ਕੀ ਦਿੱਲੀ ਪੰਜਾਬ ਦੀ ਰਾਜਧਾਨੀ ਨਹੀਂ ਜਿੱਥੇ ਕਿਸਾਨ ਜਾ ਸਕਣ - ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਬਾਰੇ ਉੱਠੇ ਇਹ 9 ਸਵਾਲ

11/28/2020 7:26:49 AM

EPA
ਕਿਸਾਨਾਂ ਨੂੰ ਦਿੱਲੀ ਵਿੱਚ ਬੁਰਾੜੀ ਦੇ ਨਿਰੰਕਾਰੀ ਸਮਾਗਮ ਗਰਾਊਂਡ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮਿਲੀ ਹੈ

ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਆਪਣੇ ਐਲਾਨੇ ਪ੍ਰੋਗਰਾਮ ਮੁਤਾਬਕ ਸੰਵਿਧਾਨ ਦਿਵਸ ਵਾਲੇ ਦਿਨ ਦਿੱਲੀ ਵੱਲ ਕੂਚ ਕੀਤਾ। ਵੱਡੀ ਗਿਣਤੀ ਵਿੱਚ ਕਿਸਾਨ ਬਜ਼ੁਰਗ, ਬੀਬੀਆਂ, ਨੌਜਵਾਨ ਟਰੈਕਟਰਾਂ ਟਰਾਲੀਆਂ ਅਤੇ ਹੋਰ ਵਾਹਨਾਂ ਵਿੱਚ ਸਵਾਰ ਹੋ ਕੇ ਦਿੱਲੀ ਨੂੰ ਚੱਲੇ।

ਹਰਿਆਣਾ ਤੋਂ ਵੀ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਦਿੱਲੀ ਵਿੱਚ ਰਵਾਨਗੀ ਕੀਤੀ।

ਇੱਕ ਅਕਤੂਬਰ ਤੋਂ ਪੰਜਾਬ ਵਿੱਚ ਇਨ੍ਹਾਂ ਕਾਨੂੰਨਾ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਨੇ ਦਿੱਲੀ ਜਾ ਕੇ ਮੋਰਚਾ ਲਾਉਣ ਦਾ ਐਲਾਨ ਕੀਤਾ ਸੀ।

ਪੰਜਾਬ ਦੀਆਂ ਹਰਿਆਣਾ ਨਾਲ ਲਗਦੀਆਂ ਸਰਹੱਦਾਂ, ਜਿੱਥੋਂ ਲੰਘ ਕੇ ਇਹ ਕਾਫ਼ਲੇ ਰਾਜਧਾਨੀ ਵੱਲ ਵਧ ਰਹੇ ਸੀ, ਉਨ੍ਹਾਂ ਸਰਹੱਦਾਂ ''ਤੇ ਹਰਿਆਣਾ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ:

  • ਕਿਸਾਨ ਦਿੱਲੀ ਦੇ ਬਾਰਡਰ ''ਤੇ: ਦਿੱਲੀ ਪਹੁੰਚੇ ਕਈ ਕਿਸਾਨ ਤੇ ਕਈ ਕਿਸਾਨਾਂ ਨੇ ਸਿੰਘੂ ਬਾਰਡਰ ’ਤੇ ਡੇਰੇ ਲਾਏ
  • ਬੀਬੀ ਜਗੀਰ ਕੌਰ SGPC ਦੇ ਪ੍ਰਧਾਨ ਚੁਣੇ ਗਏ
  • ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਬਾਰੇ ਪੰਜਾਬੀ ਫਿਲਮ ਜਗਤ ਦੇ ਸਿਤਾਰਿਆਂ ਨੇ ਕੀ ਕਿਹਾ

ਬੈਰੀਕੇਡ, ਕੰਢਿਆਲੀਆਂ ਤਾਰਾਂ, ਮਿੱਟੀ ਦੇ ਉੱਚੇ ਢੇਰ, ਵੱਡੇ-ਵੱਡੇ ਪੱਥਰ ਅਤੇ ਅਜਿਹੇ ਕਈ ਹੋਰ ਇੰਤਜ਼ਾਮ ਕੀਤੇ ਤਾਂ ਜੋ ਦੇਸ਼ ਦੀ ਰਾਜਧਾਨੀ ਵੱਲ ਵਧ ਰਹੇ ਕਿਸਾਨਾਂ ਨੂੰ ਪੰਜਾਬ ਵਿੱਚ ਹੀ ਰੋਕਿਆ ਜਾ ਸਕੇ।

