ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਦੇ 10ਵਾਂ ਗੇੜ ਤੋਂ ਪਹਿਲਾਂ ਆਰਐਸਐਸ ਨੇ ਕੀ ਕਿਹਾ - ਅਹਿਮ ਖ਼ਬਰਾਂ
Wednesday, Jan 20, 2021 - 11:04 AM (IST)


ਇਸ ਪੰਨੇ ਰਾਹੀਂ ਕਿਸਾਨ ਅੰਦੋਲਨ ਨਾਲ ਜੁੜਿਆ ਅੱਜ ਦਾ ਅਹਿਮ ਘਟਨਾਕ੍ਰਮ ਤੁਹਾਡੇ ਸਾਹਮਣੇ ਰੱਖਾਂਗੇ। ਅੱਜ ਦਿਨ ਭਰ ਮੁੱਕ ਤੌਰ ''ਤੇ ਕਿਸਾਨਾਂ ਤੇ ਕੇਂਦਰ ਸਰਕਾਰ ਦੀ ਦਸਵੇਂ ਗੇੜ ਦੀ ਬੈਠ ਮੁੱਖ ਖ਼ਬਰ ਰਹੇਗੀ।
ਨਵੇਂ ਖੇਤੀ ਕਾਨੂੰਨਾਂ ਦੀ ਉਲਝੀ ਤਾਣੀ ਸੁਲਝਾਉਣ ਲਈ ਕਿਸਾਨ ਸੰਗਠਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਦਸਵੇਂ ਗੇੜ ਦੀ ਬੈਠਕ ਅੱਜ ਦਿੱਲੀ ਵਿੱਚ ਹੋਵੇਗੀ।
ਤਿੰਨ ਕੇਂਦਰੀ ਮੰਤਰੀਆਂ ਨਾਲ ਹੋਣ ਜਾ ਰਹੀ ਇਸ ਬੈਠਕ ਵਿੱਚ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਚਾਲੀ ਨੁਮਾਇੰਦੇ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ:
- ਕੋਰੋਨਾ ਵੈਕਸੀਨ: ਜੇ ਤੁਸੀਂ ਟੀਕਾ ਲਗਵਾਉਣ ਤੋਂ ਝਿਜਕ ਰਹੇ ਹੋ ਤਾਂ ਜਾਣੋ ਇਨ੍ਹਾਂ ਸਵਾਲਾਂ ਦੇ ਜਵਾਬ
- ''''16 ਦਸੰਬਰ ਨੂੰ ਪੁਲਿਸ ਕਲੀਰਅਸ ਸਰਟੀਫਿਕੇਟ ਜਾਰੀ ਕੀਤਾ ਹੈ ਤੇ ਹੁਣ ਐੱਨਆਈਏ ਨੂੰ ਮੇਰੇ ਉੱਤੇ ਸ਼ੱਕ''''
- ਸ਼ਿਵਾਨੀ ਕਟਾਰੀਆ: ਗਰਮੀਆਂ ਦੇ ਕੈਂਪ ''ਚ ਤੈਕਾਰੀ ਸਿੱਖਣ ਤੋਂ ਉਲੰਪਿਕ ਤੱਕ ਦਾ ਸਫ਼ਰ
ਪਹਿਲਾਂ ਇਹ ਬੈਠਕ ਮੰਗਵਾਰ ਨੂੰ ਹੋਣੀ ਸੀ ਪਰ ਮੁਲਤਵੀ ਕਰ ਕੇ ਬੁੱਧਵਾਰ ਤੇ ਪਾ ਦਿੱਤੀ ਗਈ ਸੀ। ਕਿਸਾਨ ਆਗੂ ਕਹਿ ਚੁੱਕੇ ਹਨ ਕਿ ਪਿਛਲੀਆਂ ਬੈਠਕਾਂ ਵਾਂਗ ਉਨ੍ਹਾਂ ਨੂੰ ਇਸ ਬੈਠਕ ਤੋਂ ਵੀ ਕੋਈ ਉਮੀਦ ਨਹੀਂ ਹੈ।
ਖ਼ਬਰ ਏਜੰਸੀ ਏਐਨਆਈ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ, ''''ਸਾਡੀ ਗੱਲਬਾਤ ਸਰਕਾਰ ਨਾਲ ਹੋਣ ਵਾਲੀ ਹੈ, ਪਰ ਇਸ ਦਾ ਕੋਈ ਸਿੱਟਾ ਨਿਕਲੇਗਾ ਇਸ ਦੀ ਸਾਨੂੰ ਉਮੀਦ ਨਹੀਂ ਹੈ।”
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ ''ਤੇ ਇੰਝ ਲੈ ਕੇ ਆਓ:
https://www.youtube.com/watch?v=xWw19z7Edrs
ਬੀਤੀ ਕੱਲ੍ਹ ਕਿਸਾਨ ਆਗੂਆਂ ਅਤੇ ਦਿੱਲੀ ਪੁਲਿਸ ਦੇ ਅਫ਼ਸਰਾਂ ਵਿਚਕਾਰ ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੱਢੀ ਜਾ ਰਹੀ ਕਿਸਾਨ ਟਰੈਕਟਰ ਪਰੇਡ ਬਾਰੇ ਵੀ ਬੈਠਕ ਹੋਈ।
