ਬਾਜਵਾ ਨੇ ਸਰਕਾਰ ਨੂੰ ਕਿਉਂ ਕਿਹਾ ਕਿ ਸਾਨੂੰ ਨੈਸ਼ਨਲਿਜ਼ਮ ਨਾ ਸਿਖਾਓ - 5 ਅਹਿਮ ਖ਼ਬਰਾਂ

02/06/2021 7:49:25 AM

ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਉੱਪਰ ਧੰਨਵਾਦੀ ਮਤੇ ''ਤੇ ਬਹਿਸ ਦੌਰਾਨ ਵਿਰੋਧੀ ਧਿਰ ਨੇ ਤਿੰਨ ਖੇਤੀ ਕਾਨੂੰਨਾਂ ਬਾਰੇ ਸਰਕਾਰ ''ਤੇ ਤਿੱਖੇ ਹਮਲੇ ਕੀਤੇ।

ਕੇਂਦਰੀ ਖੇਤੀ ਮੰਤਰੀ ਨੇ ਸਾਂਸਦਾਂ ਤੋਂ ਪੁੱਛਿਆ ਕਿ ਉਹ ਜਾਨਣਾ ਚਾਹੁੰਦੇ ਹਨ ਕਿ ਕਾਨੂੰਨਾਂ ਵਿੱਚ ਕਾਲਾ ਕੀ ਹੈ।

ਕਾਂਗਰਸੀ ਸਾਂਸਦ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਕਾਨੂੰਨਾਂ ਨੂੰ ਮੁੱਛ ਦਾ ਸਵਾਲ ਬਣਾ ਕੇ ਬੈਠੀ ਹੈ। ਉਨ੍ਹਾਂ ਨੇ ਕਿਹਾ ਕਿ ਪਾਰਲੀਮੈਂਟ ਦਾ ਸੈਸ਼ਨ ਚੱਲ ਰਿਹਾ ਹੈ ਅਤੇ ਸੰਸਦ ਮੈਂਬਰਾਂ ਨੂੰ ਕਿਸਾਨਾਂ ਕੋਲ ਜਾਣ ਨਹੀਂ ਦਿੱਤਾ ਜਾ ਰਿਹਾ। ਇਹ ਕਿਹੋ-ਜਿਹਾ ਲੋਕ ਤੰਤਰ ਹੈ?

ਇਹ ਵੀ ਪੜ੍ਹੋ:

ਉਨ੍ਹਾਂ ਨੇ ਕਿਹਾ ਕਿ ਹਰ ਮਹੀਨੇ ਪੰਜਾਬ ਤੇ ਹਰਿਆਣੇ ਦਾ ਇੱਕ ਨਾ ਇੱਕ ਬੱਚਾ ਕੌਮੀ ਝੰਡੇ ਵਿੱਚ ਲਿਪਟ ਕੇ ਵਾਪਸ ਆਉਂਦਾ ਹੈ ਤੁਸੀਂ ਸਾਨੂੰ ਨੈਸ਼ਨਲਿਜ਼ਮ ਨਾ ਸਿਖਾਓ।

ਬਾਜਵਾ ਸਮੇਤ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਹੋਰ ਆਗੂਆਂ ਨੇ ਸਰਕਾਰ ਨੂੰ ਕੀ ਕੁਝ ਕਿਹਾ ਦੇਖਣ ਲਈ ਇੱਥੇ ਕਲਿੱਕ ਕਰੋ। ਬਹਿਸ ਅਤੇ ਕਿਸਾਨ ਅੰਦੋਲਨ ਨਾਲ ਜੁੜੀਆਂ ਸ਼ੁੱਕਰਵਾਰ ਦੀਆਂ ਹੋਰ ਅਪਡੇਟਸ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ।

ਮੋਦੀ ਦੇ ਮਾਂ ਨੂੰ ਮਿਲਣ ਸਮੇਂ ਕੋਈ ਹੋਰ ਪਰਿਵਾਰ ਦਾ ਮੈਂਬਰ ਕੋਲ ਕਿਉਂ ਨਹੀਂ ਹੁੰਦਾ?

