ਖਾਲਸਾ ਏਡ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਕੀਤਾ ਗਿਆ ਨਾਮਜ਼ਦ - ਪ੍ਰੈੱਸ ਰਿਵੀਊ

Tuesday, Jan 19, 2021 - 08:49 AM (IST)

ਖਾਲਸਾ ਏਡ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਕੀਤਾ ਗਿਆ ਨਾਮਜ਼ਦ - ਪ੍ਰੈੱਸ ਰਿਵੀਊ

ਕੁਦਰਤੀ ਤੇ ਗ਼ੈਰ ਕੁਦਰਤੀ ਆਫ਼ਤਾਂ ਤੋਂ ਪੀੜਤ ਅਤੇ ਸੰਘਰਸ਼ ਕਰ ਰਹੇ ਲੋਕਾਂ ਦੀ ਮਦਦ ਕਰਨ ਵਾਲੀ ਗ਼ੈਰ-ਸਰਕਾਰੀ ਸੰਸਥਾ ਖਾਲਸਾ ਏਡ ਨੂੰ ਨੋਬਲ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਬ੍ਰਿਟੇਨ ਆਧਾਰਿਤ NGO ਖਾਲਸਾ ਏਡ ਨੂੰ ਕੈਨੇਡਾ ਦੇ ਸੰਸਦ ਮੈਂਬਰ ਟਿਮ ਉਪਲ, ਬਰੈਂਪਟਨ ਦੱਖਣ ਦੇ ਐੱਮਪੀ ਪ੍ਰਭਮੀਤ ਸਿੰਘ ਸਰਕਾਰੀਆ ਅਤੇ ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ ਨੇ ਸਰਕਾਰੀ ਤੌਰ ''ਤੇ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਹੈ।

ਇਹ ਵੀ ਪੜ੍ਹੋ:

ਨਾਰਵੇ ਨੋਬਲ ਕਮੇਟੀ ਦੇ ਮੁਖੀ ਬੇਰਿਟ ਰੀਸ ਐਂਡਰਸਨ ਨੂੰ ਲਿਖੇ ਪੱਤਰ ''ਚ ਟਿਮ ਉਪਲ ਨੇ ਕਿਹਾ ਹੈ ਕਿ ਖਾਲਸਾ ਏਡ ਕੌਮਾਂਤਰੀ ਐਨਜੀਓ ਹੈ, ਜੋ ਆਫ਼ਤਾਂ ਅਤੇ ਸੰਘਰਸ਼ ਵਾਲੇ ਮੁਲਕਾਂ ਵਿੱਚ ਬਿਨਾਂ ਕਿਸੇ ਵਿਤਕਰੇ ਦੇ ਲੋਕਾਂ ਨੂੰ ਸਹਾਇਤਾ ਦਿੰਦੀ ਹੈ।

ਕਰਨਾਟਕ ''ਚ ਕੋਰੋਨਾ ਦਾ ਟੀਕਾ ਲੱਗਣ ਤੋਂ ਬਾਅਦ ਇੱਕ ਦੀ ਮੌਤ

ਦਿ ਨਿਊ ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ ਕਰਨਾਟਕ ਦੇ ਬੇਲਾਰੀ ਵਿੱਚ ਕੋਵਿਡ ਵੈਕਸੀਨ ਲੈਣ ਤੋਂ ਬਾਅਦ ਇੱਕ ਵਿਅਕਤੀ ਦੀ ਕਥਿਤ ਤੌਰ ''ਤੇ ਦਿਲ ਦੀ ਧੜਕਨ ਰੁਕਣ ਕਰਕੇ ਮੌਤ ਹੋ ਗਈ ਹੈ।

ਕੋਰੋਨਾ ਵੈਕਸੀਨ
EPA

ਬੰਗਲੁਰੂ ਵਿੱਚ ਮੌਜੂਦ ਪੱਤਰਕਾਰ ਇਮਰਾਨ ਕੁਰੈਸ਼ੀ ਨੂੰ ਵੀ ਇੱਕ ਅਧਿਕਾਰੀ ਨੇ ਦੱਸਿਆ ਕਿ 43 ਸਾਲ ਦੇ ਨਾਗਰਾਜ ਨੂੰ ਸੰਦੂਰ ਸਦਰ ਹਸਪਤਾਲ ਵਿੱਚ ਸ਼ਨੀਵਾਰ 16 ਜਨਵਰੀ ਨੂੰ ਕੋਰੋਨਾ ਦਾ ਟੀਕਾ ਦਿੱਤਾ ਗਿਆ ਸੀ। ਇਸੇ ਦਿਨ ਹੀ ਭਾਰਤ ਵਿੱਚ ਕੋਰੋਨਾ ਵੈਕਸੀਨ ਦੀ ਸ਼ੁਰੂਆਤ ਹੋਈ ਸੀ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ ''ਤੇ ਇੰਝ ਲੈ ਕੇ ਆਓ:

