ਕਿਸਾਨ ਅੰਦੋਲਨ : ਗਾਜ਼ੀਪੁਰ ਬਾਰਡਰ ਉੱਤੇ ਕਿਸਾਨ ਧਰਨੇ ਦੀ ਬਿਜਲੀ ਕੱਟਕੇ ਪੁਲਿਸ ਨੇ ਸਾਰੀ ਰਾਤ ਜੋ ਮਾਹੌਲ ਬਣਾਇਆ-5 ਅਹਿਮ ਖ਼ਬਰਾਂ

01/28/2021 8:04:16 AM

26 ਜਨਵਰੀ ਦੀ ਕਿਸਾਨ ਪਰੇਡ ਤੋਂ ਬਾਅਦ ਦਿੱਲੀ ਬਾਰਡਰਾਂ ਅਤੇ ਯੂਪੀ ਵਿਚ ਧਰਨਾ ਦੇ ਰਹੇ ਕਿਸਾਨਾਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਸਖ਼ਤੀ ਹੁੰਦਾ ਨਜ਼ਰ ਆ ਰਿਹਾ ਹੈ।

ਪ੍ਰਸ਼ਾਸਨ ਨੇ ਬੁੱਧਵਾਰ ਨੂੰ ਗਾਜ਼ੀਪੁਰ ਬਾਰਡ ਦੀ ਬਿਜਲੀ ਕੱਟ ਦਿੱਤੀ ਤਾਂ ਬਾਗਪਤ ਦੇ ਬੜੌਤ ਵਿਚ ਧਰਨਾ ਦੇ ਰਹੇ ਕਿਸਾਨਾਂ ਦਾ ਜ਼ਬਰੀ ਧਰਨਾ ਚੁਕਵਾ ਦਿੱਤਾ।

ਬੁੱਧਵਾਰ ਸ਼ਾਮ ਨੂੰ ਗਾਜ਼ੀਪੁਰ ਬਾਰਡਰ ਉੱਤੇ ਕਿਸਾਨਾਂ ਦੇ ਧਰਨੇ ਦੀ ਬਿਜਲੀ ਕੱਟ ਦਿੱਤੀ ਗਈ ਅਤੇ ਪੁਲਿਸ ਦੀ ਸਰਗਰਮੀ ਵਧਣ ਨਾਲ ਸਾਰੀ ਰਾਤ ਤਣਾਅ ਬਣਿਆ ਰਿਹਾ।

ਇਹ ਧਰਨਾਕਾਰੀ ਦਿੱਲੀ-ਸ਼ਾਹਜਹਾਂਪੁਰ ਬਾਰਡਰ ਉੱਪਰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਨੇ ਖ਼ਬਰ ਏਦੰਸੀ ਏਐੱਨਆਈ ਨੂੰ ਦੱਸਿਆ ਕਿ ਇਹ ਕਾਰਵਾਈ ਨੈਸ਼ਨਲ ਹਾਈਵੇ ਦੀ ਬੇਨਤੀ ਉੱਪਰ ਕੀਤੀ ਗਈ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

  • ਲਾਲ ਕਿਲੇ ਦੀ ਘਟਨਾ ਤੋਂ ਬਾਅਦ ਕਿਸਾਨ ਅੰਦੋਲਨ ਦਾ ਕੀ ਬਣੇਗਾ
  • ਸ਼ੰਭੂ ਬਾਰਡਰ ’ਤੇ ਕਿਸਾਨੀ ਲਈ ਸਟੇਜ ਲਾਉਣ ਵਾਲੇ ਦੀਪ ਸਿੱਧੂ ਦਾ ਟਰੈਕਟਰ ਪਰੇਡ ’ਚ ਲਾਲ ਕਿਲੇ ਤੱਕ ਦਾ ਸਫ਼ਰ
  • ਕਿਸਾਨ ਟਰੈਕਟਰ ਪਰੇਡ ਦੌਰਾਨ ਹੋਏ ਹੰਗਾਮੇ ਨੂੰ ਵਿਦੇਸ਼ੀ ਪ੍ਰੈੱਸ ਨੇ ਕਿਵੇਂ ਰਿਪੋਰਟ ਕੀਤਾ

