Farmers Protest: ਕਿਸਾਨਾਂ ਦੀ ਹਮਾਇਤ ਵਿੱਚ ਉਤਰੇ ਤਮਨਮਜੀਤ, ਪ੍ਰੀਤ ਕੌਰ ਗਿੱਲ ਸਣੇ ਹੋਰ ਕੌਮਾਂਤਰੀ ਆਗੂ; ਖਾਪ ਪੰਚਾਇਤਾਂ ਕਰਨਗੀਆਂ ਦਿੱਲੀ ਕੂਚ

11/30/2020 9:41:54 AM

"ਕੁੱਟਮਾਰ ਕਰਨ ਅਤੇ ਦਬਾਉਣ ਦੇਣ ਵਾਲੇ ਲੋਕਾਂ ਨੂੰ ਖਾਣਾ ਖਵਾਉਣ ਲਈ ਖਾਸ ਤਰ੍ਹਾਂ ਦੇ ਲੋਕਾਂ ਦੀ ਲੋੜ ਹੁੰਦੀ ਹੈ।"

ਇਹ ਕਹਿਣਾ ਹੈ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਜਿਨ੍ਹਾਂ ਨੇ ਪੰਜਾਬ ਸਣੇ ਭਾਰਤ ਦੇ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕੀਤਾ।

ਟਵੀਟ ਵਿੱਚ ਉਨ੍ਹਾਂ ਅੱਗੇ ਕਿਹਾ, "ਮੈਂ ਪੰਜਾਬ ਅਤੇ ਭਾਰਤ ਦੇ ਹੋਰ ਹਿੱਸਿਆਂ ਦੇ ਕਿਸਾਨਾਂ ਦੇ ਨਾਲ ਖੜ੍ਹਾ ਹਾਂ, ਜਿਸ ਵਿੱਚ ਸਾਡੇ ਪਰਿਵਾਰ ਅਤੇ ਦੋਸਤ ਵੀ ਸ਼ਾਮਲ ਹਨ, ਜੋ ਸ਼ਾਂਤਮਈ ਢੰਗ ਨਾਲ ਨਿੱਜੀਕਰਨ ਵਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।"

https://twitter.com/TanDhesi/status/1332775499022671873

ਇਹ ਵੀ ਪੜ੍ਹੋ:

  • ਪੰਜਾਬ ਦੇ ਫੌਜੀ ਦੇ ਪਰਿਵਾਰ ਨੂੰ ਆਖਰੀ ਸ਼ਬਦ: ''ਮੈਨੂੰ ਮਰਨ ਤੋਂ ਡਰ ਨਹੀਂ ਲੱਗਦਾ''
  • ਕੀ ਨੌਂ ਸਾਲਾਂ ਏਲਾ ਦੀ ਮੌਤ ਪ੍ਰਦੂਸ਼ਿਤ ਹਵਾ ਨਾਲ ਹੋਈ
  • Farmers Protest : ਖੱਟਰ ਸਮਰਥਕ ਵਿਧਾਇਕ ਸਣੇ ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਕੀਤਾ ਦਿੱਲੀ ਕੂਚ ਦਾ ਐਲਾਨ

ਯੂਕੇ ਦੀ ਐੱਮਪੀ ਪ੍ਰੀਤ ਕੌਰ ਗਿੱਲ ਨੇ ਵੀ ਕਿਸਾਨਾਂ ''ਤੇ ਮਾਰੀਆਂ ਗਈਆਂ ਪਾਣੀ ਦੀਆਂ ਬੁਛਾੜਾਂ ਤੇ ਹੰਝੂ ਗੈਸ ਦੇ ਗੋਲਿਆਂ ਦੀ ਵਰਤੋਂ ਦੀ ਨਿੰਦਾ ਕੀਤੀ।

ਉਨ੍ਹਾਂ ਟਵੀਟ ਕੀਤਾ, "ਦਿੱਲੀ ਤੋਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਹਾਮਣੇ ਆਈਆਂ ਹਨ। ਰੋਜ਼ੀ-ਰੋਟੀ ''ਤੇ ਅਸਰ ਪਾਉਣ ਵਾਲੇ ਵਿਵਾਦਤ ਕਾਨੂੰਨਾਂ ਖਿਲਾਫ਼ ਕਿਸਾਨ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਹਨ। ਉਨ੍ਹਾਂ ਨੂੰ ਚੁੱਪ ਕਰਾਉਣ ਲਈ ਪਾਣੀ ਦੀਆਂ ਬੁਛਾੜਾਂ ਅਤੇ ਹੰਝੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ।"

