ਰੈਫਰੈਂਡਮ 2020: ਕੈਪਟਨ ਅਮਰਿੰਦਰ ਨੇ ਕੈਨੇਡਾ ਸਰਕਾਰ ਦੇ ਇਸ ਨਵੇਂ ਫੈਸਲਾ ਦਾ ਕੀਤਾ ਸਵਾਗਤ
Saturday, Jul 25, 2020 - 07:36 PM (IST)

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ਾਲਿਸਤਾਨ ਪੱਖੀ ਸਮੂਹ ਸਿਖ਼ਸ ਫਾਰ ਜਸਟਿਸ (ਐਸ.ਐਫ.ਜੇ) ਵੱਲੋਂ ਕਰਵਾਏ ਜਾ ਰਹੇ ''ਰੈਫਰੈਂਡਮ 2020'' ਦੇ ਨਤੀਜਿਆਂ ਨੂੰ ਮਾਨਤਾ ਨਾ ਦੇਣ ਦੇ ਕੈਨੇਡਾ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਦੂਸਰੇ ਦੇਸ਼ ਵੀ ਕੈਨੇਡਾ ਵਾਂਗ ਹੀ ਅਜਿਹਾ ਕਦਮ ਚੁੱਕਣਗੇ ਅਤੇ ''ਰੈਫਰੈਂਡਮ 2020'' ਨੂੰ ਰੱਦ ਕਰਨਗੇ ਜਿਸਨੂੰ ਐਸਐਫਜੇ ਭਾਰਤ ਨੂੰ ਫਿਰਕੂ ਲੀਹਾਂ ''ਤੇ ਵੰਡਣ ਲਈ ਇਸਤੇਮਾਲ ਕਰ ਰਿਹਾ ਹੈ।
ਕੈਨੇਡਾ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਦੇ ਹਵਾਲੇ ਨਾਲ ਇੱਕ ਮੀਡੀਆ ਰਿਪੋਰਟ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਇਹ ਪ੍ਰਤੀਕਿਰਿਆ ਜ਼ਾਹਰ ਕੀਤੀ।
ਕੈਨੇਡਾ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ "ਕੈਨੇਡਾ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਖੇਤਰੀ ਅਖੰਡਤਾ ਦਾ ਸਤਿਕਾਰ ਕਰਦਾ ਹੈ ਅਤੇ ਕੈਨੇਡਾ ਦੀ ਸਰਕਾਰ ਇਸ ਰੈਫ਼ਰੈਂਡਮ ਨੂੰ ਮਾਨਤਾ ਨਹੀਂ ਦੇਵੇਗੀ।"
ਮੁੱਖ ਮੰਤਰੀ ਨੇ ਕਿਹਾ ਕਿ ਜਸਟਿਨ ਟਰੂਡੋ ਸਰਕਾਰ ਵੱਲੋਂ ਇਸ ਮੁੱਦੇ ''ਤੇ ਲਿਆ ਗਿਆ ਸਪੱਸ਼ਟ ਰੁਖ਼ ਮਿਸਾਲ ਕਾਇਮ ਕਰਦਾ ਹੈ ਅਤੇ ਹੋਰ ਦੇਸ਼ਾਂ ਅਤੇ ਸਰਕਾਰਾਂ ਨੂੰ ਵੀ ਐਸਐਫਜੇ ਵਿਰੁੱਧ ਖੁੱਲ੍ਹ ਕੇ ਸਾਹਮਣੇ ਆਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ:
- SFJ ਦਾ ਕਾਰਕੁਨ ਦੱਸਕੇ UAPA ਤਹਿਤ ਹੋਈ ਗ੍ਰਿਫ਼ਤਾਰੀ ਬਾਰੇ ਖਹਿਰਾ ਨੇ ਕਾਂਗਰਸੀਆਂ ਨੂੰ ਪੁੱਛੇ ਸਵਾਲ
- ਰੈਫਰੈਂਡਮ 2020: ਮੁੱਦਾ ਸੰਯੁਕਤ ਰਾਸ਼ਟਰ ਲੈ ਜਾਣ ਦਾ ਐਲਾਨ
- ''ਸਿੱਖਸ ਫਾਰ ਜਸਟਿਸ'' ''ਤੇ ਭਾਰਤ ਨੇ ਕਿਉਂ ਲਾਈ ਪਾਬੰਦੀ
- ''ਸਿੱਖਸ ਫਾਰ ਜਸਟਿਸ'' ਨੂੰ ਭਾਰਤ ਸਰਕਾਰ ਨੇ ਕੀਤਾ ਬੈਨ
ਸਿਖ਼ਸ ਫਾਰ ਜਸਟਿਸ ਸੰਗਠਨ ''ਤੇ ਭਾਰਤ ਨੇ ਅੱਤਵਾਦੀ ਸੰਗਠਨ ਵਜੋਂ ਪਾਬੰਦੀ ਲਗਾਈ ਹੈ।
ਇਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪਨੂੰ ਨੂੰ ਭਾਰਤੀ ਧਰਤੀ ''ਤੇ ਪਾਕਿਸਤਾਨ ਸਮਰਥਿਤ ਅੱਤਵਾਦੀ ਗਤੀਵਿਧੀਆਂ ਨੂੰ ਸਰਗਰਮੀ ਨਾਲ ਉਤਸ਼ਾਹਤ ਕਰਨ ਲਈ ਇੱਕ ਅੱਤਵਾਦੀ ਘੋਸ਼ਿਤ ਕੀਤਾ ਹੈ ।
