ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿਚ ਫੜ੍ਹੇ ਗਏ ਡੇਰਾ ਪ੍ਰੇਮੀ ਕੌਣ ਹਨ ਤੇ ਡੇਰੇ ਦਾ ਕੀ ਕਹਿਣਾ ਹੈ

07/05/2020 8:20:13 AM

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਗਰੋਂ ਸਿੱਖਾਂ ਸੜਕਾਂ ''ਤੇ ਉਤਰ ਆਏ ਸਨ
EPA
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਗਰੋਂ ਸਿੱਖਾਂ ਸੜਕਾਂ ''ਤੇ ਉਤਰ ਆਏ ਸਨ

ਜਲੰਧਰ ਰੇਂਜ ਦੇ ਡਿਪਟੀ ਜਨਰਲ ਆਫ਼ ਪੁਲਿਸ (ਡੀਆਈਜੀ) ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਇੱਕ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਨੇ ਸ਼ਨਿੱਚਰਵਾਰ ਨੂੰ ਤੜਕਸਾਰ ਅਚਨਚੇਤ ਛਾਪੇ ਮਾਰ ਕੇ ਡੇਰਾ ਸੱਚਾ ਸੌਦਾ ਸਿਰਸਾ ਦੇ 7 ਪੈਰੋਕਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਗ੍ਰਿਫ਼ਤਾਰੀਆਂ ਸਾਲ 2015 ਨੂੰ ਜ਼ਿਲਾ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਇੱਕ ਗੁਰਦੁਆਰੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਕਰਕੇ ਅੰਗਾਂ ਦੀ ਬੇਅਦਬੀ ਕਰਨ ਦੇ ਮਾਮਲੇ ਨਾਲ ਸਬੰਧਤ ਹਨ।

Click here to see the BBC interactive

ਇਸ ਗੱਲ ਦੀ ਪੁਸ਼ਟੀ ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਕੀਤੀ। ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਰੇ ਵਿਅਕਤੀ ਜ਼ਿਲਾ ਫਰੀਦਕੋਟ ਨਾਲ ਸਬੰਧਤ ਹਨ।

ਦੂਜੇ ਪਾਸੇ ਡੇਰਾ ਪ੍ਰ੍ਰੇਮੀਆਂ ਦੇ ਸਬੰਧ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਜਿਹੜੇ ਡੇਰਾ ਪ੍ਰੇਮੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਪੁੱਛ-ਗਿੱਛ ਕੀਤੀ ਜਾ ਚੁੱਕੀ ਹੈ, ਉਨਾਂ ਨੂੰ ਮੁੜ ਕਾਬੂ ਕਰ ਲਿਆ ਗਿਆ ਹੈ।

ਡੇਰਾ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਹੀ ਕਾਰਨ ਹੈ ਕਿ ਅਦਾਲਤ ਨੇ ਇਸੇ ਕਰਕੇ ਦੋ ਜਣਿਆਂ ਨੂੰ ਛੱਡਣ ਦੇ ਹੁਕਮ ਕੀਤੇ ਹਨ ਕਿਉਂਕਿ ਉਹ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ।

ਇਹ ਵੀ ਪੜ੍ਹੋ-

ਆਖ਼ਰ ਹੋਇਆ ਕੀ ਸੀ?

ਦੱਸਣਯੋਗ ਹੈ ਕਿ ਇੱਕ ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਕੀਤੇ ਜਾਣ ਤੋਂ ਬਾਅਦ ਬੀੜ ਦੇ ਫਟੇ ਹੋਏ ਪੱਤਰੇ ਪਿੰਡ ਜਵਾਹਰ ਸਿੰਘ ਵਾਲਾ ਤੋਂ ਇਲਾਵਾ ਨਾਲ ਲਗਦੇ ਪਿੰਡਾਂ ਵਿਚੋਂ ਖਿੱਲਰੇ ਮਿਲੇ ਸਨ।

