Farmers Protest: ਟਰੂਡੋ ਸਣੇ ਇੰਟਰਨੈਸ਼ਨਲ ਆਗੂਆਂ ਤੇ ਮੀਡੀਆ ਕਿਸਾਨ ਸੰਘਰਸ਼ ਬਾਰੇ ਕੀ ਕਹਿ ਤੇ ਲਿਖ ਰਿਹਾ

12/01/2020 6:26:58 PM

ਪੰਜਾਬ-ਹਰਿਆਣਾ ਅਤੇ ਹੋਰ ਸੂਬਿਆਂ ਦੇ ਕਿਸਾਨਾਂ ਦੇ ਸੰਘਰਸ਼ ਦੀ ਚਰਚਾ ਕੌਮਾਂਤਰੀ ਪ੍ਰੈਸ ਅਤੇ ਵਿਦੇਸ਼ਾਂ ਦੇ ਆਗੂਆਂ ਦੇ ਵਿਚਕਾਰ ਹੋਣ ਲੱਗੀ ਹੈ।

ਅਮਰੀਕਾ ਦੇ ''ਦਿ ਨਿਊਯਾਰਕ ਟਾਈਮਜ਼'' ਅਤੇ ਲੰਡਨ ਦੇ ''ਦਿ ਗਾਰਡਿਅਨ'' ਸਣੇ ਹੋਰ ਕੌਮਾਂਤਰੀ ਪ੍ਰੈਸ ਨੇ ਕਿਸਾਨਾਂ ਦੇ ਸੰਘਰਸ਼ ਬਾਰੇ ਰਿਪੋਰਟਾਂ ਨੂੰ ਪ੍ਰਮੁੱਖਤਾ ਨਾਲ ਵਿਖਾਇਆ ਹੈ।

ਦੂਜੇ ਪਾਸੇ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ, ਰੱਖਿਆ ਮੰਤਰੀ ਸੱਜਣ ਸਿੰਘ, ਐੱਨਡੀਪੀ ਦੇ ਕੌਮੀ ਪ੍ਰਧਾਨ ਜਗਮੀਤ ਸਿੰਘ ਅਤੇ ਕੈਨੇਡਾ ਤੇ ਬ੍ਰਿਟੇਨ ਦੇ ਕਈ ਸੰਸਦ ਮੈਂਬਰਾਂ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਪੁਲਿਸ ਤੇ ਪ੍ਰਸ਼ਾਸਨ ਦੇ ਰਵੈਇਏ ''ਤੇ ਸਵਾਲ ਚੁੱਕੇ ਹਨ।

ਇਹ ਵੀ ਪੜ੍ਹੋ

  • Farmers Protest: ਕੇਂਦਰ ਨਾਲ ਕਿਸਾਨ ਕਿਹੜੀਆਂ ਮੰਗਾਂ ਉੱਤੇ ਕਰ ਰਹੇ ਹਨ ਚਰਚਾ
  • ''ਜੇ ਦਿੱਲੀ ਗਿਆ ਹੈ ਤਾਂ ਹੱਕ ਲੈ ਕੇ ਪਰਤੀਂ, ਖਾਲੀ ਹੱਥ ਨਹੀਂ'' - ਮਾਂ ਦਾ ਪੁੱਤਰ ਨੂੰ ਸੁਨੇਹਾ
  • ਮੋਦੀ ਸਰਕਾਰ ਦੇ ''ਸਿਖਾਂ ਨਾਲ ਖ਼ਾਸ ਰਿਸ਼ਤੇ'' ਬਾਰੇ ਕੀ ਕਹਿ ਰਹੀ ਹੈ ਇਹ ਬੁਕਲੇਟ