https://www.youtube.com/watch?v=xWw19z7Edrs

ਬੇਲਾਰੀ ਦੀ ਡੀਸੀ ਮਾਲਾਪਤੀ ਪਵਨ ਕੁਮਾਰ ਨੇ ਬੀਬੀਸੀ ਨੂੰ ਦੱਸਿਆ ਕਿ ਨਾਗਰਾਜ ਦਾ ਪੋਸਟਮਾਰਟਮ ਕਰ ਲਿਆ ਗਿਆ ਅਤੇ ਇਸ ਦੀ ਰਿਪੋਟਰ ਸੂਬਾ ਸਰਕਾਰ ਨੂੰ ਭੇਜੀ ਜਾ ਰਹੀ ਹੈ।

ਕੇਂਦਰੀ ਸਿਹਤ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਦਿੱਲੀ ''ਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਨਾਗਰਾਜ ਦੀ ਮੌਤ ਸਾਹ ਲੈਣ ਵਾਲੇ ਅੰਗਾਂ ਦੇ ਨਾਕਾਮ ਹੋਣ ਕਾਰਨ ਹੋਈ ਹੈ।

ਪ੍ਰਧਾਨ ਮੰਤਰੀ ਮੋਦੀ ਸੋਮਨਾਥ ਮੰਦਰ ਟਰੱਸਟ ਦੇ ਪ੍ਰਧਾਨ ਬਣੇ

ਦਿ ਹਿੰਦੂ ਦੀ ਖ਼ਬਰ ਮੁਤਾਬਕ ਪੀਐੱਮ ਨਰਿੰਦਰ ਮੋਦੀ ਨੂੰ ਸੋਮਨਾਥ ਮੰਦਰ ਟਰੱਸਟ ਦਾ ਪ੍ਰਧਾਨ ਬਣਾਇਆ ਗਿਆ ਹੈ।

ਗੁਜਰਾਤ ਵਿੱਚ ਮੌਜੂਦ ਸੋਮਨਾਥ ਮੰਦਰ ਪੂਰੀ ਦੁਨੀਆਂ ਵਿੱਚ ਮਸ਼ਹੂਰ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਮਨਾਥ ਮੰਦਰ ਟਰੱਸਟ ਦਾ ਪ੍ਰਧਾਨ ਬਣਾਇਆ ਗਿਆ ਹੈ।

https://twitter.com/AmitShah/status/1351190968117166082

ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਵਧਾਈ ਦਿੰਦੇ ਹੋਏ ਲਿਖਿਆ ਹੈ ਕਿ ਸੋਮਨਾਥ ਤੀਰਥ ਖ਼ੇਤਰ ਦੇ ਵਿਕਾਸ ਪ੍ਰਤੀ ਪ੍ਰਧਾਨ ਮੰਤਰੀ ਮੋਦੀ ਦਾ ਸਮਰਪਣ ਕਮਾਲ ਦਾ ਰਿਹਾ ਹੈ।

ਅਮਿਤ ਸ਼ਾਹ ਨੇ ਲਿਖਿਆ, ''''ਮੈਨੂੰ ਪੂਰਾ ਵਿਸ਼ਵਾਸ ਹੈ ਕਿ ਮੋਦੀ ਦੀ ਅਗਵਾਈ ਵਿੱਚ ਟਰੱਸਟ, ਸੋਮਨਾਥ ਮੰਦਰ ਦੇ ਮਾਣ ਨੂੰ ਹੋਰ ਵਧਾਏਗਾ।''''

ਇਹ ਖ਼ਬਰਾਂ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

https://www.youtube.com/watch?v=l4yE2Iord34

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''8465293f-e089-4fae-9c56-672f3ebf4a7c'',''assetType'': ''STY'',''pageCounter'': ''punjabi.india.story.55714516.page'',''title'': ''ਖਾਲਸਾ ਏਡ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਕੀਤਾ ਗਿਆ ਨਾਮਜ਼ਦ - ਪ੍ਰੈੱਸ ਰਿਵੀਊ'',''published'': ''2021-01-19T03:16:05Z'',''updated'': ''2021-01-19T03:16:05Z''});s_bbcws(''track'',''pageView'');

Related News