Farmers Protest: ਭਾਰਤ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਕਿਉਂ ਸੰਮਨ ਕੀਤਾ

Friday, Dec 04, 2020 - 03:57 PM (IST)

Farmers Protest: ਭਾਰਤ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਕਿਉਂ ਸੰਮਨ ਕੀਤਾ
ਜਸਟਿਨ ਟਰੂਡੋ ਅਤੇ ਨਰਿੰਦਰ ਮੋਦੀ
Getty Images
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡੀਅਨ ਹਾਈ ਕਮਿਸ਼ਨ ਨੂੰ ਸੰਮਨ ਜਾਰੀ ਕੀਤਾ

ਭਾਰਤ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਅਤੇ ਹੋਰਨਾਂ ਕੁਝ ਆਗੂਆਂ ਵੱਲੋਂ ਕੀਤੀ ਗਈ ਬਿਆਨਬਾਜ਼ੀ ਨੂੰ ਲੈ ਕੇ ਭਾਰਤ ਨੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਇੱਕ ਸੰਮਨ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਨਾਲ ਹੋ ਚੁੱਕੀ ਹੋਈ (3 ਦਸੰਬਰ) ਦੀ ਮੀਟਿੰਗ ਦਾ ਅੱਜ ਰੀਵਿਊ ਕੀਤਾ ਜਾਵੇਗਾ ਅਤੇ ਹੋਣ ਵਾਲੀ ਸ਼ਨੀਵਾਰ ਦੀ ਮੀਟਿੰਗ ਬਾਰੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ, "ਮੰਤਰਾਲੇ ਨੇ ਕੈਨੇਡੀਅਨ ਹਾਈ ਕਮਿਸ਼ਨ ਨੂੰ ਤਲਬ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਹੋਰਨਾਂ ਆਗੂਆਂ ਵੱਲੋਂ ਕਿਸਾਨ ਅੰਦੋਲਨ ਬਾਰੇ ਟਿੱਪਣੀਆਂ ‘ਅਸਵੀਕਾਰਨ ਯੋਗ" ਹਨ।"

ਵਿਦੇਸ਼ ਮੰਤਰਾਲੇ ਮੁਤਾਬਕ, ਕੈਨੇਡੀਅਨ ਡਿਪਲੋਮੈਟ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਜੇਕਰ ਅਜਿਹੇ ਵਤੀਰੇ ਨੂੰ ਜਾਰੀ ਰੱਖਿਆ ਜਾਂਦਾ ਹੈ ਤਾਂ ਦੁਵੱਲੇ ਸਬੰਧਾਂ ਉਪਰ "ਗੰਭੀਰ ਤੌਰ ''ਤੇ ਹਾਨੀਕਾਰਕ" ਅਸਰ ਪੈ ਸਕਦਾ ਹੈ।

ਦਰਅਸਲ ਟਰੂਡੋ ਨੇ ਕਿਸਾਨਾਂ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਕੈਨੇਡਾ ਹਮੇਸ਼ਾ ਸ਼ਾਂਤਮਈ ਪ੍ਰਦਰਸ਼ਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਰਹੇਗਾ।

ਇਹ ਵੀ ਪੜ੍ਹੋ:

ਖ਼ੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਕੇਂਦਰ ਸਰਕਾਰ ਦੇ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ।

ਕਿਸਾਨ
BBC
ਸਿੰਘੂ ਬਾਰਡਰ ਉੱਤੇ ਚੱਲ ਰਹੇ ਕਿਸਾਨੀ ਅੰਦੋਲਨ ਦੀ ਇੱਕ ਤਸਵੀਰ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਕੀਤੀ ਗੱਲ

ਟੀਐੱਮਸੀ ਨੇਤਾ ਅਤੇ ਰਾਜ ਸਭਾ ਸੰਸਦ ਮੈਂਬਰ ਡੈਰੇਕ ਓ ਬ੍ਰਾਇਨ ਅੱਜ ਕਿਸਾਨਾਂ ਨਾਲ ਮੁਲਾਕਾਤ ਕਰਨ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ਪਹੁੰਚੇ।