ਕਿਸਾਨ ਅੰਦੋਲਨ ਦੇ "ਗੱਦਾਰ" ਕਹੇ ਜਾ ਰਹੇ ਸਰਵਨ ਪੰਧੇਰ ਤੇ ਸਤਨਾਮ ਪੰਨੂੰ ਕੌਣ ਹਨ

ਕਿਸਾਨਾਂ ਵਲੋਂ 26 ਜਨਵਰੀ ਟਰੈਕਟਰ ਪਰੇਡ ਦੇ ਨਿਰਧਾਰਿਤ ਕੀਤੇ ਰੂਟ ਦੇ ਉਲਟ ਜਾ ਕੇ ਪਰੇਡ ਕਰਨਾ ਅਤੇ ਫਿਰ ਦਿੱਲੀ ਦੇ ਲਾਲ ਕਿਲੇ ਸਣੇ ਕਈ ਥਾਵਾਂ ਉੱਤੇ ਹਿੰਸਾਂ ਦੇ ਇਲਜ਼ਮਾਂ ਵਿੱਚ ਇਸ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਮ ਦਾ ਸੰਗਠਨ ਚਰਚਾ ਵਿੱਚ ਹੈ।

ਇਸ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਸੰਗਠਨ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦਾ ਸਬੰਧ ਪੰਜਾਬ ਦੇ ਮਾਝੇ ਖ਼ਿੱਤੇ ਨਾਲ ਹੈ।

ਇੱਥੇ ਇਹ ਗੱਲ ਸਪੱਸ਼ਟ ਹੈ ਕਿ ਸੰਯੁਕਤ ਕਿਸਾਨ ਮੋਰਚੇ ਨੇ ਪਰੇਡ ਲਈ ਜੋ ਰੂਟ ਦਿੱਤਾ ਸੀ ਉਸ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪਹਿਲਾਂ ਹੀ ਰੱਦ ਕਰ ਦਿੱਤਾ ਸੀ। ਉਹਨਾਂ ਬਾਕੀ ਸੰਗਠਨਾਂ ਤੋਂ ਵੱਖ ਹੋ ਕੇ ਵੱਖਰੇ ਰੂਟ ਰਿੰਗ ਰੋਡ ਉਤੇ ਟਰੈਕਟਰ ਪਰੇਡ ਮੰਗਲਵਾਰ ਨੂੰ ਕੀਤੀ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਦੀਪ ਸਿੱਧੂ ਦਾ ਪਿਛੋਕੜ ਅਤੇ ਫਿਲਮੀ ਸਫ਼ਰ

BBC

ਛੱਬੀ ਜਨਵਰੀ 2021 ਨੂੰ ਕਿਸਾਨ ਟਰੈਕਟਰ ਪਰੇਡ ਦੇ ਮਿੱਥੇ ਰੂਟ ਤੋਂ ਵੱਖ ਹੋ ਕੇ ਭੀੜ ਦਾ ਇੱਕ ਹਿੱਸਾ ਲਾਲ ਕਿਲੇ ਪਹੁੰਚਿਆ। ਉੱਥੇ ਮੁਜ਼ਾਹਰਾਕਾਰੀਆਂ ਨੇ ਸਿੱਖ ਧਾਰਮਿਕ ਚਿੰਨ੍ਹ ਕੇਸਰੀ ਨਿਸ਼ਾਨ ਅਤੇ ਕਿਸਾਨ ਯੂਨੀਅਨ ਦਾ ਝੰਡਾ ਲਾਲ ਕਿਲੇ ਦੀ ਫ਼ਸੀਲ ''ਤੇ ਚੜ੍ਹਾ ਦਿੱਤਾ।

ਜਦੋਂ ਇਹ ਘਟਨਾਕ੍ਰਮ ਵਾਪਰ ਰਿਹਾ ਸੀ ਤਾਂ ਅਦਾਕਾਰ ਅਤੇ ਕਿਸਾਨ ਅੰਦੋਲਨ ਵਿੱਚ ਸਰਗਰਮ ਰਹੇ ਦੀਪ ਸਿੱਧੂ ਵੀ ਉੱਥੇ ਮੌਜੂਦ ਸਨ ਅਤੇ ਵੀਡੀਓ ਬਣਾ ਰਹੇ ਸਨ। ਇਸ ਤੋਂ ਬਾਅਦ ਦੀਪ ਸਿੱਧੂ ਚਰਚਾ ਵਿੱਚ ਹਨ।