ਕਿਸਾਨਾਂ ਨੇ ਇਨ੍ਹਾਂ ਅੜਿੱਕਿਆਂ ਨੂੰ ਤੋੜ ਕੇ ਅੱਗੇ ਵਧਣ ਦੀਆਂ ਕੋਸ਼ਿਸ਼ਾਂ ਕੀਤੀਆਂ ਤਾਂ ਵਾਟਰ ਕੈਨਨ, ਹੰਝੂ-ਗੈਸ ਦੇ ਗੋਲੇ ਛੱਡੇ ਗਏ ਅਤੇ ਲਾਠੀਚਾਰਜ ਹੋਇਆ। ਪਰ ਕਿਸਾਨ ਹਰਿਆਣਾ ਦੀ ਸਰਹੱਦ ਲੰਘ ਗਏ।

ਸੰਵਿਧਾਨ ਦਿਵਸ ਵਾਲੇ ਦਿਨ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਤੋਂ ਕਈ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ, ਜਿਨ੍ਹਾਂ ਨੇ ਜ਼ਾਹਿਰ ਕੀਤਾ ਕਿ ਇਹ ਕਿਸਾਨ ਹੁਣ ਪਿੱਛੇ ਮੁੜਨ ਨੂੰ ਤਿਆਰ ਨਹੀਂ।

ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਪਹੁੰਚ ਕੇ ਹਰਿਆਣਾ ਦੇ ਕਿਸਾਨਾਂ ਦਾ ਵੀ ਸਾਥ ਮਿਲਿਆ ਅਤੇ ਫਿਰ ਹਰਿਆਣਾ ਦੇ ਕਿਸਾਨ ਵੀ ਕਾਫ਼ਲੇ ਨਾਲ ਜੁੜ ਗਏ ਜੋ ਦਿੱਲੀ ਜਾ ਰਿਹਾ ਸੀ।

ਕਿਸਾਨਾਂ ਨੂੰ ਰੋਕਣ ਬਾਰੇ ਸਵਾਲ

ਇਸ ਸਭ ਦਰਮਿਆਨ ਬਹੁਤ ਸਾਰੇ ਸਵਾਲ ਕਿਸਾਨੀ ਸੰਘਰਸ਼ਾਂ ਦੀ ਹਮਾਇਤ ਕਰਨ ਵਾਲੇ ਲੋਕਾਂ ਦੇ ਮਨਾਂ ਵਿੱਚ ਉੱਠ ਰਹੇ ਹਨ।

  • ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਦੀਆਂ ਸਰਹੱਦਾਂ ''ਤੇ ਕਿਉਂ ਰੋਕਿਆ ਗਿਆ, ਕੀ ਦਿੱਲੀ ਪੰਜਾਬ ਦੀ ਰਾਜਧਾਨੀ ਨਹੀਂ ਜਿੱਥੇ ਕਿਸਾਨ ਜਾ ਸਕਣ?
  • ਦੋ ਮਹੀਨਿਆਂ ਤੋਂ ਪੰਜਾਬ ਅੰਦਰ ਸ਼ਾਂਤਮਈ ਪ੍ਰਦਰਸ਼ਨ ਚੱਲਣ ਤੋਂ ਬਾਅਦ ਹਰਿਆਣਾ ਦੀ ਸਰਹੱਦ ''ਤੇ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲਿਆਂ ਦਾ ਇਸਤੇਮਾਲ ਕਿਉਂ ਕੀਤਾ ਗਿਆ?
  • ਰਾਜਧਾਨੀ ਦਿੱਲੀ ਵਿਖੇ ਸ਼ਾਂਤਮਈ ਧਰਨਾ ਲਾਉਣ ਜਾ ਰਹੇ ਕਿਸਾਨਾਂ ਨੂੰ ਰਸਤੇ ਵਿੱਚ ਰੋਕਣ ਦੀ ਕੋਸ਼ਿਸ਼ ਕਿਉਂ ਹੋਈ?
  • ਕੀ ਲੋਕਾਂ ਲਈ ਸਰਕਾਰਾਂ ਦੇ ਲਏ ਫੈਸਲਿਆਂ ਵਿੱਚ ਅਸਹਿਮਤੀ ਦੀ ਜਗ੍ਹਾ ਨਹੀਂ?
  • ਸਰਕਾਰ ਦੇ ਕਿਸੇ ਫੈਸਲੇ ''ਤੇ ਰੋਸ ਜ਼ਾਹਿਰ ਕਰਨਾ ਕੀ ਦੇਸ਼ ਦੇ ਕਿਸਾਨ ਦਾ ਸੰਵਿਧਾਨਕ ਹੱਕ ਨਹੀਂ?
  • ਜੇ ਕੋਰੋਨਾ ਕਾਰਨ ਕਿਸਾਨਾਂ ਦੇ ਇਕੱਠ ਰੋਕਣ ਦੀ ਕੋਸ਼ਿਸ਼ ਹੈ ਤਾਂ ਬਿਹਾਰ ਦੀਆਂ ਚੋਣਾਂ ਦੌਰਾਨ ਹੋਏ ਇਕੱਠ ਕਿਉਂ ਹੋਣ ਦਿੱਤੇ ਗਏ?
  • ਮਹਾਂਮਾਰੀ ਦੇ ਦੌਰ ਵਿੱਚ ਜੇ ਸਰਕਾਰ ਲੋਕਾਂ ਦੀ ਰੋਜ਼ੀ-ਰੋਟੀ ਨਾਲ ਜੁੜੇ ਅਜਿਹੇ ਕਾਨੂੰਨ ਲਿਆ ਸਕਦੀ ਹਾ ਤਾਂ ਕੀ ਸਬੰਧਤ ਲੋਕ ਆਪਣੀ ਪ੍ਰਤੀਕਿਰਿਆ ਜਾਹਿਰ ਨਹੀਂ ਕਰ ਸਕਦੇ?
  • ਕਿਸਾਨਾਂ ਦਾ 26-27 ਨੂੰ ਦਿੱਲੀ ਚੱਲੋ ਦਾ ਐਲਾਨ ਬਹੁਤ ਸਮਾਂ ਪਹਿਲਾਂ ਹੋ ਚੁੱਕਿਆ ਸੀ, ਅਜਿਹੇ ਵਿੱਚ ਕੇਂਦਰ ਸਰਕਾਰ ਨੇ ਗੱਲਬਾਤ ਲਈ ਸੱਦਾ ਇਨ੍ਹਾਂ ਤਾਰੀਖਾਂ ਤੋਂ ਪਹਿਲਾਂ ਦੇਣ ਦੀ ਬਜਾਏ ਤਿੰਨ ਦਸੰਬਰ ਦਾ ਕਿਉਂ ਦਿੱਤਾ?
  • ਜੇ ਲੋਕਾਂ ਨੇ ਆਪਣੇ ਜਮਹੂਰੀ ਹੱਕਾਂ ਲਈ ਖੁਦ ਹੀ ਸੜਕਾਂ ''ਤੇ ਉਤਰਨਾ ਹੈ, ਤਾਂ ਸਿਆਸੀ ਪਾਰਟੀਆਂ ਅਤੇ ਸਰਕਾਰਾਂ ਦੇ ਕੀ ਮਾਅਨੇ ਰਹਿ ਜਾਂਦੇ ਨੇ ?

https://www.youtube.com/watch?v=xWw19z7Edrs&t=1s

ਸਿਆਸਤਦਾਨਾਂ ਦੀ ਦਲੀਲ

ਸਿਆਸਤਦਾਨ ਆਪੋ-ਆਪਣੇ ਪੱਖ ਅਤੇ ਦਲੀਲਾਂ ਪੇਸ਼ ਕਰ ਰਹੇ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹੀ ਮੰਗਲਵਾਰ ਨੂੰ ਕਿਹਾ ਸੀ ਕਿ ਉਹ ਕਿਸਾਨਾਂ ਦੇ ਦਿੱਲੀ ਕੂਚ ਪ੍ਰੋਗਰਾਮ ਨੂੰ ਉਚਿਤ ਨਹੀਂ ਸਮਝਦੇ।