https://twitter.com/PreetKGillMP/status/1332650495433994240

ਕੈਨੇਡਾ ਦੇ ਐੱਨਡੀਪੀ ਆਗੂ ਜਗਮੀਤ ਸਿੰਘ ਨੇ ਕਿਸਾਨਾਂ ਦਾ ਸਮਰਥਨ ਕਰਨ ਦਾ ਦਾਅਵਾ ਕੀਤਾ ਹੈ।

ਉਨ੍ਹਾਂ ਨੇ ਟਵੀਟ ਕੀਤਾ, "ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਵਾਲੇ ਕਿਸਾਨਾਂ ਖਿਲਾਫ਼ ਭਾਰਤ ਸਰਕਾਰ ਵਲੋਂ ਕੀਤੀ ਜਾ ਰਹੀ ਹਿੰਸਾ ਹੈਰਨ ਕਰਨ ਵਾਲੀ ਹੈ। ਮੈਂ ਪੰਜਾਬ ਅਤੇ ਪੂਰੇ ਭਾਰਤ ਦੇ ਕਿਸਾਨਾਂ ਪ੍ਰਤੀ ਡਟ ਕੇ ਖੜ੍ਹਾ ਹਾਂ। ਮੈਂ ਭਾਰਤ ਸਰਕਾਰ ਨੂੰ ਹਿੰਸਾ ਦੀ ਥਾਂ ਸ਼ਾਂਤਮਈ ਤਰੀਕੇ ਨਾਲ ਗੱਲਬਾਤ ਦੀ ਅਪੀਲ ਕਰਦਾ ਹਾਂ।

https://twitter.com/theJagmeetSingh/status/1332755433300373507

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

https://www.youtube.com/watch?v=xWw19z7Edrs

ਦਰਅਸਲ ਉਹ ਕੈਨੇਡਾ ਦੇ ਐੱਮਪੀ ਜੈਕ ਹੈਰਿਸ ਦੇ ਟਵੀਟ ਦਾ ਜਵਾਬ ਦੇ ਰਹੇ ਸਨ।

ਜੈਕ ਹੈਰਿਸ ਨੇ ਟਵੀਟ ਕੀਤਾ ਸੀ, "ਰੋਜ਼ੀ-ਰੋਟੀ ਖ਼ਤਰੇ ਵਿੱਚ ਪਾਉਣ ਵਾਲੇ ਨਵੇਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ''ਤੇ ਭਾਰਤ ਸਰਕਾਰ ਦੇ ਦਮਨ ਨੂੰ ਦੇਖ ਕੇ ਅਸੀਂ ਹੈਰਾਨ ਹਾਂ। ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੀ ਵਰਤੋਂ ਕਰਨ ਦੀ ਥਾਂ ਭਾਰਤ ਸਰਕਾਰ ਨੂੰ ਕਿਸਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਦੀ ਲੋੜ ਹੈ।"

ਇਹ ਵੀ ਪੜ੍ਹੋ:-

  • ਤਿੰਨੋ ਖੇਤੀ ਕਾਨੂੰਨਾਂ ''ਚੋਂ ਕੰਟਰੈਕਟ ਫਾਰਮਿੰਗ ਕੀ ਹੈ ਅਤੇ ਸਮਝਣਾ ਕਿਉਂ ਜ਼ਰੂਰੀ
  • ਕਿਸਾਨ ਹਿਤੈਸ਼ੀ ਅਖਵਾਉਣ ਵਾਲਾ ਅਕਾਲੀ ਦਲ ਚੰਡੀਗੜ੍ਹ ਤੇ ਬਾਦਲ ਪਿੰਡ ਬੈਠਣ ਲਈ ਮਜਬੂਰ ਕਿਉਂ
  • ਕੀ ਖੇਤੀ ਕਾਨੂੰਨ ਨੂੰ ਸੂਬਾ ਸਰਕਾਰਾਂ ਆਪਣੇ ਪੱਧਰ ’ਤੇ ਰੱਦ ਕਰ ਸਕਦੀਆਂ ਹਨ

ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਵੀ ਕਿਹਾ ਕਿ ਭਾਰਤ ਵਿੱਚ ਸ਼ਾਂਤਮਈ ਮੁਜ਼ਾਹਰਾ ਕਰਨ ਵਾਲੇ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੁੱਖ ਦੇਣ ਵਾਲੀ ਹੈ।

