ਸਰੋਜ ਖ਼ਾਨ: ਬਾਲੀਵੁੱਡ ਦੇ ’ਮਾਸਟਰ ਜੀ’ ਸਰੋਜ ਖ਼ਾਨ ਨਹੀਂ ਰਹੇ

07/03/2020 7:35:07 AM

BBC
ਸਰੋਜ ਖ਼ਾਨ

‘ਮਾਸਟਰ ਜੀ’ ਵਜੋਂ ਜਾਣੇ ਜਾਂਦੇ ਬਾਲੀਵੁੱਡ ਦੇ ਮਸ਼ਹੂਰ ਕੋਰੀਓਗਰਾਫ਼ਰ ਸਰੋਜ ਖ਼ਾਨ ਦਾ ਸ਼ੁੱਕਰਵਾਰ ਤੜਕੇ ਦਿਲ ਦਾ ਦੌਰਾ ਪੈਣ ਨਾਲ ਮੁੰਬਈ ਦੇ ਇੱਕ ਹਸਪਤਾਨ ਵਿੱਚ ਦੇਹਾਂਤ ਹੋ ਗਿਆ। ਉਹ 71 ਸਾਲਾਂ ਦੇ ਸਨ।

ਸਰੋਜ ਖ਼ਾਨ ਨੂੰ 22 ਜੂਨ ਨੂੰ ਬਾਂਦਰਾ ਦੇ ਗੁਰੂ ਨਾਨਕ ਹਸਪਤਾਲ ਵਿੱਚ ਭਰਤੀ ਕਰਨਵਾਇ ਗਿਆ ਸੀ। ਜਿੱਥੇ ਪਹਿਲਾਂ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਦੇਖਿਆ ਗਿਆ ਪਰ ਬਾਅਦ ਵਿੱਚ ਵੀਰਵਾਰ ਅੱਧੀ ਰਾਤ ਉਨ੍ਹਾਂ ਦੀ ਸਿਹਤ ਵਿਗੜਨ ਲੱਗੀ ਅਤੇ ਸਵੇਰ ਤੱਕ ਉਹ ਇਸ ਫਾਨੀ ਜਹਾਨ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਉਨ੍ਹਾਂ ਦੀ ਬੇਟੀ ਨੇ ਕੀਤੀ।

ਹਸਪਤਾਲ ਵਿੱਚ ਭਰਤੀ ਕਰਨ ਤੋਂ ਬਾਅਦ ਉਨ੍ਹਾਂ ਦਾ ਕੋਵਿਡ-19 ਦਾ ਟੈਸਟ ਕਰਵਇਆ ਗਿਆ ਜਿਸ ਦਾ ਨਤੀਜਾ ਨੈਗਿਟੀਵ ਆਇਆ।

24 ਜੂਨ ਨੂੰ ਸਰੋਜ ਖ਼ਾਨ ਦੇ ਪਰਿਵਾਰਕ ਸੂਤਰਾਂ ਨੇ ਉਨ੍ਹਾਂ ਦੇ ਚਾਹੁਣਵਾਲਿਆਂ ਲਈ ਸੂਚਨਾ ਦਿੱਤੀ ਕਿ ਉਹ ਖ਼ਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ।

ਤਿੰਨ ਦਹਾਕਿਆਂ ਦੇ ਆਪਣੇ ਕੋਰੀਓਗਰਾਫ਼ੀ ਦੇ ਸਫ਼ਰ ਦੌਰਾਨ ਉਨ੍ਹਾਂ ਨੇ 2000 ਤੋਂ ਵੱਧ ਗਾਣਿਆਂ ਵਿੱਚ ਡਾਂਸ ਡਾਇਰੈਕਸ਼ਨ ਦਿੱਤੀ

ਉਨ੍ਹਾਂ ਨੂੰ ਤਿੰਨ ਵਾਰ ਆਪਣੇ ਕੰਮ ਲਈ ਨੈਸ਼ਨਲ ਅਵਾਰਡ ਮਿਲਿਆ। ਉਨ੍ਹਾਂ ਦੀ ਆਖ਼ਰੀ ਫ਼ਿਲਮ ਕਰਨ ਜੌਹਰ ਵੱਲੋਂ ਬਣਾਈ ਗਈ ਫ਼ਿਲਮ ’ਕਲੰਕ’ ਸੀ ਜੋ ਕਿ ਸਾਲ 2019 ਵਿੱਚ ਸਿਨੇਮਾ ਘਰਾਂ ਵਿੱਚ ਆਈ ਸੀ। ਇਸ ਫ਼ਿਲਮ ਵਿੱਚ ਉਨ੍ਹਾਂ ਨੇ ਮਾਧੁਰੀ ਦਿਕਸ਼ਿਤ ਨਾਲ ਕੰਮ ਕੀਤਾ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''49e5901e-35b9-4cef-9d6e-612545efd5d0'',''assetType'': ''STY'',''pageCounter'': ''punjabi.india.story.53274232.page'',''title'': ''ਸਰੋਜ ਖ਼ਾਨ: ਬਾਲੀਵੁੱਡ ਦੇ ’ਮਾਸਟਰ ਜੀ’ ਸਰੋਜ ਖ਼ਾਨ ਨਹੀਂ ਰਹੇ'',''published'': ''2020-07-03T01:55:42Z'',''updated'': ''2020-07-03T02:00:04Z''});s_bbcws(''track'',''pageView'');