ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕੀ ਬੋਲੇ ਕੈਪਟਨ

10/19/2020 8:40:00 AM

ਖ਼ੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ 19 ਅਕਤੂਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਉਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਸੱਦੇ ''ਤੇ ਸੀਐੱਲਪੀ ਦੀ ਬੈਠਕ ਸੱਦੀ ਗਈ।

ਇਸ ਦੌਰਾਨ ਪੰਜਾਬ ਕੈਬਨਿਟ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀ ਕਾਨੂੰਨਾਂ ਬਾਰੇ ਕੋਈ ਵੀ ਫ਼ੈਸਲਾ ਲੈਣ ਦਾ ਅਧਿਕਾਰ ਦੇ ਦਿੱਤਾ ਹੈ।

ਕੈਬਨਿਟ ਨੇ ਫੈਸਲਾ ਲਿਆ ਕਿ ਸੋਮਵਾਰ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਦੇ ਦੋ ਦਿਨਾਂ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ''ਕਾਲੇ ਖੇਤੀ ਕਾਨੂੰਨਾਂ'' ਨੂੰ ਖ਼ਤਮ ਕਰਨ ਦੀ ਰਣਨੀਤੀ ਨੂੰ ਅੰਤਮ ਰੂਪ ਦਿੱਤਾ ਜਾਵੇਗਾ।

ਬੈਠਕ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਇਹ ਜੰਗ ਜਾਰੀ ਰਹੇਗੀ। ਅਸੀਂ ਸੁਪਰੀਮ ਕੋਰਟ ਤੱਕ ਲੜਾਂਗੇ।"

ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਵਲੋਂ ਤੁਰੰਤ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਪੂਰੀ ਤਾਂ ਨਹੀਂ ਕੀਤੀ ਜਾ ਸਕੀ ਕਿਉਂਕਿ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਕਾਨੂੰਨੀ ਮੁਸ਼ਕਿਲਾਂ ਦੀ ਜਾਂਚ ਕੀਤੀ ਜਾਣੀ ਸੀ।

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ਼ ਨੀਤੀ ਨੂੰ ਅੰਤਮ ਰੂਪ ਦੇਣ ਵੇਲੇ ਵਿਧਾਇਕਾਂ ਦੇ ਵਿਚਾਰਾਂ ਨੂੰ ਧਿਆਨ ਵਿਚ ਰੱਖਿਆ ਜਾਵੇਗਾ।

ਕਿਸਾਨ ਜਥੇਬੰਦੀਆਂ ਨੇ ਸ਼ੁਰੂ ਤੋਂ ਹੀ ਪੰਜਾਬ ਸਰਕਾਰ ਨੂੰ ਖੇਤੀ ਕਾਨੂੰਨਾਂ ਬਾਰੇ ਵਿਸ਼ੇਸ਼ ਇਜਲਾਸ ਸੱਦਣ ਬਾਰੇ ਮੰਗ ਕੀਤੀ ਹੈ। ਅਕਾਲੀ ਦਲ ਨੇ ਵੀ ਕਿਹਾ ਸੀ ਕਿ ਸਰਕਾਰ ਨੂੰ ਵਿਸ਼ੇਸ਼ ਇਜਲਾਸ ਸੱਦਣਾ ਚਾਹੀਦਾ ਹੈ।

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਪੰਜਾਬ ਵਿਧਾਨ ਸਭਾ ਦਾ ਘੇਰਾਓ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਜਥੇਬੰਦੀ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਕੈਬਨਿਟ ਕਮੇਟੀ ਵੱਲੋਂ ਸੋਮਵਾਰ ਸਵੇਰੇ 10 ਵਜੇ 11 ਮੈਂਬਰੀ ਵਫ਼ਦ ਨੂੰ ਗੱਲਬਾਤ ਲਈ ਸੱਦਿਆ ਹੈ।

ਸੱਦਾ ਮਿਲਣ ਕਾਰਨ ਹੀ ਬੀਕੇਯੂ (ਉਗਰਾਹਾਂ) ਵੱਲੋਂ ਧਰਨੇ ਨੂੰ ਮੁਲਤਵੀ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਬੀਕੇਯੂ ਨੇ ਐਲਾਨ ਕੀਤਾ ਸੀ ਕਿ ਉਹ ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਬਾਰੇ ਸੱਦੇ ਜਾ ਰਹੇ ਵਿਸ਼ੇਸ਼ ਇਜਲਾਸ ਵਾਲੇ ਦਿਨ ਉਹ ਵਿਧਾਨ ਸਭਾ ਦਾ ਘੇਰਾਅ ਕਰਨਗੇ।

ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਦੀ ਅਗਵਾਈ ਵਾਲੀਆਂ ਸੂਬਾ ਸਰਕਾਰਾਂ ਨੂੰ ਕਿਹਾ ਸੀ ਕਿ ਸੰਵਿਧਾਨ ਦੀ ਧਾਰਾ 254 (2) ਅਧੀਨ ਸਥਾਨਕ ਕਾਨੂੰਨ ਬਣਾਉਣ ਜਿਸ ਨਾਲ ਖੇਤੀਬਾੜੀ ਕਾਨੂੰਨ ਨੂੰ ਬੇਅਸਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ:

  • ਨਵੇਂ ਕਾਨੂੰਨ ਆਉਣ ਤੋਂ ਬਾਅਦ ਖੇਤੀ ''ਤੇ ਕੀ ਅਸਰ ਪਵੇਗਾ, ਜਾਣੋ ਮਾਹਰ ਦੀ ਰਾਇ
  • ਜਦੋਂ ਜਨ ਸੰਘ ਨੇ ਬਾਦਲ ਦੀ ਅਗਵਾਈ ਵਾਲੀ ਸਰਕਾਰ ਤੋਂ ਲਈ ਸੀ ਹਮਾਇਤ ਵਾਪਸ
  • ਖੇਤੀ ਆਰਡੀਨੈਂਸਾਂ ਬਾਰੇ ਕਿਸਾਨਾਂ ਦੇ ਸੰਘਰਸ਼ ਤੋਂ ਲੈ ਕੇ ਹਰਸਿਮਰਤ ਦੇ ਅਸਤੀਫ਼ੇ ਤੱਕ ਕੀ-ਕੀ ਵਾਪਰਿਆ
  • ਖੇਤੀ ਕਾਨੂੰਨਾਂ ਖ਼ਿਲਾਫ਼ ਵਿਸ਼ੇਸ਼ ਸੈਸ਼ਨ ਸਣੇ ਪੰਜਾਬ ਕੈਬਨਿਟ ਦੇ 4 ਵੱਡੇ ਫ਼ੈਸਲੇ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''911c700c-1c17-405c-8eb1-fc0117c6fe88'',''assetType'': ''STY'',''pageCounter'': ''punjabi.india.story.54595288.page'',''title'': ''ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕੀ ਬੋਲੇ ਕੈਪਟਨ'',''published'': ''2020-10-19T02:58:13Z'',''updated'': ''2020-10-19T02:58:13Z''});s_bbcws(''track'',''pageView'');