ਕੋਰੋਨਾਵਾਇਰਸ ਕਰਕੇ ਬ੍ਰਿਟੇਨ ''''ਚ ਜਨਤਕ ਥਾਵਾਂ ''''ਤੇ ਦੋ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ''''ਤੇ ਪਾਬੰਦੀ - 5 ਅਹਿਮ ਖ਼ਬਰਾਂ

03/24/2020 7:43:52 AM

ਕੋਰੋਨਾਵਾਇਰਸ
Getty Images
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਨਿਯਮ ਕੀਤੇ ਹੋਰ ਸਖ਼ਤ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਕੋਰੋਨਾਵਾਇਰਸ ਦੇ ਇਨਫੈਕਸ਼ਨ ਨੂੰ ਰੋਕਣ ਲਈ ਕਈ ਤਰ੍ਹਾਂ ਦੀਆਂ ਪਾਬੰਦੀਆਂ ਦਾ ਐਲਾਨ ਕੀਤਾ।

ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਲਈ ਕਿਹਾ ਗਿਆ ਹੈ ਅਤੇ ਬੇਹੱਦ ਜ਼ਰੂਰੀ ਕੰਮਾਂ ਤੇ ਮੈਡੀਕਲ ਜ਼ਰੂਰਤਾਂ ਲਈ ਬਾਹਰ ਜਾਣ ਦੀ ਛੋਟ ਦਿੱਤੀ ਗਈ ਹੈ।

ਇਸ ਦੇ ਨਾਲ ਹੀ, ਜਨਤਕ ਥਾਵਾਂ ''ਤੇ ਦੋ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਮਨਾਹੀ ਹੈ। ਬਰਤਾਨੀਆਂ ਵਿੱਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 335 ਹੋ ਗਿਆ ਹੈ।

ਉੱਧਰ ਦੂਜੇ ਪਾਸੇ ਕੋਰੋਨਾਵਾਇਰਸ ਕਾਰਨ ਸਪੇਨ ਵਿੱਚ ਹੁਣ ਤੱਕ 2182 ਮੌਤਾਂ ਹੋਈਆਂ ਹਨ।

ਇਸ ਤੋਂ ਇਲਾਵਾ ਕੋਰੋਨਾਵਾਇਰਸ ਕਰਕੇ ਅਮਰੀਕਾ ਨੇ ਵੀ ਟੋਕਿਓ ਓਲੰਪਿਕਸ 2020 ਨੂੰ ਅੱਗੇ ਪਾਏ ਜਾਣ ਦੀ ਗੱਲ ਕਹੀ ਹੈ। ਇਸ ਤੋਂ ਪਹਿਲਾਂ ਕੈਨੇਡਾ ਨੇ ਓਲੰਪਿਕਸ ਵਿੱਚ ਹਿੱਸਾ ਨਾ ਲੈਣ ਦੀ ਗੱਲ ਆਖੀ ਸੀ। ਕੋਰੋਨਾਵਾਇਰਸ ਨੂੰ ਲੈ ਕੇ ਦੁਨੀਆਂ ਦੀ ਖ਼ਬਰ ਜਾਨਣ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:

ਕੋਰੋਨਾਵਾਇਰਸ: ਪੰਜਾਬ, ਚੰਡੀਗੜ੍ਹ ''ਚ ਕਰਫਿਊ, ਹਰਿਆਣਾ ''ਚ ਬਿਨਾਂ ਟ੍ਰੈਵਲ ਹਿਸਟਰੀ ਦਾ ਕੇਸ

ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਕਰਫਿਊ ਲਗਾ ਦਿੱਤਾ ਹੈ ਅਤੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੀ ਕਰਫਿਊ ਐਲਾਨ ਦਿੱਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
Getty Images
ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਵਿੱਚ ਕਰਫਿਊ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਫਿਊ ਦਾ ਐਲਾਨ ਕੀਤਾ ਹੈ।

