ਖੇਤੀ ਕਾਨੂੰਨਾਂ ਖਿਲਾਫ਼ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਲਈ ਕਾਂਗਰਸੀਆਂ ਨੇ ਸਜਾਏ ਟਰੈਕਟਰ
Sunday, Oct 04, 2020 - 11:24 AM (IST)


ਪੰਜਾਬ ਵਿੱਚ ਜਾਰੀ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਰਾਹੁਲ ਗਾਂਧੀ ਐਤਵਾਰ ਤੋਂ ਟਰੈਕਟਰ ਰੈਲੀਆਂ ਸ਼ੁਰੂ ਕਰ ਰਹੇ ਹਨ।
ਰਾਹੁਲ ਗਾਂਧੀ ਦੇ ਨਾਲ ਇਨ੍ਹਾਂ ਰੈਲੀਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਦੀ ਲੀਡਰਸ਼ਿੱਪ ਤਾਂ ਹੋਵੇਗੀ, ਨਾਲ ਹੀ ਰੁੱਸੇ ਰਹੇ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਇਨ੍ਹਾਂ ਰੈਲੀਆਂ ਵਿੱਚ ਉਨ੍ਹਾਂ ਦਾ ਸਾਥ ਦੇਣ ਦਾ ਐਲਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਕਰ ਦਿੱਤਾ ਸੀ।
ਰਾਹੁਲ ਗਾਂਧੀ ਆਪਣਾ ਪਹਿਲਾ ਟਰੈਕਟਰ ਮਾਰਚ ਚਾਰ ਅਕਤੂਬਰ ਨੂੰ ਬੱਧਨੀ ਕਲਾਂ ਤੋਂ ਸ਼ੁਰੂ ਕਰਨਗੇ। ਦੂਜੇ ਦਿਨ ਭਾਵ ਪੰਜ ਅਕਤੂਬਰ ਨੂੰ ਉਹ ਸੰਗਰੂਰ ਤੋਂ ਸ਼ੁਰੂ ਕਰ ਕੇ ਸਨੌਰ ਹਲਕੇ ਵਿੱਚ ਆਪਣਾ ਮਾਰਚ ਖ਼ਤਮ ਕਰਨਗੇ। ਮਾਰਚ ਦੇ ਤੀਜੇ ਦਿਨ ਛੇ ਅਕਤੂਬਰ ਨੂੰ ਉਹ ਪਟਿਆਲਾ ਤੋਂ ਪਾਤੜਾਂ ਤੱਕ ਮਾਰਚ ਲੈ ਕੇ ਜਾਣਗੇ।
ਇਹ ਵੀ ਪੜ੍ਹੋ:
- ਹਾਥਰਸ ਮਾਮਲਾ : ਕੀ ਸਰੀਰ ''ਤੇ ''ਸੀਮਨ'' ਦਾ ਮਿਲਣਾ ਹੀ ਰੇਪ ਨੂੰ ਸਾਬਤ ਕਰਦਾ ਹੈ?
- ਟਰੰਪ ਕੋਰੋਨਾ ਕਾਰਨ ਜੇ ਕੰਮ ਕਰਨ ’ਚ ਅਸਮਰੱਥ ਹੋ ਗਏ ਤਾਂ ਰਾਸ਼ਟਰਪਤੀ ਚੋਣਾਂ ਦਾ ਕੀ ਹੋਵੇਗਾ
- ਹਾਥਰਸ ਮਾਮਲਾ: ਰਾਹੁਲ ਤੇ ਪ੍ਰਿਅੰਕਾ ਗਾਂਧੀ ਦੀ ਪੀੜਤਾ ਦੇ ਪਰਿਵਾਰ ਨਾਲ ਹੋਈ ਮੁਲਾਕਾਤ
ਰਾਹੁਲ ਗਾਂਧੀ ਵੱਲੋਂ ਪਹਿਲਾਂ ਇਹ ਮਾਰਚ ਤਿੰਨ ਅਕਤੂਬਰ ਤੋਂ ਕੀਤੇ ਜਾਣੇ ਸਨ ਪਰ ਬਾਅਦ ਵਿੱਚ ਇਨ੍ਹਾਂ ਨੂੰ ਇੱਕ ਦਿਨ ਅੱਗੇ ਪਾ ਕੇ ਚਾਰ ਅਕਤੂਬਰ ਤੋਂ ਕਰ ਦਿੱਤਾ ਗਿਆ ਸੀ।

ਕਾਂਗਰਸ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਭਗਤ ਸਿੰਘ ਦੇ ਜਨਮਦਿਨ ਵਾਲੇ ਦਿਨ, ਯਾਨੀ 28 ਸਿਤੰਬਰ ਨੂੰ ਵੀ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਗਿਆ ਸੀ।
ਇਸ ਮਗਰੋਂ ਇੱਕ ਅਕਤੂਬਰ ਨੂੰ ਅਕਾਲੀ ਦਲ ਨੇ ਤਿੰਨ ਤਖ਼ਤ ਸਾਹਿਬਾਨ ਤੋਂ ਚੰਡੀਗੜ੍ਹ ਤੱਕ ਮਾਰਚ ਕੱਢੇ ਸਨ।
ਦਿੱਲੀ ਵਿੱਚ ਹੋ ਚੁੱਕਿਆ ਹੈ ਮੁਜ਼ਾਹਰਾ
ਦਿੱਲੀ ਦੇ ਇੰਡੀਆ ਗੇਟ ’ਤੇ ਵੀ ਪੰਜਾਬ ਯੂਥ ਕਾਂਗਰਸ ਵੱਲੋਂ ਇੱਕ ਮੁਜ਼ਾਹਰਾ ਕੀਤਾ ਗਿਆ ਸੀ ਅਤੇ ਇੱਥੇ ਸੰਕੇਤਿਕ ਮੁਜ਼ਾਹਰੇ ਵਜੋਂ ਇੱਕ ਪੁਰਾਣੇ ਟਰੈਕਟਰ ਨੂੰ ਅੱਗ ਵੀ ਲਾ ਦਿੱਤੀ ਗਈ ਸੀ।
ਇਸ ਮੌਕੇ ਤੇ ਮੌਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ "ਮੇਰੇ ਕੋਲ ਕੋਈ ਪੁਰਾਣਾ ਟਰੈਕਟਰ ਹੈ ਤੇ ਮੈਂ ਉਸ ਨੂੰ ਅੱਗ ਲਾ ਦਿੱਤੀ ਤਾਂ ਇਸ ਵਿੱਚ ਕਿਸੇ ਨੂੰ ਕੀ ਤਕਲੀਫ਼ ਹੈ?"
