ਪੰਜਾਬ ਸਰਕਾਰ ਦੀ ਸਹਿਮਤੀ ਤੋਂ ਬਿਨਾ ਸੀਬੀਆਈ ਨਹੀਂ ਕਰ ਸਕੇਗੀ ਸੂਬੇ ''''ਚ ਕਾਰਵਾਈ - ਪ੍ਰੈੱਸ ਰਿਵੀਊ
Tuesday, Nov 10, 2020 - 08:41 AM (IST)

ਹੁਣ ਸੀਬੀਆਈ ਪੰਜਾਬ ਵਿੱਚ ਸੂਬਾ ਸਰਕਾਰ ਦੀ ਇਜਾਜ਼ਤ ਤੋਂ ਬਿਨਾਂ ਕੋਈ ਕਾਰਵਾਈ ਨਹੀਂ ਕਰ ਸਕੇਗੀ।
ਟਾਈਮਜ਼ ਆਫ ਇੰਡੀਆ ਦੀ ਖ਼ਬਰ ਮੁਤਾਬਕ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਕੇਂਦਰੀ ਜਾਂਚ ਬਿਓਰੋ (ਸੀਬੀਆਈ) ਵੱਲੋਂ ਸਿੱਧੀ ਕਾਰਵਾਈ ਨਹੀਂ ਕਰ ਸਕੇਗੀ।
ਕੈਪਟਨ ਸਰਕਾਰ ਨੇ ਸੂਬਾ ਸਰਕਾਰ ਦੀ ਇਜਾਜ਼ਤ ਤੋਂ ਬਿਨਾਂ ਕੋਈ ਕਾਰਵਾਈ ਨਾ ਕਰਨ ਸਬੰਧੀ ਦਿੱਲੀ ਵਿਸ਼ੇਸ਼ ਪੁਲਿਸ ਐਕਟ-1946 ਦੀ ਧਾਰਾ 25 ਤਹਿਤ ਲੋੜੀਂਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਅਤੇ ਪੱਛਮੀ ਬੰਗਾਲ ਨੇ ਵੀ ਅਜਿਹੇ ਫ਼ੈਸਲੇ ਲਏ ਹਨ।
ਸੂਬੇ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਦੇ ਦਸਤਖ਼ਤਾਂ ਵਾਲੇ ਇਸ ਨੋਟੀਫਿਕੇਸ਼ਨ ਨੂੰ 6 ਨਵੰਬਰ ਨੂੰ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ-
- ਬਾਇਡਨ ਦਾ ਵ੍ਹਾਇਟ ਹਾਊਸ ਦਾ ਰਾਹ ਰੋਕਣ ਲਈ ਟਰੰਪ ਕੀ ਸਕੀਮ ਲੜਾ ਰਹੇ?
- ਕੋਰੋਨਾਵਾਇਰਸ ਦੀ ਪਹਿਲੀ ਵੈਕਸੀਨ ਨਾਲ 90 ਫੀਸਦ ਲਾਗ ਠੀਕ ਹੋਣ ਦਾ ਦਾਅਵਾ
- ਬਾਇਡਨ ਦੇ ਚੋਣ ਜਿੱਤਣ ਨਾਲ ਭਾਰਤ-ਅਮਰੀਕਾ ਦੀ ਸਾਂਝ ''ਤੇ ਕੀ ਅਸਰ ਹੋਵੇਗਾ
ਮਾਲ ਗੱਡੀਆਂ ਬੰਦ ਹੋਣ ਕਰਕੇ ਪੰਜਾਬ ਦੇ ਉਦਯੋਗਾਂ ਨੂੰ 22 ਹਜ਼ਾਰ ਕਰੋੜ ਦਾ ਨੁਕਸਾਨ: ਮੰਤਰੀ
ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਿਆਮ ਅਰੋੜਾ ਨੇ ਦੱਸਿਆ ਹੈ ਕਿ ਖੇਤੀ ਬਿੱਲਾਂ ਦੇ ਵਿਰੋਧ-ਪ੍ਰਦਰਸ਼ਨਾਂ ਵਿਚਾਲੇ ਰੱਦ ਹੋਈਆਂ ਮਾਲ ਗੱਡੀਆਂ ਕਾਰਨ ਸੂਬੇ ਦੇ ਉਦਯੋਗਾਂ ਨੂੰ 22,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਰੇਲਵੇ ਨੇ ਪੰਜਾਬ ਵਿੱਚ ਮਾਲ ਗੱਡੀਆਂ ਦੀ ਬਹਾਲੀ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਹੈ ਕਿ ਉਹ ਜਾਂ ਤਾਂ ਦੋਵੇਂ ਪੈਸੇਂਜਰ ਅਤੇ ਮਾਲ ਗੱਡੀਆਂ ਨੂੰ ਚਾਲੂ ਕਰੇਗਾ ਨਹੀਂ ਪ੍ਰਦਰਸ਼ਨਾਂ ਕਰਕੇ ਇੱਕ ਵੀ ਨਹੀਂ।
ਅਰੋੜਾ ਨੇ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੂੰ ਤੁਰੰਤ ਮੁੜ ਮਾਲ ਗੱਡੀਆਂ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।
https://www.youtube.com/watch?v=xWw19z7Edrs&t=1s
ਹਰਿਆਣਾ ਨੇ ਦਿਵਾਲੀ ''ਤੇ ਦੋ ਘੰਟੇ ਪਟਾਕੇ ਚਲਾਉਣ ਦੀ ਦਿੱਤੀ ਇਜਾਜ਼ਤ
ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ ਪਾਬੰਦੀ ਲਗਾਉਣ ਤੋਂ ਬਾਅਦ ਹੁਣ ਹਰਿਆਣਾ ਨੇ ਦਿਵਾਲੀ ਦੇ ਮੱਦੇਨਜ਼ਰ ਸੂਬੇ ਵਿੱਚ ਦੋ ਘੰਟੇ ਲਈ ਪਟਾਕੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ।