ਉਹਨਾਂ ਕਿਹਾ, "ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਹਰਿਆਣਾ ਪੁਲਿਸ ਨੇ ਸਖਤੀ ਵਰਤਣ ਦੀ ਯੋਜਨਾ ਬਣਾਈ ਹੈ ਅਤੇ ਸਖਤੀ ਵਰਤੀ ਜਾਏਗੀ।"

"ਲੋਕਾਂ ਨੂੰ ਵੀ ਪਹਿਲਾਂ ਹੀ ਅਪੀਲ ਕਰ ਦਿੱਤੀ ਸੀ ਕਿ ਹਾਈਵੇਅ ''ਤੇ ਆਉਣੋ ਗੁਰੇਜ਼ ਕਰਨ ਕਿਉਂਕਿ ਉੱਥੇ ਸਖਤੀ ਵਰਤੇ ਜਾਣ ਦੀ ਯੋਜਨਾ ਹੈ।"

https://twitter.com/mlkhattar/status/1331246141434961920

ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀਰਵਾਰ ਨੂੰ ਕਿਹਾ, "ਕਿਸਾਨ ਜਥੇਬੰਦੀਆਂ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਦਿੱਲੀ ਜਾਂਦਿਆਂ ਜਿੱਥੇ ਵੀ ਉਹਨਾਂ ਨੂੰ ਰੋਕਿਆ ਜਾਏਗਾ, ਉਹ ਉੱਥੇ ਹੀ ਬਹਿ ਕੇ ਅੰਦੋਲਨ ਕਰਨਗੇ ਤੇ ਜੇ ਕਿਸੇ ਸਰਕਾਰ ਨੇ ਉਹਨਾਂ ਨੂੰ ਰੋਕਿਆ ਤਾਂ ਉਨ੍ਹਾਂ ਨੂੰ ਉੱਥੇ ਬਹਿ ਕੇ ਹੀ ਰੋਸ ਧਰਨਾ ਸ਼ੁਰੂ ਕਰ ਦੇਣਾ ਚਾਹੀਦਾ ਸੀ।"

"ਸੂਬਾ ਸਰਕਾਰਾਂ ਕੋਲ ਆਪਣੇ ਇਨਪੁੱਟਸ ਹੁੰਦੇ ਹਨ ਜਿਸ ਕਾਰਨ ਕਈ ਫੈਸਲੇ ਲਏ ਜਾਂਦੇ ਹਨ, ਕੋਰੋਨਾ ਵੀ ਕਿਸਾਨਾਂ ਨੂੰ ਰੋਕਣ ਦਾ ਕਾਰਨ ਹੋ ਸਕਦਾ ਹੈ।"

ਇਹ ਵੀ ਪੜ੍ਹੋ:

  • ਖੇਤੀ ਕਾਨੂੰਨਾਂ ’ਚ ਕੰਟਰੈਕਟ ਫਾਰਮਿੰਗ ਕਾਨੂੰਨ ਕੀ ਹੈ ਅਤੇ ਇਸ ''ਚ ਕਿਹੜੇ ਨਿਯਮ ਹਨ
  • ਨਵੇਂ ਕਾਨੂੰਨ ਆਉਣ ਤੋਂ ਬਾਅਦ ਖੇਤੀ ''ਤੇ ਕੀ ਅਸਰ ਪਵੇਗਾ, ਜਾਣੋ ਮਾਹਰ ਦੀ ਰਾਇ
  • ਜਦੋਂ ਜਨ ਸੰਘ ਨੇ ਬਾਦਲ ਦੀ ਅਗਵਾਈ ਵਾਲੀ ਸਰਕਾਰ ਤੋਂ ਲਈ ਸੀ ਹਮਾਇਤ ਵਾਪਸ

ਅਸ਼ਵਨੀ ਸ਼ਰਮਾ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ, ਤਿੰਨ ਦਸੰਬਰ ਨੂੰ ਵੀ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਕੇਂਦਰੀ ਮੰਤਰੀਆਂ ਨਾਲ ਹੋਈ ਪਹਿਲੀ ਮੀਟਿੰਗ ਜਦੋਂ ਸੁਖਦ ਮਾਹੌਲ ਵਿੱਚ ਹੋਈ ਹੈ, ਤਾਂ ਕਿਸਾਨਾਂ ਨੂੰ ਆਪਣੇ ਅੰਦੋਲਨ ਦਾ ਇਹ ਰੁਖ ਨਹੀਂ ਬਣਾਉਣਾ ਚਾਹੀਦਾ ਸੀ।

