ਅਕਾਲੀ-ਭਾਜਪਾ ਗਠਜੋੜ ਟੁੱਟਣ ''''ਤੇ ਸਿਆਸੀ ਆਗੂਆਂ ਨੇ ਕਿਵੇਂ ਅਕਾਲੀ ਦਲ ਨੂੰ ਘੇਰਿਆ - 5 ਅਹਿਮ ਖ਼ਬਰਾਂ

09/28/2020 7:39:02 AM

ਅਕਾਲੀ ਦਲ ਵੱਲੋਂ ਭਾਜਪਾ ਨਾਲ ਗਠਜੋੜ ਤੋੜਨ ''ਤੇ ਭਾਜਪਾ ਦੇ ਨਵੇਂ ਜਨਰਲ ਸਕੱਤਰ ਬਣੇ ਤਰੁਣ ਚੁੱਘ ਨੇ ਕਿਹਾ ਹੈ ਕਿ ਜੋ ਜਾਣਾ ਚਾਹੁੰਦਾ ਉਹ ਉਸਦਾ ਕੰਮ ਹੈ ਪਰ ਉਨ੍ਹਾਂ ਦੀ ਪਾਰਟੀ ਕਿਸਾਨਾਂ ਬਾਰੇ ਕੋਈ ਸਮਝੌਤਾ ਨਹੀਂ ਕਰੇਗੀ ਅਤੇ ਉਹ ਕਿਸਾਨਾਂ ਨਾਲ ਖੜ੍ਹੇ ਹਨ।

ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ, "ਦੋ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਜੋ ਭਾਸ਼ਨ ਦਿੱਤਾ ਸੀ, ਉਨ੍ਹਾਂ ਨੇ ਪ੍ਰਧਾਨ ਮੰਤਰੀ ਲਈ ਕੁਝ ਅਜਿਹੇ ਅਲਫ਼ਾਜ਼ ਵਰਤੇ ਸੀ ਕਿ ਮੈਂ ਮੋਦੀ ''ਤੇ ਬੰਬ ਮਾਰਿਆ ਹੈ।"

"ਇਨ੍ਹਾਂ ਨੂੰ ਡਰ ਸੀ ਕਿ ਉਹ ਕੱਢ ਦੇਣਗੇ। ਇਸ ਲਈ ਉਨ੍ਹਾਂ ਨੇ ਅੱਧੀ ਰਾਤ ਨੂੰ ਹੀ ਕੋਰ ਕਮੇਟੀ ਦੀ ਮੀਟਿੰਗ ਬੁਲਾ ਕੇ ਫੈਸਲਾ ਲਿਆ। ਹਾਲਾਂਕਿ ਇਹ ਦਿਨ ਵਿੱਚ ਵੀ ਹੋ ਸਕਦੀ ਸੀ।"

''ਆਪ'' ਆਗੂ ਭਗਵੰਤ ਮਾਨ ਪਾਰਟੀ ਦੇ ਫੇਸਬੁੱਕ ਪੇਜ ''ਤੇ ਲਾਈਵ ਹੋ ਕੇ ਪੱਤਰਕਾਰਾਂ ਨੂੰ ਮੁਖਾਤਿਬ ਹੋਏ।

ਇਹ ਵੀ ਪੜ੍ਹੋ

  • ਅਕਾਲੀ-ਭਾਜਪਾ ਗਠਜੋੜ ਟੁੱਟਣ ਨਾਲ ਕਿਸ ਨੂੰ ਹੋਵੇਗਾ ਫਾਇਦਾ ਤੇ ਕਿਸ ਦਾ ਨੁਕਸਾਨ
  • ''ਜਿੰਨੀ ਖੁਸ਼ੀ ਭਾਜਪਾ ਨੇ ਮਨਾਈ ਹੈ ਇਸ ਤੋਂ ਪਤਾ ਲੱਗ ਗਿਆ ਕਿ ਅਕਾਲੀ ਕਿੰਨੇ ਕੁ ਚਹੇਤੇ ਸੀ''
  • ‘ਭਾਜਪਾ ਜੇ ਸਵਾਮੀਨਾਥਨ ਕਮਿਸ਼ਨ ਦੀ ਹਮਾਇਤੀ ਹੈ ਤਾਂ MSP ਨੂੰ ਐਕਟ ’ਚ ਸ਼ਾਮਿਲ ਕਿਉਂ ਨਹੀਂ ਕਰਦੀ’

