ਕੋਰੋਨਾਵਾਇਰਸ ਲੌਕਡਾਊਨ ਖੁੱਲ੍ਹਣ ਮਗਰੋਂ ਕਿਵੇਂ ਵਧ ਸਕਦੇ ਹਨ ਹਵਾਈ ਸਫ਼ਰ ਦੇ ਕਿਰਾਏ - 5 ਅਹਿਮ ਖ਼ਬਰਾਂ

Sunday, May 10, 2020 - 06:47 AM (IST)

ਕੋਰੋਨਾਵਾਇਰਸ ਲੌਕਡਾਊਨ ਖੁੱਲ੍ਹਣ ਮਗਰੋਂ ਕਿਵੇਂ ਵਧ ਸਕਦੇ ਹਨ ਹਵਾਈ ਸਫ਼ਰ ਦੇ ਕਿਰਾਏ - 5 ਅਹਿਮ ਖ਼ਬਰਾਂ

ਵਿਸ਼ਵ ਉਡਾਣ ਸਨਅਤ ਦੀ ਕੌਮਾਂਤਰੀ ਐਸੋਸੀਏਸ਼ਨ ਨੇ ਚੇਤਾਵਨੀ ਦਿੱਤੀ ਹੈ ਕਿ ਜਦੋਂ ਲੌਕਡਾਊਨ ਤੋਂ ਬਾਅਦ ਉਡਾਣਾਂ ਮੁੜ ਸ਼ੁਰੂ ਹੋਣਗੀਆਂ ਤਾਂ ਕੀਮਤਾਂ ਡਿੱਗਣਗੀਆਂ।

ਪਰ ਬਾਅਦ ਵਿੱਚ ਇਹ 50 ਫ਼ੀਸਦੀ ਤੱਕ ਵਧ ਜਾਣਗੀਆਂ।

ਇੰਟਰਨੈਸ਼ਨਲ ਏਅਰ ਟਰਾਂਸਪੋਰਟ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਏਅਰਲਾਈਨਜ਼ ਕੰਪਨੀਆਂ ਆਪਣੀਆਂ ਉਡਾਣਾਂ ਮੁੜ ਤੋਂ ਸ਼ੁਰੂ ਕਰਨ ਲਈ ਉਤਾਵਲੀਆਂ ਹਨ ਜਿਸ ਦਾ ਇੱਕ ਸਿੱਟਾ, ਓਵਰ-ਕਪੈਸਟੀ ਵਜੋਂ ਨਿਕਲ ਸਕਦਾ ਹੈ।

ਹੋਰ ਕਿਹੜੇ ਕਾਰਕ ਕਿਰਾਇਆ ਵਧਾ ਸਕਦੇ ਹਨ, ਜਾਣਨ ਲਈ ਇੱਥੇ ਕਲਿੱਕ ਕਰੋ

ਨਿਊਯਾਰਕ ਸ਼ਹਿਰ ਵਿੱਚ ਇੱਕ ਸੀਨੀਅਰ ਪੈਰਾ ਮੈਡੀਕਲ ਕਰਮਚਾਰੀ ਦੀ ਹੱਡਬੀਤੀ ਜਾਣੋ

ਨਿਊਯਾਰਕ ਸ਼ਹਿਰ ਵਿੱਚ ਇੱਕ ਸੀਨੀਅਰ ਪੈਰਾ ਮੈਡੀਕਲ ਕਰਮਚਾਰੀ ਹੋਣ ਦੇ ਨਾਤੇ ਐਂਥਨੀ ਅਲਮੋਜੇਰਾ ਦੇ ਸਾਹਮਣੇ ਅਕਸਰ ਮੌਤਾਂ ਹੁੰਦੀਆਂ ਰਹਿੰਦੀਆਂ ਹਨ।

ਪਰ ਉਸਦੇ 17 ਸਾਲਾਂ ਦਾ ਕਰੀਅਰ ਵੀ ਉਸਨੂੰ ਕੋਰੋਨਾਵਾਇਰਸ ਦੇ ਕਹਿਰ ਦਾ ਸਾਹਮਣਾ ਕਰਨ ਲਈ ਤਿਆਰ ਨਹੀਂ ਕਰ ਸਕਿਆ।

ਇੱਥੇ ਹੁਣ ਤੱਕ ਕਿਸੇ ਇੱਕ ਦੇਸ਼ ਦੀ ਤੁਲਨਾ ਵਿੱਚ ਕੋਰੋਨਾਵਾਇਰਸ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।

