ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਸ਼ਰਧਾਲੂਆਂ ਲਈ ਮੁੜ ਖੋਲ੍ਹਿਆ - 5 ਅਹਿਮ ਖ਼ਬਰਾਂ

Saturday, Oct 03, 2020 - 07:09 AM (IST)

ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਸ਼ਰਧਾਲੂਆਂ ਲਈ ਮੁੜ ਖੋਲ੍ਹਿਆ - 5 ਅਹਿਮ ਖ਼ਬਰਾਂ
ਗੁਰਦੁਆਰਾ ਕਰਤਾਰਪੁਰ ਸਾਹਿਬ
Getty Images
ਕੋਰੋਨਾਵਾਇਰਸ ਕਾਰਨ 16 ਮਾਰਚ, 2020 ਤੋਂ ਕਰਤਾਰਪੁਰ ਲਾਂਘਾ ਬੰਦ ਸੀ

ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਸ਼ੁੱਕਰਵਾਰ ਤੋਂ ਮੁੜ ਖੋਲ੍ਹ ਦਿੱਤਾ ਹੈ।

ਨੋਟੀਫਿਕੇਸ਼ਨ ਜਾਰੀ ਕਰਦਿਆਂ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਵਿੱਚ ਕੋਵਿਡ-19 ਦੇ ਹਾਲਾਤ ਵਿੱਚ ਸੁਧਾਰ ਹੁੰਦਿਆਂ ਦੇਖ ਕੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਭਾਰਤੀ ਸ਼ਰਧਾਲੂ ਕਰਤਾਰਪੁਰ ਲਾਂਘੇ ਸਬੰਧੀ 2019 ਵਿੱਚ ਕੀਤੇ ਦੁਵੱਲੇ ਸਮਝੌਤੇ ਤਹਿਤ ਸਵੇਰ ਤੋਂ ਸ਼ਾਮ ਤੱਕ ਗੁਰਦੁਆਰਾ ਕਰਤਾਰਪੁਰ ਸਾਹਿਬ ਰੋਜ਼ਾਨਾ ਆ ਸਕਦੇ ਹਨ।

ਇਹ ਵੀ ਪੜ੍ਹੋ:

ਸਥਾਨਕ ਸ਼ਰਧਾਲੂਆਂ ਨੂੰ ਸਵੇਰ ਤੋਂ ਸ਼ਾਮ ਤੱਕ ਆਉਣ ਦੀ ਇਜਾਜ਼ਤ ਹੋਵੇਗੀ। ਪਰ ਇਸ ਦੇ ਨਾਲ ਹੀ ਕੋਵਿਡ-19 ਸਬੰਧੀ ਸੁਰੱਖਿਆ ਦਾ ਧਿਆਨ ਰੱਖਣਾ ਜ਼ਰੂਰੀ ਹੋਵੇਗਾ।

ਪੀਐੱਸਜੀਪੀਸੀ ਅਤੇ ਸਿੱਖ ਭਾਈਚਾਰੇ ਨੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਪੰਜਾਬ ਤੇ ਹਰਿਆਣਾ ਵਿੱਚ ਕਿਸਾਨਾਂ ਵੱਲੋਂ ਤਿੱਖਾ ਵਿਰੋਧ, ਭਾਜਪਾ ਦੀ ਮਨਾਉਣ ਦੀ ਕੋਸ਼ਿਸ਼

ਪੰਜਾਬ ਵਿੱਚ ਖੇਤੀ ਬਿੱਲਾਂ ਖਿਲਾਫ਼ ਕਿਸਾਨਾਂ ਦਾ ਰੇਲ ਰੋਕੋ ਤੇ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ।

ਬੀਬੀਸੀ ਪੰਜਾਬੀ ਲਈ ਸੁਰਿੰਦਰ ਮਾਨ ਨੇ ਰਿਪੋਰਟ ਕੀਤਾ ਕਿ ਕਿਸਾਨਾਂ ਨੇ ਬੀਤੇ ਲੁਧਿਆਣਾ-ਫਿਰੋਜ਼ਪੁਰ ਰੇਲਵੇ ਟਰੈਕ ਤੇ ਪ੍ਰਦਰਸ਼ਨ ਕੀਤਾ। ਸੈਂਕੜੇ ਕਿਸਾਨ ਮੋਗਾ ਰੇਵਲੇ ਸਟੇਸ਼ਨ ''ਤੇ ਇਕੱਠੇ ਹੋਏ ਅਤੇ ਟਰੈਕ ਰੋਕੇ।

