ਖੇਤੀ ਆਰਡੀਨੈਂਸ: ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ ਨੇ ਦਿੱਤਾ ਅਸਤੀਫ਼ਾ

09/18/2020 10:23:36 AM

ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਲੋਕ ਸਭਾ ਵਿੱਚ ਖੇਤੀ ਬਿੱਲ ਪਾਸ ਹੋਣ ਦੇ ਵਿਰੋਧ ''ਚ ਦੇਰ ਰਾਤ ਅਸਤੀਫ਼ਾ ਦੇ ਦਿੱਤਾ। ਨਾਗਰਾ ਨੇ ਇੱਕ ਟਵੀਟ ਕਰਕੇ ਆਪਣੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਹੈ।

ਉਨ੍ਹਾਂ ਨੇ ਲਿਖਿਆ ਹੈ, "ਅਕਾਲੀ-ਭਾਜਪਾ ਸਰਕਾਰ ਵੱਲੋਂ ਖੇਤੀ ਬਿੱਲ ਪਾਸ ਕੀਤੇ ਜਾਣ ਦਾ ਡੂੰਘਾ ਦੁੱਖ ਹੋਇਆ ਹੈ। ਮੈਂ ਕਿਸਾਨਾਂ ਦੇ ਸਮਰਥਨ ਲਈ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਵਜੋਂ ਅਸਤੀਫ਼ਾ ਦਿੰਦਾ ਹਾਂ।"

https://twitter.com/kuljitnagra1/status/1306635480855842816?s=21

ਬੀਤੇ ਦਿਨ ਹੰਗਾਮੇ ਦੌਰਾਨ ਲੋਕਸਭਾ ਵਿੱਚ ਖੇਤੀ ਆਰਡੀਨੈਂਸਾਂ ਨੂੰ ਪਾਸ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ-

ਇਸ ਤੋਂ ਇਲਾਵਾ ਬੀਤੇ ਦਿਨੀਂ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਨੇ ਟਵਿੱਟਰ ''ਤੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ।

ਉਨ੍ਹਾਂ ਨੇ ਆਪਣੇ ਅਸਤੀਫ਼ੇ ਵਿੱਚ ਕਿਹਾ, "ਖੇਤੀ ਆਰਡੀਨੈਂਸਾਂ ਬਾਰੇ ਕੇਂਦਰ ਸਰਕਾਰ ਦੇ ਕਿਸਾਨਾਂ ਦੇ ਖਦਸ਼ਿਆਂ ਦਾ ਹੱਲ ਕੱਢੇ ਬਗੈਰ ਕਾਇਮ ਰਹਿਣਾ ਮੇਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਨਾਗਵਾਰ ਗੁਜ਼ਰਿਆ।"

"ਸਾਡੀ ਪਾਰਟੀ ਉਸ ਕਿਸੇ ਵਿੱਚ ਚੀਜ਼ ਵਿੱਚ ਹਿੱਸੇਦਾਰ ਨਹੀਂ ਰਹਿਣਾ ਚਾਹੁੰਦੀ ਹੈ ਜੋ ਕਿਸਾਨਾਂ ਦੇ ਖਿਲਾਫ਼ ਹੋਏ। ਅਜਿਹੇ ਹਾਲਾਤ ਵਿੱਚ ਮੇਰਾ ਕੇਂਦਰੀ ਕੈਬਨਿਟ ਵਿੱਚ ਕਾਇਮ ਰਹਿਣਾ ਮੁਸ਼ਕਿਲ ਹੋ ਗਿਆ ਸੀ। ਇਸ ਲਈ ਮੈਂ ਫੂਡ ਪ੍ਰੋਸੈਸਿੰਗ ਮੰਤਰੀ ਵਜੋਂ ਅਸਤੀਫ਼ਾ ਦਿੰਦੀ ਹਾਂ।"

ਇਹ ਵੀ ਪੜ੍ਹੋ-

ਇਹ ਵੀ ਵੇਖੋ

https://www.youtube.com/watch?v=N_jf6RahQHI

https://www.youtube.com/watch?v=bRB46QKj2LU

https://www.youtube.com/watch?v=ph1KpWvWJwY&t=3s

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''92d6174b-2eec-42dd-86cc-957f9483e9ea'',''assetType'': ''STY'',''pageCounter'': ''punjabi.india.story.54200983.page'',''title'': ''ਖੇਤੀ ਆਰਡੀਨੈਂਸ: ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ ਨੇ ਦਿੱਤਾ ਅਸਤੀਫ਼ਾ'',''published'': ''2020-09-18T04:41:16Z'',''updated'': ''2020-09-18T04:41:16Z''});s_bbcws(''track'',''pageView'');

Related News