ਕੈਪਟਨ ਨੇ ਟਵੀਟ ਕਰਕੇ ਕਿਹਾ ਹੈ, "ਘਰਾਂ ਵਿੱਚ ਕੁਆਰੰਟੀਨ ਲੋਕਾਂ ਨੇ ਜੇਕਰ ਨਿਯਮਾਂ ਦੀ ਉਲੰਘਣਾ ਕੀਤੀ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਲੋਕਾਂ ਦੀ ਭਲਾਈ ਲਈ ਹਰ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਹਾਲਾਂਕਿ ਮੈਂ ਖੁਸ਼ ਹਾਂ ਕਿ ਲੋਕ ਸਹਿਯੋਗ ਕਰ ਰਹੇ ਹਨ।"

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ "ਮੈਡੀਕਲ ਐਮਰਜੈਂਸੀ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਲੋੜ ਲਈ ਬਾਹਰ ਜਾਣ ਵਿੱਚ ਛੋਟ ਨਹੀਂ ਹੋਵੇਗੀ। ਜੇਕਰ ਬਹੁਤਾ ਜ਼ਰੂਰੀ ਹੋਵੇ ਤਾਂ ਹੀ ਬਾਹਰ ਜਾਣ ਦਿੱਤਾ ਜਾਵੇਗਾ ਉਹ ਵੀ ਮਿੱਥੇ ਹੋਏ ਸਮੇਂ ਤੱਕ ਹੀ।"

ਭਾਰਤ ਵਿੱਚ ਕੋਵਿਡ-19 ਦੇ 468 ਤੋਂ ਵੱਧ ਕੇਸ ਸਾਹਮਣਏ ਆਏ ਹਨ ਅਤੇ 9 ਲੋਕਾਂ ਦੀ ਮੌਤ ਹੋਈ ਹੈ। ਪੰਜਾਬ ਤੇ ਭਾਰਤ ਦੇ ਹੋਰਨਾਂ ਹਿੱਸਿਆਂ ਦਾ ਹਾਲ ਜਾਣਨ ਲਈ ਇੱਥੇ ਕਲਿੱਕ ਕਰੋ।

ਕੋਰੋਨਾਵਾਇਰਸ
BBC

ਕੋਰੋਨਾਵਾਇਰਸ: ਕੀ ਗਰਮੀ ਆਉਣ ''ਤੇ ਖ਼ਤਮ ਹੋ ਜਾਵੇਗਾ ਵਾਇਰਸ?

ਕੋਰੋਨਾਵਾਇਰਸ ਦੇ ਲਗਾਤਾਰ ਮਾਮਲਿਆਂ ਦੌਰਾਨ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ ਕਿ ਗਰਮੀ ਦੀ ਮਦਦ ਨਾਲ ਕੋਰੋਨਾਵਾਇਰਸ ਨੂੰ ਖ਼ਤਮ ਕੀਤਾ ਜਾ ਸਕਦਾ ਹੈ।

ਕੋਰੋਨਾਵਾਇਰਸ
Getty Images
ਕੋਰੋਨਾਵਾਇਰਸ ਗਰਮੀ ਨਾਲ ਖ਼ਤਮ ਹੋ ਜਾਵੇਗਾ ਅਜਿਹੇ ਕਈ ਦਾਅਵੇ ਸੋਸ਼ਲ ਮੀਡੀਆ ''ਤੇ ਸ਼ੇਅਰ ਹੋ ਰਹੇ ਹਨ

