‘ਕੋਰੋਨਾਵਾਇਰਸ ਕਾਰਨ ਅਮਰੀਕਾ ਵਿੱਚ 2 ਲੱਖ ਲੋਕਾਂ ਦੀ ਮੌਤ ਹੋ ਸਕਦੀ ਹੈ’ - 5 ਅਹਿਮ ਖ਼ਬਰਾਂ

03/30/2020 7:14:10 AM

Getty Images

ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਵਿੱਚ ਮੌਤ ਦੀ ਦਰ ਅਗਲੇ ਦੋ ਹਫ਼ਤਿਆਂ ਵਿੱਚ ਵੱਧ ਸਕਦੀ ਹੈ ਇਸ ਲਈ ਸੋਸ਼ਲ ਡਿਸਟੈਂਸਿੰਗ ਦੀ ਪਾਬੰਦੀ ਨੂੰ 30 ਅਪ੍ਰੈਲ ਤੱਕ ਵਧਾਇਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਅਮਰੀਕਾ ਦੀ ਕੋਰੋਨਾਵਾਇਰਸ ਟਾਸਕ ਫੋਰਸ ਨੂੰ ਲੀਡ ਕਰਨ ਵਾਲੇ ਡਾ. ਐਨਥਨੀ ਫੌਕੀ ਨੇ ਕਿਹਾ ਸੀ ਕਿ ਕੋਰੋਨਾਵਾਇਰਸ ਕਾਰਨ ਕਰੀਬ 2,00,000 ਅਮਰੀਕੀਆਂ ਦੀ ਮੌਤ ਹੋ ਸਕਦੀ ਹੈ।

ਅਮਰੀਕਾ ਵਿੱਚ ਇਸ ਵੇਲੇ 1,30,000 ਤੋਂ ਵੱਧ ਕੋਰੋਨਾਵਾਇਰਸ ਦੇ ਮਾਮਲੇ ਹਨ।

ਕੋਵਿਡ-19 ਬਾਰੇ ਉਹ ਜ਼ਰੂਰੀ ਗੱਲਾਂ ਜੋ ਅਸੀਂ ਨਹੀਂ ਜਾਣਦੇ

ਦੁਨੀਆਂ ਭਰ ਦੇ ਵਿਗਿਆਨੀਆਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਅਜੇ ਵੀ ਕੋਰੋਨਾਵਾਇਰਸ ਬਾਰੇ ਅਜਿਹਾ ਬਹੁਤ ਕੁਝ ਹੈ ਜਿਸ ਬਾਰੇ ਅਸੀਂ ਸਮਝ ਨਹੀਂ ਸਕੇ। ਇਸ ਬਾਰੇ ਬਹੁਤ ਸਾਰੇ ਪ੍ਰਸ਼ਨ ਹਨ ਜਿਨ੍ਹਾਂ ਦੇ ਉੱਤਰ ਜਾਣਨ ਲਈ ਸਾਰੇ ਵਿਸ਼ਵ ਵਿਆਪੀ ਪੱਧਰ ''ਤੇ ਪ੍ਰਯੋਗ ਕਰ ਰਹੇ ਹਨ।

Getty Images

ਦੁਨੀਆਂ ਅਜੇ ਵੀ ਇਸ ਵਾਇਰਸ ਬਾਰੇ ਬਹੁਤ ਘੱਟ ਜਾਣਦੀ ਹੈ। ਸਿਰਫ਼ ਵਿਗਿਆਨੀ ਜਾਂ ਖੋਜਕਰਤਾ ਇਨ੍ਹਾਂ ਜਵਾਬਾਂ ਨੂੰ ਲੱਭਣ ਲਈ ਕੰਮ ਨਹੀਂ ਕਰ ਰਹੇ, ਘਰ ਬੈਠਾ ਹਰ ਵਿਅਕਤੀ ਆਪਣੇ ਪੱਧਰ ''ਤੇ ਇਸ ਪ੍ਰਸ਼ਨ ਦਾ ਉੱਤਰ ਲੱਭਣ ਦੀ ਕੋਸ਼ਿਸ਼ ਕਰ ਰਿਹਾ ਹੈ।

