ਕਿਸਾਨ ਅੰਦੋਲਨ: ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਨੌਵੇਂ ਗੇੜ ਦੀ ਮੀਟਿੰਗ

01/15/2021 11:34:03 AM

ਕਿਸਾਨ ਅੰਦੋਲਨ
EPA

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨਾਲ ਅੱਜ ਕੇਂਦਰ ਸਰਕਾਰ ਦੀ ਨੌਵੇਂ ਗੇੜ ਦੀ ਮੀਟਿੰਗ ਹੋਵੇਗੀ।

ਇਹ ਮੀਟਿੰਗ ਦਿੱਲੀ ਦੇ ਵਿਗਿਆਨ ਭਵਨ ਵਿੱਚ ਹੋਣ ਜਾ ਰਹੀ ਹੈ ਅਤੇ ਕਿਸਾਨ ਉੱਥੇ ਪਹੁੰਚ ਗਏ ਹਨ।

ਵਿਗਿਆਨ ਭਵਨ ਪਹੁੰਚੇ ਕਿਸਾਨ ਆਗੂ ਬਲਕਰਨ ਸਿੰਘ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਸਾਡੇ ਹੱਕ ''ਚ ਟਿੱਪਣੀਆਂ ਕੀਤੀਆਂ ਪਰ ਘੁਮਾ-ਫਿਰਾ ਕੇ ਫ਼ੈਸਲਾ ਸਰਕਾਰ ਦੇ ਹੱਕ ''ਚ।

ਇਹ ਵੀ ਪੜ੍ਹੋ-

ਉਨ੍ਹਾਂ ਨੇ ਕਿਹਾ, "ਪੁਰਾਣੇ ਫ਼ੈਸਲਿਆਂ ਦੇ ਆਧਾਰ ''ਤੇ ਅਸੀਂ ਕਹਿ ਸਕਦੇ ਹਾਂ ਸੁਪਰੀਮ ਕੋਰਟ ਕੋਈ ਵੀ ਫ਼ੈਸਲਾ ਸਰਕਾਰ ਤੋਂ ਬਾਹਰ ਜਾ ਕੇ ਨਹੀਂ ਲੈ ਸਕਦੀ।"

ਕਿਸਾਨ ਆਗੂ ਦਰਸ਼ਨਪਾਲ ਦਾ ਕਹਿਣਾ ਹੈ, "ਸੁਪਰੀਮ ਕੋਰਟ ਦੀ ਰੋਕ ਸੁਆਗਤ ਕਰਦੇ ਹਾਂ, ਉਸ ਨੇ ਅੰਦੋਲਨ ਨਹੀਂ ਚੱਕਿਆ ਉਸ ਦੀ ਵੀ ਸੁਆਗਤ ਕਰਦੇ ਹਾਂ ਪਰ ਅਦਾਲਤ ਨੇ ਜਿਹੜੀ ਕਮੇਟੀ ਬਣਾਈ ਉਸ ਦੇ ਸਾਰੇ ਮੈਂਬਰ ਕਾਨੂੰਨਾਂ ਦੇ ਹੱਕ ਵਿੱਚ ਭੁਗਤੇ ਹਨ।"

ਇੱਕ ਹੋਰ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਅਸੀਂ ਤਾਂ ਹਰ ਵਾਰੀ ਆਉਂਦੇ ਹਾਂ ਕਿ ਸਰਕਾਰ ਕਹੇ ਨਾ ਕਿ ਇਹ ਆਉਂਦੇ ਨਹੀਂ ਪਰ ਅੱਜ ਦੀ ਮੀਟਿੰਗ ਤੋਂ ਵੀ ਸਾਨੂੰ ਕੋਈ ਆਸ ਨਹੀਂ ਹੈ।

ਉਨ੍ਹਾਂ ਨੇ ਕਿਹਾ, "26 ਜਨਵਰੀ ਨੂੰ ਪਰੇਡ ਕਰਾਂਗੇ ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਾਂ ਤੇ ਕਰਦੇ ਰਹਾਂਗੇ।"

