ਕੈਪਟਨ ਅਮਰਿੰਦਰ ਦੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ ਨੇ ਇਸ ਮਾਮਲੇ ’ਚ ਚਾਰ ਸਾਲ ਮਗਰੋਂ ਮੁੜ ਸੰਮਨ ਭੇਜੇ

10/23/2020 9:10:13 PM

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਚਾਰ ਸਾਲਾਂ ਤੋਂ ਵੱਧ ਵਕਫ਼ੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਮੁੜ ਸੰਮਨ ਭੇਜੇ ਹਨ।

ਇਨ੍ਹਾਂ ਸੰਮੰਨਾਂ ਵਿਚ ਉਨ੍ਹਾਂ ਨੂੰ 27 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਈਡੀ ਨੇ ਰਣਇੰਦਰ ਸਿੰਘ ਨੂੰ 22 ਜੂਨ 2016 ਨੂੰ ਜਾਂਚ ਲਈ ਸੱਦਿਆ ਸੀ।

ਕੁਝ ਦਿਨਾਂ ਪਹਿਲਾਂ ਹੀ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਹੈ ਤੇ ਪੰਜਾਬ ਸਰਕਾਰ ਨੇ ਆਪਣੇ ਹੀ ਤਿੰਨ ਖੇਤੀ ਬਿੱਲ ਵੀ ਪੰਜਾਬ ਵਿਧਾਨ ਸਭਾ ਵਿੱਚ ਪਾਸ ਕਰਵਾਏ ਹਨ।

ਇਹ ਵੀ ਪੜ੍ਹੋ:

ਕੀ ਹੈ ਪੂਰਾ ਮਾਮਲਾ?

ਰਣਇੰਦਰ ਸਿੰਘ ਵਿਰੁੱਧ ਫੌਰਨ ਐਕਸਚੇਂਜ ਮੈਨੇਜਮੈਂਟ ਐਕਟ (ਫੇਮਾ) ਤਹਿਤ ਕੇਸ ਚੱਲ ਰਿਹਾ ਹੈ। ਈਡੀ ਨੇ ਸਵਿਟਜ਼ਰਲੈਂਡ ਨੂੰ ਕਥਿਤ ਤੌਰ ''ਤੇ ਭੇਜੇ ਗਏ ਫੰਡ ਅਤੇ ਜਕਰਾਂਦਾ ਟਰੱਸਟ ਬਣਾਉਣ ਅਤੇ ਬ੍ਰਿਟਿਸ਼ ਵਰਜ਼ਨ ਆਈਲੈਂਡ ''ਚ ਪੈਸੇ ਦਾ ਕਥਿਤ ਤੌਰ ''ਤੇ ਲੈਣ-ਦੇਣ ਕਰਨ ਵਾਸਤੇ ਪੁੱਛ ਪੜਤਾਲ ਕੀਤੀ ਸੀ।

ਇਸ ਮਾਮਲੇ ਵਿਚ ਇਨਕਮ ਟੈਕਸ ਵਿਭਾਗ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ।

ਰਣਇੰਦਰ ਸਿੰਘ ਦੇ ਵਕੀਲ ਜੈਵੀਰ ਸ਼ੇਰਗਿੱਲ ਨੇ ਮੰਨਿਆ ਹੈ ਕਿ ਈਡੀ ਵੱਲੋਂ ਸੰਮੰਨ ਜਾਰੀ ਹੋਏ ਹਨ ਤੇ ਕਿਹਾ ਹੈ ਕਿ ਉਹ ਸੰਮੰਨਾਂ ਦੀ ਪੜਤਾਲ ਕਰਨਗੇ ਅਤੇ ਆਪਣਾ ਕੇਸ ਰੱਖਣਗੇ।

ਈਡੀ ਨੇ 14 ਸਤੰਬਰ ਨੂੰ ਲੁਧਿਆਣਾ ਅਦਾਲਤ ਵਿਚ ਇਕ ਅਰਜ਼ੀ ਦਾਇਰ ਕਰਕੇ ਉਨ੍ਹਾਂ ਤਿੰਨ ਫਾਈਲਾਂ ਨੂੰ ਘੋਖਣ ਲਈ ਅਦਾਲਤ ਕੋਲੋਂ ਆਗਿਆ ਮੰਗੀ ਸੀ ਜਿਹੜੇ ਕੇਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਵਿਰੁੱਧ ਆਮਦਨ ਟੈਕਸ ਵਿਭਾਗ ਵੱਲੋਂ ਕੀਤੇ ਗਏ ਹਨ।

ਅਦਾਲਤ ਨੇ ਇਸ ਦੀ ਆਗਿਆ ਦਿੰਦਿਆਂ ਕਿਹਾ ਸੀ ਕਿ ਉਹ 28 ਸਤੰਬਰ ਨੂੰ ਫਾਈਲਾਂ ਦੇਖ ਸਕਦੇ ਹਨ। ਇਸ ''ਤੇ ਇਤਰਾਜ਼ ਪ੍ਰਗਟ ਕਰਦਿਆਂ ਰਣਇੰਦਰ ਸਿੰਘ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ ਤੇ ਜਦੋਂ ਈਡੀ ਨੇ ਉਨ੍ਹਾਂ ਨੂੰ ਸੰਮੰਨ ਹੀ ਨਹੀਂ ਕੀਤਾ ਹੋਇਆ ਤਾਂ ਇਹ ਫਾਈਲਾਂ ਨਾ ਦਿਖਾਈਆਂ ਜਾਣ।

ਉਦੋਂ ਅਦਾਲਤ ਨੇ ਰਣਇੰਦਰ ਸਿੰਘ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ 26 ਸਤੰਬਰ ਨੂੰ ਇਸ ''ਤੇ ਰੋਕ ਲਾ ਦਿੱਤੀ ਸੀ।

ਇਹ ਵੀ ਵੇਖੋ

https://youtu.be/ggXvAvY9XFQ

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''f60cd2f3-86c4-471d-b674-89ff483547fe'',''assetType'': ''STY'',''pageCounter'': ''punjabi.india.story.54666412.page'',''title'': ''ਕੈਪਟਨ ਅਮਰਿੰਦਰ ਦੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ ਨੇ ਇਸ ਮਾਮਲੇ ’ਚ ਚਾਰ ਸਾਲ ਮਗਰੋਂ ਮੁੜ ਸੰਮਨ ਭੇਜੇ'',''author'': ''ਪਾਲ ਸਿੰਘ ਨੌਲੀ'',''published'': ''2020-10-23T15:34:14Z'',''updated'': ''2020-10-23T15:34:14Z''});s_bbcws(''track'',''pageView'');

Related News