ਉਹ ਕਿਹੜੇ ਸਵਾਲ ਹਨ ਜਿਨ੍ਹਾਂ ਦੇ ਜਵਾਬ ਲੱਭਣੇ ਬਾਕੀ ਹਨ, ਜਾਣਨ ਲਈ ਪੜ੍ਹੋ ਪੂਰੀ ਖ਼ਬਰ।

BBC
  • ਕੋਰੋਨਾਵਾਇਰਸ: ਟਰੰਪ ਨਿਊ ਯੌਰਕ ਨੂੰ ਕੁਆਰੰਟੀਨ ਕਰਨ ਦੇ ਬਿਆਨ ਤੋਂ ਪਲਟੇ- 5 ਅਹਿਮ ਖ਼ਬਰਾਂ
  • ਕੋਰੋਨਾਵਾਇਰਸ: ਗਰੀਬਾਂ ਲਈ ਮੋਦੀ ਸਰਕਾਰ ਦੇ 7 ਐਲਾਨਾਂ ਦੀ ਜ਼ਮੀਨੀ ਹਕੀਕਤ
  • ਇਸ ਸਾਇੰਸਦਾਨ ਨੇ ਪਹਿਲਾਂ ਕੋਵਿਡ-19 ਜਾਂਚ ਕਿੱਟ ਦਾ ਕੰਮ ਪੂਰਾ ਕੀਤਾ, ਫ਼ਿਰ ਬੱਚੇ ਨੂੰ ਜਨਮ ਦਿੱਤਾ
  • ਕੋਰੋਨਾਵਾਇਰਸ: ''ਜਦੋਂ ਭੁੱਖਾ ਆਦਮੀ ਤੜਫਦਾ ਹੈ ਤਾਂ ਕਿਸੇ ਦੀ ਨਹੀਂ ਸੁਣਦਾ''

ਕੋਰੋਨਵਾਇਸ ਤੋਂ ਬਚਣ ਲਈ ਸਾਨੂੰ ਕੀ-ਕੀ ਕਰਨ ਦੀ ਲੋੜ

ਕੋਰੋਨਾਵਾਇਰਸ ਕਾਰਨ ਪੂਰੀ ਦੁਨੀਆਂ ਵਿੱਚ ਐਮਰਜੈਂਸੀ ਵਰਗੇ ਹਾਲਤ ਬਣੇ ਹੋਏ ਹਨ। ਇਨ੍ਹਾਂ ਹਾਲਾਤ ਵਿੱਚ ਕੋਰੋਨਾਵਾਇਰਸ ਨੂੰ ਰੋਕਣ ਲਈ ਕਈ ਸਰਕਾਰਾਂ ਵੱਲੋਂ ਲੋਕਾਂ ਲਈ ਨਵੇਂ ਨਿਯਮ ਬਣਾਏ ਗਏ ਹਨ।

ਇਨ੍ਹਾਂ ਨਿਯਮਾਂ ਨੂੰ ਤਸਵੀਰਾਂ ਰਾਹੀਂ ਸੌਖੇ ਤਰੀਕੇ ਨਾਲ ਸਮਝਣ ਲਈ ਪੜ੍ਹੋ ਪੂਰੀ ਖ਼ਬਰ।

BBC
BBC
  • ਕੋਰੋਨਾਵਾਇਰਸ: ਸਮਾਨ ਖਰੀਦਦੇ ਸਮੇਂ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ
  • ਕੋਰੋਨਾਵਾਇਰਸ ਕਾਰਨ ਕੀ ਬਦਲ ਜਾਣਗੀਆਂ ਤੁਹਾਡੀਆਂ ਇਹ ਆਦਤਾਂ
  • ਕੋਰੋਨਾਵਾਇਰਸ: ਉਹ 13 ਸਵਾਲ ਜਿਨ੍ਹਾਂ ਦੇ ਜਵਾਬ ਤੁਸੀਂ ਲੱਭ ਰਹੇ ਹੋ
  • ਕੋਰੋਨਾਵਾਇਰਸ: ਲੱਛਣ ਕੀ ਹਨ ਅਤੇ ਕਿਵੇਂ ਬਚਿਆ ਜਾ ਸਕਦਾ ਹੈ
  • ਕੋਰੋਨਾਵਾਇਰਸ: ਕਰੰਸੀ ਨੋਟਾਂ ਨਾਲ ਫ਼ੈਲਣ ਦਾ ਕਿੰਨਾ ਖ਼ਤਰਾ

