1984 ਆਪਰੇਸ਼ਨ ਬਲੂ ਸਟਾਰ ਦੀ 36ਵੀਂ ਬਰਸੀ ਮੌਕੇ ਅੰਮ੍ਰਿਤਸਰ ''''ਚ ਸਖ਼ਤ ਸੁਰੱਖਿਆ

06/06/2020 7:33:53 AM

ਆਪਰੇਸ਼ਨ ਬਲੂ ਸਟਾਰ ਦੇ 36ਵੀਂ ਬਰਸੀ ''ਤੇ ਸ਼ਨੀਵਾਰ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਭਾਰੀ ਸੁਰੱਖਿਆ ਦਾ ਇੰਤਜ਼ਾਮ ਕੀਤਾ ਗਿਆ ਹੈ।

ਕੋਰੋਨਾਵਾਇਰਸ ਦੇ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਰਧਾਲੂਆਂ ਨੂੰ ਇਸ ਘਟਨਾ ਦੇ ਪੀੜਤ ਲੋਕਾਂ ਲਈ ਘਰੋਂ ਹੀ ਅਰਦਾਸ ਕਰਨ ਨੂੰ ਕਿਹਾ ਹੈ।

ਸੁਰੱਖਿਆ ਦੇ ਮਾਮਲੇ ਵਿੱਚ ਗੰਭੀਰਤਾ ਵਰਤਦਿਆਂ ਪੁਲਿਸ ਨੇ ਹਰਿਮੰਦਰ ਸਾਹਿਬ ਵੱਲ ਆਉਣ-ਜਾਣ ਵਾਲੇ ਸਾਰੇ ਰਸਤਿਆਂ ''ਤੇ ਨਾਕੇ ਲਾਏ ਹੋਏ ਹਨ।

ਪੁਲਿਸ ਨੂੰ ਸ਼ੱਕ ਹੈ ਕਿ ਖਾਲਿਸਤਾਨ ਲਹਿਰ ਨਾਲ ਜੁੜੇ ਕੁਝ ਲੋਕ ਕੌਮਾਂਤਰੀ ਮੀਡੀਆ ਦਾ ਧਿਆਨ ਖਿੱਚਣ ਲਈ ਹਰਿਮੰਦਰ ਸਾਹਿਬ ਵਿੱਚ ਜਾਣ ਦੀ ਕੋਸ਼ਿਸ਼ ਕਰ ਸਕਦੇ ਹਨ।

ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਨੇ ਕਿਹਾ, "ਅਸੀਂ ਦਰਬਾਰ ਸਾਹਿਬ ਦੇ ਅੰਦਰ ਨਹੀਂ ਜਾਵਾਂਗੇ, ਪਰ ਇਸ ਤੋਂ ਬਾਹਰ ਸੁਰੱਖਿਆ ਦੇ ਮੱਦੇਨਜ਼ਰ ਅਸੀਂ ਮੁਸਤੈਦ ਹਾਂ।"

ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਆਪਣੀ ਟਾਸਕ ਫੋਰਸ ਨੂੰ ਹਰਿਮੰਦਰ ਸਾਹਿਬ ਦੇ ਅੰਦਰ ਤਾਇਨਾਤ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਕੁਝ ਹੋਰ ਸੁਰੱਖਿਆ ਏਜੰਸੀਆਂ ਨੇ ਵੀ ਸਾਦੇ ਕਪੜਿਆਂ ਵਿੱਚ ਆਪਣੀ ਟੀਮ ਨੂੰ ਹਰਿਮੰਦਰ ਸਾਹਿਬ ਦੇ ਅੰਦਰ ਤੇ ਬਾਹਰ ਤਾਇਨਾਤ ਕੀਤਾ ਹੋਇਆ ਹੈ।

ਇਹ ਵੀਡੀਓਜ਼ ਵੀ ਦੇਖੋ

https://www.youtube.com/watch?v=t7JtI_6ZTWE

https://www.youtube.com/watch?v=c5IDQUpVhyE

https://www.youtube.com/watch?v=k098486Wzew

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''5b8a319e-e89a-44f0-b2aa-3495d4dc70da'',''assetType'': ''STY'',''pageCounter'': ''punjabi.india.story.52945954.page'',''title'': ''1984 ਆਪਰੇਸ਼ਨ ਬਲੂ ਸਟਾਰ ਦੀ 36ਵੀਂ ਬਰਸੀ ਮੌਕੇ ਅੰਮ੍ਰਿਤਸਰ \''ਚ ਸਖ਼ਤ ਸੁਰੱਖਿਆ'',''author'': ''ਰਵਿੰਦਰ ਸਿੰਘ ਰੌਬਿਨ'',''published'': ''2020-06-06T01:52:11Z'',''updated'': ''2020-06-06T01:52:11Z''});s_bbcws(''track'',''pageView'');

Related News