Farmers Protest: ਕੇਂਦਰ ਵੱਲੋਂ ਗੱਲਬਾਤ ਲਈ ਸੱਦੇ ਬਾਰੇ ਕਿਸਾਨਾਂ ਨੇ ਕੀ ਕਿਹਾ

12/01/2020 9:26:57 AM

ਸੈਂਕੜੇ ਕਿਸਾਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀ ਸਰਹੱਦ ਉੱਤੇ ਡਟੇ ਹੋਏ ਹਨ, ਇਸ ਵਿਚਾਲੇ ਕੇਂਦਰ ਸਰਕਾਰ ਨੇ ਅੱਜ ਯਾਨਿ ਮੰਗਲਵਾਰ ਨੂੰ ਤੈਅ ਤਰੀਕ 3 ਦਸੰਬਰ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ।

ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਯੂਨੀਅਨਾਂ ਨੂੰ ਗੱਲਬਾਤ ਲਈ ਅੱਜ ਦੁਪਹਿਰੇ ਤਿੰਨ ਵਜੇ ਸੱਦਿਆ ਹੈ।

ਪਰ ਕਿਸਾਨਾਂ ਨੇ ਇਹ ਕਹਿ ਇਸ ਸੱਦੇ ਨੂੰ ਰੱਦ ਕਰ ਦਿੱਤਾ ਹੈ ਕਿ ਸਰਕਾਰ ਪੂਰੇ ਦੇਸ਼ ਦੀਆਂ ਜਥੇਬੰਦੀਆਂ ਗੱਲਬਾਤ ਲਈ ਬੁਲਾਏ।

ਇਹ ਵੀ ਪੜ੍ਹੋ-

  • ਮੋਦੀ ਸਰਕਾਰ ਨੂੰ ਕਿਸਾਨਾਂ ਦੀ ਐਮਐਸਪੀ ਦੀ ਮੰਗ ਮੰਨਣ ਵਿੱਚ ਕੀ ਦਿੱਕਤ ਹੈ
  • ਪੰਜਾਬ ਦੇ ਖਿਡਾਰੀ ਨਿਤਰੇ ਕਿਸਾਨਾਂ ਦੇ ਹੱਕ ਵਿੱਚ, ਕੀਤਾ ''ਐਵਾਰਡ ਵਾਪਸੀ'' ਦਾ ਐਲਾਨ
  • ਕਿਸਾਨਾਂ ਨੂੰ ਧੋਖੇ ਤੋਂ ਬਚਾਉਣ ਲਈ ਨਵੇਂ ਖੇਤੀ ਕਾਨੂੰਨ ਬਣਾਏ ਗਏ ਹਨ: ਮੋਦੀ

ਸਮਾਚਾਰ ਏਜੰਸੀ ਏਐੱਨਆਈ ਮੁਤਾਬਕ, ਪੰਜਾਬ ਕਿਸਾਨ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਨੇ ਕਿਹਾ, "ਦੇਸ਼ ਵਿਚ 500 ਤੋਂ ਵੱਧ ਕਿਸਾਨ ਜਥੇਬੰਦੀਆਂ ਹਨ। ਸਰਕਾਰ ਨੇ ਸਿਰਫ਼ 32 ਨੂੰ ਹੀ ਬੁਲਾਇਆ ਹੈ।"

"ਬਾਕੀਆਂ ਨੂੰ ਸਰਕਾਰ ਨੇ ਨਹੀਂ ਬੁਲਾਇਆ, ਜਦੋਂ ਤੱਕ ਸਾਰੇ ਸੰਗਠਨਾਂ ਨੂੰ ਨਹੀਂ ਬੁਲਾਇਆ ਜਾਂਦਾ, ਅਸੀਂ ਗੱਲਬਾਤ ਲਈ ਨਹੀਂ ਜਾਵਾਂਗੇ।"

https://twitter.com/ANI/status/1333592165134467074

ਕੇਂਦਰ ਨੇ ਅੱਜ ਗੱਲਬਾਤ ਕਰਨ ਲਈ ਦਿੱਤਾ ਸੀ ਸੱਦਾ

ਖੇਤੀ ਮੰਤਰਾਲੇ ਦੇ ਜਨਰਲ ਸਕੱਤਰ ਸੰਜੇ ਅਗਰਵਾਲ ਨੇ ਇੱਕ ਚਿੱਠੀ ਜਾਰੀ ਕਰ ਕੇ ਕਿਸਾਨ ਯੂਨੀਅਨ ਦੇ ਨੇਤਾਵਾਂ ਨੂੰ ਭਾਰਤ ਸਰਕਾਰ ਦੇ ਮੰਤਰੀਆਂ ਦੀ ਉੱਚ ਪੱਧਰੀ ਕਮੇਟੀ ਨਾਲ ਗੱਲਬਾਤ ਲਈ ਦਿੱਲੀ ਦੇ ਵਿਗਿਆਨ ਭਵਨ ਵਿੱਚ ਬੁਲਾਇਆ ਸੀ।