ਕੀ ਕਹਿ ਰਹੀ ਹੈ ਕੌਮਾਂਤਰੀ ਪ੍ਰੈਸ

''ਦਿ ਨਿਊਯਾਰਕ ਟਾਈਮਜ਼'' ਦੀ ਰਿਪੋਰਟ ''ਚ ਲਿਖਿਆ ਹੈ ਕਿ ਸੋਮਵਾਰ ਨੂੰ ਜਿਨ੍ਹਾਂ ਕਿਸਾਨਾਂ ਨਾਲ ਉਨ੍ਹਾਂ ਨੇ ਗੱਲਬਾਤ ਕੀਤੀ, ਉਨ੍ਹਾਂ ਕਿਸਾਨਾਂ ਨੂੰ ਡਰ ਹੈ ਕਿ ਪੀਐੱਮ ਮੋਦੀ ਦੇ ਖ਼ਾਸ ਮੁਕੇਸ਼ ਅੰਬਾਨੀ ਅਤੇ ਗੌਤਮ ਅਡਾਨੀ ਵਰਗੇ ਕਾਰਪੋਰੇਟਾਂ ਦੇ ਹੱਥ ਕਿਸਾਨੀ ਦੀ ਕਮਾਂਡ ਚਲੀ ਜਾਵੇਗੀ।

ਹਾਲਾਂਕਿ ਪੀਐੱਮ ਮੋਦੀ ਨੇ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਆਪਣੇ ਮਹੀਨੇਵਾਰ ਪ੍ਰੋਗਰਾਮ ''ਮਨ ਕੀ ਬਾਤ'' ''ਚ ਕਿਹਾ ਕਿ ਇਹ ਖੇਤੀ ਕਾਨੂੰਨ ਕਿਸਾਨਾਂ ਲਈ ਨਵੇਂ ਵਿਕਲਪ ਲੈਕੇ ਆਉਣਗੇ।

ਕਿਸਾਨ ਸ਼ੁਰੂ ਤੋਂ ਹੀ ਇਨ੍ਹਾਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਨਵੇਂ ਕਾਨੂੰਨ ਉਨ੍ਹਾਂ ਦੀ ਹੋਂਦ ਅਤੇ ਉਨ੍ਹਾਂ ਦੇ ਮੁੱਢਲੇ ਅਧਿਕਾਰਾਂ ''ਤੇ ਖ਼ਤਰਾ ਹਨ। ਜਦਕਿ ਕਈ ਆਰਥਿਕ ਮਾਮਲਿਆਂ ਅਤੇ ਖ਼ੇਤੀ ਦੇ ਮਾਹਰ ਕਿਸਾਨਾਂ ਦੀ ਐਮਐਸਪੀ ਨੂੰ ਲੈਕੇ ਮੰਗ ਦਾ ਸਮਰਥਨ ਕਰ ਰਹੇ ਹਨ।

ਰਿਪੋਰਟ ''ਚ ਲਿਖਿਆ, "ਮੋਦੀ ਦੀ ਪਾਰਟੀ ਅਤੇ ਸੱਜੇ ਪੱਖੀ ਨਿਊਜ਼ ਚੈਨਲ ਨੇ ਕਿਸਾਨਾਂ ਦੇ ਸੰਘਰਸ਼ ਨੂੰ "ਦੇਸ਼ ਵਿਰੋਧੀ" ਆਖਿਆ ਹੈ।"

ਨਾਲ ਹੀ ਅਖ਼ਬਾਰ ''ਚ ਲਿਖਿਆ ਗਿਆ ਕਿ ਇਹ ਹੀ ਇਲਜ਼ਾਮ ਉਨ੍ਹਾਂ ਮੁਸਲਿਮ ਪ੍ਰਦਰਸ਼ਨਕਾਰੀਆਂ ''ਤੇ ਵੀ ਲੱਗੇ ਸਨ ਜਦੋਂ ਉਹ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਰਹੇ ਸਨ।