ਬੀਤੇ ਕੁਝ ਦਿਨਾਂ ਵਿੱਚ ਸੋਸ਼ਲ ਮੀਡੀਆ ''ਤੇ ਇਹੋ ਜਿਹੇ ਦਾਅਵਿਆਂ ਦਾ ਢੇਰ ਹੈ।

ਇੱਕ ਪੋਸਟ ਜਿਸ ਨੂੰ ਹਜ਼ਾਰਾਂ ਦੇਸਾਂ ਵਿੱਚ ਕਈ ਲੋਕਾਂ ਨੇ ਸ਼ੇਅਰ ਕੀਤਾ ਹੈ, ਉਸ ਵਿੱਚ ਇਹ ਦਾਅਵਾ ਕੀਤਾ ਗਿਆ ਕਿ ਗਰਮ ਪਾਣੀ ਪੀਣ ਨਾਲ ਤੇ ਸੂਰਜ ਦੀ ਰੋਸ਼ਨੀ ਵਿੱਚ ਰਹਿਣ ਨਾਲ ਇਸ ਵਾਇਰਸ ਨੂੰ ਮਾਰਿਆ ਜਾ ਸਕਦਾ ਹੈ। ਇਸ ਦਾਅਵੇ ਵਿੱਚ ਆਇਸਕ੍ਰੀਮ ਨਾ ਖਾਣ ਦੀ ਵੀ ਸਲਾਹ ਦਿੱਤੀ ਗਈ ਹੈ।

ਕੋਰੋਨਾਵਾਇਰਸ 60 ਤੋਂ 70 ਡਿਗਰੀ ਸੈਲਸਿਅਸ ਦੇ ਤਾਪਮਾਨ ਤੱਕ ਨਸ਼ਟ ਨਹੀਂ ਹੋ ਸਕਦਾ। ਇੰਨਾ ਤਾਪਮਾਨ ਨਾ ਤਾਂ ਭਾਰਤ ਵਿੱਚ ਹੈ ਤੇ ਨਾ ਕਿਸੇ ਦੇ ਸਰੀਰ ਦੇ ਅੰਦਰ। ਵਿਸਥਾਰ ''ਚ ਜਾਣਕਾਰੀ ਲਈ ਇੱਥੇ ਕਲਿੱਕ ਕਰੋ।

ਕੋਰੋਨਾਵਾਇਰਸ
BBC

ਕੋਰੋਨਾਵਾਇਰਸ: ਪੋਲਟਰੀ ਵਪਾਰ ਨਾਲ ਕੋਈ ਸਬੰਧ ਹੈ ਜਾਂ ਨਹੀਂ

ਇਹ ਪਹਿਲਾ ਮੌਕਾ ਹੈ, ਜਦੋਂ ਕੋਰੋਨਾਵਾਇਰਸ ਦੇ ਫੈਲਾਅ ਨਾਲ ਜੁੜੀਆਂ ਖ਼ਬਰਾਂ ਫੈਲ ਰਹੀਆਂ ਹਨ ਜਿਸ ਕਾਰਨ ਭਾਰਤ ਦੇ ਤਕਰੀਬਨ 50 ਲੱਖ ਲੋਕਾਂ ਦੀ ਰੋਜ਼ੀ-ਰੋਟੀ ਦੇ ਸਾਧਨ ਅਤੇ ਪੋਲਟਰੀ ਉਤਪਾਦਾਂ ਉੱਤੇ ਬੁਰਾ ਪ੍ਰਭਾਵ ਪਿਆ ਹੈ। ਇਹ ਦੇਸ਼ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਕੋਰੋਨਾਵਾਇਰਸ
Getty Images
ਅਜਿਹੀਆਂ ਖ਼ਬਰਾਂ ਵੀ ਆਈਆਂ ਹਨ ਕਿ ਕਿਸਾਨ ਆਪਣੇ ਕੁੱਕੜ-ਮੁਰਗੀਆਂ ਜਿੰਦਾ ਦਫ਼ਨ ਕਰ ਰਹੇ ਹਨ

ਝੂਠੀਆਂ ਖ਼ਬਰਾਂ ਰਾਹੀਂ ਲੋਕਾਂ ਵਿੱਚ ਇਹ ਸੁਨੇਹਾ ਭੇਜਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਸ਼ਾਕਾਹਾਰ, ਮਾਸਾਹਾਰ ਨਾਲੋਂ ਬਿਹਤਰ ਅਤੇ ਸਿਹਤਮੰਦ ਹਨ।