ਇਸ ਮਾਮਲੇ ਵਿਚ ਸਿਟ ਵੱਲੋਂ ਫੜੇ ਗਏ ਸਾਰੇ ਡੇਰਾ ਸਮਰਥਕਾਂ ਨੂੰ ਫਰੀਦਕੋਟ ਵਿਖੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ।

ਸਿਟ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਮਗਰੋਂ ਅਦਾਲਤ ਨੇ ਦੋ ਡੇਰਾ ਸਮਰਥਕਾਂ ਨੂੰ ਛੱਡਣ ਦੇ ਹੁਕਮ ਦਿੱਤੇ, ਜਦੋਂ ਕਿ ਬਾਕੀ 5 ਡੇਰਾਂ ਸਮਰਥਕਾਂ ਨੂੰ 6 ਜੁਲਾਈ ਤੱਕ ਪੁਲਿਸ ਰਿਮਾਂਡ ''ਤੇ ਭੇਜ ਦਿੱਤਾ।

ਹਾਲੇ ਦੋ ਹਫ਼ਤੇ ਪਹਿਲਾਂ ਹੀ ਇੱਕ ਵੱਖਰੀ ਸਿਟ ਨੇ ਫਰੀਦਕੋਟ ਦੇ ਵਸਨੀਕ ਵਕੀਲ ਸੁਹੇਲ ਸਿੰਘ, ਮੋਗਾ ਦੇ ਵਸਨੀਕ ਪੰਕਜ ਬਾਂਸਲ ਅਤੇ ਤਤਕਾਲੀ ਕੋਟਕਪੂਰਾ ਤੇ ਥਾਣਾ ਮੁਖੀ ਗੁਰਦੀਪ ਸਿੰਘ ਪੰਧੇਰ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਨਾਂ ਵਿੱਚੋਂ ਸੁਹੇਲ ਸਿੰਘ ਤੇ ਪੰਕਜ ਬਾਂਸਲ ਨੇ ਆਪਣੀ ਜ਼ਮਾਨਤ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ, ਜਿਹੜੀ ਅਦਾਲਤ ਨੇ ਸ਼ਨਿੱਚਰਵਾਰ ਨੂੰ ਖਾਰਜ ਕਰ ਦਿੱਤੀ।

ਇਸ ਤੋਂ ਇਲਾਵਾ ਕੋਟਕਪੂਰਾ ਦੇ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ ਦੀ ਜ਼ਮਾਨਤ ਦੀ ਅਰਜ਼ੀ ਦੀ ਸੁਣਵਾਈ 7 ਜੁਲਾਈ ਨਿਰਧਾਰਤ ਕੀਤੀ ਹੇ।

ਅਸਲ ਵਿੱਚ ਸਿਟ ਵੱਲੋਂ ਗ੍ਰਿਫ਼ਤਾਰ ਕੀਤੇ ਗਏ 7 ਡੇਰਾ ਸਮਰਥਕਾਂ ਵਿੱਚੋਂ 2 ਜਣਿਆਂ ਨੂੰ ਕੇਂਦਰੀ ਜਾਂਚ ਬਿਓਰੋ (ਸੀਬੀਆਈ) ਦੀ ਅਦਾਲਤ ਨੇ ਸਤਬੰਰ 2018 ਵਿਚ ਜ਼ਮਾਨਤ ਦਿੱਤੀ ਸੀ।

ਇਸ ਸੰਦਰਭ ਵਿਚ ਸਿਟ ਨੇ 2018 ਵਿੱਚ ਡੇਰਾ ਸੱਚਾ ਸੌਦਾ ਸਿਰਸਾ ਨਾਲ ਸਬੰਧਤ 10 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਵਿਚ ਕੋਟਕਪੂਰਾ ਕਸਬਾ ਦੇ ਵਸਨੀਕ ਮਹਿੰਦਰਪਾਲ ਬਿੱਟੂ ਵੀ ਸ਼ਾਮਲ ਸਨ, ਜਿਨਾਂ ਨੂੰ ਲੰਘੇ ਸਾਲ ਨਾਭਾ ਦੀ ਜੇਲ ਵਿਚ ਕੁੱਝ ਲੋਕਾਂ ਵੱਲੋਂ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਸੀ।