ਮੈਂ ਲੌਕਡਾਊਨ ਲਈ ਲੋਕਾਂ ਤੋਂ ਮਾਫ਼ੀ ਮੰਗਦਾ ਹਾਂ - ਮੋਦੀ

ਕੋਰੋਨਾਵਾਇਰਸ ਦੇ ਡਰ ਅਤੇ ਦੇਸ਼ ਭਰ ਵਿੱਚ ਲਾਗੂ ਲੌਕਡਾਊਨ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਤੁਹਾਨੂੰ ਲਕਸ਼ਮਣ ਰੇਖਾ ਦਾ ਪਾਲਣ ਕਰਨਾ ਹੀ ਪਵੇਗਾ। ਜੇਕਰ ਤੁਸੀਂ ਲੌਕਡਾਊਨ ਦੇ ਨਿਯਮਾਂ ਨੂੰ ਤੋੜੋਗੇ ਤਾਂ ਕੋਰੋਨਾਵਾਇਰਸ ਦੀ ਲਪੇਟ ਵਿੱਚ ਆ ਜਾਓਗੇ। ਨਿਯਮ ਤੋੜਨ ਵਾਲੇ ਆਪਣੀ ਜ਼ਿੰਦਗੀ ਨਾਲ ਖਿਲਵਾੜ ਕਰਨਗੇ।

ਪੀਐੱਮ ਮੋਦੀ ਨੇ ਕਿਹਾ ਕਿ ਉਹ ਅਸੁਵਿਧਾ ਲਈ ਮਾਫ਼ੀ ਮੰਗਦੇ ਹਨ। ਮੋਦੀ ਨੇ ਕਿਹਾ ਕਿ ਲੌਕਡਾਊਨ ਕਰਕੇ ਲੋਕਾਂ ਨੂੰ ਦਿੱਕਤਾਂ ਆ ਰਹੀਆਂ ਹਨ ਪਰ ਇਹ ਕਰਨਾ ਜ਼ਰੂਰੀ ਸੀ।

https://www.youtube.com/watch?v=Wi6VA9QGhiI

ਇਹ ਸਾਇੰਸਦਾਨ ਨੇ ਕੋਵਿਡ - 19 ਦੇ ਪੀੜਤਾਂ ਲਈ ਕਿਵੇਂ ਜ਼ਿੰਮੇਵਾਰੀ ਸਮਝੀ?

ਕੋਰੋਨਾਵਾਇਰਸ ਦੀ ਜਾਂਚ ਲਈ ਕਈ ਦੇਸਾਂ ਵਿੱਚ ਕਈ ਵਿਗਿਆਨੀਆਂ ਲੱਗੇ ਹੋਏ ਹਨ। ਇਸੇ ਵਿਚਾਲੇ ਵਿਗਿਆਨੀ ਮਿਨਾਲ ਦਖਵੇ ਭੋਂਸਲੇ ਨੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਕੋਵਿਡ-19 ਦੀ ਜਾਂਚ ਲਈ ਬਣਾਈ ਜਾ ਰਹੀ ਕਿੱਟ ਦਾ ਕੰਮ ਪੂਰਾ ਕੀਤਾ ਅਤੇ ਬਾਅਦ ਵਿੱਚ ਆਪਣੇ ਬੱਚੇ ਨੂੰ ਜਨਮ ਦਿੱਤਾ।

ਇਸ ਨਵੀਂ ਕਿੱਟ ਵਿੱਚ ਕੀ ਖ਼ਾਸ ਹੈ ਜਾਣਨ ਲਈ ਪੜ੍ਹੋ ਪੂਰੀ ਖ਼ਬਰ।

BBC
BBC

ਇਹ ਵੀ ਦੇਖੋ-

https://www.youtube.com/watch?v=Sya9BEj5yUI

https://www.youtube.com/watch?v=zdz1hr-g8Mk

https://www.youtube.com/watch?v=rofDmAw4bZ8

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)