Farmers Protest: ਪੰਜਾਬ ਦੇ ਕਿਸਾਨਾਂ ਦੇ ਸਮਰਥਨ ਲਈ ਯੂਪੀ ਦੇ ਕਿਸਾਨ ਪਹੁੰਚੇ ਦਿੱਲੀ ਬਾਰਡਰ

11/29/2020 8:11:51 AM

Reuters
ਪੰਜਾਬ ਦੇ ਕਿਸਾਨ ਸੰਗਠਨਾਂ ਦੇ ''ਦਿੱਲੀ ਚਲੋ'' ਦੇ ਸੱਦੇ ''ਤੇ ਕਰੀਬ 200 ਕਿਸਾਨ ਯੂਪੀ ਗੇਟ (ਗਾਜ਼ੀਪੁਰ ਬਾਰਡਰ) ਪਹੁੰਚੇ ਹਨ।

ਉੱਤਰ ਪ੍ਰਦੇਸ਼ ਦੇ ਕਿਸਾਨਾਂ ਦੇ ਕੁਝ ਸਮੂਹ ਸ਼ਨੀਵਾਰ ਦੁਪਹਿਰ ਆਪਣੇ ਵਾਹਨਾਂ ਰਾਹੀਂ ਗਾਜ਼ੀਪੁਰ ਬਾਰਡਰ ''ਤੇ ਇਕੱਠਾ ਹੋਏ ਹਨ।

ਉੱਤਰ ਪ੍ਰਦੇਸ਼ ਦੇ ਇਹ ਕਿਸਾਨ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਆਪਣਾ ਸਮਰਥਨ ਦੇਣ ਲਈ ਆਏ ਹਨ।

ਦਿੱਲੀ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨ ਸੰਗਠਨਾਂ ਦੇ ''ਦਿੱਲੀ ਚਲੋ'' ਦੇ ਸੱਦੇ ''ਤੇ ਕਰੀਬ 200 ਕਿਸਾਨ ਯੂਪੀ ਗੇਟ (ਗਾਜ਼ੀਪੁਰ ਬਾਰਡਰ) ਪਹੁੰਚੇ ਹਨ ਅਤੇ ਪੁਲਿਸ ਅਧਿਕਾਰੀ ਉਨ੍ਹਾਂ ਨਾਲ ਗੱਲ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਹੈ ਕਿ ਪ੍ਰਦਰਸ਼ਕਾਰੀ ਕਿਸਾਨਾਂ ਨੇ ਆਪਣੇ ਵਾਹਨ ਨਿਰਧਾਰਿਤ ਥਾਵਾਂ ਦੇ ਪਾਰਕ ਕੀਤੇ ਹਨ ਤਾਂ ਜੋ ਆਮ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਅਤੇ ਟ੍ਰੈਫਿਕ ਚਲਦਾ ਰਹੇ।

Getty Images
ਹਰਿਆਣਾ ''ਚ ਕਿਸਾਨ ਆਗੂ ਸਣੇ ਹੋਰਨਾਂ ਖ਼ਿਲਾਫ਼ ਦੋ ਮਾਮਲੇ ਦਰਜ

ਡਿਪਟੀ ਪੁਲਿਸ ਕਮਿਸ਼ਨਰ (ਪੂਰਵ) ਜਸਮੀਤ ਸਿੰਘ ਨੇ ਕਿਹਾ, "ਕਿਸਾਨ ਮੰਗ ਕਰ ਰਹੇ ਹਨ ਕਿ ਉਹ ਦਿੱਲੀ ਵੱਲ ਵਧਣਾ ਚਾਹੁੰਦੇ ਹਨ ਪਰ ਅਸੀਂ ਉਨ੍ਹਾਂ ਨਾਲ ਗੱਲ ਕਰ ਰਹੇ ਹਾਂ। ਇਸ ਵੇਲੇ ਉਨ੍ਹਾਂ ਦੀ ਗਿਣਤੀ ਕਰੀਬ 200 ਹੈ। ਉਹ ਯੂਪੀ ਗੇਟ ''ਤੇ ਬੈਠੇ ਹਨ।"

