ਕੀ ਕੋਰੋਨਾਵਾਇਰਸ ਸਾਡਾ ਫ਼ਿਲਮਾਂ ਦੇਖਣ ਦਾ ਅੰਦਾਜ਼ ਬਦਲ ਦੇਵੇਗਾ - 5 ਅਹਿਮ ਖ਼ਬਰਾਂ
Monday, Jun 22, 2020 - 08:19 AM (IST)


ਕਿਸੇ ਵੀ ਸਿਨਮਾ ਦੇ ਸ਼ੌਕੀਨ ਵਿਅਕਤੀ ਲਈ, ਕਿਸੇ ਫ਼ਿਲਮ ਥਿਏਟਰ ਵਿੱਚ ਆਪਣੇ ਮਨਪਸੰਦ ਹੀਰੋ-ਹੀਰੋਇਨ ਜਾਂ ਨਿਰਦੇਸ਼ਕ ਨੂੰ ਦੇਖਣ ਦਾ ਰੋਮਾਂਚ ਵੱਖਰਾ ਹੀ ਹੁੰਦਾ ਹੈ - ਖ਼ਾਸਕਰ ਪਹਿਲੇ ਦਿਨ ਦਾ ਪਹਿਲਾ ਸ਼ੋਅ।
ਹਾਲਾਂਕਿ ਪਿਛਲੇ ਹਫ਼ਤੇ ਜਦੋਂ ਅਮਿਤਾਭ ਬੱਚਨ ਦੀ ਫਿਲਮ ਗੁਲਾਬੋ-ਸਿਤਾਬੋ ਰਿਲੀਜ਼ ਹੋਈ ਸੀ, ਥਿਏਟਰ ਦੇ ਬਾਹਰ ਲਾਈਨ ਵਿੱਚ ਕੋਈ ਨਹੀਂ ਸੀ।
ਲੋਕ ਰਾਤ ਨੂੰ 12 ਵਜੇ ਐਮੇਜ਼ੌਨ ਪ੍ਰਾਈਮ ''ਤੇ ਘਰ ਬੈਠੇ ਇਹ ਫਿਲਮ ਦੇਖ ਰਹੇ ਸਨ। ਕੋਰੋਨਾਵਾਇਰਸ ਲੌਕਡਾਊਨ ਵਿਚਾਲੇ ਮੰਨੋਰੰਜਨ ਦੀ ਦੁਨੀਆਂ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਹ ਬਦਲਾਅ ਕਿਸ ਪੱਧਰ ਤੱਕ ਜਾ ਸਕਦਾ ਹੈ, ਪੂਰੀ ਜਾਣਕਾਰੀ ਲਈ ਕਲਿਕ ਕਰੋ।

ਕੋਰੋਨਾਵਾਇਰਸ: ਕੀ ਚੂਹਿਆਂ ਵਿੱਚ ਮਿਲਿਆ ਵਾਇਰਸ ਬਿਮਾਰੀ ਸਮਝਣ ''ਚ ਕਰੇਗਾ ਮਦਦ?
