ਅਰਨਬ ਗੋਸਵਾਮੀ ਦੀ ਅਰਜ਼ੀ ਸੁਪਰੀਮ ਕੋਰਟ ਨੇ ਕੀਤੀ ਖਾਰਿਜ, ਪਰ ਮੀਡੀਆ ਦੀ ਅਜ਼ਾਦੀ ਬਾਰੇ ਕੀ ਕਿਹਾ

Tuesday, May 19, 2020 - 03:33 PM (IST)

ਅਰਨਬ ਗੋਸਵਾਮੀ ਦੀ ਅਰਜ਼ੀ ਸੁਪਰੀਮ ਕੋਰਟ ਨੇ ਕੀਤੀ ਖਾਰਿਜ, ਪਰ ਮੀਡੀਆ ਦੀ ਅਜ਼ਾਦੀ ਬਾਰੇ ਕੀ ਕਿਹਾ
ਅਰਨਬ ਗੋਸਵਾਮੀ
Getty Images
ਸੁਪਰੀਮ ਕੋਰਟ ਨੇ ਅਰਨਬ ਗੋਸਵਾਮੀ ਦੇ ਕੇਸ ਨੂੰ ਸੀਬੀਆਈ ਨੁੰ ਟਰਾਂਸਫਰ ਕਰਨ ਦੀ ਅਰਜ਼ੀ ਰੱਦ ਕਰ ਦਿੱਤੀ ਹੈ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੇ ਖੁਦ ''ਤੇ ਦਾਇਰ ਕੇਸ ਨੂੰ ਸੀਬੀਆਈ ਨੂੰ ਸੌਂਪਣ ਦੀ ਮੰਗ ਨੂੰ ਖਾਰਿਜ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਅਦਾਲਤ ਨੇ ਪੁਲਿਸ ਵੱਲੋਂ ਦਾਇਰ ਕੇਸ ਰੱਦ ਕਰਨ ਦੀ ਮੰਗ ਨੂੰ ਵੀ ਖਾਰਿਜ ਕਰ ਦਿੱਤਾ ਹੈ।

ਅਰਨਬ ਗੋਸਵਾਮੀ ''ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਖਿਲਾਫ਼ ਮਾੜੀ ਸ਼ਬਦਾਵਲੀ ਵਰਤੀ ਹੈ ਅਤੇ ਨਾਲ ਹੀ ਲੋਕਾਂ ਨੂੰ ਭੜਕਾਉਣ ਵਾਲੀ ਸ਼ਬਦਾਵਲੀ ਇਸਤੇਮਾਲ ਕੀਤੀ ਗਈ ਹੈ।

ਗੋਸਵਾਮੀ ਖਿਲਾਫ਼ ਪੰਜਾਬ ਦੇ ਬਟਾਲਾ ਤਹਿਤ ਪੈਂਦੇ ਥਾਣਾ ਫਤਹਿਗੜ੍ਹ ਚੂੜੀਆਂ ਸਣੇ ਮਹਾਰਾਸ਼ਟਰ, ਮੱਧ ਪ੍ਰਦੇਸ਼, ਤੇਲੰਗਾਨਾ, ਜੰਮੂ-ਕਸ਼ਮੀਰ ਅਤੇ ਛੱਤੀਸਗੜ੍ਹ ਵਿੱਚ ਮਾਮਲਾ ਦਰਜ ਹੋਇਆ ਹੈ।

ਸੁਪਰੀਮ ਕੋਰਟ ਨੇ ਕਿਹਾ ਕਿ ਪਟੀਸ਼ਨਰ ਵਲੋਂ ਦਾਖ਼ਲ ਸਾਰੀਆਂ ਸ਼ਿਕਾਇਤਾਂ ਇੱਕੋ ਜਿਹੀਆਂ ਹਨ। ਇੱਕੋ ਜਿਹੀ ਭਾਸ਼ਾ ਅਤੇ ਸਟਾਇਲ ਦੀ ਵਰਤੋਂ ਕੀਤੀ ਗਈ ਹੈ।

ਇਸਦੇ ਨਾਲ ਹੀ ਸਰਬਉੱਚ ਅਦਾਲਤ ਨੇ ਇਹ ਵੀ ਕਿਹਾ ਕਿ ਸਵਿੰਧਾਨ ਦੇ ਆਰਟੀਕਲ 32 ਤਹਿਤ ''ਗੱਲ ਰੱਖਣ ਦੀ ਆਜ਼ਾਦੀ'' ਦੀ ਰਾਖੀ ਕਰਨੀ ਕੋਰਟ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਭਾਰਤ ''ਚ ਪ੍ਰੈਸ ਦੀ ਆਜ਼ਾਦੀ ਉਦੋਂ ਤੱਕ ਰਹੇਗੀ ਜਦੋਂ ਤੱਕ ਪੱਤਰਕਾਰ ਸੱਚ ਬੋਲਣਗੇ। ਜਦੋਂ ਤੱਕ ਮੀਡੀਆ ਆਜ਼ਾਦ ਨਹੀਂ ਹੋਵੇਗਾ, ਉਦੋਂ ਤੱਕ ਨਾਗਰਿਕ ਵੀ ਆਜ਼ਾਦ ਨਹੀਂ ਹੋਣਗੇ।

ਅਦਾਲਤ ਵਲੋਂ ਕਹੀਆਂ ਮੁੱਖ ਗੱਲਾਂ

  • ਸੁਪਰੀਮ ਕੋਰਟ ਨੇ ਨਾਗਪੁਰ ਤੋਂ ਮੁੰਬਈ ਜਾਂਚ ਟ੍ਰਾਂਸਫਰ ਕਰਨ ਦਾ ਅੰਤਰਿਮ ਆਦੇਸ਼ ਦਿੱਤਾ ਹੈ।
  • ਸੰਵਿਧਾਨ ਦੇ ਆਰਟੀਕਲ 32 ਦੇ ਤਹਿਤ ਐੱਫਆਈਆਰ ਰੱਦ ਨਹੀਂ ਕੀਤੀ ਜਾਵੇਗੀ।
  • ਅਰਨਬ ਗੋਸਵਾਮੀ ਦੀ ਸੁਰੱਖਿਆ ਤਿੰਨ ਹਫ਼ਤਿਆਂ ਲਈ ਵਧਾ ਦਿੱਤੀ ਗਈ ਹੈ।
ਕੋਰੋਨਾਵਾਇਰਸ
BBC

ਹੈਲਪਲਾਈਨ ਨੰਬਰ
BBC

ਕੋਰੋਨਾਵਾਇਰਸ
BBC

ਇਹ ਵੀ ਦੇਖੋ

https://youtu.be/mcyS93Svncw

https://youtu.be/xcgzikTPHpg

https://youtu.be/McVRmE9qBTQ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''142e6e22-dfe0-4f45-ab92-b896fe1ee29c'',''assetType'': ''STY'',''pageCounter'': ''punjabi.india.story.52722420.page'',''title'': ''ਅਰਨਬ ਗੋਸਵਾਮੀ ਦੀ ਅਰਜ਼ੀ ਸੁਪਰੀਮ ਕੋਰਟ ਨੇ ਕੀਤੀ ਖਾਰਿਜ, ਪਰ ਮੀਡੀਆ ਦੀ ਅਜ਼ਾਦੀ ਬਾਰੇ ਕੀ ਕਿਹਾ'',''published'': ''2020-05-19T09:53:35Z'',''updated'': ''2020-05-19T09:53:35Z''});s_bbcws(''track'',''pageView'');

Related News