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਖ਼ਬਰ ਏਜੰਸੀ ਏਐੱਨਆਈਨ ਨੂੰ ਐਤਵਾਰ ਨੂੰ ਕਿਹਾ ਸੀ ਕਿ ਕਿਸਾਨ ਕਾਨੂੰਨ ਰੱਦ ਕਰਨ ਤੋਂ ਇਲਾਵਾ ਕੋਈ ਹੋਰ ਹੱਲ ਲੈ ਕੇ ਬੈਠਕ ਵਿੱਚ ਆਉਣ ਅਤੇ ਕਾਨੂੰਨਾਂ ਉੱਪਰ ਮੱਧ-ਵਾਰ ਵਿਚਾਰ ਕਰਨ, ਸਰਕਾਰ ਖੁੱਲ੍ਹੇ ਮਨ ਨਾਲ ਸੁਣੇਗੀ।
ਉਮੀਦ ਕੀਤੀ ਜਾ ਰਹੀ ਹੈ ਕਿ ਇਸ ਬੈਠਕ ਵਿੱਚ ਕਿਸਾਨ ਆਗੂ ਅੰਦਲੋਨ ਪੱਖੀਆਂ ਨੂੰ ਕੌਮੀ ਜਾਂਚ ਏਜੰਸੀ ਵੱਲੋਂ ਭੇਜੇ ਜਾ ਰਹੇ ਸੰਮਣਾਂ ਦਾ ਮੁੱਦਾ ਚੁੱਕ ਸਕਦੇ ਹਨ ਅਤੇ ਛੱਬੀ ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਬਾਰੇ ਵੀ ਦੋਹਾਂ ਧਿਰਾਂ ਵਿੱਚ ਗੱਲਬਾਤ ਹੋ ਸਕਦੀ ਹੈ।
ਇਸ ਦੌਰਾਨ ਆਰਐਸਐਸ ਦੇ ਮੁਖੀ ਮੋਹਨ ਭਾਗਵਤ ਤੋਂ ਬਾਅਦ ਦੂਜੇ ਵੱਡੇ ਆਗੂ ਸੁਰੇਸ਼ ਜੋਸ਼ੀ ਨੇ ਇੰਡੀਅਨ ਐਕਸਪ੍ਰੈਸ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ ਕਿ ਕਿਸੇ ਅੰਦੋਲਨ ਦਾ ਇੰਨਾ ਲੰਬਾ ਚੱਲਣਾ ਸਮਾਜ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਇਹ ਅੰਦੋਲਨ ਹੁਣ ਖ਼ਤਮ ਹੋਣਾ ਚਾਹੀਦਾ ਹੈ। ਮਸਲੇ ਦੇ ਹੱਲ ਲ਼ਈ ਵਾਸਤੇ ਦੋਵਾਂ ਧਿਰਾਂ ਨੂੰ ਇੱਕ ਵਿਚਕਾਰਲੀ ਥਾਂ ਚੁਣਨੀ ਪਵੇਗੀ।
ਇਹ ਖ਼ਬਰਾਂ ਵੀ ਪੜ੍ਹੋ:
- ਅਮਰੀਕੀ ਕਿਸਾਨ ਕੀ ਕੰਟਰੈਕਟ ਫਾਰਮਿੰਗ ਦੇ ਸਿੱਟੇ ਭੁਗਤ ਰਹੇ ਹਨ
- ਕੀ ਪੰਜਾਬ ਦੇ ਕਿਸਾਨ ਸਰਕਾਰ ਨੂੰ ਜ਼ਮੀਨ ਦੇਣ ਤੋਂ ਇਨਕਾਰ ਕਰ ਸਕਦੇ ਹਨ, ਕੀ ਕਹਿੰਦਾ ਹੈ ਕਾਨੂੰਨ
- ਕਿਵੇਂ 6 ਭਰਾਵਾਂ ਨੇ ਆਪਣੇ ਸ਼ੇਰਾਂ ਨਾਲ ਦਹਿਸ਼ਤ ਮਚਾਈ ਤੇ ਕਤਲੇਆਮ ਕੀਤਾ
ਇਹ ਵੀਡੀਓ ਵੀ ਦੇਖੋ:
https://www.youtube.com/watch?v=l4yE2Iord34
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''b952e971-af36-4886-a87b-49fe4d16caa9'',''assetType'': ''STY'',''pageCounter'': ''punjabi.india.story.55728856.page'',''title'': ''ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਦੇ 10ਵਾਂ ਗੇੜ ਤੋਂ ਪਹਿਲਾਂ ਆਰਐਸਐਸ ਨੇ ਕੀ ਕਿਹਾ - ਅਹਿਮ ਖ਼ਬਰਾਂ'',''published'': ''2021-01-20T05:23:43Z'',''updated'': ''2021-01-20T05:32:15Z''});s_bbcws(''track'',''pageView'');