ਇਹ ਵੀ ਪੜ੍ਹੋ-

  • Farmers Protest: ਬੁਰਾੜੀ ਮੈਦਾਨ ''ਚ ਪਹੁੰਚੋਂ ਹਰ ਮੰਗ ''ਤੇ ਦੂਜੇ ਹੀ ਦਿਨ ਗੱਲਬਾਤ ਲਈ ਤਿਆਰ - ਅਮਿਤ ਸ਼ਾਹ
  • Farmers Protest: ਅਮਿਤ ਸ਼ਾਹ ਦੇ ਗੱਲਬਾਤ ਦੇ ਸੱਦੇ ਬਾਰੇ ਕਿਸਾਨ ਅੱਜ ਲੈਣਗੇ ਫ਼ੈਸਲਾ
  • ਕਿਸਾਨ ਹਿਤੈਸ਼ੀ ਅਖਵਾਉਣ ਵਾਲਾ ਅਕਾਲੀ ਦਲ ਚੰਡੀਗੜ੍ਹ ਤੇ ਬਾਦਲ ਪਿੰਡ ਬੈਠਣ ਲਈ ਮਜ਼ਬੂਰ ਕਿਉਂ

ਹਰਿਆਣਾ ''ਚ ਕਿਸਾਨ ਆਗੂ ਸਣੇ ਹੋਰਨਾਂ ਖ਼ਿਲਾਫ਼ ਦੋ ਮਾਮਲੇ ਦਰਜ

ਹਰਿਆਣਾ ਦੇ ਕਰਨਾਲ ਵਿੱਚ ਭਾਰਤੀ ਕਿਸਾਨ ਸੰਘ ਦੇ ਮੁਖੀ ਗੁਰਨਾਮ ਸਿੰਘ ਚੜੂਨੀ ਅਤੇ ਹੋਰਨਾਂ ਦੇ ਖ਼ਿਲਾਫ਼ ਦੋ ਮਾਮਲੇ ਦਰਜ ਕੀਤੇ ਗਏ ਹਨ।

ਕਰਨਾਲ ਦੇ ਡੀਐੱਸਪੀ ਨੇ ਦੱਸਿਆ ਕਿ ਇਹ ਮਾਮਲੇ ਕਿਸਾਨਾਂ ਦੇ ਮੌਜੂਦਾ ਵਿਰੋਧ ਪ੍ਰਦਰਸ਼ਨ ਨਾਲ ਜੁੜੇ ਹੋਏ ਹਨ।

ਉਨ੍ਹਾਂ ਨੇ ਕਿਹਾ, "ਇਹ ਮਾਮਲੇ ਕਰਨਾਲ ਦੇ ਸਰਦਾਰ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੇ ਗਏ ਹਨ। ਮਾਮਲੇ ਵਿਰੋਧ ਪ੍ਰਦਰਸ਼ਨ ਦੌਰਾਨ ਨਿਯਮਾਂ ਦੇ ਉਲੰਘਣ ਨਾਲ ਜੁੜੇ ਹਨ।"

ਬੁਰਾੜੀ ਵਿੱਚ ਕਿਸਾਨਾਂ ਨਾਲ ਮਿਲੇ ਆਮ ਆਦਮੀ ਪਾਰਟੀ ਦੇ ਅਮਾਨਤੁੱਲਾਹ ਖ਼ਾਨ

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾਹ ਖ਼ਾਨ ਨੇ ਬੁਰਾੜੀ ਦੇ ਨਿਰੰਕਾਰੀ ਸਮਾਗਮ ਮੈਦਾਨ ਵਿੱਚ ਇਕੱਠੇ ਹੋਏ ਕਿਸਾਨਾਂ ਨਾਲ ਦੇਰ ਰਾਤ ਮੁਲਾਕਾਤ ਕੀਤੀ।

ਉਨ੍ਹਾਂ ਨੇ ਕਿਹਾ, "ਅਸੀਂ ਇਹ ਦੇਖਣ ਆਏ ਹਾਂ ਕਿ ਕਿਸਾਨਾਂ ਨੂੰ ਖਾਣ-ਪੀਣ ਜਾਂ ਰਹਿਣ ਦੀ ਕੋਈ ਦਿੱਕਤ ਨਾ ਹੋਵੇ। ਕਿਸਾਨ ਜਦੋਂ ਤੱਕ ਇੱਥੇ ਹਨ ਅਸੀਂ ਉਨ੍ਹਾਂ ਦਾ ਧਿਆਨ ਰੱਖਾਂਗੇ।"

