ਸੁਮੇਧ ਸੈਣੀ ਨੂੰ ਫੜਨ ਲਈ ਪੰਜਾਬ ਪੁਲਿਸ ਦੀ ਕਈ ਥਾਈਂ ਛਾਪੇਮਾਰੀ

Friday, Sep 11, 2020 - 12:08 PM (IST)

ਸੁਮੇਧ ਸੈਣੀ ਨੂੰ ਫੜਨ ਲਈ ਪੰਜਾਬ ਪੁਲਿਸ ਦੀ ਕਈ ਥਾਈਂ ਛਾਪੇਮਾਰੀ

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਨੇ ਚੰਡੀਗੜ੍ਹ, ਮੋਹਾਲੀ ਅਤੇ ਦਿੱਲੀ ਸਣੇ ਹੁਸ਼ਿਆਰਪੁਰ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਖੁੱਡਾ ਕਰਲਾ ਵਿਚਲੇ ਘਰਾਂ ''ਤੇ ਵੀਰਵਾਰ ਅਤੇ ਸ਼ੁੱਕਰਵਾਰ ਸਵੇਰੇ ਛਾਪੇਮਾਰੀ ਕੀਤੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਇਹ ਕਹਿ ਕੇ ਰੱਦ ਕਰ ਦਿੱਤੀ ਸੀ ਕਿ ਉਨ੍ਹਾਂ ਦੀ ਹਿਰਾਸਤ ਵਿਚ ਪੁੱਛਗਿੱਛ ਬਹੁਤ ਜ਼ਰੂਰੀ ਹੈ, ਕਿਉਂਕਿ ਉਹ "ਨਿਰਪੱਖ ਜਾਂਚ ਅਤੇ ਟ੍ਰਾਇਲ ਨੂੰ ਰੋਕਣ" ਦੀ ਕੋਸ਼ਿਸ਼ ਕਰ ਸਕਦੇ ਹਨ।

ਪੰਜਾਬ ਪੁਲਿਸ ਦੇ ਦਾਅਵੇ ਮੁਤਾਬਕ ਸੁਮੇਧ ਸੈਣੀ ਸੁਰੱਖਿਆ ਕਰਮੀਆਂ ਨੂੰ ਛੱਡ ਕੇ ਫਰਾਰ ਹੋ ਗਏ ਹਨ। ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਫੜਨ ਲਈ ਕੀਤੀ ਜਾ ਰਹੀ ਕਾਰਵਾਈ ਉੱਪਰ ਪੰਜਾਬ ਦੇ ਦੋ ਕੈਬਨਿਟ ਮੰਤਰੀ ਵੀ ਸਵਾਲ ਚੁੱਕ ਰਹੇ ਹਨ। ਜਿਸ ਕਾਰਨ ਪੁਲਿਸ ਉੱਪਰ ਕਾਰਵਾਈ ਲਈ ਸਿਆਸੀ ਦਬਾਅ ਵੀ ਹੈ।

ਇਹ ਵੀ ਪੜ੍ਹੋ:

ਸੁਮੇਧ ਸੈਣੀ ਉੱਤੇ ਚੰਡੀਗੜ੍ਹ ਦੇ ਐੱਸਐੱਸਪੀ ਹੁੰਦੇ ਹੋਏ ਬਲਵੰਤ ਸਿੰਘ ਮੁਲਤਾਨੀ ਨਾਂ ਦੇ ਨੌਜਵਾਨ ਨੂੰ ਘਰੋਂ ਚੱਕ ਕੇ, ਪੁਲਿਸ ਹਿਰਾਸਤ ਦੌਰਾਨ ਤਸ਼ੱਦਦ ਦੇ ਕੇ ਮਾਰਨ ਦੇ ਇਲਜ਼ਾਮ ਹਨ।

ਕੀ ਹੈ ਸੈਣੀ ਖ਼ਿਲਾਫ਼ ਮਾਮਲਾ?

