ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ਨਾਲ ਕਿਸਾਨਾਂ ਦਾ ਮੁੱਦਾ ਚੁੱਕਦਿਆਂ ਇਹ ਕਿਹਾ - ਪ੍ਰੈੱਸ ਰਿਵੀਊ
Monday, Feb 08, 2021 - 09:04 AM (IST)


ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ ਅਮਰੀਕਾ ਵਿੱਚ ਭਾਰਤ ਦੇ ਅੰਦੋਲਨਕਾਰੀ ਕਿਸਾਨਾਂ ਦਾ ਮੁੱਦਾ ਮੁੜ ਭਾਰਤ ਦੇ ਸਾਹਮਣੇ ਚੁੱਕਿਆ ਗਿਆ ਹੈ।
ਇੰਡੀਆ ਕਾਕਸ ਦੇ ਆਗੂਆਂ ਨੇ ਭਾਰਤ ਨੂੰ ਲੋਕਤੰਤਰੀ ਨਿਯਮਾਂ ਨੂੰ ਬਣਾਈ ਰੱਖਣ ਅਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਦੇਣ ਲਈ ਕਿਹਾ ਹੈ।
ਕਾਕਸ ਦੇ ਡੈਮੋਕਰੇਟਿਕ ਸਹਿ-ਪ੍ਰਧਾਨ ਬ੍ਰੈਡ ਸ਼ੇਰਮਨ ਨੇ ਟਵਿੱਟਰ ਜ਼ਰੀਏ ਦੱਸਿਆ ਕਿ ਇਹ ਮਾਮਲਾ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਸ਼ਨੀਵਾਰ ਨੂੰ ਕਿਸਾਨ ਅੰਦੋਲਨ ਬਾਰੇ ਵਿਚਾਰ ਵਟਾਂਦਰੇ ਦੌਰਾਨ ਵਰਚੁਅਲ ਮੀਟਿੰਗ ਦੌਰਾਨ ਉਠਾਇਆ ਗਿਆ ਸੀ।
ਸ਼ੇਰਮਨ ਨੇ ਕਿਹਾ, "ਮੈਂ ਭਾਰਤ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਲੋਕਤੰਤਰ ਦੇ ਨੇਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਨਾਲ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਅਤੇ ਇੰਟਰਨੈੱਟ ਦੀ ਸੁਵਿਧਾ ਵੀ ਦਿੱਤੀ ਜਾਵੇ।"
ਇਹ ਵੀ ਪੜ੍ਹੋ:
- ਉੱਤਰਾਖੰਡ ਵਿੱਚ ਇਹ ''ਤਬਾਹੀ'' ਕਿਉਂ ਮਚੀ ਹੋਵੇਗੀ? ਕੀ ਕਹਿੰਦੇ ਹਨ ਮਾਹਰ
- ਨੌਦੀਪ ਕੌਰ ਦਾ ਮੁੱਦਾ ਕਮਲਾ ਹੈਰਿਸ ਦੀ ਭਾਣਜੀ ਨੇ ਕਿਉਂ ਚੁੱਕਿਆ
- ਵਿਸ਼ਵੀ ਸਿਆਸਤ ''ਚ ਹਮੇਸ਼ਾ ਸੱਜੇ ਜਾਂ ਖੱਬੇ ਪੱਖੀ ਸਿਆਸਤ ਹੀ ਮੋਹਰੀ ਕਿਉਂ ਰਹਿੰਦੀ ਹੈ
ਦਿ ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ਅਸਮ ਅਤੇ ਪੱਛਮੀ ਬੰਗਾਲ ਵਿੱਚ ਬੋਲਦਿਆਂ ਕਿਹਾ ਕਿ ਭਾਰਤ ਨੂੰ ''ਬਦਨਾਮ ਕਰਨ'' ਅਤੇ ਇਸਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ''ਅੰਤਰਰਾਸ਼ਟਰੀ ਸਾਜ਼ਿਸ਼'' ਰਚੀ ਜਾ ਰਹੀ ਹੈ।
ਉਨ੍ਹਾਂ ਕਿਹਾ ਸਾਜ਼ਿਸ਼ ਰਚਣ ਵਾਲੇ ਚਾਹ ਵਰਕਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਅਤੇ ਯੋਗ ਦੀ ਨਿਖੇਧੀ ਕਰ ਰਹੇ ਹਨ।
ਪੀਐੱਮ ਮੋਦੀ ਨੇ ਕਿਹਾ ਕਿ ਭਾਰਤ ਨੂੰ ਬਦਨਾਮ ਕਰਨ ਲਈ ਉਹ ਚਾਹ ਨਾਲ ਜੁੜੀ ਭਾਰਤ ਦੀ ਪਛਾਣ ''ਤੇ ਹਮਲਾ ਕਰਨ ਦੀ ਗੱਲ ਕਰ ਰਹੇ ਹਨ।
ਮੋਦੀ ਨੇ ਇਸ ਦੌਰਾਨ ਲੋਕਾਂ ਤੋਂ ਵੀ ਪੁੱਛਿਆ ਕਿ ਤੁਸੀਂ ਇਸ ਤਰ੍ਹਾਂ ਦੇ ਹਮਲੇ ਬਰਦਾਸ਼ਤ ਕਰੋਗੇ? ਕੀ ਤੁਸੀਂ ਹਮਲਾਵਰਾਂ ਨੂੰ ਬਰਦਾਸ਼ਤ ਕਰੋਗੇ? ਕੀ ਤੁਸੀਂ ਉਨ੍ਹਾਂ ਨੂੰ ਬਰਦਾਸ਼ਤ ਕਰੋਗੇ ਜੋ ਇਸ ਤਰ੍ਹਾਂ ਦੇ ਹਮਲਿਆਂ ਦੀ ਤਾਰੀਫ਼ ਕਰਦੇ ਹਨ?