''ਦਿ ਗਾਰਡਿਅਨ ਲੰਡਨ'' ਦੀ ਇੱਕ ਰਿਪੋਰਟ ਵਿੱਚ ਕਿਸਾਨੀ ਸੰਘਰਸ਼ ਬਾਰੇ ਲਿਖਿਆ ਕਿ ਜਿਵੇਂ ਹੀ ਕਿਸਾਨ ਦਿੱਲੀ ਵੱਲ ਕੂਚ ਕਰਨ ਲੱਗੇ, ਕੁਝ ਤਾਂ ਦਿੱਲੀ ਵੱਲ ਨੂੰ ਵੱਧ ਗਏ ਪਰ ਵੱਡੀ ਗਿਣਤੀ ''ਚ ਕਿਸਾਨਾਂ ਨੂੰ ਮੁੱਖ ਬਾਰਡਰਾਂ ''ਤੇ ਬੈਰੀਕੇਡ ਲਗਾ ਕੇ ਜਾਂ ਕੰਟੀਲੀ ਤਾਰਾਂ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ।

ਕਿਸਾਨਾਂ ਨੇ ਦਿੱਲੀ ਨਾਲ ਲੱਗਦੇ ਮੁੱਖ ਮਾਰਗਾਂ ''ਤੇ ਆਪਣੇ ਡੇਰੇ ਲਾ ਲਏ ਹਨ ਅਤੇ ਖਾਣ-ਪੀਣ ਨੂੰ ਲੈ ਕੇ ਮਹੀਨਿਆਂ ਦੀ ਤਿਆਰੀ ਕਰਕੇ ਉਹ ਆਏ ਹਨ।

ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਨਾ ਸਿਰਫ਼ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਅਥਰੂ ਗੈਸ ਦੇ ਗੋਲੇ ਛੱਡੇ, ਬਲਕਿ ਜ਼ਮੀਨ ਪੁੱਟ ਕੇ ਉਨ੍ਹਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਵੀ ਕੀਤੀ।

ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕੀ ਕਿਹਾ

ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ....ਦੁਨੀਆਂ ਦੇ ਪਹਿਲੇ ਅਜਿਹੇ ਪ੍ਰਧਾਨਮੰਤਰੀ ਹਨ ਜਿਨ੍ਹਾਂ ਨੇ ਕਿਸਾਨਾਂ ਦੇ ਅੰਦੋਲਨ ''ਤੇ ਆਪਣੀ ਰਾਇ ਰੱਖੀ ਹੈ।

ਗੁਰੂ ਨਾਨਕ ਦੇਵ ਦੇ 551ਵੇਂ ਪ੍ਰਕਾਸ਼ਪੂਰਬ ਮੌਕੇ ਇੱਕ ਆਨਲਾਈਨ ਈਵੈਂਟ ਦੌਰਾਨ ਜਸਟਿਨ ਟਰੂਡੋ ਨੇ ਕਿਹਾ, "ਭਾਰਤ ਤੋਂ ਕਿਸਾਨਾਂ ਦੇ ਅੰਦੋਲਨ ਦੀ ਖ਼ਬਰ ਮਿਲ ਰਹੀ ਹੈ। ਹਾਲਾਤ ਤਣਾਅਪੂਰਨ ਹਨ ਅਤੇ ਅਸੀਂ ਆਪਣੇ ਪਰਿਵਾਰਾਂ ਅਤੇ ਦੋਸਤਾਂ ਬਾਰੇ ਚਿੰਤਤ ਹਾਂ। ਮੈਂ ਤੁਹਾਨੂੰ ਦੱਸ ਦਵਾਂ ਕਿ ਕੈਨੇਡਾ ਸ਼ਾਤਮਈ ਵਿਰੋਧ ਦੇ ਅਧਿਕਾਰਾਂ ਦੀ ਰੱਖਿਆ ਲਈ ਹਮੇਸ਼ਾ ਖੜਾ ਹੈ।"

