ਕੋਰੋਨਾਵਾਇਰਸ: ਕੌਣ ਲੱਭ ਰਿਹਾ ਹੈ ਇਲਾਜ ਤੇ ਗੱਲ ਕਿੱਥੇ ਪਹੁੰਚੀ ਹੈ? - 5 ਅਹਿਮ ਖ਼ਬਰਾਂ

10/22/2020 7:25:08 AM

ਕੋਰੋਨਾਵਾਇਰਸ ਦਾ ਮਾਡਲ
Getty Images
ਮੰਨਿਆ ਜਾਂਦਾ ਹੈ ਕਿ ਕੋਰੋਨਾਵਾਇਰਸ ਮਹਾਮਰੀ ਚੀਨ ਦੇ ਵੂਹਾਨ ਸ਼ਹਿਰ ਦੀ ਇੱਕ ਮੱਛੀ ਮੰਡੀ ਤੋਂ ਫੈਲੀ ਜਿੱਥੇ ਜੰਗਲੀ ਜੀਵਾਂ ਦਾ ਗੈਰ-ਕਾਨੂੰਨੀ ਕਾਰੋਬਾਰ ਚਲਦਾ ਸੀ

ਕੋਵਿਡ-19 ਦਾ ਇਲਾਜ ਲੱਭਣ ਲਈ ਦੁਨੀਆਂ ਭਰ ਵਿੱਚ ਕਰੀਬ 150 ਸਮੂਹ ਖੋਜ ਕਰ ਰਹੇ ਹਨ ਅਤੇ ਵੱਖ-ਵੱਖ ਦਵਾਈਆਂ ਅਤੇ ਫਾਰਮੂਲਿਆਂ ਉੱਤੇ ਰਿਸਰਚ ਚੱਲ ਰਹੀ ਹੈ।

ਜ਼ਿਆਦਾਤਰ ਦਵਾਈਆਂ ਉਹ ਹਨ ਜੋ ਪਹਿਲਾਂ ਹੀ ਮੌਜੂਦ ਹਨ ਅਤੇ ਉਨ੍ਹਾਂ ਦਾ ਕੋਰੋਨਾਵਾਇਰਸ ਦੇ ਇਲਾਜ ਲਈ ਟ੍ਰਾਇਲ ਕੀਤਾ ਜਾ ਰਿਹਾ ਹੈ।

ਯੂਕੇ ਵਿੱਚ ਦੁਨੀਆ ਦਾ ਸਭ ਤੋਂ ਵੱਡਾ ਕਲੀਨਿਕਲ ਟ੍ਰਾਇਲ ਚੱਲ ਰਿਹਾ ਹੈ। ਉਸ ਦਾ ਨਾਂਅ ''ਰਿਕਵਰੀ ਟ੍ਰਾਇਲ'' ਹੈ ਜਿਸ ਵਿੱਚ ਦੁਨੀਆਂ ਭਰ ''ਚੋਂ 12,000 ਤੋਂ ਵੱਧ ਮਰੀਜ਼ ਹਿੱਸਾ ਲੈ ਰਹੇ ਹਨ। ਇਸ ਟ੍ਰਾਇਲ ਵਿੱਚ ਇਸਤੇਮਾਲ ਹੋਣ ਵਾਲੀ ਇੱਕ ਦਵਾਈ ਹੈ ਡੈਕਸਾਮੀਥੇਸੋਨ। ਇਸ ਨਾਲ ਗੰਭੀਰ ਮਰੀਜ਼ਾਂ ਨੂੰ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ:

ਵਿਸ਼ਵ ਸਿਹਤ ਸੰਗਠਨ ਨੇ ਸੌਲਿਡੈਰਿਟੀ ਟ੍ਰਾਇਲ ਦੀ ਸ਼ੁਰੂਆਤ ਕੀਤੀ ਹੈ ਇਹ ਪਤਾ ਲਗਾਉਣ ਲਈ ਕਿ ਸਭ ਤੋਂ ਬਿਹਤਰ ਇਲਾਜ ਕਿਹੜਾ ਹੈ।