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਉਹ ਕਿਸਾਨਾਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ ਕਰਦੇ ਹਨ।

ਉਹਨਾਂ ਕਿਹਾ ਕਿ ਉਹ ਗੱਲਬਾਤ ਜ਼ਰੀਏ ਮਸਲਾ ਸੁਲਝਾਉਣ ਲਈ ਤਿਆਰ ਹਨ ਅਤੇ ਉਹਨਾਂ ਨੂੰ ਯਕੀਨ ਹੈ ਕਿ ਗੱਲਬਾਤ ਜ਼ਰੀਏ ਸਕਰਾਤਮਕ ਨਤੀਜੇ ਆਉਣਗੇ।

ਬਹਿਰਹਾਲ, ਇਹ ਕਿਸਾਨੀ ਸੰਘਰਸ਼ ਲੋਕ ਲਹਿਰ ਦਾ ਰੂਪ ਲੈ ਚੁੱਕਾ ਹੈ। ਸੜਕਾਂ ''ਤੇ ਉਤਰੇ ਲੋਕਾਂ ਤੋਂ ਇਲਾਵਾ ਘਰਾਂ ਵਿੱਚ ਬੈਠੇ ਲੋਕ ਵੀ ਕਿਸਾਨੀ ਸੰਘਰਸ਼ ਨਾਲ ਹਮਦਰਦੀ ਜਾਹਿਰ ਕਰ ਰਹੇ ਹਨ।

ਸੋਸ਼ਲ ਮੀਡੀਆ ''ਤੇ ਸਾਹਮਣੇ ਆ ਰਹੀਆਂ ਪੋਸਟਾਂ ਇਹ ਜਾਹਿਰ ਕਰਦੀਆਂ ਹਨ। ਨਾਲ ਹੀ ਇੱਕ ਤਬਕਾ ਅਜਿਹਾ ਵੀ ਹੈ ਜੋ ਸਵਾਲ ਚੁੱਕ ਰਿਹਾ ਹੈ ਕਿ ਕੇਂਦਰ ਦਾ ਇਹ ਕਾਨੂੰਨ ਜੋ ਪੂਰੇ ਦੇਸ਼ ਲਈ ਹੈ, ਪੰਜਾਬ ਦੇ ਕਿਸਾਨ ਹੀ ਕਿਉਂ ਇਸ ਦਾ ਵਿਰੋਧ ਕਰ ਰਹੇ ਹਨ।

ਇਹ ਵੀ ਪੜ੍ਹੋ:

  • ਸਿਨਡੈਮਿਕ ਕੀ ਹੈ ਤੇ ਕੀ ਇਹ ਮਹਾਂਮਾਰੀ ਤੋਂ ਵੱਧ ਖ਼ਤਰਨਾਕ ਹੈ
  • Z+ ਸੁਰੱਖਿਆ ਕੀ ਹੁੰਦੀ ਹੈ, ਮਜੀਠੀਆ ਦੇ ਮਾਮਲੇ ਦੇ ਹਵਾਲੇ ਨਾਲ ਸਮਝੋ
  • ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਅਗਵਾ ਕਰਨ ਦੀ ਯੋਜਨਾ ਕੀ ਸੀ ਤੇ ਕਿਸ ਨੇ ਬਣਾਈ ਸੀ

https://www.youtube.com/watch?v=T-rf6OWzJTA

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''116e00ab-ad9e-4af8-b17a-56704edc0767'',''assetType'': ''STY'',''pageCounter'': ''punjabi.india.story.55102951.page'',''title'': ''ਕੀ ਦਿੱਲੀ ਪੰਜਾਬ ਦੀ ਰਾਜਧਾਨੀ ਨਹੀਂ ਜਿੱਥੇ ਕਿਸਾਨ ਜਾ ਸਕਣ - ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਬਾਰੇ ਉੱਠੇ ਇਹ 9 ਸਵਾਲ'',''author'': ''ਨਵਦੀਪ ਕੌਰ ਗਰੇਵਾਲ'',''published'': ''2020-11-28T01:48:17Z'',''updated'': ''2020-11-28T01:48:17Z''});s_bbcws(''track'',''pageView'');