ਕਿਸਾਨ ਅੰਦੋਲਨ : ਸੁਪਰੀਮ ਕੋਰਟ ਵਿਚ ਸੁਣਵਾਈ ਅੱਜ ਤੇ ਖੱਟਰ ਦੀ ਰੈਲੀ ਬਾਰੇ ਕੀ ਬੋਲੇ ਚਢੂਨੀ - ਅਹਿਮ ਖ਼ਬਰਾਂ

01/11/2021 10:33:59 AM

farmer
Getty Images
ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਉਹ ਆਪਣੇ ਆਖਰੀ ਸਾਹ ਤੱਕ ਲੜਨਗੇ ਅਤੇ ਉਨ੍ਹਾਂ ਦੀ ''ਘਰ ਵਾਪਸੀ'' ਉਦੋਂ ਹੀ ਹੋਵੇਗੀ ਜਦੋਂ ''ਕਾਨੂੰਨ ਦੀ ਵਾਪਸੀ'' ਹੋਵੇਗੀ

ਸੁਪਰੀਮ ਕੋਰਟ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਤੁਰੰਤ ਹਟਾਏ ਜਾਣ ਦੀ ਮੰਗ ਵਾਲੀ ਪਟੀਸ਼ਨ ''ਤੇ ਅੱਜ ਸੁਣਵਾਈ ਕਰੇਗਾ। ਇਸ ਤੋਂ ਇਲਾਵਾ ਖੇਤੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ ''ਤੇ ਵੀ ਸੁਣਵਾਈ ਕੀਤੀ ਜਾਏਗੀ।

ਇਸ ਦਰਮਿਆਨ ਸਰਕਾਰ ਅਤੇ ਕਿਸਾਨਾਂ ਦਰਮਿਆਨ ਵਿਰੋਧ ਬਣਿਆ ਹੋਇਆ ਹੈ। 8 ਜਨਵਰੀ ਨੂੰ ਕੇਂਦਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਅੱਠਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ।

ਪਿਛਲੀ ਮੀਟਿੰਗ ''ਚ ਸਰਕਾਰ ਨੇ ਵਿਵਾਦਤ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹ ਆਪਣੇ ਆਖਰੀ ਸਾਹ ਤੱਕ ਲੜਨਗੇ ਅਤੇ ਉਨ੍ਹਾਂ ਦੀ ''ਘਰ ਵਾਪਸੀ'' ਉਦੋਂ ਹੀ ਹੋਵੇਗੀ ਜਦੋਂ ''ਕਾਨੂੰਨ ਦੀ ਵਾਪਸੀ'' ਹੋਵੇਗੀ।

ਪਟੀਸ਼ਨਾਂ ਦੀ ਸੁਣਵਾਈ ਚੀਫ਼ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਦੁਆਰਾ ਕੀਤੀ ਜਾਵੇਗੀ। ਅੱਜ ਦੀ ਸੁਣਵਾਈ ਮਹੱਤਵਪੂਰਨ ਮੰਨੀ ਜਾ ਰਹੀ ਹੈ, ਕਿਉਂਕਿ ਕੇਂਦਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਅਗਲੀ ਬੈਠਕ 15 ਜਨਵਰੀ ਨੂੰ ਹੋਣੀ ਹੈ।