ਉਨ੍ਹਾਂ ਨੇ ਕਿਹਾ ਕਿ ਪਾਰਟੀ 100 ਫੀਸਦ ਕਿਸਾਨਾਂ ਦੇ ਨਾਲ ਹੈ। ਕਿਸਾਨ ਵਿਰੋਧੀ ਸਾਰੇ ਕਾਨੂੰਨਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਸਾਨਾਂ ਨਾਲ ਫੋਨ ਉੱਤੇ ਗੱਲਬਾਤ ਕੀਤੀ।

https://twitter.com/ANI/status/1334778751104610304

3 ਦਸੰਬਰ ਦੀ ਮੀਟਿੰਗ ਵਿੱਚ ਕੀ ਕੁਝ ਹੋਇਆ

ਕੇਂਦਰੀ ਖੇਤੀਬਾੜੀ ਮੰਤਰੀ ਨੇ 3 ਦਸੰਬਰ ਨੂੰ ਕਿਸਾਨਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਕਿਹਾ ਸੀ ਕਿ ਉਹ ਖੇਤੀ ਕਾਨੂੰਨਾਂ ਬਾਰੇ ਚਰਚਾ ਕਰਨ ਲਈ ਤਿਆਰ ਹਨ। ਉੱਧਰ ਕਿਸਾਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਸਰਕਾਰ ਨੂੰ ਸਾਫ਼ ਕਰ ਦਿੱਤਾ ਹੈ ਕਿ ਉਹ ਖੇਤੀ ਕਾਨੂੰਨ ਨੂੰ ਰੱਦ ਕਰਨ ਤੋਂ ਘੱਟ ਲਈ ਤਿਆਰ ਨਹੀਂ ਹੈ।

ਨਰਿੰਦਰ ਸਿੰਘ ਤੋਮਰ ਅਨੁਸਾਰ ਕੇਂਦਰ ਸਰਕਾਰ ਇਨ੍ਹਾਂ 5 ਬਿੰਦੂਆਂ ''ਤੇ ਵਿਚਾਰ ਕਰਨ ਬਾਰੇ ਸਹਿਮਤ ਹੋਈ ਹੈ -

  • ਪ੍ਰਾਈਵੇਟ ਮੰਡੀਆਂ ਤੇ ਸਰਕਾਰੀ ਮੰਡੀਆਂ ਵਿੱਚ ਟੈਕਸ ਬਰਾਬਰ ਲੱਗਣੇ ਚਾਹੀਦੇ ਹਨ ਤਾਂ ਜੋ ਨਵੇਂ ਕਾਨੂੰਨ ਨਾਲ ਏਪੀਐੱਮਸੀ ਕਾਨੂੰਨ ਕਮਜ਼ੋਰ ਨਾ ਪਵੇ।
  • ਰਜਿਸਟਰਡ ਟਰੇਡਰ ਹੀ ਖਰੀਦ ਕਰੇ ਨਾ ਕਿ ਕੋਈ ਕੇਵਲ ਪੈਨ ਕਾਰਡ ਨਾਲ ਹੀ ਟਰੇਡਿੰਗ ਕਰੇ।
  • ਐੱਸੀਡੀਐੱਮ ਕੋਰਟ ਵੱਲੋਂ ਵਿਵਾਦ ਦਾ ਹੱਲ ਕਰਨ ਬਾਰੇ ਜੋ ਕਿਸਾਨਾਂ ਨੂੰ ਇਤਰਾਜ਼ ਹੈ ਉਸ ਬਾਰੇ ਵੀ ਸਰਕਾਰ ਚਰਚਾ ਕਰੇਗੀ
  • ਐੱਮਐੱਸਪੀ ਦਾ ਵੀ ਯਕੀਨ ਦੇਣ ਲਈ ਸਰਕਾਰ ਪੂਰੇ ਤਰੀਕੇ ਨਾਲ ਤਿਆਰ ਹੈ।
  • ਬਿਜਲੀ ਤੇ ਪਰਾਲੀ ਆਰਡੀਨੈਂਸ ਬਾਰੇ ਕਿਸਾਨ ਮੁੜ ਵਿਚਾਰ ਕਰਨ ਲਈ ਤਿਆਰ ਹਨ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

https://www.youtube.com/watch?v=j0jKrpmH1uI

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''d06aca0e-cdf6-4d39-96ef-3954542e4712'',''assetType'': ''STY'',''pageCounter'': ''punjabi.india.story.55183356.page'',''title'': ''Farmers Protest: ਭਾਰਤ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਕਿਉਂ ਸੰਮਨ ਕੀਤਾ'',''published'': ''2020-12-04T10:23:41Z'',''updated'': ''2020-12-04T10:23:41Z''});s_bbcws(''track'',''pageView'');

Related News