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
https://www.youtube.com/watch?v=xWw19z7Edrs
ਭਾਰਤ ਵਿੱਚ 57 ਲੱਖ ਨੂੰ ਲੱਗੀ ਕੋਰੋਨਾ ਵੈਕਸੀਨ
ਐਨਡੀਟੀਵੀ ਦੀ ਖ਼ਬਰ ਮੁਤਾਬਕ ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਹੁਣ ਤੱਕ 57 ਲੱਖ ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਵਰਕਰਾਂ ਨੂੰ ਕੋਰੋਨਾਵਾਇਰਸ ਵੈਕਸੀਨ ਲੱਗ ਚੁੱਕੀ ਹੈ।

ਇਸ ਨਾਲ ਭਾਰਤ ਕੋਰੋਨਾ ਵੈਕਸੀਨ ਮੁਹੱਈਆ ਕਰਵਾਉਣ ਵਾਲਾ ਦੁਨੀਆਂ ਦਾ ਤੀਜਾ ਸਭ ਤੋਂ ਵੱਡਾ ਦੇਸ਼ ਬਣ ਗਿਆ ਹੈ। ਹਾਲਾਂਕਿ ਅਮਰੀਕਾ ਅਤੇ ਯੂਕੇ ਭਾਰਤ ਤੋਂ ਅੱਗੇ ਹਨ।
ਸਰਕਾਰ ਦਾ ਕਹਿਣਾ ਹੈ ਕਿ 57,75,322 ਕੁੱਲ ਵੈਕਸੀਨ ਲੱਗੀ ਹੈ ਜਿਸ ਵਿੱਚ 53,04,546 ਸਿਹਤ ਕਰਮਚਾਰੀ ਅਤੇ 4,70,776 ਫਰੰਟਲਾਈਨ ਵਰਕਰ ਹਨ।
ਇਹ ਵੀ ਪੜ੍ਹੋ:
- ਕਿਵੇਂ 6 ਭਰਾਵਾਂ ਨੇ ਆਪਣੇ ਸ਼ੇਰਾਂ ਨਾਲ ਦਹਿਸ਼ਤ ਮਚਾਈ ਤੇ ਕਤਲੇਆਮ ਕੀਤਾ
- ਜੱਗੀ ਜੌਹਲ : ''''ਅੰਤਾਂ ਦੇ ਤਸ਼ੱਦਦ ਨਾਲ ਮੇਰੇ ਤੋਂ ਕੋਰੇ ਕਾਗਜ਼ ਤੇ ਦਸਤਖ਼ਤ ਕਰਵਾਏ ਅਤੇ ਲਾਈਨਾਂ ਕੈਮਰੇ ''ਤੇ ਬੁਲਾਈਆਂ''''
- ਲਾਲ ਕਿਲੇ ਦੀ ਘਟਨਾ ਤੋਂ ਬਾਅਦ ਕੇਸਰੀ ਨਿਸ਼ਾਨ ਬਾਰੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਸਵਾਲਾਂ ਦੇ ਜਵਾਬ
ਇਹ ਵੀ ਦੇਖੋ:
https://www.youtube.com/watch?v=ro7lybuDYsI
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''6cf7907d-86a3-436e-a764-aff0ca52f3ad'',''assetType'': ''STY'',''pageCounter'': ''punjabi.india.story.55975805.page'',''title'': ''ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ਨਾਲ ਕਿਸਾਨਾਂ ਦਾ ਮੁੱਦਾ ਚੁੱਕਦਿਆਂ ਇਹ ਕਿਹਾ - ਪ੍ਰੈੱਸ ਰਿਵੀਊ'',''published'': ''2021-02-08T03:19:46Z'',''updated'': ''2021-02-08T03:19:46Z''});s_bbcws(''track'',''pageView'');