੇ ਟਰੇਨਾਂ, ਬੱਸਾਂ, ਮੈਟਰੋ ਸਭ ਕੁਝ ਬੰਦ।
- ਭਾਰਤ ''ਚ ਹੁਣ ਤੱਕ ਪੰਜਾਬ, ਕਰਨਾਟਕ, ਮੁੰਬਈ ਅਤੇ ਦਿੱਲੀ ਵਿੱਚ 6 ਮੌਤਾਂ ਹੋਈਆਂ ਹਨ। ਵੱਧ ਮਾਮਲੇ ਮਹਾਰਾਸ਼ਟਰ ''ਚ।
- ਦੁਨੀਆਂ ਭਰ ਕੋਰੋਨਾਵਾਇਰਸ ਤੋਂ ਪੀੜਤਾਂ ਦੀ ਗਿਣਤੀ 2,75,000 ਤੋਂ ਪਾਰ ਤੇ ਮੌਤਾਂ ਦਾ ਅੰਕੜਾ 11,000 ਨੂੰ ਪਾਰ ਕਰ ਗਿਆ ਹੈ।
- ਇਟਲੀ ਵਿੱਚ ਇੱਕ ਦਿਨ ਵਿੱਚ ਤਕਰੀਬਨ 800 ਮੌਤਾਂ। ਇਟਲੀ ਵਿੱਚ ਕੁੱਲ ਮੌਤਾਂ ਦਾ ਅੰਕੜਾ ਚੀਨ ਤੋਂ ਵੀ ਟੱਪਿਆ।
ਬ੍ਰਾਜ਼ੀਲ ਤੋਂ ਪਰਤੇ ਨੌਜਵਾਨ ਦੀ ਲਾਪਰਵਾਹੀ
ਦੂਸਰਾ ਮਾਮਲਾ ਜ਼ਿਲਾ ਗੁਰਦਾਸਪੁਰ ਦੇ ਤਹਿਤ ਪੈਂਦੇ ਕਸਬੇ ਧਾਰੀਵਾਲ ਦਾ ਹੈ। ਕੁਝ ਦਿਨ ਪਹਿਲਾਂ ਬ੍ਰਾਜ਼ੀਲ ਤੋਂ ਪਰਤੇ ਇੱਕ ਨੌਜਵਾਨ ਦੇ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਥਾਣਾ ਇੰਚਾਰਜ ਸਬ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਕਸਬਾ ਧਾਰੀਵਾਲ ਦਾ ਰਹਿਣ ਵਾਲਾ ਇੱਕ ਨੌਜਵਾਨ 8 ਮਾਰਚ ਨੂੰ ਬ੍ਰਾਜ਼ੀਲ ਤੋਂ ਵਾਪਸ ਆਪਣੇ ਘਰ ਆਇਆ ਸੀ।
ਸਥਾਨਕ ਮੈਡੀਕਲ ਟੀਮ ਵੱਲੋਂ ਉਸਦੀ ਮੈਡੀਕਲ ਜਾਂਚ ਤੋਂ ਬਾਅਦ ਉਸਨੂੰ ਘਰ ਵਿੱਚ ਹੀ ਕੁਆਰੰਟੀਨ ਕੀਤਾ ਗਿਆ ਸੀ। ਹੁਕਮਾਂ ਦੇ ਬਾਵਜੂਦ ਉਸ ਨੇ ਘਰੋਂ ਬਾਹਰ ਆਉਣ ਵਿੱਚ ਗੁਰੇਜ਼ ਨਹੀਂ ਕੀਤਾ ਜਿਸ ਕਾਰਨ ਬੀਤੀ ਰਾਤ ਉਸ ਨੌਜਵਾਨ ਖਿਲਾਫ਼ ਪੁਲਿਸ ਥਾਣਾ ਧਾਰੀਵਾਲ ਵਿਖੇ ਧਾਰਾ 188 ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ |
- ਕੋਰੋਨਾਵਾਇਰਸ: ਲੱਛਣ ਕੀ ਹਨ ਅਤੇ ਕਿਵੇਂ ਬਚਿਆ ਜਾ ਸਕਦਾ ਹੈ
- ਕੀ ਲਸਣ ਖਾਣ ਜਾਂ ਪਾਣੀ ਪੀਣ ਨਾਲ ਕੋਰੋਨਾਵਾਇਰਸ ਤੋਂ ਬਚਿਆ ਜਾ ਸਕਦਾ ਹੈ
- ਕੀ ਕੋਰੋਨਾਵਾਇਰਸ ਚਿਕਨ ਖਾਣ ਨਾਲ ਫੈਲ ਸਕਦਾ ਹੈ?
- ਕੋਰੋਨਾਵਾਇਰਸ ਨਾਲ ਪੀੜਤ ਹੋਣ ''ਤੇ ਸਰੀਰ ਵਿੱਚ ਕੀ-ਕੀ ਬਦਲਾਅ ਆਉਂਦੇ ਹਨ?
ਇਹ ਵੀ ਦੇਖੋ:
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)