ਉਗਰਾਹਾਂ ਨੇ ਕਿਹਾ, "ਸਰਕਾਰ ਕੁਝ ਵੀ ਕਹਿ ਸਕਦਾ ਹੈ ਜੋ ਕਹੇਗੀ ਸੁਣਾਂਗੇ। ਕਿਹਾ ਜਾ ਸਕਦਾ ਹੈ ਕਿ ਮੀਟਿੰਗ ਤੋਂ ਕੋਈ ਉਮੀਦ ਨਹੀਂ ਹੈ।"

ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਤਿੰਨ ਖ਼ੇਤੀ ਕਾਨੂੰਨਾਂ ''ਤੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਰੋਕ ਲਗਾਉਣ ਤੋਂ ਬਾਅਦ ਇੱਕ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ।

ਇਸ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਸਿੰਘ ਮਾਨ ਸਣੇ ਸ਼ੇਤਕਾਰੀ ਸੰਗਠਨ ਦੇ ਅਨਿਲ ਘਨਵਤ, ਖੇਤੀ ਮਾਹਰ ਅਸ਼ੋਕ ਗੁਲਾਟੀ ਅਤੇ ਡਾ. ਪ੍ਰਮੋਦ ਜੋਸ਼ੀ ਦਾ ਨਾਂ ਸੀ ਪਰ ਬੀਤੇ ਦਿਨ ਮਾਨ ਨੇ ਕਮੇਟੀ ਵਿੱਚੋਂ ਆਪਣਾ ਨਾਮ ਵਾਪਸ ਲੈਣ ਦਾ ਐਲਾਨ ਕਰ ਦਿੱਤਾ।

ਖ਼ਬਰ ਏਜੰਸੀ ਏਐਨਆਈ ਮੁਤਾਬਕ ਉਨ੍ਹਾਂ ਨੇ ਕਿਹਾ ਹੈ, "ਜਦੋਂ ਵਿਰੋਧ ਕਰ ਰਹੇ ਕਿਸਾਨਾਂ ਨੇ ਇਸ ਕਮੇਟੀ ਸਾਹਮਣੇ ਨਾ ਪੇਸ਼ ਹੋਣ ਦਾ ਐਲਾਨ ਕਰ ਦਿੱਤਾ ਹੈ ਤਾਂ ਇਸ ਦਾ ਹਿੱਸਾ ਬਣਨ ਦਾ ਕੋਈ ਮਤਲਬ ਨਹੀਂ।"

https://twitter.com/ANI/status/1349932965288001540

ਖੇਤੀ ਅਤੇ ਆਰਥਿਕ ਮਾਮਲਿਆਂ ਦੇ ਜਾਣਕਾਰਾਂ ਦੀ ਇਸ ਕਮੇਟੀ ਨੇ ਵੱਖ-ਵੱਖ ਪੱਖਾਂ ਨੂੰ ਸੁਣਨਾ ਸੀ ਅਤੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਾ ਸੀ।

ਹਾਲਾਂਕਿ, ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਇਸ ਕਮੇਟੀ ਨੂੰ ਨਾ ਮੰਨਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ।

ਪੰਜਾਬ ਕੈਬਨਿਟ ਦੀ ਬੈਠਕ

ਪੰਜਾਬ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਕਦਮ ਚੁੱਕਣ ''ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇੱਕ ਕੈਬਨਿਟ ਮੀਟਿੰਗ ਕੀਤੀ।

ਇਸ ਮੀਟਿੰਗ ਵਿੱਚ ਇਹ ਸਾਫ ਕਰ ਦਿੱਤਾ ਗਿਆ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ, ਜੋ ਕਿ ਕਿਸਾਨ ਵਿਰੋਧੀ, ਦੇਸ਼ ਵਿਰੋਧੀ ਅਤੇ ਖੁਰਾਕ ਸੁਰੱਖਿਆ ਵਿਰੋਧੀ ਹਨ, ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੋਵੇਗਾ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

https://www.youtube.com/watch?v=NcMqPTryLPE

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''c175adbf-4434-4be5-a272-646a5ddfe9d8'',''assetType'': ''STY'',''pageCounter'': ''punjabi.india.story.55672372.page'',''title'': ''ਕਿਸਾਨ ਅੰਦੋਲਨ: ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਨੌਵੇਂ ਗੇੜ ਦੀ ਮੀਟਿੰਗ'',''published'': ''2021-01-15T05:49:54Z'',''updated'': ''2021-01-15T05:49:54Z''});s_bbcws(''track'',''pageView'');

Related News