ਉਨ੍ਹਾਂ ਕਿਹਾ, "ਪ੍ਰਕਾਸ਼ ਸਿੰਘ ਬਾਦਲ ਇਹ ਕਹਿੰਦੇ ਰਹੇ ਕਿ ਮੇਰੇ ਜਿਉਂਦੇ-ਜੀਅ ਅਕਾਲੀ-ਭਜਪਾ ਦਾ ਨਹੁੰ-ਮਾਸ ਦਾ ਰਿਸ਼ਤਾ ਟੁੱਟ ਨਹੀਂ ਸਕਦਾ। ਫਿਰ ਸੁਖਬੀਰ ਬਾਦਲ ਦੱਸ ਦੇਣ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਦਾ ਬੁਢਾਪਾ ਕਿਉਂ ਰੋਲਿਆ।"

ਗਠਜੋੜ ਟੁੱਟਣ ''ਤੇ ਹੋਰ ਆਗੂਆਂ ਨੇ ਕੀ ਕਿਹਾ, ਪੜ੍ਹਨ ਲਈ ਇਸ ਲਿੰਕ ''ਤੇ ਕਲਿੱਕ ਕਰੋ।

ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਗਰੋਂ ਅਕਾਲੀ ਦਲ, ਕਾਂਗਰਸ ਤੇ AAP ਨੇ ਕੀ ਕਿਹਾ

ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਤਿੰਨੋਂ ਵਿਵਾਦਿਤ ਖੇਤੀ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਦੇ ਵਿਰੋਧ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਤਿੱਖਾ ਪ੍ਰਦਰਸਨ ਹੋ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਵੱਲੋਂ ਤਿੰਨ ਖੇਤੀ ਬਿੱਲਾਂ ਨੂੰ ਮਨਜ਼ੂਰੀ ਦੇਣ ਨੂੰ ਦੁਖਦ ਤੇ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਹੈ।

ਇੱਕ ਬਿਆਨ ''ਚ ਬਾਦਲ ਨੇ ਕਿਹਾ ਕਿ ਇਹ ਦੇਸ਼ ਵਾਸਤੇ ਕਾਲਾ ਦਿਨ ਹੈ ਜਦੋਂ ਰਾਸ਼ਟਰਪਤੀ ਨੇ ਦੇਸ਼ ਦੀ ਜ਼ਮੀਰ ਦੀ ਆਵਾਜ਼ ਬਣਨ ਤੋਂ ਨਾਂਹ ਕਰ ਦਿੱਤੀ ਹੈ।

ਤਿੰਨੋਂ ਬਿੱਲਾਂ ਨੂੰ ਮੰਜ਼ੂਰੀ ਮਿਲਣ ''ਤੇ ਬਾਕੀ ਆਗੂਆਂ ਨੇ ਕੀ ਕਿਹਾ, ਪੜ੍ਹਨ ਲਈ ਇਸ ਲਿੰਕ ''ਤੇ ਕਲਿੱਕ ਕਰੋ।

Getty Images
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤਾਂ ਅਕਾਲੀ ਦਲ-ਭਾਜਪਾ ਗਠਜੋੜ ਨੂੰ ਨਹੂੰ-ਮਾਸ ਦਾ ਰਿਸ਼ਤਾ ਕਰਾਰ ਦੇ ਚੁੱਕੇ ਹਨ

ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਤੋੜਿਆ, ਸੁਖਬੀਰ ਨੇ ਦੱਸੇ ਇਹ ਕਾਰਨ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਖੇਤੀ ਬਿਲਾਂ ''ਤੇ ਅਕਾਲੀ ਦਲ ਭਾਜਪਾ ਦਾ ਸਾਥ ਛੱਡ ਕੇ ਐੱਨਡੀਏ ਤੋਂ ਬਾਹਰ ਆ ਗਿਆ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਰਬ ਸਹਿਮਤੀ ਨਾਲ ਐੱਨਡੀਏ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ।

ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਸੁਖਬੀਰ ਬਾਦਲ ਨੇ ਇਸ ਗਠਜੋੜ ਨੂੰ ਤੋੜਨ ਦੇ ਜੋ ਕਾਰਨ ਦੱਸੇ, ਜਾਨਣ ਲਈ ਇਸ ਲਿੰਕ ''ਤੇ ਕਲਿੱਕ ਕਰੋ।

https://www.youtube.com/watch?v=xWw19z7Edrs&t=1s

Getty Images
6 ਦਸੰਬਰ, 1992: ਸੱਜੇ ਪੱਖੀ ਹਿੰਦੂ ਨੌਜਵਾਨ ਸਮਜਿਦ ਨੂੰ ਢਾਹੁਣ ਤੋਂ ਪਹਿਲਾਂ ਛੱਤ ''ਤੇ ਚੜ੍ਹੇ ਹੋਏ

ਅਯੁੱਧਿਆ ਵਿੱਚ ਬਾਬਰੀ ਮਸਜਿਦ ਢਾਹੁਣ ਦੀ ਕਹਾਣੀ ਨੂੰ 5 ਅਹਿਮ ਪੜਾਅ ''ਚ ਸਮਝੋ

6 ਦਸੰਬਰ 1992 ਨੂੰ ਵਿਸ਼ਵ ਹਿੰਦੂ ਪ੍ਰੀਸ਼ਦ, ਵੀਐਚਪੀ ਦੇ ਕਾਰਕੁੰਨਾਂ ਅਤੇ ਭਾਰਤੀ ਜਨਤਾ ਪਾਰਟੀ ਦੇ ਕੁਝ ਆਗੂਆਂ ਸਮੇਤ ਇਸ ਨਾਲ ਜੁੜੇ ਕੁਝ ਹੋਰ ਸੰਗਠਨਾਂ ਨੇ ਕਥਿਤ ਤੌਰ ''ਤੇ ਇਸ ਵਿਵਾਦਿਤ ਜਗ੍ਹਾ ''ਤੇ ਰੈਲੀ ਦਾ ਆਯੋਜਨ ਕੀਤਾ।

ਇਸ ਰੈਲੀ ''ਚ ਇੱਕ ਲੱਖ 50 ਹਜ਼ਾਰ ਵਲੰਟੀਅਰ ਜਾਂ ਕਾਰ ਸੇਵਕਾਂ ਨੇ ਸ਼ਮੂਲੀਅਤ ਕੀਤੀ। ਇਸ ਰੈਲੀ ਨੇ ਹਿੰਸਕ ਰੂਪ ਧਾਰਨ ਕਰ ਲਿਆ ਅਤੇ ਭੀੜ ਨੇ ਸੁਰੱਖਿਆ ਬਲਾਂ ਦੀ ਇੱਕ ਨਾ ਚੱਲਣ ਦਿੱਤੀ ਅਤੇ ਹਿੰਸਕ ਹੋਈ ਭੀੜ ਨੇ 16ਵੀਂ ਸਦੀ ਦੀ ਬਾਬਰੀ ਮਸਜਿਦ ਵੇਖਦਿਆਂ ਹੀ ਵੇਖਦਿਆਂ ਢਾਹ ਢੇਰੀ ਕਰ ਦਿੱਤੀ।

ਤਤਕਾਲੀ ਰਾਸ਼ਟਰਪਤੀ ਸ਼ੰਕਰ ਦਿਆਲ ਸ਼ਰਮਾ ਨੇ ਸਥਿਤੀ ਦੀ ਨਜ਼ਾਕਤ ਨੂੰ ਵੇਖਦਿਆਂ ਉੱਤਰ ਪ੍ਰਦੇਸ਼ ''ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ ਅਤੇ ਨਾਲ ਹੀ ਵਿਧਾਨ ਸਭਾ ਭੰਗ ਕਰਨ ਦੇ ਹੁਕਮ ਜਾਰੀ ਕੀਤੇ।

ਪੂਰੀ ਘਟਨਾ ਦੇ ਵੱਖ-ਵੱਖ ਪੜਾਵਾਂ ਨੂੰ ਜਾਨਣ ਲਈ ਇਸ ਲਿੰਕ ''ਤੇ ਕਲਿੱਕ ਕਰੋ।

IPL 2020 : ਪੰਜਾਬੀ ਮੁੰਡੇ ਸ਼ੁਭਮਨ ਗਿੱਲ ਦੀ ਬੱਲੇਬਾਜ਼ੀ ਵੇਖ ਕੇ ਹਰ ਕੋਈ ਹੈਰਾਨ

''ਗਿਲ'' ਹੈ ਕਿ ਮਾਨਤਾ ਨਹੀਂ!

