Farmers Protest: ਲਾਲ ਕਿਲੇ ਦੀ ਘਟਨਾ ਅਤੇ ਦਿੱਲੀ ਹਿੰਸਾ ਬਾਰੇ ਸੰਯੁਕਤ ਕਿਸਾਨ ਸੰਯੁਕਤ ਮੋਰਚੇ ਨੇ ਕੀ ਕੀਤਾ ਐਲਾਨ

Wednesday, Jan 27, 2021 - 04:04 PM (IST)

Farmers Protest: ਲਾਲ ਕਿਲੇ ਦੀ ਘਟਨਾ ਅਤੇ ਦਿੱਲੀ ਹਿੰਸਾ ਬਾਰੇ ਸੰਯੁਕਤ ਕਿਸਾਨ ਸੰਯੁਕਤ ਮੋਰਚੇ ਨੇ ਕੀ ਕੀਤਾ ਐਲਾਨ
ਲਾਲ ਕਿਲਾ ਹਿੰਸਾ
Reuters
ਲਾਲ ਕਿਲੇ ਉੱਤੇ ਕੇਸਰੀ ਤੇ ਕਿਸਾਨੀ ਝੰਡਾ ਲਹਿਰਾਉਣ ਨੇ ਅੰਦੋਲਨ ਦੀ ਹੋਂਦ ਬਰਕਰਾਰ ਰਹਿਣ ਬਾਰੇ ਲੋਕਾਂ ਵਿਚ ਸ਼ੰਕੇ ਪੈਦਾ ਕਰ ਦਿੱਤੇ ਹਨ

26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ ’ਚ ਹੋਈ ਹਿੰਸਾ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ''ਚ ਬੈਠਕ ਕੀਤੀ ਹੈ। ਨਾਲ ਹੀ ਦੱਸਾਂਗੇ ਕਿ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਹੁਣ ਦਿੱਲੀ ਦੇ ਲਾਲ ਕਿਲੇ ’ਚ ਹੋਈ ਹਿੰਸਾ ਨੂੰ ਲੈ ਕੇ ਜਾਂਚ ਕਰੇਗੀ।

ਇਸ ਪੰਨੇ ਰਾਹੀਂ ਅਸੀਂ ਤੁਹਾਨੂੰ ਕਿਸਾਨਾਂ ਦੇ ਸੰਘਰਸ਼ ਨਾਲ ਜੁੜੀ ਹਰ ਅਹਿਮ ਖ਼ਬਰ ਦੱਸਾਂਗੇ।

ਇਹ ਵੀ ਪੜ੍ਹੋ

ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ’ਚ ਹੋਈ ਹਿੰਸਾ ਨੂੰ ਦੱਸਿਆ ਸਾਜ਼ਿਸ਼

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ''ਚ ਕਿਸਾਨ ਆਗੂਆਂ ਨੇ ਦਿੱਲੀ ''ਚ ਟਰੈਕਟਰ ਪਰੇਡ ਦੌਰਾਨ ਹੋਏ ਹੰਗਾਮੇ ਨੂੰ ਲੈ ਕੇ ਇੱਕ ਬੈਠਕ ਕੀਤੀ।

ਨਵੀਂ ਦਿੱਲੀ ''ਚ ਹੋਏ ਹੰਗਾਮੇ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਲੈ ਕੇ ਸਰਕਾਰ ਕਾਫ਼ੀ ਹਿੱਲ ਚੁੱਕੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਲਈ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਨੂੰ ਨੁਕਸਾਨ ਪਹੁੰਚਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਹੋਰਨਾਂ ਨਾਲ ਰੱਲ ਕੇ ਅਜਿਹੀ ਸਾਜ਼ਿਸ਼ ਰਚੀ ਗਈ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੰਯੁਕਤ ਕਿਸਾਨ ਮੋਰਚਾ ਦਾ ਹਿੱਸਾ ਨਹੀਂ ਹੈ। ਉਹ ਸੰਘਰਸ਼ ਦੇ 15 ਦਿਨਾਂ ਦੇ ਬਾਅਦ ਹੀ ਵੱਖ ਹੋ ਗਈ ਸੀ।