ਪਿੰਡ ਜਵਾਹਰ ਸਿੰਘ ਵਾਲਾ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਤੋਂ ਤੁਰੰਤ ਬਾਅਦ ਪੰਜਾਬ ਭਰ ''ਚ ਇਸ ਬੇਅਦਬੀ ਦੇ ਰੋਸ ਵਜੋਂ ਮੁਜ਼ਾਹਰੇ-ਧਰਨੇ ਹੋਏ ਅਤੇ ਬਹਿਬਲ ਕਲਾਂ ਪਿੰਡ ਵਿੱਚ ਧਰਨਾ ਦੇ ਰਹੇ ਦੋ ਸਿੱਖ ਪ੍ਰਦਰਸ਼ਨਕਾਰੀਆਂ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।

ਕਿਵੇਂ ਹੋਈ ਸਿਆਸਤ?

ਅਕਾਲੀ-ਭਾਜਪਾ ਸਰਕਾਰ ਨੇ 24 ਅਕਤੂਬਰ 2015 ਵਿਚ ਗੁਰਬਾਣੀ ਦੀ ਹੋਈ ਬੇਅਦਬੀ ਦੇ ਸੰਦਰਭ ਵਿੱਚ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦਾ ਗਠਨ ਕੀਤਾ ਸੀ।

ਰਿਟਾਇਰਡ ਜਸਟਿਸ ਰਣਜੀਤ ਸਿੰਘ ਦੇ ਪਿੰਡ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ, ਫਰੀਦਕੋਟ ਅਤੇ ਮੋਗਾ ਜ਼ਿਲੇ ਦੇ ਪਿੰਡ ਮੱਲਕੇ ਸਮੇਤ ਕਈ ਪਿੰਡਾਂ ਦੇ ਲੋਕਾਂ ਦੇ ਰੂਬਰੂ ਹੋ ਕੇ ਬੇਅਦਬੀ ਬਾਬਤ ਬਿਆਨ ਦਰਜ ਕੀਤੇ ਸਨ।

ਇਸ ਤੋਂ ਬਾਅਦ 16 ਜੁਨ 2016 ਨੂੰ ਕੁੱਝ ਅਣਪਛਾਤੇ ਵਿਅਕਤੀਆਂ ਨੇ ਪਿੰਡ ਜਵਾਹਰ ਸਿੰਘ ਵਾਲਾ ''ਚ ਡੇਰਾ ਸੱਚਾ ਸੌਦਾ ਦੇ ਇੱਕ ਪੈਰੋਕਾਰ ਨੂੰ ਗੋਲੀਆਂ ਨਾਲ ਮਾਰ ਮੁਕਾਇਆ ਸੀ।

ਉਸ ਵੇਲੇ ਦੀ ਅਕਾਲੀ-ਭਾਜਪਾ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਦੇਣ ਦੇ ਨਾਲ ਹੀ ਤੱਤਕਾਲੀਨ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਸੁਮੇਧ ਸਿੰਘ ਸੈਣੀ ਨੂੰ ਉਨਾਂ ਦੇ ਅਹੁਦੇ ਤੋਂ ਫ਼ਾਰਗ ਕਰ ਦਿੱਤਾ ਗਿਆ ਸੀ।

ਪੰਜਾਬ ਵਿੱਚ ਮਾਰਚ 2017 ਵਿਚ ਸਰਕਾਰ ਬਦਲਦੇ ਹੀ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਵਿੱਚ ਗੋਲੀਬਾਰੀ ਦੌਰਾਨ ਮਾਰੇ ਗਏ ਦੋ ਜਣਿਆਂ ਦੀ ਘਟਨਾ ਦੀ ਜਾਂਚ ਲਈ ਸਾਬਕਾ ਅਕਾਲੀ-ਭਾਜਪਾ ਸਰਕਾਰ ਤੋਂ ਵੱਖਰਾ ਇੱਕ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਗਠਨ ਕਰ ਦਿੱਤਾ।