ਕੈਪਟਨ ਅਮਰਿੰਦਰ ਨੇ ਕਿਹਾ ਕਿ SFJ ਦਾ ਖੁੱਲ੍ਹੇਆਮ ਵਿਰੋਧ ਨਾ ਕਰਨਾ, ਕਿਸੇ ਵੀ ਦੇਸ਼ ਲਈ ਖ਼ਤਰਨਾਕ ਮਿਸਾਲ ਕਾਇਮ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਾਂ ਨੇ ਐਸਐਫਜੇ ਦੀ ਖਾਲਿਸਤਾਨ ਪੱਖੀ ਲਹਿਰ ਨੂੰ ਸਪੱਸ਼ਟ ਤੌਰ ''ਤੇ ਰੱਦ ਕਰ ਦਿੱਤਾ ਸੀ, ਜਿਸ ਨੂੰ ਸੰਗਠਨ ਪਾਕਿਸਤਾਨ ਦੇ ਆਈ.ਐੱਸ.ਆਈ ਦੇ ਇਸ਼ਾਰੇ ''ਤੇ ਫੈਲਾ ਰਿਹਾ ਸੀ।
ਕੀ ਹੈ ਸਿੱਖਸ ਫਾਰ ਜਸਟਿਸ
ਸਿਖ਼ਸ ਫਾਰ ਜਸਟਿਸ ਸੰਗਠਨ ਵੱਲੋਂ ਭਾਰਤੀ ਪੰਜਾਬ ਨੂੰ ''ਆਜ਼ਾਦ'' ਕਰਵਾਉਣ ਲਈ ਗ਼ੈਰ-ਸਰਕਾਰੀ ਰਾਏਸ਼ੁਮਾਰੀ (ਰੈਫਰੈਂਡਮ -2020) ਨਾਂ ਦੀ ਲਹਿਰ ਚਲਾਈ ਜਾ ਰਹੀ ਹੈ।
ਇਹ ਸੰਗਠਨ ਖੁਦ ਨੂੰ ਮਨੁੱਖੀ ਅਧਿਕਾਰ ਸੰਗਠਨ ਦੱਸਦਾ ਹੈ, ਪਰ ਭਾਰਤ ਵਿੱਚ ਇਸ ਨੂੰ ਅੱਤਵਾਦੀ ਸੰਗਠਨ ਐਲਾਨਿਆ ਗਿਆ ਹੈ।
https://www.youtube.com/watch?v=QiFJ1uzSSXk
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸੰਗਠਨ ਨੂੰ ਅੱਤਵਾਦੀ ਤੇ ਵੱਖਵਾਦੀ ਗਰਦਾਨ ਕੇ ਭਾਰਤ ਦੀ ਅਖੰਡਤਾ ਲਈ ਖ਼ਤਰਾ ਦੱਸ ਚੁੱਕੇ ਹਨ।
ਅਮਰੀਕਾ ਸਣੇ ਕਈ ਹੋਰ ਮੁਲਕਾਂ ਵਿੱਚ ਸਰਗਰਮ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਲੰਬੇ ਸਮੇਂ ਤੋਂ ਐਲਾਨੇ ਪੰਜਾਬ ਰੈਂਫਰੈਂਡਮ-2020 ਦੇ 4 ਜੁਲਾਈ ਤੋਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਇਸ ਖ਼ਿਲਾਫ਼ ਸ਼ਿੰਕਜਾ ਕੱਸ ਦਿੱਤਾ ਗਿਆ ਹੈ।
ਇਹ ਵੀਡੀਓਜ਼ ਵੀ ਦੇਖੋ:
https://www.youtube.com/watch?v=jLNrAcOiv5A&t=12s
https://www.youtube.com/watch?v=rWNB61MDQF4
https://www.youtube.com/watch?v=BwATJhFfYeg
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''ac79a435-7082-4b69-8040-74fbbef83c41'',''assetType'': ''STY'',''pageCounter'': ''punjabi.india.story.53538967.page'',''title'': ''ਰੈਫਰੈਂਡਮ 2020: ਕੈਪਟਨ ਅਮਰਿੰਦਰ ਨੇ ਕੈਨੇਡਾ ਸਰਕਾਰ ਦੇ ਇਸ ਨਵੇਂ ਫੈਸਲਾ ਦਾ ਕੀਤਾ ਸਵਾਗਤ'',''published'': ''2020-07-25T13:54:42Z'',''updated'': ''2020-07-25T13:54:42Z''});s_bbcws(''track'',''pageView'');