ਬੀਬੀਸੀ ਪੱਤਰਕਾਰ ਤੇਜਸ ਵੈਦਿਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਪ੍ਰਹਿਲਾਦ ਮੋਦੀ ਨਾਲ ਸਥਾਨਕ ਚੋਣਾਂ ਸਮੇਤ ਹੋਰ ਕਈ ਮੁੱਦਿਆਂ ''ਤੇ ਵੀ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪੀਐਮ ਮੋਦੀ ਨਾਲ ਆਪਣੇ ਸਬੰਧਾਂ ਬਾਰੇ ਵੀ ਖੁੱਲ੍ਹ ਕੇ ਗੱਲ ਕੀਤੀ।

ਉਨ੍ਹਾਂ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਮਾਂ ਨੂੰ ਮਿਲਦੇ ਹਨ, ਤਾਂ ਇਹ ਵੀ ਸਪੱਸ਼ਟ ਨਿਰਦੇਸ਼ ਹੁੰਦੇ ਹਨ ਕਿ ਪਰਿਵਾਰ ਦੇ ਬਾਕੀ ਮੈਂਬਰ ਦੂਰੀ ਬਣਾ ਕੇ ਹੀ ਰੱਖਣ।

"ਆਪਣੇ ਸ਼ੁਰੂਆਤੀ ਦੌਰਿਆਂ ਦੌਰਾਨ ਜਦੋਂ ਵੀ ਉਹ ਮਾਂ ਨੂੰ ਮਿਲਣ ਆਉਂਦੇ ਸਨ, ਤਾਂ ਤੁਸੀਂ ਵੀ ਵੇਖਿਆ ਹੋਵੇਗਾ ਕਿ ਛੋਟੇ ਭਰਾ ਦਾ ਵੀ ਪਰਿਵਾਰ ਨੇੜੇ ਵਿਖਾਈ ਦਿੰਦਾ ਸੀ, ਪਰ ਹੁਣ ਅਜਿਹਾ ਨਹੀਂ ਹੈ।"

ਪੂਰਾ ਇੰਟਰਵਿਊ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਜੰਮੂ ਕਸ਼ਮੀਰ ''ਚ 4G ਮੁੜ ਚੱਲੇਗਾ

ਜੰਮੂ ਕਸ਼ਮੀਰ ਪ੍ਰਸ਼ਾਸਨ ''ਚ ਪ੍ਰਿੰਸੀਪਲ ਸਕੱਤਰ ਰੋਹਿਤ ਕੰਸਲ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ ਹੈ ਕਿ ਪੂਰੇ ਜੰਮੂ-ਕਸ਼ਮੀਰ ਵਿੱਚ 4G ਇੰਟਰਨੈੱਟ ਸੇਵਾਵਾਂ ਮੁੜ ਬਹਾਲ ਕੀਤੀਆਂ ਜਾ ਰਹੀਆਂ ਹਨ।

5 ਅਗਸਤ 2019 ਤੋਂ ਭਾਰਤ ਸਰਕਾਰ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਸੰਵਿਧਾਨ ਆਰਟੀਕਲ 370 ਨੂੰ ਖ਼ਤਮ ਕਰ ਦਿੱਤਾ ਸੀ ਅਤੇ ਇਸ ਨੂੰ ਜੰਮੂ, ਕਸ਼ਮੀਰ ਅਤੇ ਲੱਦਾਖ਼ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਸੀ।

ਉਦੋਂ ਤੋਂ ਹੀ ਇੱਥੇ ਮੋਬਾਈਲ ਅਤੇ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਸੀ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

https://www.youtube.com/watch?v=xWw19z7Edrs

ਬੇਅਦਬੀ ਮਾਮਲਾ: ਜਾਂਚ ਮੁੜ ਪੰਜਾਬ ਪੁਲਿਸ ਕੋਲ ਆਉਣ ਮਗਰੋਂ ਹੁਣ ਜਾਂਚ ਕਿੱਧਰ ਜਾਵੇਗੀ?

ਬੇਅਦਬੀ ਮਾਮਲਾ
Getty Images

ਸੀਬੀਆਈ (ਕੇਂਦਰੀ ਜਾਂਚ ਬਿਊਰੋ) ਨੇ ਬੇਅਦਬੀ ਮਾਮਲਿਆਂ ਨਾਲ ਸਬੰਧਤ ਦਸਤਾਵੇਜ਼ ਪੰਜਾਬ ਪੁਲਿਸ ਨੂੰ ਸੌਂਪ ਦਿੱਤੇ ਹਨ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਕਾਇਦਾ ਸੀਬੀਆਈ ਨੂੰ ਦਸਤਾਵੇਜ਼ ਸੌਂਪਣ ਸਬੰਧੀ ਸਮਾਂ ਤੈਅ ਕੀਤਾ ਸੀ, ਜਿਸ ਤੋਂ ਬਾਅਦ ਹੀ ਜਾਂਚ ਏਜੰਸੀ ਨੇ ਬੇਅਦਬੀ ਦੇ ਮਾਮਲਿਆਂ ਨਾਲ ਸਬੰਧਤ ਸਾਰੀਆਂ ਫਾਈਲਾਂ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤੀਆਂ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਹੋਇਆ ਹੈ।