ਇਹ ਵੀ ਪੜ੍ਹੋ

ਸੁਪਰੀਮ ਕੋਰਟ
Getty Images

ਪਿਛਲੀ ਸੁਣਵਾਈ ’ਚ ਸੁਪਰੀਮ ਕੋਰਟ ਨੇ ਕੀ ਕਿਹਾ ਸੀ

ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕਿਸਾਨੀ ਅੰਦੋਲਨ ਬਾਰੇ ਜ਼ਮੀਨੀ ਤੌਰ ''ਤੇ ਕੋਈ ਗੱਲਬਾਤ ਬਣਦੀ ਨਹੀਂ ਵਿਖ ਰਹੀ, ਪਰ ਕੇਂਦਰ ਨੇ ਅਦਾਲਤ ਨੂੰ ਕਿਹਾ ਸੀ ਕਿ ਸਰਕਾਰ ਅਤੇ ਸੰਗਠਨਾਂ ਵਿਚ ਸਾਰੇ ਮੁੱਦਿਆਂ'' ਤੇ ਇਕ "ਸਕਾਰਾਤਮਕ ਵਿਚਾਰ ਵਟਾਂਦਰੇ" ਚੱਲ ਰਹੇ ਹਨ ਅਤੇ ਦੋਵਾਂ ਧਿਰਾਂ ਲਈ ਨੇੜ ਭਵਿੱਖ ਵਿਚ ਕਿਸੇ ਸਿੱਟੇ ਤੇ ਪਹੁੰਚਣ ਦੀ ਚੰਗੀ ਸੰਭਾਵਨਾ ਹੈ।

ਇਸ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ 11 ਜਨਵਰੀ ਤੱਕ ਮੁਲਤਵੀ ਕਰਦਿਆਂ ਕਿਹਾ ਕਿ ਅਸੀਂ ਸਥਿਤੀ ਨੂੰ ਸਮਝਦੇ ਹਾਂ ਅਤੇ ਗੱਲਬਾਤ ਨੂੰ ਉਤਸ਼ਾਹਤ ਕਰਦੇ ਹਾਂ।

ਅੱਠਵੇਂ ਦੌਰ ਦੀ ਗੱਲਬਾਤ ਤੋਂ ਬਾਅਦ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਸੀ ਕਿ ਕੋਈ ਨਤੀਜਾ ਨਹੀਂ ਨਿਕਲਿਆ ਕਿਉਂਕਿ ਕਿਸਾਨ ਨੇਤਾਵਾਂ ਨੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੋਂ ਇਲਾਵਾ ਕੋਈ ਹੋਰ ਤਰੀਕਾ ਅੱਗੇ ਨਹੀਂ ਰੱਖਿਆ।

