ਖੇਤੀ ਕਾਨੂੰਨਾਂ ਦਾ ਵਿਰੋਧ: ਪੰਜਾਬ ਤੇ ਹਰਿਆਣਾ ਦੇ ਬਾਰਡਰ ''''ਤੇ ਕੀ ਹਨ ਹਾਲਾਤ

Wednesday, Nov 25, 2020 - 10:56 AM (IST)

ਖੇਤੀ ਕਾਨੂੰਨਾਂ ਦਾ ਵਿਰੋਧ: ਪੰਜਾਬ ਤੇ ਹਰਿਆਣਾ ਦੇ ਬਾਰਡਰ ''''ਤੇ ਕੀ ਹਨ ਹਾਲਾਤ

ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਆਪਣੇ ਬਾਰਡਰ ਸੀਲ ਕਰ ਦਿੱਤੇ ਹਨ। ਹਾਲਾਂਕਿ ਕਿਸਾਨਾਂ ਨੇ ਆਪਣੀ ਤਿਆਰੀ ਕਸੀ ਹੋਈ ਹੈ।

ਬੀਬੀਸੀ ਸਹਿਯੋਗੀ ਸਤ ਸਿੰਘ ਨੇ ਦੱਸਿਆ ਹੈ ਕਿ ਇਨ੍ਹਾਂ ਕਿਸਾਨਾਂ ਦੀ ਹਿਮਾਇਤ ਲਈ ਸਰਹੱਦਾਂ ''ਤੇ ਰਾਸ਼ਣ-ਪਾਣੀ ਲੈ ਕੇ ਲਾਗਲੇ ਪਿੰਡਾਂ ਦੇ ਕਿਸਾਨ ਪਰਿਵਾਰ ਪੁੱਜ ਰਹੇ ਹਨ ਅਤੇ ਆਪਣਾ ਪੂਰਾ ਸਮਰਥਨ ਦੇ ਰਹੇ ਹਨ।

ਜੀਂਦ ਬਾਰਡਰ ਲਾਗੇ ਵੀ ਕਈ ਕਿਸਾਨ ਪਰਿਵਾਰ ਚਾਹ-ਪਾਣੀ ਲੈ ਕੇ ਪੁੱਜ ਰਹੇ ਹਨ।

ਇਹ ਵੀ ਪੜ੍ਹੋ

ਪਿੰਡ ਗੁਰੂ ਨਾਨਕਪੁਰਾ ਤੋਂ ਆਏ ਸਾਬ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਦੇ ਕਿਸਾਨਾਂ ਦਾ ਪੂਰਾ ਸਮਰਥਨ ਕਰਦੇ ਹਨ ਅਤੇ ਕੇਂਦਰ ਸਰਕਾਰ ਨੂੰ ਇਸ ਕਾਲੇ ਕਾਨੂੰਨ ਨੂੰ ਵਾਪਸ ਲੈਣ ਲਈ ਕਹਿ ਰਹੇ ਹਨ।

ਉਨ੍ਹਾਂ ਕਿਹਾ, "ਅਸੀਂ ਸਾਰੇ ਕਿਸਾਨਾਂ ਦੇ ਨਾਲ ਹਾਂ। ਅੱਜ ਅਸੀਂ ਕਿਸਾਨਾਂ ਲਈ ਚਾਹ-ਨਾਸ਼ਤਾ ਲੈ ਕੇ ਪੁੱਜੇ ਹਾਂ। ਕਿਸਾਨਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਸਾਡਾ ਪੂਰਾ ਪਿੰਡ ਤਿਆਰ ਹੈ। ਜਿਸ ਵੀ ਚੀਜ਼ ਦੀ ਜ਼ਰੂਰਤ ਹੋਵੇਗੀ, ਅਸੀਂ ਆਪਣੇ ਕਿਸਾਨਾਂ ਨੂੰ ਮੁਹਈਆ ਕਰਾਵਾਂਗੇ।"

ਦੱਸ ਦੇਇਏ ਕਿ ਪੰਜਾਬ ਅਤੇ ਹਰਿਆਣਾ ਤੋਂ ਦਿੱਲੀ ਵੱਲ ਕਿਸਾਨਾਂ ਦੇ 26-27 ਨਵੰਬਰ ਨੂੰ ਹੋਣ ਵਾਲੇ ਮਾਰਚ ਨੂੰ ਰੋਕਣ ਲਈ ਮਨੋਹਰ ਲਾਲ ਖੱਟਰ ਸਰਕਾਰ ਨੇ ਦੋਹਰੀ ਨੀਤੀ ਅਪਣਾਈ ਹੈ।

ਇੱਕ ਪਾਸੇ ਹਰਿਆਣਾ ਵਿੱਚ ਕਿਸਾਨ ਆਗੂਆਂ ਖ਼ਿਲਾਫ਼ ਫੜ੍ਹੋਫੜੀ ਮੁਹਿੰਮ ਚਲਾਈ ਗਈ ਹੈ ਤਾਂ ਦੂਜੇ ਪਾਸੇ ਪੰਜਾਬ ਦੇ ਕਿਸਾਨਾਂ ਨੂੰ ਪੰਜਾਬ ਤੋਂ ਅੱਗੇ ਵਧਣ ਤੋਂ ਰੋਕਣ ਲਈ ਹਰਿਆਣਾ ਦੀਆਂ ਸਰਹੱਦਾਂ ਨੂੰ ਸੀਲ਼ ਕੀਤਾ ਗਿਆ ਹੈ।

ਪਰ ਪੰਜਾਬ ਦੇ ਕਿਸਾਨਾਂ ਦੇ ਹੱਕ ’ਚ ਹਰਿਆਣਾ ਦੇ ਕਿਸਾਨ ਵੀ ਨਿਤਰ ਰਹੇ ਹਨ।

ਇਹ ਵੀ ਪੜ੍ਹੋ:

https://www.youtube.com/watch?v=o8mG__bGXCM

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''79ae33ff-4221-4e56-8f99-8b4f33c01b75'',''assetType'': ''STY'',''pageCounter'': ''punjabi.india.story.55068131.page'',''title'': ''ਖੇਤੀ ਕਾਨੂੰਨਾਂ ਦਾ ਵਿਰੋਧ: ਪੰਜਾਬ ਤੇ ਹਰਿਆਣਾ ਦੇ ਬਾਰਡਰ \''ਤੇ ਕੀ ਹਨ ਹਾਲਾਤ'',''published'': ''2020-11-25T05:15:16Z'',''updated'': ''2020-11-25T05:15:16Z''});s_bbcws(''track'',''pageView'');

Related News