ਆਓ ਤਰਤੀਬ ਨਾਲ ਸਮਝਦੇ ਹਾਂ ਦੀਪ ਸਿੱਧੂ ਦਾ ਕਿਸਾਨੀ ਅੰਦੋਲਨ ਨਾਲ ਜੁੜਨਾ, ਇਸ ਤੋਂ ਪਹਿਲਾਂ ਸਿਆਸੀ ਲੋਕਾਂ ਨਾਲ ਰਿਸ਼ਤਾ ਅਤੇ ਫਿਲਮੀ ਦੁਨੀਆਂ ਨਾਲ ਸਬੰਧ ਕੀ ਰਿਹਾ ਹੈ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ । ਵੀਡੀਓ ਇੱਥੇ ਦੇਖ ਸਕਦੇ ਹੋ ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ ''ਤੇ ਇੰਝ ਲੈ ਕੇ ਆਓ:

https://www.youtube.com/watch?v=xWw19z7Edrs

ਕਿਸਾਨਾਂ ਨੇ ਦਿੱਲੀ ਪੁਲਿਸ ਦੇ ਇਲਜ਼ਾਮਾਂ ਦਾ ਕੀ ਦਿੱਤਾ ਜਵਾਬ

ਸੰਯੁਕਤ ਮੋਰਚੇ ਨੇ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਬੈਠਕ ਕਰਕੇ ਮੋਰਚੇ ਤੋਂ ਅਲੱਗ ਐਕਸ਼ਨ ਕਰਨ ਵਾਲੀ ਜਥੇਬੰਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਜ਼ਿੰਮੇਵਾਰ ਦੱਸਿਆ ਹੈ।

ਦੂਜੇ ਪਾਸੇ ਦਿੱਲੀ ਪੁਲਿਸ ਨੇ ਇਸ ਮਾਮਲੇ ਵਿਚ ਕਈ ਕਿਸਾਨ ਆਗੂਆਂ ਸਣੇ ਹੋਰ ਕਈ ਲੋਕਾਂ ਖ਼ਿਲ਼ਾਫ ਮਾਮਲਾ ਦਰਜ ਕਰਕੇ ਜਾਂਚ ਵਿਸ਼ੇਸ਼ ਜਾਂਚ ਟੀਮ ਹਵਾਲੇ ਕਰ ਦਿੱਤੀ ਹੈ।

ਦਿੱਲੀ ਪੁਲਿਸ ਕਮੀਸ਼ਨਰ ਐੱਸਐੱਨ ਸ਼੍ਰੀਵਾਸਤਵ ਨੇ ਕਿਹਾ ਕਿ ਕਿਸਾਨ ਆਗੂਆਂ ਨੇ ਸਾਡੇ ਨਾਲ ਵਿਸ਼ਵਾਸਘਾਤ ਕੀਤਾ ਹੈ ਜਿਸ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕਿਸਾਨਾਂ ਅਤੇ ਪੁਲਿਸ ਦੀਆਂ ਪ੍ਰੈੱਸ ਕਾਨਫਰੰਸ ਦੀਆਂ ਮੁੱਖ ਗੱਲਾਂ ਪੜ੍ਹਨ ਅਤੇ ਅਹਿਮ ਘਟਨਾਕ੍ਰਮ ਜਾਨਣ ਲਈ ਇੱਥੇ ਕਲਿੱਕ ਕਰੋ।

ਲਾਲ ਕਿਲੇ ਦੀ ਘਟਨਾ ਤੋਂ ਬਾਅਦ ਕਿਸਾਨ ਅੰਦੋਲਨ ਦਾ ਕੀ ਬਣੇਗਾ?