https://www.instagram.com/p/CIPZ1UeDbsM/

ਹਾਲਾਂਕਿ ਟਰੂਡੋ ਦੇ ਇਸ ਬਿਆਨ ''ਤੇ ਸ਼ਿਵ ਸੇਨਾ ਲੀਡਰ ਪ੍ਰਿਅੰਕਾ ਚਤੁਰਵੇਦੀ ਨੇ ਉਨ੍ਹਾਂ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ''ਚ ਦਖ਼ਲਅੰਦਾਜ਼ੀ ਨਾ ਕਰਨ ਦੀ ਸਲਾਹ ਦਿੱਤੀ ਹੈ ਅਤੇ ਪੀਐੱਮ ਮੋਦੀ ਨੂੰ ਵੀ ਜਲਦੀ ਕੁਝ ਹੱਲ ਕੱਢਣ ਲਈ ਕਿਹਾ ਹੈ।

https://twitter.com/priyankac19/status/1333670909153058818?s=20

https://www.youtube.com/watch?v=xWw19z7Edrs&t=1s

ਇਸ ਤੋਂ ਇਲਾਵਾ ਕੈਨੇਡਾ ਦੇ ਐੱਨਡੀਪੀ ਦੇ ਕੌਮੀ ਪ੍ਰਧਾਨ ਤੇ ਸੰਸਦ ਮੈਂਬਰ ਜਗਮੀਤ ਸਿੰਘ ਨੇ ਕਿਸਾਨਾਂ ਦਾ ਸਮਰਥਨ ਕੀਤਾ ਹੈ।

ਉਨ੍ਹਾਂ ਨੇ ਟਵੀਟ ਕੀਤਾ, "ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਵਾਲੇ ਕਿਸਾਨਾਂ ਖਿਲਾਫ਼ ਭਾਰਤ ਸਰਕਾਰ ਵਲੋਂ ਕੀਤੀ ਜਾ ਰਹੀ ਹਿੰਸਾ ਹੈਰਾਨ ਕਰਨ ਵਾਲੀ ਹੈ। ਮੈਂ ਪੰਜਾਬ ਅਤੇ ਪੂਰੇ ਭਾਰਤ ਦੇ ਕਿਸਾਨਾਂ ਨਾਲ ਡਟ ਕੇ ਖੜ੍ਹਾ ਹਾਂ। ਮੈਂ ਭਾਰਤ ਸਰਕਾਰ ਨੂੰ ਹਿੰਸਾ ਦੀ ਥਾਂ ਸ਼ਾਂਤਮਈ ਤਰੀਕੇ ਨਾਲ ਗੱਲਬਾਤ ਦੀ ਅਪੀਲ ਕਰਦਾ ਹਾਂ।"

https://twitter.com/thejagmeetsingh/status/1332755433300373507?s=21

ਦਰਅਸਲ ਉਹ ਕੈਨੇਡਾ ਦੇ ਐੱਮਪੀ ਜੈਕ ਹੈਰਿਸ ਦੇ ਟਵੀਟ ਦਾ ਜਵਾਬ ਦੇ ਰਹੇ ਸਨ।

ਜੈਕ ਹੈਰਿਸ ਨੇ ਟਵੀਟ ਕੀਤਾ ਸੀ, "ਰੋਜ਼ੀ-ਰੋਟੀ ਖ਼ਤਰੇ ਵਿੱਚ ਪਾਉਣ ਵਾਲੇ ਨਵੇਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ''ਤੇ ਭਾਰਤ ਸਰਕਾਰ ਦੇ ਦਮਨ ਨੂੰ ਦੇਖ ਕੇ ਅਸੀਂ ਹੈਰਾਨ ਹਾਂ। ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੀ ਵਰਤੋਂ ਕਰਨ ਦੀ ਥਾਂ ਭਾਰਤ ਸਰਕਾਰ ਨੂੰ ਕਿਸਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਦੀ ਲੋੜ ਹੈ।"