ਇੱਕ ਨਵੇਂ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਦੱਖਣੀ ਏਸ਼ੀਆ ਦੇ ਕਈ ਬਜ਼ਾਰਾਂ ਅਤੇ ਰੈਸਟੋਰੈਂਟਾਂ ਵਿੱਚ ਵੇਚੇ ਜਾਂਦੇ ਚੂਹਿਆਂ ਵਿੱਚ ਕਈ ਕਿਸਮ ਦੇ ਕੋਰੋਨਾਵਾਇਰਸ ਹੁੰਦਾ ਹੈ।
ਇਨ੍ਹਾਂ ਜੀਵਾਂ ਵਿੱਚ ਵਾਇਰਸ ਪ੍ਰੋਸੈਸਿੰਗ ਦੌਰਾਨ ਆ ਰਿਹਾ ਸੀ।
ਵਾਇਰਸ ਦੇ ਜਿਹੜੇ ਸਟਰੇਨ ਇਨ੍ਹਾਂ ਜੀਵਾਂ ਵਿੱਚ ਮਿਲੇ ਹਨ, ਉਹ ਕੋਵਿਡ-19 ਤੋਂ ਵੱਖਰੇ ਹਨ ਅਤੇ ਉਨ੍ਹਾਂ ਨੂੰ ਮਨੁੱਖੀ ਸਿਹਤ ਲਈ ਨੁਕਸਾਨਦੇਹ ਨਹੀਂ ਸਮਝਿਆ ਜਾ ਰਿਹਾ।
ਹਾਲਾਂਕਿ ਸਾਇੰਸਦਾਨ ਲੰਮੇ ਸਮੇਂ ਤੋਂ ਸੁਚੇਤ ਕਰਦੇ ਆ ਰਹੇ ਹਨ ਕਿ ਜੰਗਲੀ-ਜੀਵਾਂ ਦੇ ਕਾਰੋਬਾਰ ਤੋਂ ਲਾਗ (ਇਨਫ਼ੈਕਸ਼ਨ) ਫ਼ੈਲ ਸਕਦੀ ਹੈ। ਵਧੇਰੇ ਜਾਣਕਾਰੀ ਲਈ ਕਲਿਕ ਕਰੋ।

ਕੋਰੋਨਾਵਾਇਰਸ ਦੌਰਾਨ ਹੋਈਆਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਬਾਰੇ ਕਦੋਂ ਹੋਵੇਗੀ ਚਰਚਾ
ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਨਾਲ ਫ਼ਿਲਮ ਬਰਾਦਰੀ ਨੂੰ ਝਟਕਾ ਲੱਗਿਆ ਹੈ। ਖੁਦਕੁਸ਼ੀ ਅਤੇ ਮਾਨਸਿਕ ਸਿਹਤ ਵਰਗੇ ਮੁੱਦੇ ਮੁੜ ਤੋਂ ਚਰਚਾ ਦਾ ਵਿਸ਼ਾ ਬਣ ਗਏ ਹਨ।
ਭਾਵੇਂ ਕਿ ਇਹ ਇੱਕ ਗੰਭੀਰ ਮੁੱਦਾ ਹੈ, ਪਰ ਇਹ ਦਰਜ ਕੀਤਾ ਗਿਆ ਹੈ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ ਮਹਾਰਾਸ਼ਟਰ ਵਿੱਚ 1200 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਪਰ ਸੁਸ਼ਾਂਤ ਸਿੰਘ ਰਾਜਪੂਤ ਇੱਕ ਸੈਲੇਬ੍ਰਿਟੀ ਸੀ, ਇਸ ਲਈ ਉਸਦਾ ਮਾਮਲਾ ਚਰਚਾ ਦਾ ਕੇਂਦਰ ਬਿੰਦੂ ਬਣ ਗਿਆ।
ਹੁਣ ਕਿਸਾਨਾਂ ਦੀਆਂ ਖੁਦਕੁਸ਼ੀਆਂ ''ਤੇ ਚਰਚਾ ਕਿਉਂ ਨਹੀਂ ਕੀਤੀ ਗਈ, ਇਸ ਬਾਰੇ ਸਵਾਲ ਉਠਾਏ ਜਾ ਰਹੇ ਹਨ। ਵਧੇਰੇ ਜਾਣਕਾਰੀ ਲਈ ਕਲਿਕ ਕਰੋ।
ਕੋਰੋਨਾਵਾਇਰਸ ਨਾਲ ਜੰਗ ''ਚ ਆਰਟੀਫੀਸ਼ੀਅਲ ਇੰਟੈਲੀਜੈਂਸ ਕਿੰਨੀ ਕਾਰਗਰ ਹੋਵੇਗੀ