ਕੋਰੋਨਾਵਾਇਰਸ ਬਾਰੇ ਫੈਲ ਰਹੀਆਂ ਅਫਵਾਹਾਂ ਦੌਰਾਨ ਕੇਂਦਰੀ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਮੰਤਰੀ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਮਿਲਿਆ ਹੈ ਕਿ ਪੰਛੀਆਂ ਤੋਂ ਮਨੁੱਖਾਂ ਵਿੱਚ ਕੋਈ ਵਾਇਰਸ ਆ ਰਿਹਾ ਹੈ। ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ।

https://www.youtube.com/watch?v=4r20sxEXYW4

ਪਾਕਿਸਤਾਨ ਦਾ ਸਿੰਧ ਸੂਬਾ 15 ਦਿਨਾਂ ਲਈ ਲੌਕਡਾਊਨ

ਪਾਕਿਸਤਾਨ ਦੇ ਸਿੰਧ ਸੂਬੇ ''ਚ ਅਧਿਕਾਰੀਆਂ ਨੇ 15 ਦਿਨਾਂ ਲਈ ਲੌਕਡਾਊਨ ਦਾ ਐਲਾਨ ਕੀਤਾ ਹੈ ਤਾਂ ਜੋ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਪਾਕਿਸਤਾਨ ਵਿੱਚ ਹੁਣ ਤੱਕ 799 ਕੋਰੋਨਾਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 352 ਸਿੰਧ ਸੂਬੇ ਵਿੱਚ ਹਨ।

ਪਾਕਿਸਤਾਨ
Getty Images
ਪਾਕਿਸਤਾਨ ਵਿੱਚ ਹੁਣ ਤੱਕ 799 ਕੋਰੋਨਾਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 352 ਸਿੰਧ ਸੂਬੇ ਵਿੱਚ ਹਨ

ਕਰਾਚੀ ਵਿੱਚ 130 ਮਾਮਲੇ ਸਾਹਮਣੇ ਆਏ ਹਨ। ਕਰਾਚੀ ਪਾਕਿਸਤਾਨ ਦਾ ਸਭ ਤੋਂ ਵੱਡਾ ਉਦਯੋਗਿਕ ਸ਼ਹਿਰ ਹੈ ਅਤੇ ਇਸ ਦੀ ਆਬਾਦੀ ਢੇਡ ਕਰੋੜ ਹੈ।

ਹਾਲ ਹੀ ਦੇ ਟੈਸਟ ਰਿਜ਼ਲਟ ਤੋਂ ਪਤਾ ਲੱਗਿਆ ਹੈ ਕਿ ਸਿੰਧ ਦੇ ਜ਼ਿਆਦਾਤਰ ਮਾਮਲੇ ਵਿਦੇਸ਼ ਤੋ ਆਏ ਲੋਕਾਂ ਵਿੱਚ ਦੇਖਣ ਨੂੰ ਮਿਲੇ ਹਨ।

ਇਨ੍ਹਾਂ ਵਿੱਚੋਂ ਬਹੁਤੇ ਲੋਕ ਈਰਾਨ ਤੋਂ ਆਏ ਸਨ, ਇਸ ਤੋਂ ਬਾਅਦ ਉਨ੍ਹਾਂ ਦੇ ਕਰੀਬੀਆਂ ਤੋਂ ਉਨ੍ਹਾਂ ਨੂੰ ਇਹ ਵਾਇਰਸ ਆਇਆ।

ਕੋਰੋਨਾਵਾਇਰਸ
BBC

ਇਹ ਵੀ ਦੇਖੋ

https://www.youtube.com/watch?v=tCNoD5VNWjQ

https://www.youtube.com/watch?v=skyhRyKIOr4

https://www.youtube.com/watch?v=rOBAQWYcBvI

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube ''ਤੇ ਜੁੜੋ।)



Related News