ਇਸ ਤੋਂ ਪਹਿਲਾਂ ਦਿੱਲੀ ਦੀ ਆਮ ਆਦਮੀ ਪਾਰਟੀ ਸਕਰਾ ਨੇ ਸਟੇਡੀਅਮ ਨੂੰ ਅਸਥਾਈ ਜੇਲ੍ਹ ਵਿੱਚ ਤਬਦੀਲ ਕਰਨ ਤੋਂ ਕੇਂਦਰ ਸਰਕਾਰ ਦੀ ਗੁਜਾਰਿਸ਼ ਨੂੰ ਠੁਕਰਾ ਦਿੱਤਾ ਸੀ।

ਦਿੱਲੀ ਸਰਕਾਰ ਨੇ ਕਿਹਾ ਸੀ, "ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਸ਼ਾਂਤਮਈ ਹੈ। ਉਨ੍ਹਾਂ ਨੂੰ ਜੇਲ੍ਹ ਵਿੱਚ ਪਾਉਣਾ ਸਮੱਸਿਆ ਦਾ ਹੱਲ ਨਹੀਂ ਹੈ।"

ਅਮਿਤ ਸ਼ਾਹ ਦੇ ਸੱਦੇ ਬਾਰੇ ਕਿਸਾਨ ਅੱਜ ਲੈਣਗੇ ਫ਼ੈਸਲਾ

ਸਮਾਚਾਰ ਏਜੰਸੀ ਏਐੱਨਆਈ ਮੁਤਾਬਕ ਅਮਿਤ ਸ਼ਾਹ ਵੱਲੋਂ ਗੱਲਬਾਤ ਦੇ ਸੱਦੇ ਦਾ ਜਵਾਬ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਨੇ ਆਪਣੀ ਪ੍ਰਤਿਕਿਰਿਆ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਹੈ, "ਅਮਿਤ ਸ਼ਾਹ ਵੱਲੋਂ ਗੱਲਬਾਤ ਲਈ ਸ਼ਰਤ ਆਧਾਰਿਤ ਸੱਦਾ ਚੰਗੀ ਗੱਲ ਨਹੀਂ ਹੈ। ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਗੱਲਬਾਤ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ। ਅਸੀਂ ਬੈਠਕ ਕਰਾਂਗੇ ਅਤੇ ਇਸ ਬਾਰੇ ਫ਼ੈਸਲਾ ਲਵਾਂਗੇ।

https://twitter.com/ANI/status/1332711008448626688?s=08

ਦਰਅਸਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਧਰਨੇ ਲਈ ਤੈਅ ਥਾਂ ਤੇ ਪਹੁੰਣਗੇ ਤਾਂ ਅਗਲੇ ਹੀ ਦਿਨ ਭਾਰਤ ਸਰਕਾਰ ਉਨ੍ਹਾਂ ਦੇ ਨਾਲ ਗੱਲਬਾਤ ਕਰੇਗੀ।

ਇਹ ਵੀ ਪੜ੍ਹੋ:

  • ਇੰਦਰਾ ਨੂੰ ਗੋਲੀ ਮਾਰਨ ਮਗਰੋਂ ਜਦੋਂ ਬੇਅੰਤ ਸਿੰਘ ਸਤਵੰਤ ਸਿੰਘ ''ਤੇ ਚੀਕਿਆ
  • ਅਮਰੀਕੀ ਰਾਸ਼ਟਰਪਤੀ ਨੂੰ ਕਿੰਨੀ ਤਨਖ਼ਾਹ ਅਤੇ ਕਿਹੜੀਆਂ ਸਹੂਲਤਾਂ ਮਿਲਦੀਆਂ ਹਨ
  • ਪਿਤਾ ਦਾ ਪੁਲਿਸ ਮੁਕਾਬਲਾ ਬਣਾਉਣ ਵਾਲੇ ਪੁਲਿਸ ਅਫ਼ਸਰ ਨੂੰ ਜਦੋਂ ਧੀ ਮਿਲੀ

https://www.youtube.com/watch?v=JK9rtc-YUPY

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''777676b3-bd68-48cc-b157-9e32a917bd97'',''assetType'': ''STY'',''pageCounter'': ''punjabi.india.story.55118997.page'',''title'': ''Farmers Protest: ਪੰਜਾਬ ਦੇ ਕਿਸਾਨਾਂ ਦੇ ਸਮਰਥਨ ਲਈ ਯੂਪੀ ਦੇ ਕਿਸਾਨ ਪਹੁੰਚੇ ਦਿੱਲੀ ਬਾਰਡਰ'',''published'': ''2020-11-29T02:39:24Z'',''updated'': ''2020-11-29T02:39:24Z''});s_bbcws(''track'',''pageView'');