BBC
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ

ਖੇਤੀ ਮੰਤਰਾਲੇ ਨੇ ਕੁੱਲ 32 ਜਥੇਬੰਦੀਆਂ ਅਤੇ ਉਨ੍ਹਾਂ ਦੇ ਆਗੂਆਂ ਨੂੰ ਗੱਲਬਾਤ ਲਈ ਸੱਦਿਆ ਹੈ।

https://www.youtube.com/watch?v=xWw19z7Edrs&t=1s

ਬੀਤੇ ਦਿਨ ਦਾ ਹਾਲ

  • ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਿੱਲੀ ਦੇ ਬਾਰਡਰ ਉੱਤੇ ਡਟੇ ਰਹੇ, ਕਿਸਾਨਾਂ ਨੇ ਸਰਕਾਰ ਦਾ ਬਿਨਾਂ ਸ਼ਰਤ ਗੱਲਬਾਤ ਦਾ ਸੱਦਾ ਪ੍ਰਵਾਨ ਕੀਤਾ ਹੈ
  • ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀ ਮੰਤਰੀ ਨਰਿੰਦਰ ਸਿੰਘ ਸਾਰਾ ਦਿਨ ਬੈਠਕਾਂ ਕਰਕੇ ਮਸਲੇ ਦਾ ਹੱਲ ਲੱਭਦੇ ਰਹੇ
  • ਵਾਰਾਣਸੀ ਵਿੱਚ ਨਰਿੰਦਰ ਮੋਦੀ ਨੇ ਕਿਹਾ ਖੇਤੀ ਕਾਨੂੰਨਾਂ ਖ਼ਿਲਾਫ਼ ਝੂਠ ਫੈਲਾਇਆ ਜਾ ਰਿਹਾ ਹੈ।
  • ਕਿਸਾਨਾਂ ਨੇ ਕਿਹਾ ਕਿ ਸਰਕਾਰ ਜੋ ਕਿਸਾਨ ਸੰਘਰਸ਼ ਬਾਰੇ ਕੇਂਦਰ ਸਰਕਾਰ ਝੂਠਾ ਪ੍ਰਚਾਰ ਕਰ ਰਹੀ ਸੀ ਉਸ ਦਾ ਪਰਦਾਫਾਸ਼ ਹੋ ਗਿਆ ਹੈ।
  • ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਸੂਬੇ ਦੇ ਪੰਜੋਖੜਾ ਵਿੱਚ ਕਾਲੇ ਝੰਡੇ ਦਿਖਾਏ ਗਏ ਅਤੇ ਨਾਅਰੇਬਾਜ਼ੀ ਕੀਤੀ ਗਈ।
  • ਕਿਸਾਨਾਂ ਨੇ ਗੁਰੂ ਨਾਨਕ ਦੇਵ ਦਾ 551ਵਾਂ ਪ੍ਰਕਾਸ਼ ਉਤਸਵ ਸੜ੍ਹਕਾਂ ਉੱਤੇ ਮਨਾਇਆ ਅਤੇ ਦੀਪਮਾਲਾ ਕੀਤੀ।
  • ਕਿਸਾਨਾਂ ਨੂੰ ਕੈਨੇਡਾ ਦੇ ਫੈਡਰਲ ਮੰਤਰੀ ਸੱਜਣ ਸਿੰਘ, ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਢੇਸੀ, ਪ੍ਰੀਤੀ ਗਿੱਲ ਸਣੇ ਹੋਰ ਕਈ ਮੁਲਕਾਂ ਦੇ ਪੰਜਾਬੀ ਮੂਲ ਦੇ ਸਿਆਸਦਾਨ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਹਨ।
  • ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਪਿੰਡਾਂ ਵਿੱਚ ਬੈਠਕਾਂ ਕੀਤੀਆਂ ਅਤੇ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ
  • ਪੰਜਾਬ ਵਿੱਚ ਵੀ ਕਿਸਾਨਾਂ ਦੀਆਂ ਰੈਲੀਆਂ ਅਤੇ ਮੁਜ਼ਾਹਰੇ ਉਵੇਂ ਹੀ ਜਾਰੀ ਹੈ ਜਿਵੇਂ ਦਿੱਲੀ ਕੂਚ ਤੋਂ ਪਹਿਲਾਂ ਚੱਲ ਰਹੇ ਸਨ।

ਇਹ ਵੀ ਪੜ੍ਹੋ:

  • ਇੰਦਰਾ ਨੂੰ ਗੋਲੀ ਮਾਰਨ ਮਗਰੋਂ ਜਦੋਂ ਬੇਅੰਤ ਸਿੰਘ ਸਤਵੰਤ ਸਿੰਘ ''ਤੇ ਚੀਕਿਆ
  • ਅਮਰੀਕੀ ਰਾਸ਼ਟਰਪਤੀ ਨੂੰ ਕਿੰਨੀ ਤਨਖ਼ਾਹ ਅਤੇ ਕਿਹੜੀਆਂ ਸਹੂਲਤਾਂ ਮਿਲਦੀਆਂ ਹਨ
  • ਪਿਤਾ ਦਾ ਪੁਲਿਸ ਮੁਕਾਬਲਾ ਬਣਾਉਣ ਵਾਲੇ ਪੁਲਿਸ ਅਫ਼ਸਰ ਨੂੰ ਜਦੋਂ ਧੀ ਮਿਲੀ

https://www.youtube.com/watch?v=34VJTIolr-o

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''a2a0fe98-ae85-451b-9bfa-2d6560d66673'',''assetType'': ''STY'',''pageCounter'': ''punjabi.india.story.55141011.page'',''title'': ''Farmers Protest: ਕੇਂਦਰ ਵੱਲੋਂ ਗੱਲਬਾਤ ਲਈ ਸੱਦੇ ਬਾਰੇ ਕਿਸਾਨਾਂ ਨੇ ਕੀ ਕਿਹਾ'',''published'': ''2020-12-01T03:55:30Z'',''updated'': ''2020-12-01T03:55:30Z''});s_bbcws(''track'',''pageView'');