ਕੋਰੋਨਾਵਾਇਰਸ
BBC

ਆਖ਼ਰਕਾਰ, ਇਸ ਕਮਿਸ਼ਨ ਨੇ ਆਪਣੀ ਲੰਬੀ-ਚੌੜੀ ਜਾਂਚ ਰਿਪੋਰਟ ਪੰਜਾਬ ਸਰਕਾਰ ਦੇ ਸਪੁਰਦ ਕਰ ਦਿੱਤੀ ਤੇ 28 ਅਗਸਤ 2018 ਨੂੰ ਇਸ ਰਿਪੋਰਟ ''ਤੇ ਪੰਜਾਬ ਵਿਧਾਨ ਸਭਾ ''ਚ ਭਖਵੀਂ ਬਹਿਸ ਹੋਈ, ਭਾਵੇਂ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਵਿਧਾਨ ਸਭਾ ਮੈਂਬਰਾਂ ਨੇ ਇਸ ਬਹਿਸ ਵਿੱਚ ਹਿੱਸਾ ਲੈਣ ਦੀ ਬਜਾਏ ਵਿਧਾਨ ਸਭਾ ਦੇ ਬਾਹਰ ਆਪਣੇ ਵਿਚਾਰ ਰੱਖੇ।

ਬਹਿਬਲ ਕਲਾਂ ਗੋਲੀਕਾਂਡ ਦੌਰਾਨ 26 ਸਾਲਾ ਗੁਰਜੀਤ ਸਣੇ 2 ਨੌਜਵਾਨ ਮਾਰੇ ਗਏ ਸਨ
Getty Images
ਬਹਿਬਲ ਕਲਾਂ ਗੋਲੀਕਾਂਡ ਦੌਰਾਨ 26 ਸਾਲਾ ਗੁਰਜੀਤ ਸਣੇ 2 ਨੌਜਵਾਨ ਮਾਰੇ ਗਏ ਸਨ

ਪਿੰਡ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਇੰਸਪੈਕਟਰ ਜਨਰਲ ਆਫ਼ ਪੁਲਿਸ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਇੱਕ ਵੱਖਰੀ ਸਿਟ ਕਰ ਰਹੀ ਹੈ।

ਸਿਟ ਦੀ ਕੀ ਰਹੀ ਭੂਮਿਕਾ?

ਇਹ ਦੱਸਣਾ ਜ਼ਰੁਰੀ ਹੈ ਕਿ ਸਤਬੰਰ 2018 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਬਹਿਬਲ ਕਲਾਂ ਵਿੱਚ 2015 ਦੌਰਾਨ ਗੋਲੀਬਾਰੀ ਦੌਰਾਨ ਮਾਰੇ ਗਏ ਦੋ ਜਣਿਆਂ ਦੀ ਜਾਂਚ ਦਾ ਮਾਮਲਾ ਇੱਕ ਸਿਟ ਦੇ ਹਵਾਲੇ ਕਰ ਦਿੱਤਾ। ਇਸ ਸਿਟ ਦੀ ਅਗਵਾਈ ਐਡੀਸ਼ਨਲ ਡਾਇਰੈਕਟ ਜਨਰਲ ਆਫ਼ ਪੁਲਿਸ ਪ੍ਰਬੋਧ ਕੁਮਾਰ ਨੂੰ ਦਿੱਤੀ ਗਈ।