ਉਨ੍ਹਾਂ ਕਿਹਾ ਕਿ ਜਦੋਂ ਸੰਯੁਕਤ ਕਿਸਾਨ ਮੋਰਚਾ ਨੇ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਕੱਢਣ ਦਾ ਫੈਸਲਾ ਲਿਆ ਸੀ, ਉਦੋਂ ਤੋਂ ਹੀ ਦੀਪ ਸਿੱਧੂ ਵਰਗੇ ਸ਼ਰਾਰਤੀ ਅਨਸਰ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਸੀ।

ਉਨ੍ਹਾਂ ਕਿਹਾ ਕਿ ਉਸ ਸਾਜ਼ਿਸ਼ ਦੇ ਤਹਿਤ ਹੀ ਉਨ੍ਹਾਂ ਤੈਅਸ਼ੁਦਾ ਸਮੇਂ ਤੋਂ ਪਹਿਲਾਂ ਹੀ ਆਪਣੀ ਟਰੈਕਟਰ ਰੈਲੀ ਰਿੰਗ ਰੋਡ ''ਤੇ ਸ਼ੁਰੂ ਕਰ ਦਿੱਤੀ।

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਇਸ ਦੀ ਸਖ਼ਤ ਨਿੰਦਾ ਕਰਦਾ ਹੈ।

ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਦਿੱਲੀ ਦੇ ਬਾਰਡਰਾਂ ਉੱਤੇ ਪਹਿਲਾਂ ਵਾਂਗ ਸ਼ਾਂਤਮਈ ਢੰਗ ਨਾਲ ਆਪਣਾ ਪ੍ਰਦਰਸ਼ਣ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਉਹ ਸਰਕਾਰ ਵਲੋਂ ਇਸ ਸੰਘਰਸ਼ ਨੂੰ ਦੱਬਣ ਨਹੀਂ ਦੇਣਗੇ।

ਤੁਸੀਂ ਇਹ ਵੀ ਪੜ੍ਹ ਸਕਦੇ ਹੋ

ਦਿੱਲੀ ''ਚ ਹੋਈ ਹਿੰਸਾ ਦੀ ਜਾਂਚ ਕ੍ਰਾਈਮ ਬ੍ਰਾਂਚ ਕਰੇਗੀ - ਦਿੱਲੀ ਪੁਲਿਸ

ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਗਣਤੰਤਰ ਦਿਹਾੜੇ ਦਿੱਲੀ ''ਚ ਹੋਈ ਹਿੰਸਾ ਦੇ ਸੰਬੰਧ ''ਚ ਆਈਪੀਐਸ ਦੀ ਧਾਰਾ 395 (ਡਕੈਤੀ), 397 (ਚੋਰੀ ਜਾਂ ਡਕੈਤੀ, ਹੱਤਿਆ ਦੀ ਕੋਸ਼ਿਸ਼), 120ਬੀ (ਆਪਰਾਧਿਕ ਸਾਜ਼ਿਸ਼ ਦੀ ਸਜ਼ਾ) ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਕ੍ਰਾਈਮ ਬ੍ਰਾਂਚ ਇਸ ਮਾਮਲੇ ਦੀ ਜਾਂਚ ਕਰੇਗੀ।

https://twitter.com/ANI/status/1354326837749379077?s=20

ਨਾਲ ਹੀ ਦਿੱਲੀ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਦੀ ਟ੍ਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਦੌਰਾਨ 300 ਤੋਂ ਜ਼ਿਆਦਾ ਪੁਲਿਸਵਾਲੇ ਜ਼ਖ਼ਮੀ ਹੋਏ ਹਨ।

https://twitter.com/ANI/status/1354294787436814342?s=20

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

https://www.youtube.com/watch?v=_uS-9HCn0z0

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''ff5875c8-3ff4-414b-948b-0278ba3e9f06'',''assetType'': ''STY'',''pageCounter'': ''punjabi.india.story.55825188.page'',''title'': ''Farmers Protest: ਲਾਲ ਕਿਲੇ ਦੀ ਘਟਨਾ ਅਤੇ ਦਿੱਲੀ ਹਿੰਸਾ ਬਾਰੇ ਸੰਯੁਕਤ ਕਿਸਾਨ ਸੰਯੁਕਤ ਮੋਰਚੇ ਨੇ ਕੀ ਕੀਤਾ ਐਲਾਨ'',''published'': ''2021-01-27T10:32:15Z'',''updated'': ''2021-01-27T10:32:15Z''});s_bbcws(''track'',''pageView'');

Related News