ਹਰਿਆਣਾ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਦਿਵਾਲੀ ਅਤੇ ਗੁਰਪੁਰਬ ਮੌਕੇ ਰਾਤ 8 ਵਜੇ ਤੋਂ 10 ਵਜੇ ਤੱਕ ਦੋ ਘੰਟਿਆਂ ਲਈ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ।
''ਟਾਈਮਜ਼ ਨਾਓ'' ਤੇ ''ਰਿਪਬਲਿਕ ਟੀਵੀ'' ਨੂੰ ਮਾਣਹਾਨੀ ਵਾਲੀ ਸਮੱਗਰੀ ਪ੍ਰਸਾਰਿਤ ਨਾ ਕਰਨ ਦੇ ਆਦੇਸ਼
ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਦਿੱਲੀ ਹਾਈ ਕੋਰਟ ਨੇ ਮੀਡੀਆ ਕੰਪਨੀਆਂ ਏਜੀਆਰ ਆਊਟਲਾਇਰ ਮੀਡੀਆ ਤੇ ਬੈੱਨਟ ਕੋਲਮੈਨ ਐਂਡ ਕੰਪਨੀ ਨੂੰ ਕਿਹਾ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਦੇ ਮਾਣ ਨੂੰ ਹਾਨੀ ਪਹੁੰਚਾਉਣ ਵਾਲੀ ਸਮੱਗਰੀ ਸੋਸ਼ਲ ਮੀਡੀਆ ਉੱਤੇ ਅਪਲੋਡ ਨਾ ਕੀਤੀ ਜਾਵੇ।

ਇਸ ਨੂੰ ਚੈਨਲ ਉੱਤੇ ਵੀ ਨਾ ਚਲਾਇਆ ਜਾਵੇ। ਬੌਲੀਵੁੱਡ ਨਿਰਮਾਤਾਵਾਂ ਨੇ ''ਰਿਪਬਲਿਕ ਟੀਵੀ'' ''ਤੇ ''ਟਾਈਮਜ਼ ਨਾਓ'' ਚੈਨਲਾਂ ਖ਼ਿਲਾਫ਼ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ ।
ਇਹ ਵੀ ਪੜ੍ਹੋ:
- ਇੰਦਰਾ ਨੂੰ ਗੋਲੀ ਮਾਰਨ ਮਗਰੋਂ ਜਦੋਂ ਬੇਅੰਤ ਸਿੰਘ ਸਤਵੰਤ ਸਿੰਘ ''ਤੇ ਚੀਕਿਆ
- ਅਮਰੀਕੀ ਰਾਸ਼ਟਰਪਤੀ ਨੂੰ ਕਿੰਨੀ ਤਨਖ਼ਾਹ ਅਤੇ ਕਿਹੜੀਆਂ ਸਹੂਲਤਾਂ ਮਿਲਦੀਆਂ ਹਨ
- ਪਿਤਾ ਦਾ ਪੁਲਿਸ ਮੁਕਾਬਲਾ ਬਣਾਉਣ ਵਾਲੇ ਪੁਲਿਸ ਅਫ਼ਸਰ ਨੂੰ ਜਦੋਂ ਧੀ ਮਿਲੀ
https://www.youtube.com/watch?v=RBIxQwxBvds
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''a8738fd8-aec6-4552-878d-b44a7ee6cfc5'',''assetType'': ''STY'',''pageCounter'': ''punjabi.india.story.54883272.page'',''title'': ''ਪੰਜਾਬ ਸਰਕਾਰ ਦੀ ਸਹਿਮਤੀ ਤੋਂ ਬਿਨਾ ਸੀਬੀਆਈ ਨਹੀਂ ਕਰ ਸਕੇਗੀ ਸੂਬੇ \''ਚ ਕਾਰਵਾਈ - ਪ੍ਰੈੱਸ ਰਿਵੀਊ'',''published'': ''2020-11-10T03:05:29Z'',''updated'': ''2020-11-10T03:05:29Z''});s_bbcws(''track'',''pageView'');