ਕਿਸਾਨ ਅੰਦੋਲਨ: ਕਿਸਾਨਾਂ ਦੀ ਸਰਕਾਰ ਨਾਲ 11ਵੇਂ ਗੇੜ ਦੀ ਮੀਟਿੰਗ ਅੱਜ

01/22/2021 11:34:10 AM

ਕਿਸਾਨ
Getty Images

ਇਸ ਪੰਨੇ ਰਾਹੀਂ ਕਿਸਾਨ ਅੰਦੋਲਨ ਨਾਲ ਜੁੜੀ ਅੱਜ ਦੀ ਪ੍ਰਮੁੱਖ ਅਪਡੇਟ ਤੁਹਾਡੇ ਤੱਕ ਪਹੁੰਚਾਵਾਂਗੇ।

ਕੇਂਦਰ ਸਰਕਾਰ ਵੱਲੋਂ ਦਸਵੀਂ ਬੈਠਕ ਵਿੱਚ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਤੱਕ ਲਈ ਮੁਅਤਲ ਕਰ ਕੇ ਸਾਂਝੀ ਕਮੇਟੀ ਬਣਾਉਣ ਦੀ ਜੋ ਤਜਵੀਜ਼ ਪੇਸ਼ ਕੀਤੀ ਗਈ ਸੀ ਉਸ ਨੂੰ ਕਿਸਾਨ ਯੂਨੀਅਨਾਂ ਵੱਲ਼ੋਂ ਆਪਣੀ ਵੀਰਵਾਰ ਦੀ ਬੈਠਕ ਵਿੱਚ ਰੱਦ ਕਰ ਦਿੱਤਾ ਗਿਆ ਸੀ।

ਅੱਜ ਕੇਂਦਰ ਸਰਕਾਰ ਅਤੇ ਕਿਸਾਨਾਂ ਦੀ ਗਿਆਰਵੇਂ ਦੌਰ ਦੀ ਬੈਠਕ ਹੈ। ਕਿਸਾਨਾਂ ਨੇ ਕੱਲ ਆਪਸੀ ਬੈਠਕ ਤੋਂ ਬਾਅਦ ਕਿਹਾ ਸੀ ਕਿ ਉਹ ਕਾਨੂੰਨ ਵਾਪਸੀ ਤੋਂ ਬਿਨਾਂ ਘਰਾਂ ਨੂੰ ਵਾਪਸ ਨਹੀਂ ਜਾਣਗੇ।

ਇਹ ਵੀ ਪੜ੍ਹੋ:

ਇਸ ਤੋਂ ਇਲਵਾ ਵੀਰਵਾਰ ਨੂੰ ਦਿੱਲੀ ਪੁਲਿਸ ਅਤੇ ਟਰੈਫਿਕ ਪੁਲਿਸ ਦਰਮਿਆਨ 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਬਾਰੇ ਬੈਠਕ ਹੋਈ।

ਕਿਸਾਨ ਆਗੂ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਰੂਟ ਬਦਲਣ ਲਈ ਕਿਹਾ ਜਾ ਰਿਹਾ ਸੀ ਪਰ ਉਹ ਪਰੇਡ ਰਿੰਗ ਰੋਡ ਉੱਪਰ ਹੀ ਕਰਨਗੇ।

ਦੂਜੇ ਪਾਸੇ ਦਿੱਲੀ ਪੁਲਿਸ ਨੇ ਸੁਰੱਖਿਆ ਦਾ ਹਵਾਲਾ ਦਿੰਦਿਆਂ ਬਾਹਰੀ ਰਿੰਗ ਰੋਡ ਉੱਪਰ ਪਰੇਡ ਦੀ ਇਜਾਜ਼ਤ ਦੇਣ ਤੋਂ ਮਨ੍ਹਾਂ ਕਰ ਦਿੱਤਾ ਹੈ।

ਇਸ ਵਿਸ਼ੇ ਵਿੱਚ ਪੁਲਿਸ ਅਤੇ ਕਿਸਾਨਾਂ ਦੀ ਇੱਕ ਹੋਰ ਬੈਠਕ ਅੱਜ ਫਿਰ ਹੋਣੀ ਹੈ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ ''ਤੇ ਇੰਝ ਲੈ ਕੇ ਆਓ:

https://www.youtube.com/watch?v=xWw19z7Edrs

ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨਾਂ ਵਿੱਚ 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਬਾਰੇ ਭਰਵਾਂ ਜੋਸ਼ ਹੈ।

ਪੰਜਾਬ ਵਿੱਚ ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 16 ਜ਼ਿਲ੍ਹਿਆਂ ਦੇ 1245 ਪਿੰਡਾਂ ਵਿੱਚ ਇਸ ਸੰਬਧੀ ਮਸ਼ਕਾਂ ਕੀਤੀਆਂ ਗਈਆਂ।

ਉੱਥੇ ਹੀ ਹਰਿਆਣੇ ਦੀਆਂ ਖਾਪ ਪੰਚਾਇਤਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਛੱਬੀ ਜਨਵਰੀ ਦੀ ਪਰੇਡ ਵਿੱਚ ਸ਼ਾਮਲ ਹੋਣ ਲਈ ਹਜ਼ਾਰਾਂ ਟਰੈਕਟਰ ਅੱਜ ਦਿੱਲੀ ਵੱਲ ਰਵਾਨਾ ਕੀਤੇ ਜਾਣਗੇ।

ਸੁਪਰੀਮ ਕੋਰਟ ਪਹਿਲਾਂ ਹੀ ਪਰੇਡ ਦੇ ਮਸਲੇ ਉੱਪਰ ਦਖ਼ਲ ਦੇਣ ਤੋਂ ਹੱਥ ਖਿੱਚ ਚੁੱਕਿਆ ਹੈ।

ਇਹ ਖ਼ਬਰਾਂ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

https://www.youtube.com/watch?v=hHiNFS8wBjo

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''7d9f8621-04c7-4ec1-9334-ad0a6bbeb69e'',''assetType'': ''STY'',''pageCounter'': ''punjabi.india.story.55761882.page'',''title'': ''ਕਿਸਾਨ ਅੰਦੋਲਨ: ਕਿਸਾਨਾਂ ਦੀ ਸਰਕਾਰ ਨਾਲ 11ਵੇਂ ਗੇੜ ਦੀ ਮੀਟਿੰਗ ਅੱਜ'',''published'': ''2021-01-22T05:51:05Z'',''updated'': ''2021-01-22T05:51:05Z''});s_bbcws(''track'',''pageView'');

Related News