https://twitter.com/jackharrisndp/status/1332402743181504514?s=21

ਐਨਡੀਪੀ ਦੀ ਲੀਡਰ ਰੇਚਲ ਨੋਟਲੀ ਨੇ ਕਿਹਾ ਕਿ ਅਸੀਂ ਕਿਸਾਨਾਂ ਦਾ ਸਮਰਥਨ ਕਰਦੇ ਹਾਂ ਅਤੇ ਸਰਕਾਰ ਨਾਲ ਕਿਸਾਨਾਂ ਦੀ ਉਚਿਤ ਗੱਲਬਾਤ ਜ਼ਰੂਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਵਿਰੋਧ ਕਰਦੇ ਕਿਸਾਨਾਂ ਉੱਤੇ ਤਸ਼ੱਦਦ ਢਾਹਣਾ ਗਲਤ ਸੀ।

https://twitter.com/rachelnotley/status/1332773658855673860?s=21

ਐਨਡੀਪੀ ਲੀਡਰ ਗੁਰਰਤਨ ਸਿੰਘ ਦੀ ਵੀ ਇੱਕ ਵੀਡੀਓ ਖ਼ਾਸੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਕਿਸਾਨਾਂ ਨਾਲ ਹਰਿਆਣਾ ''ਚ ਹੋਈ ਕਾਰਵਾਈ ਦੀ ਗੱਲ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਸਾਰਿਆਂ ਦਾ ਢਿੱਡ ਭਰਨ ਵਾਲਿਆਂ ਨੂੰ ਇੱਜ਼ਤ ਮਿਲਣੀ ਚਾਹੀਦੀ ਹੈ, ਨਾ ਕਿ ਉਨ੍ਹਾਂ ''ਤੇ ਤਸ਼ਦੱਦ ਢਾਹੀ ਜਾਣੀ ਚਾਹੀਦੀ ਹੈ।

https://twitter.com/gurratansingh/status/1332438370992021505?s=21

ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਵੀ ਪੰਜਾਬ ਸਣੇ ਭਾਰਤ ਦੇ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕੀਤਾ।

ਉਨ੍ਹਾਂ ਕਿਹਾ, "ਕੁੱਟਮਾਰ ਕਰਨ ਅਤੇ ਦਬਾਉਣ ਵਾਲੇ ਲੋਕਾਂ ਨੂੰ ਖਾਣਾ ਖਵਾਉਣ ਲਈ ਖਾਸ ਤਰ੍ਹਾਂ ਦੇ ਲੋਕਾਂ ਦੀ ਲੋੜ ਹੁੰਦੀ ਹੈ।"

ਟਵੀਟ ਵਿੱਚ ਉਨ੍ਹਾਂ ਅੱਗੇ ਕਿਹਾ, "ਮੈਂ ਪੰਜਾਬ ਅਤੇ ਭਾਰਤ ਦੇ ਹੋਰ ਹਿੱਸਿਆਂ ਦੇ ਕਿਸਾਨਾਂ ਦੇ ਨਾਲ ਖੜ੍ਹਾ ਹਾਂ, ਜਿਸ ਵਿੱਚ ਸਾਡੇ ਪਰਿਵਾਰ ਅਤੇ ਦੋਸਤ ਵੀ ਸ਼ਾਮਲ ਹਨ, ਜੋ ਸ਼ਾਂਤਮਈ ਢੰਗ ਨਾਲ ਨਿੱਜੀਕਰਨ ਵਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।"

https://twitter.com/tandhesi/status/1332775499022671873?s=21

ਯੂਕੇ ਦੀ ਐੱਮਪੀ ਪ੍ਰੀਤ ਕੌਰ ਗਿੱਲ ਨੇ ਵੀ ਕਿਸਾਨਾਂ ''ਤੇ ਮਾਰੀਆਂ ਗਈਆਂ ਪਾਣੀ ਦੀਆਂ ਬੁਛਾੜਾਂ ਤੇ ਹੰਝੂ ਗੈਸ ਦੇ ਗੋਲਿਆਂ ਦੀ ਵਰਤੋਂ ਦੀ ਨਿੰਦਾ ਕੀਤੀ।

