ਕਿਸਾਨ ਅੰਦੋਲਨ ਬਾਰੇ ਸੰਯੁਕਤ ਰਾਸ਼ਟਰ ਨੇ ਆਪਣੇ ਬਿਆਨ ਵਿੱਚ ਕੀ ਕਿਹਾ - ਪ੍ਰੈੱਸ ਰਿਵੀਊ

Saturday, Feb 06, 2021 - 09:04 AM (IST)

ਕਿਸਾਨ ਅੰਦੋਲਨ ਬਾਰੇ ਸੰਯੁਕਤ ਰਾਸ਼ਟਰ ਨੇ ਆਪਣੇ ਬਿਆਨ ਵਿੱਚ ਕੀ ਕਿਹਾ - ਪ੍ਰੈੱਸ ਰਿਵੀਊ
ਕਿਸਾਨ ਅੰਦੋਲਨ
Getty Images

ਭਾਰਤ ਵਿੱਚ ਜਾਰੀ ਕਿਸਾਨ ਅੰਦੋਲਨ ਦੇ ਕੌਮਾਂਤਰੀ ਸੱਥ ਵਿੱਚ ਆ ਜਾਣ ਤੋਂ ਬਾਅਦ ਪਹਿਲੀ ਵਾਰ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਵਿੰਗ ਨੇ ਟਿੱਪਣੀ ਆਪਣੇ ਟਵਿੱਟਰ ਅਕਾਊਂਟ ਰਾਹੀਂ ਕੀਤੀ।

ਯੂਐੱਨ ਨੇ ਕਿਸਾਨਾਂ ਅਤੇ ਸਰਕਾਰ ਦੋਵਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਸੰਜਮ ਵਰਤਣ ਦੀ ਅਪੀਲ ਕੀਤੀ।

ਯੂਐੱਨ ਹਿਊਮਨ ਰਾਈਟਸ ਨੇ ਨਸੀਹਤ ਦਿੰਦਿਆਂ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਇਕੱਠਾ ਹੋਣ ਅਤੇ ਪ੍ਰਗਟਾਵੇ ਦੇ ਹੱਕਾਂ ਦੀ ਆਫ਼ ਲਾਈਨ ਅਤੇ ਆਨ ਲਾਈਨ ਦੋਵਾਂ ਥਾਵਾਂ ''ਤੇ ਸੁਰੱਖਿਆ ਦੇਣੀ ਚਾਹੀਦੀ ਹੈ।

ਸੰਸਥਾ ਨੇ ਕਿਹਾ ਕਿ ਇਹ ਜ਼ਰੂਰੀ ਹੈ ਕਿ ਸਾਰਿਆਂ ਦੇ ਮਨੁੱਖੀ ਹੱਕਾਂ ਦਾ ਸਤਿਕਾਰ ਕਰਦੇ ਹੋਏ ਬਰਾਬਰੀ ਵਾਲਾ ਹੱਲ ਕੱਢਿਆ ਜਾਣਾ ਚਾਹੀਦਾ ਹੈ।

https://twitter.com/UNHumanRights/status/1357710206612946944

ਪੰਜਾਬ ਦੀਆਂ ਸਥਾਨਕ ਚੋਣਾਂ ਵਿੱਚ ਕੋਣ ਕਿੰਨੀਆਂ ਸੀਟਾਂ ’ਤੇ ਨਿੱਤਰਿਆ?

ਚੋਣਾਂ
Getty Images

ਪੰਜਾਬ ਵਿੱਚ ਲੋਕਲ ਬਾਡੀਜ਼ ਦੀਆਂ ਚੋਣਾਂ ਵਿੱਚ ਦਸ ਦਿਨ ਰਹਿ ਗਏ ਹਨ। ਕੁੱਲ 2,302 ਵਾਰਡਾਂ ਵਿੱਚ ਚੋਣਾਂ ਹੋਣੀਆਂ ਹਨ ਅਤੇ ਅੱਠ ਮਿਊਂਸੀਪਲ ਕਾਰਪੋਰੇਸ਼ਨਾਂ ਅਤੇ 109 ਮਿਊਂਸੀਪਲ ਕਾਊਂਸਲਾਂ ਅਤੇ ਨਗਰ ਪੰਚਾਇਤਾਂ ਲਈ 14 ਫਰਵਰੀ ਨੂੰ ਚੋਣਾਂ ਹੋਣੀਆਂ ਹਨ।

ਦਿ ਟ੍ਰਿਬਿਊਨ ਦੀ ਵੈਬਸਾਈਟ ਮੁਤਾਬਕ ਕੁੱਲ 15,305 ਉਮੀਦਵਾਰ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚੋਂ 10,193 ਉਮੀਦਵਾਰ ਅਜ਼ਾਦ ਹੈਸੀਅਤ ਵਿੱਚ ਇਹ ਚੋਣਾਂ ਲੜ ਰਹੇ ਹਨ।