ਭਾਰਤ ਸਮੇਤ ਪੂਰੀ ਦੁਨੀਆਂ ਵਿੱਚ ਹੀ ਕੋਰੋਨਾਵਾਇਰਸ ਦੀ ਵੈਕਸੀਨ ਤਲਾਸ਼ਣ ਦੀ ਦੌੜ ਲੱਗੀ ਹੋਈ ਹੈ। ਸਾਇੰਸਦਾਨ ਇਸ ਕੰਮ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨੀ ਲਰਨਿੰਗ (ਐੱਮਐੱਲ) ਦੇ ਮਾਹਰਾਂ ਨਾਲ ਵੀ ਮਿਲ ਕੇ ਕੰਮ ਕਰ ਰਹੇ ਹਨ।
ਆਰਟੀਫੀਸ਼ੀਅਲ ਇੰਟੈਲੀਜੈਂਸ ਤੋਂ ਪਹਿਲਾਂ ਕਿਸੇ ਦਵਾਈ ਦੇ ਵਿਕਾਸ ਵਿੱਚ ਕਈ ਸਾਲ ਲੱਗ ਜਾਂਦੇ ਸਨ।
ਜਦ ਕਿ ਹੁਣ ਏਆਈ ਅਤੇ ਐੱਮਐੱਲ ਦੀ ਮਦਦ ਨਾਲ ਇਹ ਸਮਾਂ ਘਟਾ ਕੇ ਕੁਝ ਦਿਨਾਂ ਦਾ ਕੀਤਾ ਜਾ ਸਕਦਾ ਹੈ। ਇੱਥੇ ਕਲਿੱਕ ਕਰਕੇ ਜਾਣੋ ਇਹ ਕਾਰਗਰ ਹੁੰਦਾ ਹੈ।

ਕੋਰੋਨਾਵਾਇਰਸ ਦਾ ਇਲਾਜ: ਲੱਛਣ ਰਹਿਤ ''ਸਾਇਲੈਂਟ ਸਪਰੈਡਰਜ਼'' ਦਾ ਰਹੱਸ
ਜਿਵੇਂ ਹੀ ਕੋਰੋਨਾਵਾਇਰਸ ਦਾ ਸੰਕਟ ਸਾਹਮਣੇ ਆਇਆ ਹੈ, ਵਿਗਿਆਨੀਆਂ ਨੇ ਕੋਰੋਨਾਵਾਇਰਸ ਦੀਆਂ ਅਜੀਬ ਅਤੇ ਚਿੰਤਾਜਨਕ ਵਿਸ਼ੇਸ਼ਤਾਵਾਂ ਬਾਰੇ ਕਾਫ਼ੀ ਸਬੂਤ ਲੱਭੇ ਹਨ।
ਹਾਲਾਂਕਿ ਬਹੁਤ ਸਾਰੇ ਲੋਕ ਜੋ ਇਸ ਤੋਂ ਸੰਕਰਮਿਤ ਹੁੰਦੇ ਹਨ। ਉਨ੍ਹਾਂ ਨੂੰ ਖੰਘ, ਬੁਖਾਰ ਹੋਣ ਦੇ ਨਾਲ ਹੀ ਉਨ੍ਹਾਂ ਦੇ ਸੁਆਦ ਅਤੇ ਸੁੰਘਣ ਦੀ ਸ਼ਕਤੀ ਘੱਟ ਹੋ ਜਾਂਦੀ ਹੈ।
ਦੂਜਿਆਂ ਵਿੱਚ ਬਿਲਕੁਲ ਕੋਈ ਲੱਛਣ ਨਹੀਂ ਹੁੰਦੇ ਅਤੇ ਉਨ੍ਹਾਂ ਨੂੰ ਕਦੇ ਇਹ ਅਹਿਸਾਸ ਹੀ ਨਹੀਂ ਹੁੰਦਾ ਕਿ ਉਹ ਕੋਵਿਡ -19 ਤੋਂ ਸੰਕਰਮਿਤ ਹਨ। ਪੂਰਾ ਪੜ੍ਹਨ ਲਈ ਕਲਿਕ ਕਰੋ।
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''3e4e24d5-4fa6-4602-a40a-cf2aeb2c7658'',''assetType'': ''STY'',''pageCounter'': ''punjabi.india.story.53132736.page'',''title'': ''ਕੀ ਕੋਰੋਨਾਵਾਇਰਸ ਸਾਡਾ ਫ਼ਿਲਮਾਂ ਦੇਖਣ ਦਾ ਅੰਦਾਜ਼ ਬਦਲ ਦੇਵੇਗਾ - 5 ਅਹਿਮ ਖ਼ਬਰਾਂ'',''published'': ''2020-06-22T02:33:58Z'',''updated'': ''2020-06-22T02:33:58Z''});s_bbcws(''track'',''pageView'');