Reuters

ਛੱਬੀ ਜਨਵਰੀ ਦੇ ਸਾਰੇ ਘਟਨਾਕ੍ਰਮ ਦੀਆਂ ਤਰ੍ਹਾਂ-ਤਰ੍ਹਾਂ ਦੀਆਂ ਵਿਆਖਿਆਵਾਂ ਕੀਤੀਆਂ ਜਾ ਰਹੀਆਂ ਹਨ

ਕਿਸਾਨ ਜਥੇਬੰਦੀਆਂ ਯੋਜਨਾ ਤੇ ਅਨੁਸ਼ਾਸਨ ਭੰਗ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੀਆਂ ਹਨ ਤਾਂ ਪੁਲਿਸ ਕਹਿ ਰਹੀ ਹੈ ਕਿ ਕਿਸਾਨਾਂ ਨੇ ਭਰੋਸਾ ਤੋੜਿਆ ਹੈ ਤੇ ਹੁਣ ਉਨ੍ਹਾਂ ਖ਼ਿਲਾਫ਼ ਸਖ਼ਤੀ ਵਰਤੀ ਜਾਵੇਗੀ।

ਇਸ ਸਭ ਘਟਨਾਕ੍ਰਮ ਦੇ ਦਰਮਿਆਨ ਸਭ ਤੋਂ ਵੱਡਾ ਪ੍ਰਸ਼ਨ ਇਹ ਖੜਾ ਹੋ ਰਿਹਾ ਹੈ ਕਿ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦਾ ਕੀ ਹੋਵੇਗਾ?

ਕੀ ਅੰਦੋਲਨ ਨੂੰ ਬੰਦ ਹੋ ਜਾਵੇਗਾ ਜਾਂ ਫ਼ਿਰ ਕਿਸਾਨ ਅੰਦੋਲਨ ਹੋਰ ਤਿੱਖ਼ਾ ਹੋ ਜਾਵੇਗਾ? ਇਨ੍ਹਾਂ ਸਵਾਲਾਂ ਦੇ ਜਵਾਬ ਜਾਣਨ ਲਈ ਇੱਥੇ ਕਲਿੱਕ ਕਰੋ।

ਇਹ ਖ਼ਬਰਾਂ ਵੀ ਪੜ੍ਹੋ:

  • ਅਮਰੀਕੀ ਕਿਸਾਨ ਕੀ ਕੰਟਰੈਕਟ ਫਾਰਮਿੰਗ ਦੇ ਸਿੱਟੇ ਭੁਗਤ ਰਹੇ ਹਨ
  • ਕੀ ਪੰਜਾਬ ਦੇ ਕਿਸਾਨ ਸਰਕਾਰ ਨੂੰ ਜ਼ਮੀਨ ਦੇਣ ਤੋਂ ਇਨਕਾਰ ਕਰ ਸਕਦੇ ਹਨ, ਕੀ ਕਹਿੰਦਾ ਹੈ ਕਾਨੂੰਨ
  • ਕਿਵੇਂ 6 ਭਰਾਵਾਂ ਨੇ ਆਪਣੇ ਸ਼ੇਰਾਂ ਨਾਲ ਦਹਿਸ਼ਤ ਮਚਾਈ ਤੇ ਕਤਲੇਆਮ ਕੀਤਾ

ਇਹ ਵੀਡੀਓ ਵੀ ਦੇਖੋ:

https://www.youtube.com/watch?v=8YNkH5DzqCU

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''f606dbc1-c9b5-4973-8f11-c44d783128fd'',''assetType'': ''STY'',''pageCounter'': ''punjabi.india.story.55836740.page'',''title'': ''ਕਿਸਾਨ ਅੰਦੋਲਨ : ਗਾਜ਼ੀਪੁਰ ਬਾਰਡਰ ਉੱਤੇ ਕਿਸਾਨ ਧਰਨੇ ਦੀ ਬਿਜਲੀ ਕੱਟਕੇ ਪੁਲਿਸ ਨੇ ਸਾਰੀ ਰਾਤ ਜੋ ਮਾਹੌਲ ਬਣਾਇਆ-5 ਅਹਿਮ ਖ਼ਬਰਾਂ'',''published'': ''2021-01-28T02:24:36Z'',''updated'': ''2021-01-28T02:24:36Z''});s_bbcws(''track'',''pageView'');