ਚਢੂਨੀ ਨੇ ਖੱਟਰ ਦੀ ਰੈਲੀ ਬਾਰੇ ਕੀ ਕਿਹਾ

ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਇੱਕ ਵੀਡੀਓ ਜਾਰੀ ਕਰ ਕੇ ਕਰਨਾਲ ਦੇ ਕੈਮਲਾ ਪਿੰਡ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕਰਨ ਵਾਲੀ ਪ੍ਰਦਰਸ਼ਨਕਾਰੀਆਂ ਨੂੰ ਸ਼ਾਬਾਸ਼ੀ ਦਿੱਤੀ।ਉਨ੍ਹਾਂ ਕਿਹਾ, "ਜਿਨਾਂ ਨੇ ਪ੍ਰਦਰਰਸ਼ਨ ਕੀਤਾ ਤੇ ਸੀਐੱਮ ਖੱਟਰ ਨੂੰ ਰੈਲੀ ਨਹੀਂ ਕਰਨ ਦਿੱਤੀ, ਮੈਂ ਉਨਾਂ ਸਭ ਦਾ ਧੰਨਵਾਦੀ ਹਾਂ। ਮੁੱਖਮੰਤਰੀ ਜਾਂ ਬੀਜੇਪੀ ਦਾ ਕੋਈ ਵੀ ਲੀਡਰ ਜੇਕਰ ਰੈਲੀ ਕਰੇਗਾ ਤਾਂ ਅਸੀਂ ਵਿਰੋਧ ਕਰਾਂਗੇ।"ਉਨ੍ਹਾਂ ਕਿਹਾ, "ਮੈਂ ਅਪੀਲ ਕਰਦਾ ਹਾਂ ਕਿ ਅਸੀਂ ਹੱਥ ਨਹੀਂ ਚੁੱਕਾਂਗੇ। ਪੁਲਿਸ ਦੇ ਡੰਡੇ ਖਾਵਾਂਗੇ, ਪਰ ਪਹਿਲਾਂ ਹੱਥ ਨਹੀਂ ਚੁੱਕਾਂਗੇ।"ਉਨ੍ਹਾਂ ਕਿਹਾ ਕਿ ਅਸੀਂ ਭਾਜਪਾ ਦੇ ਮੰਤਰੀਆਂ ਦਾ ਵਿਰੋਧ ਜਾਰੀ ਰੱਖਾਂਗੇ। "ਹਰ ਅੰਦੋਲਨ ''ਚ ਸੰਯਮ ਬਣਾ ਕੇ ਰੱਖੋ। ਜਿਨਾਂ ਨੇ ਹਿੰਮਤ ਵਿਖਈ, ਉਨ੍ਹਾਂ ਨੂੰ ਸ਼ਾਬਾਸ਼।"ਦੱਸ ਦੇਇਏ ਕਿ ਐਤਵਾਰ ਨੂੰ ਹੋਈ ਇਸ ਘਟਨਾ ਲਈ ਸੀਐੱਮ ਖੱਟਰ ਨੇ ਗੁਰਨਾਮ ਸਿੰਘ ਚਢੂਨੀ ਦਾ ਨਾਂ ਲਿਆ ਸੀ।ਮਨਹੋਰ ਲਾਲ ਖੱਟਰ ਨੇ ਕਿਹਾ ਸੀ, "ਜੇ ਮੈਂ ਕਿਸੇ ਇੱਕ ਵਿਅਕਤੀ ਦਾ ਨਾਂ ਲਿਆ ਤਾਂ ਉਹ ਗੁਰਨਾਮ ਸਿੰਘ ਚਢੂਨੀ ਨੇ ਜਿਨ੍ਹਾਂ ਨੇ ਇਸ ਪ੍ਰੋਗਰਾਮ ਨੂੰ ਫੇਲ੍ਹ ਕਰਨ ਦੀ ਅਪੀਲ ਕੀਤੀ ਸੀ।""ਉਨ੍ਹਾਂ ਦਾ ਇੱਕ ਵੀਡੀਓ ਦੋ ਦਿਨਾਂ ਤੋਂ ਵਾਇਰਲ ਹੈ ਜਿਸ ਵਿੱਚ ਉਹ ਲੋਕਾਂ ਨੂੰ ਇਸ ਪ੍ਰੋਗਰਾਮ ਨੂੰ ਫੇਲ੍ਹ ਕਰਨ ਦੀ ਅਪੀਲ ਕਰ ਰਹੇ ਹਨ।"ਤੁਹਾਨੂੰ ਦੱਸ ਦੇਈਏ ਕਿ ਗੁਰਨਾਮ ਸਿੰਘ ਚਢੂਨੀ ਨੇ ਇੱਕ ਵੀਡੀਓ ਜਾਰੀ ਕਰਕੇ ਮਨੋਹਰ ਲਾਲ ਖੱਟਰ ਦੇ ਕਰਨਾਲ ਪ੍ਰੋਗਰਾਮ ਨੂੰ ਫੇਲ੍ਹ ਕਰਵਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

https://www.youtube.com/watch?v=KGtOJC1ZOco

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''eb111bff-4abf-4ae6-9967-193470668850'',''assetType'': ''STY'',''pageCounter'': ''punjabi.india.story.55614299.page'',''title'': ''ਕਿਸਾਨ ਅੰਦੋਲਨ : ਸੁਪਰੀਮ ਕੋਰਟ ਵਿਚ ਸੁਣਵਾਈ ਅੱਜ ਤੇ ਖੱਟਰ ਦੀ ਰੈਲੀ ਬਾਰੇ ਕੀ ਬੋਲੇ ਚਢੂਨੀ - ਅਹਿਮ ਖ਼ਬਰਾਂ'',''published'': ''2021-01-11T04:50:17Z'',''updated'': ''2021-01-11T04:55:35Z''});s_bbcws(''track'',''pageView'');

Related News