ਹਾਲਾਤ ਇਹ ਬਣ ਗਏ ਕਿ ਪਿੰਡ ਜਵਾਹਰ ਸਿੰਘ ਵਾਲਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਬੀੜ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਸਿਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੂੰ ਕ੍ਰਮਵਾਰ 16 ਤੇ 18 ਨਵਬੰਰ ਨੂੰ ਪੁੱਛ-ਗਿੱਛ ਲਈ ਸੱਦਿਆ।

ਇਸ ਮਾਮਲੇ ਵਿੱਚ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ 6 ਜਣਿਆਂ ਜਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ, ਐਸਪੀ ਪਰਮਜੀਤ ਸਿੰਘ ਅਤੇ ਬਲਜੀਤ ਸਿੰਘ ਸਿੱਧੂ ਅਤੇ ਕੋਟਕਪੂਰਾ ਦੇ ਤੱਤਕਾਲੀਨ ਐਸਐਚਓ ਗੁਰਦੀਪ ਸਿੰਘ ਪੰਧੇਰ ਵਿਰੁੱਧ ਪਹਿਲਾਂ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰ ਚੁੱਕੇ ਹਨ।

ਆਈਜੀ ਕਹਿੰਦੇ ਹਨ ਕਿ ਐਸਆਈਟੀ ਕਾਨੂੰਨ ਦੇ ਦਾਇਰੇ ਅੰਦਰ ਹੀ ਸਮੁੱਚੇ ਮਾਮਲੇ ਦੀ ਤੱਥਾਂ ਦੇ ਅਧਾਰਤ ਜਾਂਚ ਕਰ ਰਹੀ ਹੇ।

ਦੱਸਣਾ ਬਣਦਾ ਹੈ ਕਿ ਮੋਗਾ ਦੇ ਤੱਤਕਾਲੀਨ ਸੀਨੀਅਰ ਪੁਲਿਸ ਕਪਤਾਨ ਚਰਨਜੀਤ ਸਿੰਘ ਸ਼ਰਮਾ ਹੀ ਉਸ ਪੁਲਿਸ ਪਾਰਟੀ ਦੀ ਅਗਵਾਈ ਕਰ ਰਹੇ ਸਨ, ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਗੰਭੀਰ ਮੁੱਦੇ ਨੂੰ ਲੈ ਕੇ 6 ਹਜ਼ਾਰ ਤੋਂ ਵੱਧ ਲੋਕ 14 ਅਕਤੂਬਰ 2015 ਨੂੰ ਬਹਿਬਲ ਕਲਾਂ ''ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ। ਇਸ ਵੇਲੇ ਹੀ ਪੁਲਿਸ ਵੱਲੋਂ ਗੋਲੀ ਚਲਾਈ ਗਈ ਸੀ, ਜਿਸ ਵਿੱਚ ਦੋ ਵਿਅਕਤੀਆਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ।

ਕੋਰੋਨਾਵਾਇਰਸ
BBC

ਹੈਲਪਲਾਈਨ ਨੰਬਰ
BBC
ਕੋਰੋਨਾਵਾਇਰਸ
BBC

ਇਹ ਵੀਡੀਓ ਵੀ ਦੇਖੋ

https://www.youtube.com/watch?v=D193fo-qtt4&t=10s

https://www.youtube.com/watch?v=9ZvZ8PayzuQ&t=8s

https://www.youtube.com/watch?v=U_LriNEIkfs&t=4s

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''2c3e9916-7e2d-4948-b226-4892e48deb90'',''assetType'': ''STY'',''pageCounter'': ''punjabi.india.story.53293086.page'',''title'': ''ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿਚ ਫੜ੍ਹੇ ਗਏ ਡੇਰਾ ਪ੍ਰੇਮੀ ਕੌਣ ਹਨ ਤੇ ਡੇਰੇ ਦਾ ਕੀ ਕਹਿਣਾ ਹੈ'',''author'': ''ਸੁਰਿੰਦਰ ਮਾਨ'',''published'': ''2020-07-05T02:49:40Z'',''updated'': ''2020-07-05T02:49:40Z''});s_bbcws(''track'',''pageView'');

Related News