ਕਈ ਰਿਸਰਚ ਸੈਂਟਰ ਠੀਕ ਹੋਏ ਮਰੀਜ਼ਾਂ ਦਾ ਖੂਨ ਇਲਾਜ ਲਈ ਇਸਤੇਮਾਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕਈ ਫਾਰਮਾਸੁਟੀਕਲ ਕੰਪਨੀਆਂ ਮੌਜੂਦਾ ਡਰੱਗਸ ਨੂੰ ਲੈ ਕੇ ਟ੍ਰਾਇਲ ਕਰ ਰਹੀਆਂ ਹਨ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਕੋਰੋਨਾਵਾਇਰਸ: ਕੀ ਵੱਧਦਾ ਪ੍ਰਦੂਸ਼ਣ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧਾ ਕਰ ਸਕਦਾ ਹੈ

ਦਿੱਲੀ ਵਿੱਚ ਪ੍ਰਦੂਸ਼ਣ ਦਾ ਦ੍ਰਿਸ਼
Getty Images
ਦਿੱਲੀ ਲਗਾਤਾਰ ਦੁਨੀਆਂ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ''ਚੋਂ ਇੱਕ ਰਹਿ ਰਿਹਾ ਹੈ ਜੋ ਕਿ ਕੋਵਿਡ ਕਾਰਨ ਹੋਰ ਵੀ ਗੰਭੀਰ ਸਥਿਤੀ ਹੈ

ਭਾਰਤ ''ਚ ਖ਼ਤਰਨਾਕ ਪ੍ਰਦੂਸ਼ਣ ਦਾ ਪੱਧਰ ਮੁੜ ਵਾਪਸ ਆ ਗਿਆ ਹੈ। ਪਿਛਲੇ ਦੋ ਹਫ਼ਤਿਆਂ ''ਚ ਰਾਜਧਾਨੀ ਦਿੱਲੀ ਅਤੇ ਹੋਰ ਉੱਤਰੀ ਭਾਰਤ ਦੇ ਸ਼ਹਿਰਾਂ ''ਚ ਹਵਾ ਦੀ ਗੁਣਵੱਤਾ ''ਚ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ ਹੈ।

ਕੋਰੋਨਾਵਾਇਰਸ ਖਿਲਾਫ਼ ਚੱਲ ਰਹੀ ਭਾਰਤ ਦੀ ਲੜਾਈ ਲਈ ਇਹ ਮਾੜੀ ਖ਼ਬਰ ਹੈ ਕਿਉਂਕਿ ਦੁਨੀਆਂ ਭਰ ''ਚ ਹੋਏ ਕਈ ਅਧਿਐਨਾਂ ਨੇ ਸਪਸ਼ੱਟ ਤੌਰ ''ਤੇ ਕਿਹਾ ਹੈ ਕਿ ਹਵਾ ਪ੍ਰਦੂਸ਼ਣ ਕੋਵਿਡ-19 ਦੇ ਮਾਮਲਿਆਂ ਨੂੰ ਵਧਾਉਣ ਦਾ ਇੱਕ ਪ੍ਰਮੁੱਖ ਕਾਰਨ ਬਣ ਸਕਦਾ ਹੈ ਅਤੇ ਇਸ ਨਾਲ ਮੌਤ ਦਰ ''ਚ ਵੀ ਵਾਧਾ ਹੋ ਸਕਦਾ ਹੈ।

ਹਾਰਵਰਡ ਯੂਨੀਵਰਸਿਟੀ ਵਲੋਂ ਕਰਵਾਏ ਗਏ ਅਧਿਐਨ ''ਚ ਕਿਹਾ ਗਿਆ ਹੈ ਕਿ ਪੀਐੱਮ 2.5 ''ਚ ਪ੍ਰਤੀ ਕਿਊਬਿਕ ਮੀਟਰ ''ਚ ਸਿਰਫ਼ 1 ਮਾਈਕਰੋਗ੍ਰਾਮ ਦਾ ਵਾਧਾ ਕੋਵਿਡ-19 ਨਾਲ ਹੋਣ ਵਾਲੀਆਂ ਮੌਤਾਂ ''ਚ 8% ਦਾ ਵਾਧਾ ਕਰ ਸਕਦਾ ਹੈ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

https://www.youtube.com/watch?v=xWw19z7Edrs

ਨਾਇਜੀਰੀਆ: ਟੋਲ ਪਲਾਜ਼ਾ ਘੇਰੀ ਬੈਠੇ ਮੁਜ਼ਾਹਰਾਕਾਰੀਆਂ ਉੱਤੇ ਪੁਲਿਸ ਫਾਇਰਿੰਗ

ਨਾਇਜੀਰੀਆ ਦੇ ਸਭ ਤੋਂ ਵੱਡੇ ਸ਼ਹਿਰ ਲਾਗੋਸ ਵਿੱਚ ਪੁਲਿਸ ਤਸ਼ੱਦਦ ਦੇ ਵਿਰੋਧ ਵਿੱਚ ਹਿੱਸਾ ਲੈਣ ਵਾਲੇ ਮੁਜ਼ਾਹਰਾਕਾਰੀਆਂ ਨੂੰ ਕਥਿਤ ਤੌਰ ''ਤੇ ਗੋਲੀਬਾਰੀ ਨਾਲ ਮਾਰ ਦਿੱਤਾ ਜਾਂ ਜ਼ਖਮੀ ਕਰ ਦਿੱਤਾ ਗਿਆ ਹੈ।