ਕਿਸਾਨ ਆਗੂਆਂ ਨੇ ਕਿਹਾ ਕਿ ਸਿਆਸਤਦਾਨਾਂ ਦਾ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਕਿਸਾਨਾਂ ਦੇ ਮੁੱਦੇ ''ਤੇ ਡਰਾਮਾ ਕਰ ਰਹੇ ਹਨ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

https://www.youtube.com/watch?v=xWw19z7Edrs

ਕੋਰੋਨਾ ਟੈਸਟ ਪੌਜ਼ੀਟਿਵ ਆਉਣ ਮਗਰੋਂ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਹਸਪਤਾਲ ਭਰਤੀ - ਅਹਿਮ ਖ਼ਬਰਾਂ

ਕੋਰੋਨਾ ਪੌਜ਼ੀਟਿਵ ਆਉਣ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਡੌਨਲਡ ਟਰੰਪ
Reuters

ਵ੍ਹਾਈਟ ਹਾਊਸ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸਾਵਧਾਨੀ ਵਰਤਦੇ ਹੋਏ ਉਨ੍ਹਾਂ ਨੂੰ ਵਾਲਟਰ ਰੀਡ ਨੈਸ਼ਨਲ ਮਿਲਟਰੀ ਮੈਡੀਕਲ ਸੈਂਟਰ ਲਿਜਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਰਾਸ਼ਟਰਪਤੀ ਟਰੰਪ ਆਪਣੇ ਖਾਸ ਹੈਲੀਕਾਪਟਰ ਮਰੀਨ ਵਨ ਤੋਂ ਮੈਡੀਕਲ ਸੈਂਟਰ ਲਈ ਰਵਾਨਾ ਹੋਏ। ਪਰ ਰਵਾਨਾ ਹੋਣ ਤੋਂ ਪਹਿਲਾਂ ਟਰੰਪ ਨੇ ਉਨ੍ਹਾਂ ਅਤੇ ਉਨ੍ਹਾਂ ਦੀ ਪਤਨੀ ਪ੍ਰਤੀ ਲੋਕਾਂ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਕੀਤਾ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਬਾਬਰੀ ਮਸਜਿਦ ਸਮੇਤ ਅਜਿਹੇ ਕਈ ਮਸਲੇ ਜਿਨ੍ਹਾਂ ਕਾਰਨ ਮੁਸਲਮਾਨ ''ਬੇਇੱਜ਼ਤ ਮਹਿਸੂਸ ਕਰ ਰਹੇ''

ਮਸਜਿਦ
AFP

ਲਗਭਗ ਤਿੰਨ ਦਹਾਕੇ, 850 ਗਵਾਹ, 7,000 ਤੋਂ ਵੱਧ ਦਸਤਾਵੇਜ਼, ਫੋਟੋਆਂ ਅਤੇ ਵੀਡੀਓ ਟੇਪਾਂ ਦੇ ਬਾਅਦ ਭਾਰਤ ਦੀ ਇੱਕ ਵਿਸ਼ੇਸ਼ ਅਦਾਲਤ ਨੇ 16ਵੀਂ ਸਦੀ ਦੀ ਮਸਜਿਦ ਨੂੰ ਢਹਿ-ਢੇਰੀ ਕਰਨ ਦਾ ਕਿਸੇ ਨੂੰ ਵੀ ਦੋਸ਼ੀ ਨਹੀਂ ਮੰਨਿਆ ਹੈ। ਇਸ ਮਸਜਿਦ ''ਤੇ ਸਾਲ 1992 ''ਚ ਅਯੁੱਧਿਆ ਵਿੱਚ ਹਿੰਦੂ ਭੀੜ ਨੇ ਹਮਲਾ ਕੀਤਾ ਸੀ।

ਜਿਉਂਦੇ 32 ਮੁਲਜ਼ਮਾਂ ਵਿੱਚ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਸ਼ਾਮਲ ਸਨ। ਬੁੱਧਵਾਰ ਦੇ ਅਦਾਲਤ ਦੇ ਫ਼ੈਸਲੇ ਨੇ ਉਨ੍ਹਾਂ ਸਾਰਿਆਂ ਨੂੰ ਬਰੀ ਕਰ ਦਿੱਤਾ।