ਕਿਸਾਨ ਅੰਦੋਲਨ ਕਾਰਨ ਸੂਬੇ ਵਿੱਚ ਭਾਜਪਾ ਆਗੂਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਪਾਰਟੀ ਨੇ 2,302 ਵਾਰਡਾਂ ਵਿੱਚ 670 ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਹਨ।

ਸੂਬੇ ਦੀ ਸੱਤਾਧਾਰੀ ਕਾਂਗਰਸ ਨੇ 1,652 ਉਮੀਦਵਾਰ ਉਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ 1,526 ਉਮੀਦਵਾਰ ਅਤੇ ਆਮ ਆਦਮੀ ਪਾਰਟੀ ਅਤੇ ਬੀਐੱਸਪੀ ਨੇ ਕ੍ਰਮਵਾਰ 1,155 ਅਤੇ 102 ਉਮੀਦਵਾਰ ਮੈਦਾਨ ਵਿੱਚ ਨਿਤਾਰੇ ਹਨ।

ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਡੇਟਾ ਮੁਤਾਬਕ ਭਾਜਪਾ 29 ਫ਼ੀਸਦੀ ਸੀਟਾਂ ਉੱਪਰ, ਕਾਂਗਰਸ 72 ਫ਼ੀਸਦੀ, ਅਕਾਲੀ ਦਲ 66 ਫ਼ੀਸਦੀ ਅਤੇ ਆਪ ਪਾਰਟੀ 49 ਫ਼ੀਸਦੀ ਸੀਟਾਂ ਉੱਪਰ ਚੋਣਾਂ ਲੜ ਰਹੇ ਹਨ।

ਅਗਲੇ ਸਾਲ ਤੱਕ ਦਿੱਲੀ ਵਿੱਚ ਬਿਜਲੀ ਵਾਹਨਾਂ ਲਈ ਸੌ ਚਾਰਜਿੰਗ ਪੁਆਇੰਟ ਹੋਣਗੇ

ਇਲੈਕਟਰਿਕ ਕਾਰਾਂ
Getty Images

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਆਉਂਦੇ ਇੱਕ ਸਾਲ ਦੇ ਅੰਦਰ ਰਾਜਧਾਨੀ ਵਿੱਚ ਬਿਜਲੀ ਨਾਲ ਚੱਲਣ ਵਾਲੇ ਵਾਹਨਾਂ ਨੂੰ ਚਾਰਜ ਕਰਨ ਲਈ ਸੌ ਜਨਤਕ ਚਾਰਜਿੰਗ ਸਟੇਸ਼ਨ ਕਾਇਮ ਕਰ ਦਿੱਤੇ ਜਾਣਗੇ।

ਦਿ ਇੰਡੀਅਨ ਐਕਸਪ੍ਰੈਸ ਵੈਬਸਾਈਟ ਮੁਤਾਬਕ ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਤਹਿਤ ਸੌ ਸਟੇਸ਼ਨਾਂ ਉੱਪਰ 500 ਚਾਰਜਿੰਗ ਪੁਆਇੰਟ ਹੋਣਗੇ। ਜਿਆਦਾਤਰ ਸਟੇਸ਼ਨ ਮੈਟਰੋ ਸਟੇਸ਼ਨਾਂ ਦੇ ਅਤੇ ਡੀਟੀਸੀ ਦੀਆਂ ਬੱਸਾਂ ਦੇ ਰੂਟ ਦੇ ਨਜ਼ਦੀਕ ਹੋਣਗੇ।

ਉਨ੍ਹਾਂ ਨੇ ਕਿਹਾ ਕਿ ਇਸ ਲਈ ਦਿੱਲੀ ਟ੍ਰਾਂਸਕੋ ਲਿਮਿਟਡ ਨੇ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਚਾਰਜਿੰਗ ਸਟੇਸ਼ਨ ਸਥਾਪਤ ਕਰਨ ਲਈ ਦੇਸ਼ ਦਾ ਸਭ ਤੋਂ ਵੱਡਾ ਟੈਂਡਰ ਕੱਢ ਦਿੱਤਾ ਗਿਆ ਹੈ। ਇਨ੍ਹਾਂ ਚਾਰਜਿੰਗ ਸਟੇਸ਼ਨਾਂ ਦਾ ਖ਼ਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

https://www.youtube.com/watch?v=Nnz6KNBzhyA

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''c43f418b-2a35-4edd-99c4-b6996c3fb4c7'',''assetType'': ''STY'',''pageCounter'': ''punjabi.india.story.55960455.page'',''title'': ''ਕਿਸਾਨ ਅੰਦੋਲਨ ਬਾਰੇ ਸੰਯੁਕਤ ਰਾਸ਼ਟਰ ਨੇ ਆਪਣੇ ਬਿਆਨ ਵਿੱਚ ਕੀ ਕਿਹਾ - ਪ੍ਰੈੱਸ ਰਿਵੀਊ'',''published'': ''2021-02-06T03:27:27Z'',''updated'': ''2021-02-06T03:27:27Z''});s_bbcws(''track'',''pageView'');

Related News