https://twitter.com/ANI/status/1310505188134850561
ਇਸ ਤੋਂ ਟਰੈਕਟਰ ਫੂਕ ਮੁਜ਼ਾਹਰੇ ਤੋਂ ਬਾਅਦ ਕਾਨੂੰਨਾਂ ਦੇ ਵਿਰੋਧ ਵਿੱਚ ਹੋਏ ਸਿਆਸੀ ਮੁਜ਼ਾਹਰਿਆਂ ਵਿੱਚ ਟਰੈਕਟਰ ਸਾੜੇ ਜਾਣ ਦੀ ਜਿਵੇਂ ਪਿਰਤ ਹੀ ਪੈ ਗਈ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੀਆਂ ਰੈਲੀਆਂ ਵਿੱਚ ਪੁਰਾਣੇ ਟਰੈਕਟਰ ਸਾੜੇ ਗਏ ਸਨ
ਇਹ ਵੀ ਪੜ੍ਹੋ:
- ਕੋਰੋਨਾਵਾਇਰਸ ਮਹਾਮਾਰੀ ਕਦੋਂ ਖ਼ਤਮ ਹੋਵੇਗੀ, WHO ਨੇ ਦਿੱਤਾ ਇਹ ਜਵਾਬ
- ਭਾਰਤ-ਪਾਕਿਸਤਾਨ ਵੰਡ ਵੇਲੇ ਜਦੋਂ ਵਿਛੜੇ ਪ੍ਰੇਮੀ ਸ਼ਰਨਾਰਥੀਆਂ ਦੀ ਕਤਾਰ ’ਚ ਮਿਲੇ
- 6 ਸਾਲ ਤੋਂ ਖੜ੍ਹਾ ਇੱਕ ਜਹਾਜ਼ ਕਿਵੇਂ ਬਣਿਆ ਬੈਰੂਤ ਵਿੱਚ ਧਮਾਕੇ ਦਾ ਕਾਰਨ
ਵੀਡੀਓ: ਖੇਤੀ ਕਾਨੂੰਨਾਂ ਖ਼ਿਲਾਫ਼ ਪਿੰਡਾਂ ਦੀਆਂ ਗ੍ਰਾਮ ਸਭਾਵਾਂ ਵੱਲੋਂ ਮਤੇ ਪਾਸ ਹੋਣ ਲੱਗੇ
https://www.youtube.com/watch?v=nhte7_QJBQo
ਵੀਡੀਓ: ਹਾਥਰਸ- ‘ਜੇ ਕੁੜੀ ਕੋਰੋਨਾ ਨਾਲ ਮਰ ਜਾਂਦੀ ਤਾਂ ਮੁਆਵਜ਼ਾ ਵੀ ਨਹੀਂ ਸੀ ਮਿਲਣਾ’
https://www.youtube.com/watch?v=2LwazwKeLOc
ਵੀਡੀਓ: ਪੰਜਾਬ ਵਿੱਚ ਭਾਜਪਾ ਦੀ ਮੁਖ਼ਾਲਫ਼ਤ ਕਿਉਂ ਹੋ ਰਹੀ?
https://www.youtube.com/watch?v=cr5nr_3IIJA
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''2bd6e67c-ff46-44be-9e25-83426d237d68'',''assetType'': ''STY'',''pageCounter'': ''punjabi.india.story.54406557.page'',''title'': ''ਖੇਤੀ ਕਾਨੂੰਨਾਂ ਖਿਲਾਫ਼ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਲਈ ਕਾਂਗਰਸੀਆਂ ਨੇ ਸਜਾਏ ਟਰੈਕਟਰ'',''published'': ''2020-10-04T05:41:18Z'',''updated'': ''2020-10-04T05:41:18Z''});s_bbcws(''track'',''pageView'');