ਉਨ੍ਹਾਂ ਟਵੀਟ ਕੀਤਾ, "ਦਿੱਲੀ ਤੋਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਹਾਮਣੇ ਆਈਆਂ ਹਨ। ਰੋਜ਼ੀ-ਰੋਟੀ ''ਤੇ ਅਸਰ ਪਾਉਣ ਵਾਲੇ ਵਿਵਾਦਤ ਕਾਨੂੰਨਾਂ ਖਿਲਾਫ਼ ਕਿਸਾਨ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਹਨ। ਉਨ੍ਹਾਂ ਨੂੰ ਚੁੱਪ ਕਰਾਉਣ ਲਈ ਪਾਣੀ ਦੀਆਂ ਬੁਛਾੜਾਂ ਅਤੇ ਹੰਝੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ।"

https://twitter.com/PreetKGillMP/status/1332650495433994240?s=20

ਇਹ ਵੀ ਪੜ੍ਹੋ

  • ਕੀ ਖੇਤੀ ਕਾਨੂੰਨ ਨੂੰ ਬੇਅਸਰ ਕਰਨ ਲਈ ਪੂਰੇ ਪੰਜਾਬ ਨੂੰ ਮੰਡੀ ਐਲਾਨਿਆ ਜਾ ਸਕਦਾ ਹੈ
  • ਗੁਰਨਾਮ ਸਿੰਘ ਚੜੂਨੀ: ਹਰਿਆਣਾ ''ਚ ਕਿਸਾਨ ਅੰਦੋਲਨ ਦਾ ਚਿਹਰਾ ਬਣਿਆ ਆਗੂ ਕੌਣ ਹੈ
  • ਖੇਤੀ ਕਾਨੂੰਨਾਂ ’ਚ ਕੰਟਰੈਕਟ ਫਾਰਮਿੰਗ ਕਾਨੂੰਨ ਕੀ ਹੈ ਅਤੇ ਇਸ ''ਚ ਕਿਹੜੇ ਨਿਯਮ ਹਨ

ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਵੀ ਕਿਹਾ ਕਿ ਭਾਰਤ ਵਿੱਚ ਸ਼ਾਂਤਮਈ ਮੁਜ਼ਾਹਰਾ ਕਰਨ ਵਾਲੇ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੁੱਖ ਦੇਣ ਵਾਲੀ ਹੈ।

ਉਨ੍ਹਾਂ ਟਵੀਟ ਕੀਤਾ, "ਭਾਰਤ ਵਿੱਚ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨਾਲ ਬੇਰਹਿਮੀ ਕਰਨ ਦੀਆਂ ਖ਼ਬਰਾਂ ਬਹੁਤ ਪ੍ਰੇਸ਼ਾਨ ਕਰਨ ਵਾਲੀਆਂ ਹਨ। ਮੇਰੇ ਚੋਣ ਖੇਤਰ ਦੇ ਬਹੁਤ ਸਾਰੇ ਲੋਕਾਂ ਦੇ ਪਰਿਵਾਰ ਉੱਥੇ ਹਨ ਅਤੇ ਉਹ ਆਪਣੇ ਰਿਸ਼ਤੇਦਾਰਾਂ ਦੀ ਸੁਰੱਖਿਆ ਲਈ ਚਿੰਤਤ ਹਨ।"

"ਸਿਹਤਮੰਦ ਲੋਕਤੰਤਰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਦਿੰਦੇ ਹਨ। ਮੈਂ ਇਸ ਵਿੱਚ ਸ਼ਾਮਲ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਬੁਨਿਆਦੀ ਅਧਿਕਾਰ ਨੂੰ ਕਾਇਮ ਰੱਖਣ।

https://twitter.com/HarjitSajjan/status/1332810642684784650?s=20

ਇਸ ਤੋਂ ਇਲਾਵਾ, ਇੰਗਲੈਂਡ ਦੇ ਸਾਬਕਾ ਕ੍ਰਿਕਟ ਖਿਡਾਰੀ ਮੌਂਟੀ ਪਨੇਸਰ ਨੇ ਵੀ ਭਾਜਪਾ ਅਤੇ ਪੀਐੱਮ ਮੋਦੀ ਨੂੰ ਟੈਗ ਕਰਕੇ ਟਵੀਟ ਕੀਤਾ।

