ਜੋਅ ਬਾਇਡਨ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅਮਰੀਕਾ ਦੇ ਸਾਰੇ 50 ਸੂਬਿਆਂ ਵਿੱਚ ਅਲਰਟ

01/17/2021 8:19:04 AM

Reuters
ਮਿਸ਼ੀਗਨ ਸੂਬੇ ਦੀ ਕੈਪਟੀਲ ਦੇ ਬਾਹਰ ਇੱਕ ਸੁਰੱਖਿਆ ਜਵਾਨ ਜਾਲ਼ੀ (ਫੈਨਸ) ਖੜ੍ਹੀ ਕਰਦਾ ਹੋਇਆ

ਅਮਰੀਕਾ ਵਿੱਚ ਰਾਸ਼ਟਰਪਤੀ ਚੁਣੇ ਗਏ ਜੋਅ ਬਾਇਡਨ ਦੇ 20 ਜਨਵਰੀ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹਿੰਸਕ ਮੁਜ਼ਾਹਰਿਆਂ ਦੀ ਸੰਭਾਵਨਾ ਦੇ ਮੱਦੇਨਜ਼ਰ ਦੇਸ਼ ਦੇ ਸਾਰੇ 50 ਸੂਬਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।

ਪਿਛਲੇ ਹਫ਼ਤੇ ਕੈਪੀਟਲ ਹਿਲ ਬਿਲਡੰਗ ਉੱਪਰ ਟਰੰਪ-ਪੱਖੀਆਂ ਦੇ ਹਮਲੇ ਤੋਂ ਬਾਅਦ, ਅਜਿਹੀ ਘਟਨਾ ਮੁੜ ਨਾ ਵਾਪਰੇ ਇਸ ਲਈ ਵਾਸ਼ਿੰਗਟਨ ਡੀਸੀ ਵਿੱਚ ਨੈਸ਼ਨਲ ਗਾਰਡ ਤਾਇਨਾਤ ਕਰ ਦਿੱਤੇ ਗਏ ਹਨ।

ਐੱਫ਼ਬੀਆਈ ਨੇ ਸਾਰੇ ਪੰਜਾਹ ਸੂਬਿਆਂ ਵਿੱਚ ਟਰੰਪ-ਪੱਖੀਆਂ ਵੱਲੋਂ ਮੁਜ਼ਾਹਰੇ ਕੀਤੇ ਜਾਣ ਬਾਰੇ ਚੇਤਾਵਨੀ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ:

  • 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਬਾਰੇ ਅਫਵਾਹਾਂ ਦਾ ਕਿਸਾਨ ਆਗੂਆਂ ਨੇ ਕੀ ਦਿੱਤਾ ਜਵਾਬ
  • ਕਿਸਾਨ ਅੰਦੋਲਨ : NIA ਨੇ ਕਿਸ-ਕਿਸ ਨੂੰ ਭੇਜੇ ਨੋਟਿਸ, ਸਿਰਸਾ ਨੇ ਨੋਟਿਸ ਉੱਤੇ ਚੁੱਕੇ ਕਿਹੜੇ ਸਵਾਲ
  • ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਉਂ ਕਿਹਾ ''ਕਿਸਾਨ ਅੰਦੋਲਨ ਸ਼ਾਹੀਨ ਬਾਗ ਦਾ ਦੂਜਾ ਐਡੀਸ਼ਨ''

ਸੁਰੱਖਿਆ ਵਧਾਏ ਜਾਣ ਮਗਰੋਂ ਸ਼ੁੱਕਰਵਾਰ ਨੂੰ ਇੱਕ ਹਥਿਆਰਬੰਦ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਬਾਇਡਨ ਖੇਮੇ ਵੱਲੋ ਪਹਿਲਾਂ ਹੀ ਆਪਣੇ ਹਮਾਇਤੀਆਂ ਨੂੰ ਮਹਾਂਮਾਰੀ ਦੇ ਮੱਦੇਨਜ਼ਰ ਸਹੁੰ ਚੁੱਕ ਸਮਾਗਮ ਲਈ ਵਾਸ਼ਿੰਗਟਨ ਨਾ ਆਉਣ ਦੀ ਅਪੀਲ ਕੀਤੀ ਜਾ ਚੁੱਕੀ ਹੈ।

ਪਿਛਲੇ ਹਫ਼ਤੇ ਹੋਈ ਕੈਪੀਟਲ ਹਿਲ ਹਿੰਸਾ ਦੇ ਸਬੰਧ ਵਿੱਚ ਦਰਜਨਾਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ:

  • ਅਮਰੀਕੀ ਕਿਸਾਨ ਕੀ ਕੰਟਰੈਕਟ ਫਾਰਮਿੰਗ ਦੇ ਸਿੱਟੇ ਭੁਗਤ ਰਹੇ ਹਨ
  • ਕੀ ਪੰਜਾਬ ਦੇ ਕਿਸਾਨ ਸਰਕਾਰ ਨੂੰ ਜ਼ਮੀਨ ਦੇਣ ਤੋਂ ਇਨਕਾਰ ਕਰ ਸਕਦੇ ਹਨ, ਕੀ ਕਹਿੰਦਾ ਹੈ ਕਾਨੂੰਨ
  • ਪੰਜਾਬ ਵਿੱਚ ਥਾਓਂ-ਥਾਈਂ ਮੋਬਾਈਲ ਟਾਵਰਾਂ ਨਾਲ ਛੇੜ-ਛਾੜ, ਕਿਸਾਨ ਯੂਨੀਅਨਾਂ ਨੇ ਕੀ ਕਿਹਾ

ਇਹ ਵੀਡੀਓ ਵੀ ਦੇਖੋ:

https://www.youtube.com/watch?v=o_jpMfPzvwk

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''ae8a56c2-1c8a-4690-ae39-c3698e49bd58'',''assetType'': ''STY'',''pageCounter'': ''punjabi.international.story.55693257.page'',''title'': ''ਜੋਅ ਬਾਇਡਨ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅਮਰੀਕਾ ਦੇ ਸਾਰੇ 50 ਸੂਬਿਆਂ ਵਿੱਚ ਅਲਰਟ'',''published'': ''2021-01-17T02:36:19Z'',''updated'': ''2021-01-17T02:36:19Z''});s_bbcws(''track'',''pageView'');