ਐਂਥਨੀ ਹੁਣ ਸ਼ਹਿਰ ਦੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ''ਚ 16 ਘੰਟੇ ਕੰਮ ਕਰ ਰਹੇ ਹਨ। ਐਂਥਨੀ ਦੀ ਕਹਾਣੀ ਉਨ੍ਹਾਂ ਦੀ ਜ਼ਬਾਨੀ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਕੋਰੋਨਾਵਾਇਰਸ
BBC

ਇਸਰਾਈਲ ਨੇ ਕੀਤਾ ਕੋਰੋਨਾਵਾਇਰਸ ਦਾ ਇਲਾਜ ਲੱਭਣ ਦਾ ਦਾਅਵਾ

ਕੋਰੋਨਾਵਾਇਰਸ ਦਾ ਇਲਾਜ ਲੱਭਣ ਲਈ ਵਿਸ਼ਵ ਭਰ ਵਿੱਚ ਕੋਸ਼ਿਸ਼ਾਂ ਜਾਰੀ ਹਨ। ਹੁਣ ਇਸਰਾਈਲ ਨੇ ਦਾਅਵਾ ਕੀਤਾ ਹੈ ਕਿ ਉਸਨੇ ਕੋਰੋਨਾਵਾਇਰਸ ਨੂੰ ਖ਼ਤਮ ਕਰਨ ਲਈ ਐਂਟੀਬਾਡੀਜ਼ ਵਿਕਸਿਤ ਕੀਤੀਆਂ ਹਨ।

ਇਸਰਾਈਲ ਦੇ ਰੱਖਿਆ ਮੰਤਰੀ ਨਫ਼ਤਾਲੀ ਬੇਨੇਟ ਨੇ ਦਾਅਵਾ ਕੀਤਾ ਹੈ ਕਿ ਦੇਸ਼ ਦੇ ਪ੍ਰਮੁੱਖ ਜੈਵਿਕ ਖੋਜ ਸੰਸਥਾ ਦੇ ਵਿਗਿਆਨੀਆਂ ਨੇ ਕੋਰੋਨਾਵਾਇਰਸ ਲਈ ਐਂਟੀਬਾਡੀ ਵਿਕਸਿਤ ਕਰਨ ਵਿਚ "ਮਹੱਤਵਪੂਰਨ ਸਫ਼ਲਤਾ" ਹਾਸਲ ਕੀਤੀ ਹੈ।

ਇਸਰਾਈਲ ਦਾ ਦਾਅਵਾ ਕਿੰਨਾ ਖਰਾ ਹੈ ਜਾਣਨ ਲਈ ਇੱਥੇ ਕਲਿੱਕ ਕਰੋ

ਕੋਰੋਨਾਵਾਇਰਸ ਦਾ ਟੈਸਟ: ਭਾਰਤ ਦੇ ਇਹ ਦੋ ਵਿਗਿਆਨੀ ਕੀ ''ਕਮਾਲ'' ਕਰਨ ਵਾਲੇ ਹਨ

ਟੈਸਟਿੰਗ ਨੂੰ ਲੈ ਕੇ ਭਾਰਤ ਸਰਕਾਰ ਨੇ ਇੱਕ ਨਵਾਂ ਦਾਅਵਾ ਕੀਤਾ ਹੈ। ਕੋਰੋਨਾਵਾਇਰਸ ਦੇ ਟੈਸਟ ਨੂੰ ਲੈ ਕੇ ਰੋਜ਼ ਖ਼ਬਰਾਂ ਆ ਰਹੀਆਂ ਹਨ।

ਵਿਗਿਆਨਿਕ ਅਤੇ ਉਦਯੋਗਿਕ ਖੋਜ ਕੌਂਸਲ ਨੇ ਇੱਕ ਨਵੇਂ ਤਰੀਕੇ ਦੀ ਟੈਸਟ ਕਿੱਟ ਬਣਾਉਣ ਦਾ ਦਾਅਵਾ ਕੀਤਾ ਹੈ।

ਪਰ ਜੇ ਸਾਰਾ ਕੁਝ ਠੀਕ ਰਿਹਾ ਤਾਂ, ਭਾਰਤ ਸਰਕਾਰ ਦਾ ਨਵਾਂ ਦਾਅਵਾ ਦੁਨੀਆਂ ਵਿੱਚ ਗਦਰ ਮਚਾ ਸਕਦਾ ਹੈ। ਸੀਐਸਆਈਆਰ, ਵਿਗਿਆਨ ਅਤੇ ਤਕਨੀਕ ਮੰਤਰਾਲੇ ਦੇ ਹੇਠ ਕੰਮ ਕਰਦਾ ਹੈ।

ਕਦੇ ਦੇਸ ਵਿੱਚ ਟੈਸਟਿੰਗ ਦੀ ਸੰਖਿਆ ਨੂੰ ਲੈ ਕੇ ਵਿਵਾਦ ਹੁੰਦਾ ਹੈ, ਤੇ ਕਦੇ ਕਿੱਟ ਦੇ ਮੁੱਲ ਨੂੰ ਲੈਕੇ।

