ਸ਼ਾਹੀਨ ਬਾਗ: ਲੋਕ ਜਨਤਕ ਥਾਵਾਂ ''''ਤੇ ਅਣਮਿੱਥੇ ਸਮੇਂ ਲਈ ਧਰਨਾ ਨਹੀਂ ਲਗਾ ਸਕਦੇ - ਸੁਪਰੀਮ ਕੋਰਟ

Wednesday, Oct 07, 2020 - 11:39 AM (IST)

ਸ਼ਾਹੀਨ ਬਾਗ: ਲੋਕ ਜਨਤਕ ਥਾਵਾਂ ''''ਤੇ ਅਣਮਿੱਥੇ ਸਮੇਂ ਲਈ ਧਰਨਾ ਨਹੀਂ ਲਗਾ ਸਕਦੇ - ਸੁਪਰੀਮ ਕੋਰਟ
ਸ਼ਾਹੀਨ ਬਾਗ਼
AFP

ਸੁਪਰੀਮ ਕੋਰਟ ਨੇ ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਵੱਲੋਂ ਸੜਕੀ ਆਵਾਜਾਈ ਰੋਕੇ ਜਾਣ ਖ਼ਿਲਾਫ਼ ਦੋ ਵਕੀਲਾਂ ਅਮਿਤ ਸਾਹਨੀ ਅਤੇ ਐੱਸ ਦਿਓ ਸੁਧੀ ਵੱਲੋਂ ਦਾਇਰ ਇੱਕ ਲੋਕ ਹਿੱਤ ਅਰਜੀ ਉੱਪਰ ਫ਼ੈਸਲਾ ਸੁਣਆਇਆ ਹੈ।

ਵੀਡੀਓ ਕਾਨਫਰੰਸਿੰਗ ਰਾਹੀਂ ਫ਼ੈਸਲਾ ਸੁਣਾਉਂਦਿਆਂ ਜਸਟਿਸ ਸੰਜੇ ਕਿਸ਼ਨ ਕੌਲ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਜਨਤਕ ਸੜਕਾਂ ਅਤੇ ਥਾਵਾਂ ਉੱਪਰ ਧਰਨਾ ਮਾਰਨ ਲਈ ਅਣਮਿੱਥੇ ਸਮੇਂ ਲਈ ਨਹੀਂ ਬੈਠ ਸਕਦੇ।

ਇਸ ਤੋਂ ਪਹਿਲਾਂ ਅਦਾਲਤ ਨੇ 21 ਸਤੰਬਰ ਨੂੰ ਇਸ ਮਾਮਲੇ ਵਿੱਚ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਸ ਮਾਮਲੇ ਵਿੱਚ ਅਦਾਲਤ ਨੇ ਲੋਕਾਂ ਦੇ ਮੁਜ਼ਾਹਰਾ ਕਰਨ ਦੇ ਹੱਕ ਅਤੇ ਆਵਾਜਾਈ ਦੇ ਹੱਕ ਵਿਚਾਕਾਰ ਨਿਖੇੜਾ ਕਰਨਾ ਸੀ।

ਇਹ ਵੀ ਪੜ੍ਹੋ:

ਅਦਾਲਤ ਨੇ ਸਾਫ਼ ਕੀਤਾ ਕਿ ਜਨਤਕ ਥਾਵਾਂ ''ਤੇ ਮੁਜ਼ਾਹਰੇ ਸਹਿਣ ਨਹੀਂ ਕੀਤੇ ਜਾ ਸਕਦੇ ਅਤੇ ਸੰਬੰਧਿਤ ਅਫ਼ਸਰਾਂ ਨੂੰ ਇਸ ਮਾਮਲੇ ਵਿੱਚ ਧਿਆਨ ਦੇਣਾ ਚਾਹੀਦਾ ਹੈ।

ਅਦਾਲਤ ਨੇ ਕਿਹਾ ਕਿ ਜਨਤਕ ਥਾਵਾਂ ਅਣਮਿੱਥੇ ਸਮੇਂ ਲਈ ਨਹੀਂ ਮੱਲੀਆਂ ਜਾ ਸਕਦੀਆਂ ਉਹ ਭਾਵੇਂ ਸ਼ਾਹੀਨ ਬਾਗ਼ ਹੋਵੇ ਤੇ ਭਾਵੇਂ ਕੋਈ ਹੋਰ ਥਾਂ।

ਪ੍ਰਸ਼ਾਸਨ ਨੂੰ ਇਨ੍ਹਾਂ ਥਾਵਾਂ ਦੇ ਨਿਰਵਿਘਨ ਰਹਿਣਾ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਧਰਨੇ-ਮੁਜ਼ਾਹਰੇ ਮਿੱਥੀਆਂ ਥਾਵਾਂ ''ਤੇ ਹੀ ਹੋਣੇ ਚਾਹੀਦੇ ਹਨ।

ਇਹ ਵੀ ਪੜ੍ਹੋ:

ਵੀਡੀਓ: ਖੇਤੀ ਕਾਨੂੰਨਾਂ ਖ਼ਿਲਾਫ਼ ਪਿੰਡਾਂ ਦੀਆਂ ਗ੍ਰਾਮ ਸਭਾਵਾਂ ਵੱਲੋਂ ਮਤੇ ਪਾਸ ਹੋਣ ਲੱਗੇ

https://www.youtube.com/watch?v=nhte7_QJBQo

ਵੀਡੀਓ: ਹਾਥਰਸ- ‘ਜੇ ਕੁੜੀ ਕੋਰੋਨਾ ਨਾਲ ਮਰ ਜਾਂਦੀ ਤਾਂ ਮੁਆਵਜ਼ਾ ਵੀ ਨਹੀਂ ਸੀ ਮਿਲਣਾ’

https://www.youtube.com/watch?v=2LwazwKeLOc

ਵੀਡੀਓ: ਪੰਜਾਬ ਵਿੱਚ ਭਾਜਪਾ ਦੀ ਮੁਖ਼ਾਲਫ਼ਤ ਕਿਉਂ ਹੋ ਰਹੀ?

https://www.youtube.com/watch?v=cr5nr_3IIJA

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''d4df263a-4f6d-4402-b196-37ff5bcdabd2'',''assetType'': ''STY'',''pageCounter'': ''punjabi.india.story.54444621.page'',''title'': ''ਸ਼ਾਹੀਨ ਬਾਗ: ਲੋਕ ਜਨਤਕ ਥਾਵਾਂ \''ਤੇ ਅਣਮਿੱਥੇ ਸਮੇਂ ਲਈ ਧਰਨਾ ਨਹੀਂ ਲਗਾ ਸਕਦੇ - ਸੁਪਰੀਮ ਕੋਰਟ'',''published'': ''2020-10-07T06:01:17Z'',''updated'': ''2020-10-07T06:01:17Z''});s_bbcws(''track'',''pageView'');

Related News