ਅਦਾਲਤ ਨੇ ਕਿਹਾ ਕਿ 1992 ਵਿਚ ਮਸਜਿਦ ਨੂੰ ਢਾਹੁਣ ਪਿੱਛੇ ਅਣਪਛਾਤੇ "ਸਮਾਜ ਵਿਰੋਧੀਆਂ" ਦਾ ਕੰਮ ਸੀ ਅਤੇ ਇਸ ਦੀ ਯੋਜਨਾ ਨਹੀਂ ਬਣਾਈ ਗਈ ਸੀ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਕੋਰੋਨਾਵਾਇਰਸ
BBC

ਖੇਤੀ ਕਾਨੂੰਨਾਂ ਖ਼ਿਲਾਫ਼ ਭਗਵੰਤ ਮਾਨ ਨੇ ਬਰਨਾਲਾ ਦੀਆਂ ਗ੍ਰਾਮ ਸਭਾ ''ਚ ਮਤੇ ਕਰਵਾਏ ਪਾਸ

ਖੇਤੀ ਕਾਨੂੰਨਾਂ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਪਿੰਡ-ਪਿੰਡ ਜਾ ਕੇ ਗ੍ਰਾਮ ਸਭਾ ਨੂੰ ਸੰਬੋਧਿਤ ਕਰ ਰਹੇ ਹਨ, ਜਿੱਥੇ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਮਤੇ ਪਾਸ ਕੀਤੇ ਜਾ ਰਹੇ ਹਨ। ਇਸ ਮੌਕੇ ਭਗਵੰਤ ਮਾਨ ਨੇ ਬੀਬੀਸੀ ਨਾਲ ਖਾਸ ਗੱਲਬਾਤ ਵਿੱਚ ਇਸਦਾ ਉਦੇਸ਼ ਦੱਸਿਆ।

ਇਸ ਮੌਕੇ ਉਨ੍ਹਾਂ ਅਕਾਲੀ ਦਲ ਤੇ ਕਾਂਗਰਸ ਨੂੰ ਵੀ ਨਿਸ਼ਾਨੇ ''ਤੇ ਲਿਆ। ਬੀਬੀਸੀ ਪੰਜਾਬੀ ਦੇ ਸਹਿਯੋਗੀ ਸੁਖਚਰਨ ਪ੍ਰੀਤ ਵੱਲੋਂ ਮਾਨ ਨਾਲ ਕੀਤੀ ਗੱਲਬਾਤ ਦੀ ਵੀਡੀਓ ਦੇਖਣ ਲਈ ਇੱਥੇ ਕਲਿਕ ਕਰੋ।

ਇਹ ਵੀ ਪੜ੍ਹੋ:

ਵੀਡੀਓ: ਹਾਥਰਸ ਮਾਮਲੇ ਦੀ ਉਲਝਦੀ ਗੁੱਥੀ

https://www.youtube.com/watch?v=rD_qtlZCU7U

ਵੀਡੀਓ: ਖਿਲਾਫ਼ ਕਿਸਾਨਾਂ ਨੇ ਕੀਤੇ ਰੇਲਵੇ ਟਰੈਕ ਜਾਮ

https://www.youtube.com/watch?v=KhQLG7TRUhk

ਵੀਡੀਓ: ਮੋਗਾ ਵਿੱਚ ਅਡਾਨੀ ਦੇ ਸਟੋਰ ਮੂਹਰੇ ਕਿਸਾਨਾਂ ਦਾ ਧਰਨਾ

https://www.youtube.com/watch?v=Z2sHPzM9-1Y

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''bb7ba5b1-8028-4821-a0cf-41fd02f63890'',''assetType'': ''STY'',''pageCounter'': ''punjabi.india.story.54397896.page'',''title'': ''ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਸ਼ਰਧਾਲੂਆਂ ਲਈ ਮੁੜ ਖੋਲ੍ਹਿਆ - 5 ਅਹਿਮ ਖ਼ਬਰਾਂ'',''published'': ''2020-10-03T01:37:02Z'',''updated'': ''2020-10-03T01:37:02Z''});s_bbcws(''track'',''pageView'');

Related News