ਸਥਾਨਕ ਮੀਡੀਆ ਦੇ ਹਵਾਲੇ ਨਾਲ ਚਸ਼ਮਦੀਦਾਂ ਨੇ ਕਿਹਾ ਕਿ ਜਵਾਨਾਂ ਵਲੋਂ ਗੋਲੀਬਾਰੀ ਕਾਰਨ ਤਕਰੀਬਨ 12 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋਏ। ਐਮਨੈਸਟੀ ਇੰਟਰਨੈਸ਼ਨਲ ਨੇ ਕਿਹਾ ਕਿ ਮੌਤ ਦੀਆਂ ਪੁਸ਼ਟ ਖ਼ਬਰਾਂ ਮਿਲੀਆਂ ਹਨ।

ਹਾਲਾਂਕਿ ਫੌਜ ਨੇ ਅਜਿਹੀਆਂ ਰਿਪੋਰਟਾਂ ਤੋਂ ਇਨਕਾਰ ਕੀਤਾ ਹੈ। ਅਧਿਕਾਰੀਆਂ ਨੇ ਜਾਂਚ ਦਾ ਵਾਅਦਾ ਕੀਤਾ ਹੈ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਅਮਰੀਕੀ ਰਾਸ਼ਟਰਪਤੀ ਚੋਣਾਂ: ਅਗਲੇ ਅਮਰੀਕੀ ਰਾਸ਼ਟਰਪਤੀ ਤੋਂ ਭਾਰਤ ਕੀ ਚਾਹੁੰਦਾ ਹੈ

ਟਰੰਪ, ਮੋਦੀ ਅਤੇ ਬਾਇਡਨ
Getty Images

ਵ੍ਹਾਈਟ ਹਾਊਸ ਵਿੱਚ ਸਿਟੀਜ਼ਨਸ਼ਿਪ ਸਰਟੀਫਿਕੇਟ ਵੰਡ ਸਮਾਗਮ ਦੌਰਾਨ 5 ਨਵੇਂ ਅਮਰੀਕੀ ਹਾਜ਼ਰ ਸਨ, ਪਰ ਇੱਕ ਨਾਗਰਿਕ ਜਿਸ ਨੇ ਸਭਨਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਉਹ ਸੀ, ਭਾਰਤ ਮੂਲ ਦੀ ਸਾਫਟਵੇਅਰ ਡਿਵੈਲਪਰ ਸੁਧਾ ਸੁੰਦਰੀ ਨਰਾਇਣ।

ਸੁਧਾ ਨੇ ਗੁਲਾਬੀ ਰੰਗ ਦੀ ਸਾੜੀ ਪਾਈ ਹੋਈ ਸੀ ਤੇ ਸਿਟੀਜ਼ਨਸ਼ਿਪ ਦਾ ਸਰਟੀਫਿਕੇਟ ਦਿਖਾਉਂਦਿਆਂ ਉਨ੍ਹਾਂ ਦੇ ਚਿਹਰੇ ''ਤੇ ਮੁਸਕਾਨ ਸੀ।

ਅਮਰੀਕਾ ਵਿੱਚ ਇਸ ਸਮਾਗਮ ਦੀ ਪੱਖਪਾਤੀ ਸਟੰਟ ਵਜੋਂ ਕਾਫੀ ਆਲੋਚਨਾ ਕੀਤੀ ਗਈ ਹੈ, ਜਿਸ ਨੂੰ 25 ਅਗਸਤ ਨੂੰ ਰਿਪਬਲੀਕਨ ਨੈਸ਼ਨਲ ਕਨਵੈਂਸ਼ਨ ਦੌਰਾਨ ਪ੍ਰਸਾਰਿਤ ਕੀਤਾ ਗਿਆ ਸੀ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ

ਕੋਰੋਨਾਵਾਇਰਸ
BBC

ਖੇਤੀ ਕਾਨੂੰਨ: ਕੈਪਟਨ ਨੇ ਕੇਜਰੀਵਾਲ ਨੂੰ ਕੀ ਦਿੱਤੀ ਚੁਣੌਤੀ ਤੇ ਅੱਗੋਂ ਕੀ ਮਿਲਿਆ ਜਵਾਬ

ਪੰਜਾਬ ਵਿਧਾਨ ਸਭਾ ਵਿੱਚ 3 ਖੇਤੀ ਬਿੱਲ ਸਰਬ ਸੰਮਤੀ ਨਾਲ ਪਾਸ ਹੋਣ ਤੋਂ ਬਾਅਦ ਸੂਬੇ ਵਿੱਚ ਬਿੱਲਾਂ ਉੱਤੇ ਤਿੱਖੀ ਬਹਿਸ ਛਿੜ ਗਈ ਹੈ। ਬਿੱਲ ਪਾਸ ਕਰਵਾਉਣ ਤੋਂ ਬਾਅਦ ਰਾਜਪਾਲ ਪੰਜਾਬ ਕੋਲ ਮੁੱਖ ਮੰਤਰੀ ਦੀ ਅਗਵਾਈ ਵਿੱਚ ਗਈਆਂ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਉੱਤੇ ਤਿੱਖੇ ਹਮਲੇ ਕੀਤੇ।

ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਾਂਗ ਦਿੱਲੀ ਅਸੰਬਲੀ ਵਿੱਚ ਬਿੱਲ ਪਾਸ ਕਰਨ ਦੀ ਚੁਣੌਤੀ ਦਿੱਤੀ। ਉੱਥੇ ਕੇਜਰੀਵਾਲ ਨੇ ਕੈਪਟਨ ਉੱਤੇ ਪਲਟਵਾਰ ਕਰਦਿਆਂ ਕਿਹਾ ਕਿ ਕੈਪਟਨ ਦੇ ਬਿੱਲ ਕਾਨੂੰਨ ਸਿਰਫ਼ ਨਾਟਕ ਹਨ।

ਕੈਪਟਨ ਅਮਰਿੰਦਰ ਨੇ ਦੇਰ ਸ਼ਾਮ ਜਾਰੀ ਬਿਆਨ ਵਿੱਚ ਅਰਵਿੰਦਰ ਕੇਜਰੀਵਾਲ ਨੂੰ ਸੰਵਿਧਾਨ ਪੜ੍ਹਨ ਦੀ ਸਲਾਹ ਦਿੱਤੀ। ਕੈਪਟਨ ਮੁਤਾਬਕ ਸੂਬੇ ਕੇਂਦਰੀ ਕਾਨੂੰਨ ਵਿੱਚ ਸੋਧ ਕਰਨ ਦਾ ਅਧਿਕਾਰ ਰੱਖਦੇ ਹਨ।

ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਦੀ ਵਿਧਾਨ ਸਭਾ ਵਿੱਚ ਕਵਰੇਜ ਉੱਤੇ ਪਾਬੰਦੀ ਅਤੇ ਐਮਐੱਸਪੀ ਯਕੀਨੀ ਨਾ ਬਣਾਉਣ ਉੱਤੇ ਸਵਾਲ ਚੁੱਕੇ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਇਹ ਵੀ ਪੜ੍ਹੋ:

ਵੀਡੀਓ: ਜਾਣੋ ਬਲਵਿੰਦਰ ਸਿੰਘ ਨੂੰ ਕਿਉਂ ਮਿਲਿਆ ਸੀ ਸ਼ੌਰਿਆ ਚੱਕਰ

https://www.youtube.com/watch?v=oGUfqLdP95E

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''91deb6c4-00c4-4fc5-b623-5db7d23915ab'',''assetType'': ''STY'',''pageCounter'': ''punjabi.india.story.54640515.page'',''title'': ''ਕੋਰੋਨਾਵਾਇਰਸ: ਕੌਣ ਲੱਭ ਰਿਹਾ ਹੈ ਇਲਾਜ ਤੇ ਗੱਲ ਕਿੱਥੇ ਪਹੁੰਚੀ ਹੈ? - 5 ਅਹਿਮ ਖ਼ਬਰਾਂ'',''published'': ''2020-10-22T01:42:10Z'',''updated'': ''2020-10-22T01:42:10Z''});s_bbcws(''track'',''pageView'');

Related News