"ਕੀ ਹੋਵੇਗਾ ਜੇ ਖਰੀਦਦਾਰ ਕਹੇ ਕਿ ਇਕਰਾਰਨਾਮਾ ਪੂਰਾ ਨਹੀਂ ਹੋ ਸਕਦਾ ਹੈ ਕਿਉਂਕਿ ਫਸਲਾਂ ਦੀ ਕੁਆਲਟੀ ਉਹ ਨਹੀਂ ਹੈ ਜਿਸ ''ਤੇ ਅਸੀਂ ਸਹਿਮਤ ਹੋਏ ਸੀ। ਫਿਰ ਕਿਸਾਨ ਕੋਲ ਕੋਈ ਰਾਹ ਬਚੇਗਾ? ਕੀਮਤ ਤੈਅ ਕਰਨ ਦਾ ਕੋਈ ਜ਼ਿਕਰ ਨਹੀਂ ਹੈ??!!"

https://twitter.com/MontyPanesar/status/1332729715090731008?s=20

ਜਾਣੀ-ਪਛਾਣੀ ਕੈਨੇਡੀਅਨ ਯੂ-ਟਿਊਬਰ ਅਤੇ ਕਾਮੇਡੀਅਨ ਲਿੱਲੀ ਸਿੰਘ ਨੇ ਵੀ ਕਿਸਾਨਾਂ ''ਤੇ ਪੁਲਿਸ ਦੀ ਕਾਰਵਾਈ ''ਤੇ ਇਤਰਾਜ਼ ਜਤਾਂਦਿਆਂ ਕਿਹਾ ਕਿ ਇਹ ਭਿਆਨਕ ਹੈ ਅਤੇ ਅਸੀੰ ਜ਼ਿਆਦਾਤਰ ਨਿਆਂ ਮਿਲਦਿਆਂ ਨਹੀਂ ਵੇਖਿਆ।

https://twitter.com/lilly/status/1332860977260371968?s=21

ਇਹ ਵੀ ਪੜ੍ਹੋ:

  • ਇੰਦਰਾ ਨੂੰ ਗੋਲੀ ਮਾਰਨ ਮਗਰੋਂ ਜਦੋਂ ਬੇਅੰਤ ਸਿੰਘ ਸਤਵੰਤ ਸਿੰਘ ''ਤੇ ਚੀਕਿਆ
  • ਅਮਰੀਕੀ ਰਾਸ਼ਟਰਪਤੀ ਨੂੰ ਕਿੰਨੀ ਤਨਖ਼ਾਹ ਅਤੇ ਕਿਹੜੀਆਂ ਸਹੂਲਤਾਂ ਮਿਲਦੀਆਂ ਹਨ
  • ਪਿਤਾ ਦਾ ਪੁਲਿਸ ਮੁਕਾਬਲਾ ਬਣਾਉਣ ਵਾਲੇ ਪੁਲਿਸ ਅਫ਼ਸਰ ਨੂੰ ਜਦੋਂ ਧੀ ਮਿਲੀ

https://www.youtube.com/watch?v=O_zSy_88EOc

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''ed766afa-40f2-48e4-a77f-7aaa728c5d82'',''assetType'': ''STY'',''pageCounter'': ''punjabi.india.story.55144439.page'',''title'': ''Farmers Protest: ਟਰੂਡੋ ਸਣੇ ਇੰਟਰਨੈਸ਼ਨਲ ਆਗੂਆਂ ਤੇ ਮੀਡੀਆ ਕਿਸਾਨ ਸੰਘਰਸ਼ ਬਾਰੇ ਕੀ ਕਹਿ ਤੇ ਲਿਖ ਰਿਹਾ'',''published'': ''2020-12-01T12:53:11Z'',''updated'': ''2020-12-01T12:53:11Z''});s_bbcws(''track'',''pageView'');