ਉਨ੍ਹਾਂ ਟਵੀਟ ਕੀਤਾ, "ਭਾਰਤ ਵਿੱਚ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨਾਲ ਬੇਰਹਿਮੀ ਕਰਨ ਦੀਆਂ ਖ਼ਬਰਾਂ ਬਹੁਤ ਪ੍ਰੇਸ਼ਾਨ ਕਰਨ ਵਾਲੀਆਂ ਹਨ। ਮੇਰੇ ਚੋਣ ਖੇਤਰ ਦੇ ਬਹੁਤ ਸਾਰੇ ਲੋਕਾਂ ਦੇ ਪਰਿਵਾਰ ਉੱਥੇ ਹਨ ਅਤੇ ਉਹ ਆਪਣੇ ਰਿਸ਼ਤੇਦਾਰਾਂ ਦੀ ਸੁਰੱਖਿਆ ਲਈ ਚਿੰਤਤ ਹਨ।"

"ਸਿਹਤਮੰਦ ਲੋਕਤੰਤਰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਦਿੰਦੇ ਹਨ। ਮੈਂ ਇਸ ਵਿੱਚ ਸ਼ਾਮਲ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਬੁਨਿਆਦੀ ਅਧਿਕਾਰ ਨੂੰ ਕਾਇਮ ਰੱਖਣ।

https://twitter.com/HarjitSajjan/status/1332810642684784650

ਇੰਗਲੈਂਡ ਦੇ ਸਾਬਕਾ ਕ੍ਰਿਕਟ ਖਿਡਾਰੀ ਮੌਂਟੀ ਪਨੇਸਰ ਨੇ ਵੀ ਭਾਜਪਾ ਅਤੇ ਪੀਐੱਮ ਮੋਦੀ ਨੂੰ ਟੈਗ ਕਰਕੇ ਟਵੀਟ ਕੀਤਾ।

"ਕੀ ਹੋਵੇਗਾ ਜੇ ਖਰੀਦਦਾਰ ਕਹੇ ਕਿ ਇਕਰਾਰਨਾਮਾ ਪੂਰਾ ਨਹੀਂ ਹੋ ਸਕਦਾ ਹੈ ਕਿਉਂਕਿ ਫਸਲਾਂ ਦੀ ਕੁਆਲਟੀ ਉਹ ਨਹੀਂ ਹੈ ਜਿਸ ''ਤੇ ਅਸੀਂ ਸਹਿਮਤ ਹੋਏ ਸੀ। ਫਿਰ ਕਿਸਾਨ ਕੋਲ ਕੋਈ ਰਾਹ ਬਚੇਗਾ? ਕੀਮਤ ਤੈਅ ਕਰਨ ਦਾ ਕੋਈ ਜ਼ਿਕਰ ਨਹੀਂ ਹੈ??!!"

https://twitter.com/MontyPanesar/status/1332729715090731008

ਇਹ ਵੀ ਪੜ੍ਹੋ:

  • ਜਦੋਂ ਸਿੱਖ ਰੈਜੀਮੈਂਟ ਨੂੰ ਨਿਸ਼ਾਨਾ ਬਣਾਉਂਦੇ ਪਾਕਿਸਤਾਨੀ ਜਹਾਜ਼ਾਂ ਦੀ ਹਿੰਦੁਸਤਾਨੀ ਜਹਾਜ਼ਾਂ ਨਾਲ ਮੁਠਭੇੜ ਹੋਈ
  • ਅਮਰੀਕਾ ’ਚ ਦਹਾਕਿਆਂ ਬਾਅਦ ਇੱਕ ਔਰਤ ਨੂੰ ਇਸ ਲਈ ਦਿੱਤੀ ਜਾ ਰਹੀ ਹੈ ਮੌਤ ਦੀ ਸਜ਼ਾ
  • ਪਾਕਿਸਤਾਨੀ ਪੰਜਾਬ ਦੀਆਂ 2 ''ਭੈਣਾਂ'' ਜੋ ਸੈਕਸ ਬਦਲਾਉਣ ਤੋਂ ਬਾਅਦ ਹੁਣ ''ਭਰਾ'' ਬਣ ਗਈਆਂ

https://www.youtube.com/watch?v=u604_Razt7o

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''54bdafc9-e6b1-462c-b3e1-79473b6ba2fb'',''assetType'': ''STY'',''pageCounter'': ''punjabi.india.story.55126529.page'',''title'': ''Farmers Protest: ਕਿਸਾਨਾਂ ਦੀ ਹਮਾਇਤ ਵਿੱਚ ਉਤਰੇ ਤਮਨਮਜੀਤ, ਪ੍ਰੀਤ ਕੌਰ ਗਿੱਲ ਸਣੇ ਹੋਰ ਕੌਮਾਂਤਰੀ ਆਗੂ; ਖਾਪ ਪੰਚਾਇਤਾਂ ਕਰਨਗੀਆਂ ਦਿੱਲੀ ਕੂਚ'',''published'': ''2020-11-30T03:58:53Z'',''updated'': ''2020-11-30T03:58:53Z''});s_bbcws(''track'',''pageView'');