1991 ਵਿੱਚ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸਨ। ਸੈਣੀ ''ਤੇ ਉਸ ਵੇਲੇ ਹਮਲਾ ਹੋਇਆ ਸੀ ਜਿਸ ਵਿੱਚ ਸੁਮੇਧ ਸੈਣੀ ਦੇ ਤਿੰਨ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ ਪਰ ਸੈਣੀ ਬਚ ਗਏ ਸਨ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

https://www.youtube.com/watch?v=xWw19z7Edrs

ਇਲਜ਼ਾਮ ਹੈ ਕੀ ਸੁਮੇਧ ਸਿੰਘ ਸੈਣੀ ਦੇ ਇਸ਼ਾਰੇ ''ਤੇ ਸਾਬਕਾ IAS ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਘਰ ਤੋਂ ਚੁੱਕਿਆ ਗਿਆ ਸੀ।

ਉਨ੍ਹਾਂ ਨੂੰ ਇਸ ਕਰ ਕੇ ਚੁੱਕਿਆ ਗਿਆ ਸੀ ਕਿਉਂਕਿ ਪੁਲਿਸ ਸੁਮੇਧ ਸਿੰਘ ਸੈਣੀ ਦੇ ਹਮਲਾਵਰਾਂ ਦੀ ਤਲਾਸ਼ ਕਰ ਰਹੀ ਸੀ। ਇਸ ਤੋਂ ਬਾਅਦ ਕਿਹਾ ਗਿਆ ਸੀ ਕਿ ਬਲਵੰਤ ਸਿੰਘ ਮੁਲਤਾਨੀ ਪੁਲਿਸ ਹਿਰਾਸਤ ''ਚੋਂ ਭੱਜ ਗਿਆ ਹੈ।

ਇਸ ਸਾਲ ਮਈ ਵਿੱਚ ਮੁਲਤਾਨੀ ਦੇ ਪਰਿਵਾਰ ਵੱਲੋਂ ਸੈਣੀ ਦੇ ਖ਼ਿਲਾਫ਼ ਮੋਹਾਲੀ ਵਿੱਚ ਐੱਫ਼ਆਈਆਰ ਦਰਜ ਕਰਵਾਈ ਗਈ ।

ਇਹ ਵੀ ਪੜ੍ਹੋ:-

ਵੀਡੀਓ: ਜੰਮੂ-ਕਸ਼ਮੀਰ ਵਿੱਚ ਪੰਜਾਬੀ ਹਮਾਇਤੀਆਂ ਦੀ ਦਲੀਲ

https://www.youtube.com/watch?v=IhELbdQjZ4g

ਵੀਡੀਓ: ਹਰਿਮੰਦਰ ਸਾਹਿਬ ਦੇ ਚੜ੍ਹਾਵੇ ਬਾਰੇ ਸੰਗਤਾਂ ਕੀ ਕਹਿੰਦੀਆਂ ਨੇ?

https://www.youtube.com/watch?v=00ihqhf45pk

ਵੀਡੀਓ: ਬੈਰੂਤ ਵਿੱਚ ਇੱਕ ਮਹੀਨੇ ਮਗਰੋਂ ਫਿਰ ਅੱਗ ਦਾ ਖ਼ੌਫ਼

https://www.youtube.com/watch?v=mmTaOUvatrw

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''1dec4eff-7411-414a-acf5-62fdb514beca'',''assetType'': ''STY'',''pageCounter'': ''punjabi.india.story.54114044.page'',''title'': ''ਸੁਮੇਧ ਸੈਣੀ ਨੂੰ ਫੜਨ ਲਈ ਪੰਜਾਬ ਪੁਲਿਸ ਦੀ ਕਈ ਥਾਈਂ ਛਾਪੇਮਾਰੀ'',''published'': ''2020-09-11T06:25:31Z'',''updated'': ''2020-09-11T06:25:31Z''});s_bbcws(''track'',''pageView'');

Related News