ਇਹ ਤਕਨੀਕ ਦੋ ਵਿਗਿਆਨੀਆਂ ਦੁਆਰਾ ਤਿਆਰ ਕੀਤੀ ਗਈ ਹੈ। ਕੀ ਹੈ ਇਹ ਟੈਸਟ ਕਰਨ ਦਾ ਨਵਾਂ ਤਰੀਕਾ ਜਾਣਨ ਲਈ ਇੱਥੇ ਕਲਿੱਕ ਕਰੋ

ਕੋਰੋਨਾਵਾਇਰਸ ਨੂੰ ਸਭ ਤੋਂ ਪਹਿਲਾਂ ਖੋਜਣ ਵਾਲੀ ਮਹਿਲਾ

ਮਨੁੱਖ ਵਿੱਚ ਕੋਰੋਨਾਵਾਇਰਸ ਦਾ ਪਤਾ ਲਾਉਣ ਵਾਲੀ ਪਹਿਲੀ ਔਰਤ ਸਕਾਟਲੈਂਡ ਦੇ ਇੱਕ ਬੱਸ ਡਰਾਈਵਰ ਦੀ ਧੀ ਸੀ। ਉਸ ਨੇ 16 ਸਾਲਾਂ ਦੀ ਉਮਰ ਵਿੱਚ ਸਕੂਲ ਛੱਡ ਦਿੱਤਾ ਤੇ ਉਸ ਦਾ ਨਾਮ ਜੂਨ ਅਲਮੇਡਾ ਸੀ। ਉਹ ਵਾਇਰਸ ਇਮੇਜਿੰਗ ਦੇ ਮਾਹਰਾਂ ਵਿੱਚ ਸ਼ੁਮਾਰ ਹੋਣਾ ਚਾਹੁੰਦੀ ਸੀ।

ਅਲਮੇਡਾ
Getty Images

ਕੋਵਿਡ-19 ਮਹਾਮਾਂਰੀ ਦੇ ਸਮੇਂ ਜੂਨ ਦੀ ਚਰਚਾ ਹੋ ਰਹੀ ਹੈ ਤੇ ਉਨ੍ਹਾਂ ਦੀ ਖੋਜ ਚਰਚਾ ਦੇ ਕੇਂਦਰ ਵਿੱਚ ਹੈ।

ਕੋਵਿਡ-19 ਇੱਕ ਨਵਾਂ ਵਾਇਰਸ ਹੈ, ਪਰ ਕੋਰੋਨਾਵਾਇਰਸ ਦਾ ਹੀ ਇੱਕ ਮੈਂਬਰ ਹੈ। ਕੋਰੋਨਾਵਾਇਰਸ ਦੀ ਖੋਜ ਡਾਕਟਰ ਅਲਮੇਡਾ ਨੇ ਹੀ ਸਭ ਤੋਂ ਪਹਿਲਾਂ 1964 ਵਿੱਚ ਲੰਡਨ ਦੇ ਸੈਂਟ ਥੌਮਸ ਹਸਪਤਾਲ ਦੀ ਲੈਬ ਵਿੱਚ ਕੀਤੀ ਸੀ। ਜੂਨ ਅਲਮੇਡਾ ਬਾਰੇ ਵਿਸਥਾਰ ਵਿੱਚ ਇੱਥੇ ਪੜ੍ਹੋ

ਕੋਰੋਨਾਵਾਇਰਸ
BBC

ਕੋਰੋਨਾਵਾਇਰਸ
BBC

ਇਹ ਵੀ ਦੇਖੋ

https://www.youtube.com/watch?v=lMT_MOH8vVU

https://www.youtube.com/watch?v=HbVNJF2Z6kE

https://www.youtube.com/watch?v=ZPLr0rSs5bg

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''e16ec761-6f3a-c244-8c5d-a3bacbaf5102'',''assetType'': ''STY'',''pageCounter'': ''punjabi.india.story.52602542.page'',''title'': ''ਕੋਰੋਨਾਵਾਇਰਸ ਲੌਕਡਾਊਨ ਖੁੱਲ੍ਹਣ ਮਗਰੋਂ ਕਿਵੇਂ ਵਧ ਸਕਦੇ ਹਨ ਹਵਾਈ ਸਫ਼ਰ ਦੇ ਕਿਰਾਏ - 5 ਅਹਿਮ ਖ਼ਬਰਾਂ'',''published'': ''2020-05-10T01:15:25Z'',''updated'': ''2020-05-10T01:15:25Z''});s_bbcws(''track'',''pageView'');

Related News