ਸੀਬੀਆਈ ਵੱਲੋਂ ਜਾਂਚ ਨਾਲ ਜੁੜੇ ਸਾਰੇ ਦਸਤਾਵੇਜ਼ ਅਤੇ ਫਾਈਲਾਂ ਪੰਜਾਬ ਪੁਲਿਸ ਨੂੰ ਸੌਂਪ ਦਿੱਤੇ ਜਾਣ ਤੋਂ ਬਾਅਦ ਹੁਣ ਕੀ ਜਾਂਚ ਮੁਕੰਮਲ ਹੋ ਜਾਵੇਗੀ? ਪੜ੍ਹੋ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਦੀ ਇਹ ਰਿਪੋਰਟ

ਵਿਦੇਸ਼ੀ ਹਸਤੀਆਂ ਦੇ ਟਵੀਟਾਂ ''ਤੇ ਕੀ ਮੋਦੀ ਸਰਕਾਰ ਨੇ ਲੋੜ ਤੋਂ ਵੱਧ ਪ੍ਰਤੀਕਰਮ ਦਿੱਤਾ?

ਮੋਦੀ
Getty Images

ਇਹ ਸਵਾਲ ਇਸ ਲਈ ਉੱਠ ਰਹੇ ਹਨ ਕਿ ਕੁੱਝ ਵਿਦੇਸ਼ੀ ਹਸਤੀਆਂ ਵੱਲੋਂ ਕੀਤੇ ਟਵੀਟ ਦਾ ਜਵਾਬ ਵਿਦੇਸ਼ ਮੰਤਰਾਲੇ ਵੱਲੋਂ ਬਿਆਨ ਜਾਰੀ ਕਰਕੇ ਦੇਣਾ ਚਾਹੀਦਾ ਸੀ ਜਾਂ ਫਿਰ ਨਹੀਂ?

ਕੁੱਝ ਲੋਕ ਤਾਂ ਇਹ ਵੀ ਸਵਾਲ ਚੁੱਕ ਰਹੇ ਹਨ ਕਿ ਜਦੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ''ਚ ਕੈਪੀਟਲ ਹਿੱਲ ਹਿੰਸਾ ਮਾਮਲੇ ''ਤੇ ਟਵੀਟ ਕਰਦੇ ਹਨ ਤਾਂ ਫਿਰ ਕੀ ਇਹ ਅਮਰੀਕਾ ਦੇ ਅੰਦਰੂਨੀ ਮਾਮਲਿਆਂ ''ਚ ਦਖਲਅੰਦਾਜ਼ੀ ਨਹੀਂ ਹੈ ?

ਇਸ ਲਈ ਇਹ ਸਮਝਣ ਦੀ ਜ਼ਰੂਰਤ ਹੈ ਕਿ ਵਿਦੇਸ਼ੀ ਨਾਗਰਿਕਾਂ ਵੱਲੋਂ ਕੀਤੀਆਂ ਟਿੱਪਣੀਆਂ ''ਤੇ ਸਰਕਾਰ ਕਦੋਂ ਬੋਲਦੀ ਹੈ ਅਤੇ ਕਦੋਂ ਨਹੀਂ?

ਸਮਝਣ ਲਈ ਪੜ੍ਹੋ ਬੀਬੀਸੀ ਪੱਤਰਕਾਰ ਸਰੋਜ ਸਿੰਘ ਦੀ ਇਹ ਰਿਪੋਰਟ

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

https://www.youtube.com/watch?v=Nnz6KNBzhyA

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''060d2968-8b5b-4e09-9586-66ed872b6732'',''assetType'': ''STY'',''pageCounter'': ''punjabi.india.story.55960424.page'',''title'': ''ਬਾਜਵਾ ਨੇ ਸਰਕਾਰ ਨੂੰ ਕਿਉਂ ਕਿਹਾ ਕਿ ਸਾਨੂੰ ਨੈਸ਼ਨਲਿਜ਼ਮ ਨਾ ਸਿਖਾਓ - 5 ਅਹਿਮ ਖ਼ਬਰਾਂ'',''published'': ''2021-02-06T02:07:20Z'',''updated'': ''2021-02-06T02:07:20Z''});s_bbcws(''track'',''pageView'');

Related News