ਇਹ ਤੁਕਬੰਦੀ ਉਸੇ ਟੀਮ ਦੀ ਹੈ ਜਿਸ ਦਾ ਤੂਫ਼ਾਨ ਵਿੱਚ ਡੁਬਦਾ ਬੇੜਾ ਸ਼ੁਭਮਨ ਗਿੱਲ ਨੇ ਪਾਰ ਲੰਘਾਇਆ। ਟੀਮ ਦਾ ਨਾਮ ਹੈ, ਕੋਲਕਾਤਾ ਨਾਈਟ ਰਾਈਡਰਜ਼

ਸਨਰਾਈਜ਼ਰਸ ਹੈਦਰਾਬਾਦ ਦੇ ਖ਼ਿਲਾਫ਼ 143 ਦੌੜਾਂ ਦਾ ਪਿੱਛਾ ਕਰਦਿਆਂ 13ਵੇਂ ਓਵਰ ਦੀ ਤੀਜੀ ਗੇਂਦ ਨੂੰ ਪੁਆਇੰਟ ਵੱਲ ਖੇਡ ਕੇ ਗਿੱਲ ਨੇ ਚਾਰ ਰਨ ਜੋੜੇ। ਹਾਫ਼ ਸੈਂਚੁਰੀ ਕੀਤੀ। ਬੱਲਾ ਚੁੱਕਿਆ ਅਤੇ ਕੇਕੇਆਰ ਦੇ ਅਧਿਕਾਰਿਤ ਟਵਿੱਟਰ ਹੈਂਡਲ ਉੱਪਰ ''ਦਿਲ...'' ਦੀ ਥਾਂ ''ਗਿਲ...'' ਆ ਗਿਆ।

ਸ਼ੁਭਮਨ ਗਿੱਲ ਨੂੰ ਕਿਉਂ ਕਿਹਾ ਜਾ ਰਿਹਾ ਹੈ ਅਗਲਾ ਸਟਾਰ, ਜਾਨਣ ਲਈ ਇਸ ਲਿੰਕ ''ਤੇ ਕਲਿੱਕ ਕਰੋ।

ਇਹ ਵੀ ਪੜ੍ਹੋ-

  • ਭਾਰਤ ਦੀਆਂ ਉਹ ਰਾਣੀਆਂ ਜਿਨ੍ਹਾਂ ਨੇ 200 ਸਾਲ ਪਹਿਲਾਂ ਵੈਕਸੀਨ ਦਾ ਪ੍ਰਚਾਰ ਕੀਤਾ
  • ਕੋਰੋਨਾ ਮਗਰੋਂ ਵਾਇਰਸ ਦਾ ਇਹ ਅਸਰ ਭਾਰਤ ਦੀਆਂ ਫ਼ਿਕਰਾਂ ਵਧਾ ਰਿਹਾ
  • ਬਾਦਲ ਪਰਿਵਾਰ ਦੇ ਘਰ ਦੀਆਂ ਰੌਣਕਾਂ ਧਰਨਿਆਂ ਤੇ ਨਾਕਿਆਂ ''ਚ ਕਿਵੇਂ ਗੁਆਚ ਗਈਆਂ

ਇਹ ਵੀ ਵੇਖੋ

https://www.youtube.com/watch?v=d_XgNhhS83k

https://www.youtube.com/watch?v=3Ci-1S3pTH4

https://www.youtube.com/watch?v=m89qcvumfK4

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''8de77dad-f680-4a49-b4e4-684218656f22'',''assetType'': ''STY'',''pageCounter'': ''punjabi.india.story.54321001.page'',''title'': ''ਅਕਾਲੀ-ਭਾਜਪਾ ਗਠਜੋੜ ਟੁੱਟਣ \''ਤੇ ਸਿਆਸੀ ਆਗੂਆਂ ਨੇ ਕਿਵੇਂ ਅਕਾਲੀ ਦਲ ਨੂੰ ਘੇਰਿਆ - 5 ਅਹਿਮ ਖ਼ਬਰਾਂ'',''published'': ''2020-09-28T02:05:50Z'',''updated'': ''2020-09-28T02:05:50Z''});s_bbcws(''track'',''pageView'');